Wednesday, September 30Malwa News
Shadow

Tag: punjab news

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ*

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ*

Hot News
*ਚੰਡੀਗੜ੍ਹ/ਐਸ.ਏ.ਐਸ. ਨਗਰ, 17 ਸਤੰਬਰ:* ਸੂਬੇ ਭਰ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਅੱਜ 'ਸਵੱਛਤਾ ਹੀ ਸੇਵਾ' (ਐਸ.ਐਚ.ਐਸ.)-2026 ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਦਰਾਂ ਦਿਨਾਂ ਲਈ ਚਲਣ ਵਾਲੀ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਪੇਂਡੂ ਭਾਈਚਾਰਿਆਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਪੇਂਡੂ ਖੇਤਰਾਂ ਵਿੱਚ ਸਵੱਛਤਾ ਅਤੇ ਸੈਨੀਟੇਸ਼ਨ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਹ ਮੁਹਿੰਮ ਅੱਜ ਐਸ.ਏ.ਐਸ. ਨਗਰ ਸਥਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਐਸ.ਬੀ.ਐਮ. (ਜੀ) ਦੇ ਮਿਸ਼ਨ ਡਾਇਰੈਕਟਰ ਡਾ. ਸਈਅਦ ਸਹਿਰੀਸ਼ ਅਲੀ ਅਸਗਰ ਦੀ ਮੌਜੂਦਗੀ ਵਿੱਚ ਸ਼ੁਰੂ ਹੋਈ। "ਸਵੱਛ ਮੇਂ ਸਹਿਭਾਗ, ਸਵੱਛ ਭਾਰਤ, ਵਿਕਸਿਤ ਭਾਰਤ" ਥੀਮ ਅਧੀਨ ਚਲਾਈ ਜਾ ਰਹੀ ਇਸ ਮੁਹਿੰਮ ਦਾ ਉਦੇਸ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਜ਼ਮੀਨੀ ਪੱਧਰ 'ਤੇ 'ਲੋਕਾਂ ਦੀ ਸ਼ਮੂਲੀਅਤ' ਨੂੰ ਯਕੀਨੀ ਬਣਾਉਣਾ ਹੈ। ਇਸ ਦੌਰਾਨ ਗ੍ਰਾਮ ਪੰਚਾਇਤਾਂ, ਪੇਂਡੂ ਪਰਿਵਾਰਾਂ, ਭਾਈਚਾਰਕ ਸਮੂਹਾਂ, ਨੌਜਵਾਨਾਂ, ਔਰਤਾਂ, ਵਿਦਿਆਰਥੀਆਂ, ਚੁਣੇ ਹੋਏ ਨੁਮਾਇੰ...
ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ 5,10,807 ਸ਼ਰਧਾਲੂਆਂ ਨੇ ਸੂਬੇ ਅਤੇ ਸੂਬੇ ਤੋਂ ਬਾਹਰਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਇਛੁੱਕ ਬਜ਼ੁਰਗ ਨਾਗਰਿਕਾਂ ਨੂੰ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਸ ਸਕੀਮ ਤਹਿਤ ਉਨ੍ਹਾਂ ਨੂੰ ਮੁਫ਼ਤ ਯਾਤਰਾ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਅੱਜ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, "ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ 5,10,807 ਸ਼ਰਧਾਲੂਆਂ ਨੇ ਸੂਬੇ ਦੇ ਅਤੇ ਸੂਬੇ ਤੋਂ ਬਾਹਰਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਹਨ। ਮੌਜੂਦਾ ਸਮੇਂ, ਇਸ ਸਕੀਮ ਅਧੀਨ 95 ਏ.ਸੀ. ਬੱਸਾਂ ਚਲਾਈਆਂ ਜਾ ਰਹੀਆਂ ਹਨ ਅਤੇ ਹੁਣ ਤੱਕ 12,485 ਗੇੜੇ ਮੁਕੰਮਲ ਕੀਤੇ ...
ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਕਰਵਾਏ ਜਾ ਰਹੇ ਬਲਾਕ ਮਲੋਟ ਦੇ ਖੇਡ ਮੁਕਾਬਲੇ ਹੋਏ ਸਮਾਪਤ

ਖੇਡਾਂ ਵਤਨ ਪੰਜਾਬ ਦੀਆਂ 2026 ਅਧੀਨ ਕਰਵਾਏ ਜਾ ਰਹੇ ਬਲਾਕ ਮਲੋਟ ਦੇ ਖੇਡ ਮੁਕਾਬਲੇ ਹੋਏ ਸਮਾਪਤ

Local
ਮਲੋਟ/ਸ੍ਰੀ ਮੁਕਤਸਰ ਸਾਹਿਬ, 15 ਸਤੰਬਰ: ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4’ ਤਹਿਤ ਬਲਾਕ ਮਲੋਟ ਦੇ ਖੇਡ ਮੁਕਾਬਲੇ ਜੋ ਕਿ 14 ਸਤੰਬਰ 2026 ਤੋਂ ਨਿਉਟਨ ਵਰਲਡ ਸਕੂਲ, ਮਲੋਟ ਵਿਖੇ ਚੱਲ ਰਹੇ ਸਨ, ਉਹ ਅੱਜ ਸਮਾਪਤ ਹੋ ਗਏ ਹਨ। ਇਸ ਸਬੰਧੀ ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਅਨਿੰਦਰਵੀਰ ਕੌਰ ਬਰਾੜ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਖੇਡਾਂ ਦੇ ਦੂਜੇ ਦਿਨ ਉਮਰ ਵਰਗ ਅੰ—21, 21—30, 31—40, 41—50, 51—60, 61—70 ਅਤੇ 70 ਉਮਰ ਵਰਗ ਤੋਂ ਵੱਧ ਉਮਰ ਵਰਗ ਦੇ ਖਿਡਾਰੀ/ਖਿਡਾਰਨਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅਥਲੈਟਿਕਸ ਗੇਮ ਦੇ ਖੇਡ ਮੁਕਾਬਲਿਆਂ ਵਿੱਚ ਈਵੇਂਟ ਸ਼ਾਟਪੁਟ ਅੰ—17 ਲੜਕੀਆਂ ਵਿੱਚ ਨਿਮਰਤਪ੍ਰੀਤ ਕੌਰ ਪਿੰਡ ਮੋਹਲਾਂ ਨੇ ਪਹਿਲਾ ਸਥਾਨ, ਸੁਖਮਨ ਕੌਰ ਪਿੰਡ ਈਨਾ ਖੇੜਾ ਨੇ ਦੂਜਾ ਸਥਾਨ, ਜ਼ਸਲੀਨ ਕੌਰ ਪਿੰਡ ਬੋਦੀ ਵਾਲਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ...
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਹੂਲਤਾਂ ਨੂੰ ਦੱਸਿਆ ਆਮ ਪਰਿਵਾਰਾਂ ਲਈ ਵੱਡੀ ਰਾਹਤ

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਸਹੂਲਤਾਂ ਨੂੰ ਦੱਸਿਆ ਆਮ ਪਰਿਵਾਰਾਂ ਲਈ ਵੱਡੀ ਰਾਹਤ

Local
ਫਰੀਦਕੋਟ 15 ਸਤੰਬਰ ()ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਸਮੂਹ ਬਲਾਕ ਪ੍ਰਧਾਨਾਂ, ਸਰਪੰਚਾਂ ਅਤੇ ਪੰਚਾਂ ਨਾਲ ਮੀਟਿੰਗ ਕਰਕੇ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਪਿੰਡਾਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਲੋੜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ੍ਰੀ ਆਯੂਸ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਅਤੇ ਪਰਿਵਾਰਾਂ ਨੂੰ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਅਤੇ ਰਾਹਤਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੇ ਘਰੇਲੂ ਖਰਚਿਆਂ ਨੂੰ ਘਟਾਉਣ ਅਤੇ ਉਨ੍ਹਾਂ ਦੀ ਆਰਥਿਕ ਹਾਲਤ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਕੇਂਦਰ ਆਮ ਪਰਿਵਾਰ ਹੈ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਬਿਜਲੀ, ਸਿੱਖਿਆ, ਸਿਹਤ, ਰਾਸ਼ਨ ਅਤੇ ਹੋਰ ਜ਼ਰੂਰੀ ਸਹੂਲਤਾਂ ’ਤੇ ਵੱਧ ਤੋਂ ਵੱਧ ਰਾਹਤ ਮਿਲ ਸਕੇ।ਸ. ਸੇਖੋਂ ਨੇ ਕਿਹਾ ਕਿ ਸਰਕਾਰ ਵੱਲੋਂ ਕੀਤੀ...
ਡਿਪਟੀ ਕਮਿਸ਼ਨਰ ਵਲੋਂ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੀ ਅਪੀਲ

Local
ਹੁਸ਼ਿਆਰਪੁਰ, 15 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਖੇਤਾਂ ਵਿਚ ਪਰਾਲੀ ਜਾਂ ਫ਼ਸਲਾਂ ਦੀ ਰਹਿੰਦ-ਖੂਹੰਦ ਨਾ ਸਾੜਨ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ 3 ਵੈਨਾਂ ਰਵਾਨਾ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਮਨੁੱਖੀ ਸਿਹਤ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਖੇਤਾਂ ਵਿਚ ਪਰਾਲੀ ਨੂੰ ਅੱਗ ਨਾ ਲਾਈ ਜਾਵੇ।           ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਕਿਸਾਨਾਂ ਵਲੋਂ ਪੂਰੀ ਸੁਹਿਰਦਤਾ ਦਿਖਾਉਂਦਿਆਂ ਖੇਤਾਂ ਵਿਚ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਾਉਣ ਦੇ ਮਾਮਲਿਆਂ ਨੂੰ ਵੱਡੇ ਪੱਧਰ ’ਤੇ ਠੱਲ੍ਹ ਪਾਉਂਦਿਆਂ ਵਾਤਾਵਰਣ, ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਅਤੇ ਮਿੱਤਰ ਕੀੜਿਆਂ ਦੇ ਬਚਾਅ ਲਈ ਸ਼ਲਾਘਾਯੋਗ ਸਹਿਯੋਗ ਨੂੰ ਯਕੀਨੀ ਬਣਾਇਆ ਗਿਆ ਹੈ ਅਤੇ ਇਸ ਸੀਜ਼ਨ ਵਿਚ ਵੀ ਕ...
6 ਬਲਾਕਾਂ ’ਚ ਟੈਨਿਸ ਕ੍ਰਿਕਟ ਦੇ ਮੁਕਾਬਲੇ ਕਰਵਾਏ

6 ਬਲਾਕਾਂ ’ਚ ਟੈਨਿਸ ਕ੍ਰਿਕਟ ਦੇ ਮੁਕਾਬਲੇ ਕਰਵਾਏ

Local
ਜਲੰਧਰ, 14 ਸਤੰਬਰ :  ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ- 2026’ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸੀਜ਼ਨ ਵਿੱਚ ਟੈਨਿਸ ਕ੍ਰਿਕਟ ਨੂੰ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਸ਼ਾਮਲ ਕੀਤਾ ਗਿਆ ਹੈ। ਅੱਜ ਟੈਨਿਸ ਕ੍ਰਿਕਟ ਮੁਕਾਬਲਿਆਂ ਦਾ ਪਹਿਲਾ ਦਿਨ ਸੀ। ਸੋਮਵਾਰ ਨੂੰ 6 ਬਲਾਕਾਂ ਵਿੱਚ ਟੈਨਿਸ ਕ੍ਰਿਕਟ ਦੇ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਮਹਿਤਪੁਰ, ਨਕੋਦਰ, ਨੂਰਮਹਿਲ, ਲੋਹੀਆਂ, ਸ਼ਾਹਕੋਟ ਅਤੇ ਜਲੰਧਰ ਪੱਛਮੀ ਬਲਾਕ ਸ਼ਾਮਲ ਹਨ। ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਅੱਜ ਹੋਏ ਖੇਡ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਮਹਿਤਪੁਰ ਦੇ ਟੈਨਿਸ ਕ੍ਰਿਕਟ ਮੁਕਾਬਲਿਆਂ ਵਿੱਚ ਕੈਂਬ੍ਰਿਜ ਸਕੂਲ ਦੀ ਟੀਮ ਨੇ ਪਹਿਲਾ ਅਤੇ ਐੱਚ.ਪੀ. ਸਕੂਲ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ।  ਇਸੇ ਤਰ੍ਹਾਂ ਬਲਾਕ ਲੋਹੀਆਂ ਵਿੱਚ ਫੁਲਵਾਰੀ ਪਿੰਡ ਨੇ ਪਹਿਲਾ ਅਤੇ ਨਵਾਂ ਪਿੰਡ ਦੋਨੇਵਾਲ ਨੇ ਦੂਜਾ ਸਥਾਨ ਪ੍ਰਾ...
ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

Hot News
ਚੰਡੀਗੜ੍ਹ, 14 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦ੍ਰਿੜ੍ਹ ਅਗਵਾਈ ਹੇਠ, ਪੰਜਾਬ ਪੁਲਿਸ ਨੇ ਆਪਣੀ ਪ੍ਰਮੁੱਖ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 60,582 ਐਫ.ਆਈ.ਆਰਜ਼. ਦਰਜ ਕੀਤੀਆਂ ਗਈਆਂ ਅਤੇ 354 ਵਪਾਰਕ ਪੱਧਰ ਦੇ ਮਾਮਲਿਆਂ ਵਿੱਚ 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਹਰੇਕ ਮਾਮਲੇ ਵਿੱਚ 2 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ 1 ਮਾਰਚ 2025 ਤੋਂ 10 ਸਤੰਬਰ 2026 ਤੱਕ ਨਸ਼ਾ ਵਿਰੋਧੀ ਮੋਰਚੇ 'ਤੇ ਹਾਸਲ ਕੀਤੀਆਂ ਇਤਿਹਾਸਕ ਪ੍ਰਾਪਤੀਆਂ  ਸਾਂਝੀਆਂ ਕੀਤੀਆਂ ਅਤੇ ਇਸਦੇ ਨਾਲ ਹੀ ਕਾਊਂਟਰ ਇੰਟੈਲੀਜੈਂਸ ਵਿੰਗ ਦੁਆਰਾ ਹਾਸਲ ਕੀਤੀਆਂ ਵਿਆਪਕ ਸਫ਼ਲਤਾਵਾਂ ਦਾ ਵੇਰਵਾ ਵੀ ਦਿੱਤਾ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਅਰਸੇ ਦੌਰਾਨ ਕੁੱਲ ਨਸ਼ਾ ਬਰਾਮਦਗੀ ਵਿੱਚ ਰਿਕਾਰਡ 3,803 ਕਿਲੋ ਹੈਰੋਇ...
ਕੈਬਨਿਟ ਮੰਤਰੀ ਸ. ਸੌਂਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 8.74 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੈਰੀਟੇਜ ਸਟਰੀਟ ਦਾ ਰੱਖਿਆ ਨੀਂਹ ਪੱਥਰ

ਕੈਬਨਿਟ ਮੰਤਰੀ ਸ. ਸੌਂਦ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 8.74 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੈਰੀਟੇਜ ਸਟਰੀਟ ਦਾ ਰੱਖਿਆ ਨੀਂਹ ਪੱਥਰ

Hot News
ਸ੍ਰੀ ਮੁਕਤਸਰ ਸਾਹਿਬ, 14 ਸਤੰਬਰ: ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਹਿਮ ਯਤਨ ਕਰ ਰਹੀ ਹੈ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਣਪ੍ਰੀਤ ਸਿੰਘ ਨੇ ਅੱਜ ਆਪਣੇ ਦੌਰੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਨਾਕਾ ਨੰਬਰ 6, ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਨੂੰ ਜਾਂਦੇ ਮਾਰਗ ’ਤੇ 8.74 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਹੈਰੀਟੇਜ ਸਟਰੀਟ ਦਾ ਨੀਂਹ ਪੱਥਰ ਰੱਖਦਿਆ ਕੀਤਾ ਅਤੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਇਹ ਪ੍ਰੋਜੈਕਟ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਨੂੰ ਹੋਰ ਉਜਾਗਰ ਕਰਨ ਦੇ ਨਾਲ-ਨਾਲ ਸ਼ਹਿਰ ਵਿੱਚ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ ਵਾਲੇ ਮਾਮਲਿਆਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

Breaking News
ਚੰਡੀਗੜ੍ਹ; 14 ਸਤੰਬਰ 2026: ਮੁਲਾਜ਼ਮਾਂ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀਆਂ। ਵਿੱਤ ਮੰਤਰੀ ਨੇ ਉਸਾਰੂ ਗੱਲਬਾਤ ਅਤੇ ਸਮੇਂ ਸਿਰ ਕਾਰਵਾਈ ਰਾਹੀਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦੇ ਜਲਦ ਤੋਂ ਜਲਦ ਹੱਲ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਸ. ਚੀਮਾ ਨੇ ਯੂਨੀਅਨਾਂ ਵੱਲੋਂ ਉਠਾਏ ਗਏ ਸਾਰੇ ਮੁੱਦਿਆਂ ਨੂੰ ਗੌਰ ਨਾਲ ਸੁਣਿਆ। ਉਨ੍ਹਾਂ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਜਾਇਜ਼ ਮਸਲਿਆਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਵੇ ਅਤੇ ਵਿੱਤ ਵਿਭਾਗ ਜਾਂ ਪ੍ਰਸੋਨਲ ਵਿਭਾਗ ਦੇ ਦਖ਼ਲ ਦੀ ਲੋੜ ਵਾਲੇ ਕੇਸਾਂ ਦੀ ਕਾਰਵਾਈ ‘ਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਸੁਹਿਰਦ ਹੈ। ਵਿੱਤ ਮੰਤਰੀ ਨੇ ਜ਼ੋਰ ਦੇ ਕੇ...
ਹੈਦਰਾਬਾਦ ਵਿਖੇ ਆਰ.ਟੀ.ਆਈ. ‘ਤੇ ਕੌਮੀ ਕਾਨਫਰੰਸ ਦੌਰਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਪੰਜਾਬ ਦੀ ਨੁਮਾਇੰਦਗੀ

ਹੈਦਰਾਬਾਦ ਵਿਖੇ ਆਰ.ਟੀ.ਆਈ. ‘ਤੇ ਕੌਮੀ ਕਾਨਫਰੰਸ ਦੌਰਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਪੰਜਾਬ ਦੀ ਨੁਮਾਇੰਦਗੀ

Hot News
ਚੰਡੀਗੜ੍ਹ, 14 ਸਤੰਬਰ : ਪੰਜਾਬ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਨੇ ਹੈਦਰਾਬਾਦ ਵਿਖੇ "ਆਰ.ਟੀ.ਆਈ.: ਲਾਗੂਕਰਨ ਵਿੱਚ ਸੰਚਾਲਨ ਇਕਸਾਰਤਾ - ਚੁਣੌਤੀਆਂ ਅਤੇ ਹੱਲ, ਜੋ ਕਿ ਜਨਤਕ ਪ੍ਰਸ਼ਾਸਨ ਵਿੱਚ ਜਮਹੂਰੀਅਤ, ਪਾਰਦਰਸ਼ਤਾ ਤੇ ਜਵਾਬਦੇਹੀ ਦੇ ਸਬੰਧ ਵਿੱਚ ਵਧੇਰੇ ਮਹੱਤਵਪੂਰਨ ਵਿਸ਼ਾ ਹੈ, 'ਤੇ ਆਯੋਜਿਤ ਸੂਚਨਾ ਕਮਿਸ਼ਨਾਂ ਦੀ ਕੌਮੀ ਕਾਨਫਰੰਸ ਵਿੱਚ ਪੰਜਾਬ ਰਾਜ ਸੂਚਨਾ ਕਮਿਸ਼ਨ ਦੀ ਤਰਫ਼ੋਂ ਹਿੱਸਾ ਲਿਆ।ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਨੂੰ ਇਸ ਕੌਮੀ ਕਾਨਫਰੰਸ ਵਿੱਚ ਇੱਕ ਬੁਲਾਰੇ ਵਜੋਂ ਸ਼ਾਮਲ ਹੋਣ ਦਾ ਮਾਣ ਪ੍ਰਾਪਤ ਹੋਇਆ, ਜਿੱਥੇ ਉਨ੍ਹਾਂ ਨੇ ਡਿਜੀਟਲ ਨਿੱਜੀ ਡੇਟਾ ਸੁਰੱਖਿਆ ਐਕਟ ਅਤੇ ਸੂਚਨਾ ਦਾ ਅਧਿਕਾਰ ਕਾਨੂੰਨ ਨਾਲ ਇਸ ਦੇ ਵਿਕਸਤ ਹੋ ਰਹੇ ਆਪਸੀ ਸਬੰਧਾਂ ਦੇ ਵਿਸ਼ੇ 'ਤੇ ਆਪਣਾ ਮੁੱਖ ਭਾਸ਼ਣ ਦਿੱਤਾ। ਭਾਰਤ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਆਰ.ਕੇ. ਗੋਇਲ, ਆਈ.ਏ.ਐਸ. (ਸੇਵਾਮੁਕਤ), ਅਤੇ ਦੇਸ਼ ਦੇ 25 ਰਾਜਾਂ ਦੇ ਮੁੱਖ ਸੂਚਨਾ ਕਮਿਸ਼ਨਰਾਂ ਅਤੇ ਸੂਚਨਾ ਕਮਿਸ਼ਨਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਜ ਸੂਚਨਾ ਕਮਿਸ਼ਨਰ ਪੰਜਾਬ ਨੇ ਵਡੇਰੇ ਜਨਤਕ ਹਿੱਤ ਵਿੱਚ ਉੱਭਰ ਰਹੀਆਂ ਚੁਣੌਤ...