Saturday, August 15Malwa News
Shadow

Tag: punjab news

ਮੂਨਕ ਮੰਡੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਮੂਨਕ ਮੰਡੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

Local
ਮੂਨਕ, 15 ਅਪ੍ਰੈਲ:- ਪੰਜਾਬ ਸਰਕਾਰ ਵੱਲੋਂ ਹਾੜ੍ਹੀ ਸੀਜ਼ਨ ਦੌਰਾਨ ਕਿਸਾਨਾਂ ਦੀ ਉਪਜ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਅੱਜ ਮੂਨਕ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਖਾਸ ਤੌਰ 'ਤੇ ਪਹੁੰਚੇ ਅਤੇ ਮੰਡੀ ਵਿੱਚ ਆਈ ਨਵੀਂ ਫਸਲ ਦੀ ਬੋਲੀ ਲਗਵਾ ਕੇ ਖਰੀਦ ਪ੍ਰਕਿਰਿਆ ਦਾ ਆਗਾਜ਼ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਰਨ ਇਕ ਤਾਂ ਲਸਟਰ ਲੌਸ ਹੋਇਆ, ਦੂਜਾ ਦਾਣੇ ਦਾ ਸਾਈਜ਼ ਪ੍ਰਭਾਵਿਤ ਹੋਇਆ ਅਤੇ ਤੀਜਾ ਬੱਲੀ ਕਾਲੀ ਹੋਣ ਦੀ ਦਿੱਕਤ ਆਈ ਹੈ। ਕੇਂਦਰ ਸਰਕਾਰ ਫੌਰੀ ਤੌਰ ਉੱਤੇ ਇਹਨਾਂ ਮੁਸ਼ਕਲਾਂ ਸਬੰਧੀ ਰਾਹਤ ਦੇਵੇ, ਜਿਵੇਂ ਕੇਂਦਰ ਨੇ ਰਾਜਸਥਾਨ ਨੂੰ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ 125 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾਂਦੀ ਹੈ, ਜਿਸ ਵਿੱਚੋਂ ਪੰਜਾਬ ਵਿੱਚ ਸਿਰਫ 08 ਲੱਖ ਮੀਟ੍ਰਿਕ ਟਨ ਕਣਕ ਦੀ ਖਪਤ ਹੁੰਦੀ ਹੈ। 117 ਲੱਖ ਮੀਟ੍ਰਿਕ ਟਨ ਕਣਕ ਪੂਰੇ ਭਾਰਤ ਵਿੱਚ ਭੇਜੀ ਜਾਂਦੀ ਹੈ, ਜਿਹੜੀ ਕਿ ਐੱਫ.ਸੀ. ਆਈ ਦੇ ਮਾਪ ਦੰਡਾਂ ਮੁਤਾਬਕ ਭੇਜਣੀ ਪੈ...
ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

Hot News
ਚੰਡੀਗੜ੍ਹ, 15 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 85ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,408 ਹੋ ਗਈਆਂ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਕੋਲੋ ਛੇ ਹਥਿਆਰ ਵੀ ਬਰਾਮਦ ਹੋਏ ਹਨ, ਜਦੋਂ ਕਿ 1...
ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

Hot News
ਚੰਡੀਗੜ੍ਹ, 15 ਅਪ੍ਰੈਲ:- ਗਰਮੀਆਂ ਦੀ ਸ਼ੁਰੂਆਤ ਅਤੇ ਸੂਬੇ ਭਰ ਵਿੱਚ ਅਤਿ ਦੀ ਗਰਮੀ ਵਰਗੀਆਂ ਸਥਿਤੀਆਂ ਵਿੱਚ ਵਾਧੇ ਦੇ ਅਨੁਮਾਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਤਿ ਦੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ। ਮੰਤਰੀ ਨੇ ਕਿਹਾ ਕਿ ਅਤਿ ਦੀ ਗਰਮੀ ਦੇ ਸੰਪਰਕ ਵਿੱਚ ਆਉਣ ਨਾਲ ਹੀਟ ਸਟ੍ਰੈਸ, ਹੀਟ  ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ ਅਤੇ ਮੌਜੂਦਾ ਦਿਲ ਅਤੇ ਸਾਹ ਦੀਆਂ ਸਥਿਤੀਆਂ ਵਿੱਚ ਵੀ ਵਾਧਾ ਹੁੰਦਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ, "ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੈਂ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ।" ਉਨ੍ਹਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰ...
ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 15 ਅਪ੍ਰੈਲ:- ਸੂਬੇ ਦੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 ਡੇਅਰੀ ਵਿਕਾਸ ਇੰਸਪੈਕਟਰਾਂ (ਗ੍ਰੇਡ 2) ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ ਕੁੱਲ 1257 ਭਰਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ 'ਤੇ 619 ਵੈਟਰਨਰੀ ਅਫਸਰਾਂ ਅਤੇ 579 ਵੈਟਰਨਰੀ ਇੰਸਪੈਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 16 ਕਲਰਕ (ਸਦਰ ਦਫ਼ਤਰ), 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ ਆਪਰੇਟਰ/ਗਣਨਾਕਾਰ/ਪੰਚਰਸ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਦੀ ਵੀ ਭਰਤੀ ਕੀਤੀ ਗਈ ਹੈ। ਪਸ਼ੂ ਪਾਲਣ ਮੰਤਰ...
ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

Breaking News
*ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ:* ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ ਅਤੇ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿਖੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ ਕਰਵਾਈਆਂ ਗਈਆਂ। ਇਸ ਕਮਿਊਨਿਟੀ ਹੈਲਥ ਸੈਂਟਰ, ਜੋ ਪਹਿਲਾਂ ਕਾਫੀ ਖਸਤਾ ਹਾਲ ਵਿੱਚ ਸੀ, ਦੀ ਮੁਕੰਮਲ ਕਾਇਆ-ਕਲਪ ਕੀਤੀ ਗਈ ਹੈ। ਇਸ ਨਾਲ ਲਹਿਰਾਗਾਗਾ ਸਮੇਤ ਇਸ ਦੇ 50 ਕਿਲੋਮੀਟਰ ਘੇਰੇ ਵਿਚਲੇ ਪਿੰਡਾਂ ਅਤੇ ਕਸਬਿਆਂ ਨੂੰ ਲਾਭ ਹੋਵੇਗਾ। ਸੀ.ਐਚ.ਸੀ. ਲਹਿਰਾਗਾਗਾ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਟਿਊਟ ਆਫ ਮੈਡੀਕਲ ਸਾਇੰਸਿਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜਾਣ...
ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

Hot News
ਚੰਡੀਗੜ੍ਹ, 15 ਅਪ੍ਰੈਲ 2026: ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਭਾਰਤ ਦੀ ਸਭ ਤੋਂ ਵਿਆਪਕ ਜਨਤਕ ਸਿਹਤ ਸੰਭਾਲ ਸੁਰੱਖਿਆ ਯੋਜਨਾਵਾਂ ਵਿੱਚੋਂ ਇੱਕ ਵਜੋਂ ਉਭਰੀ ਹੈ। ਇਸ ਯੋਜਨਾ ਤਹਿਤ ਪੰਜਾਬ ਭਰ ਵਿੱਚ ਪ੍ਰਤੀ ਪਰਿਵਾਰ ਸਲਾਨਾ  10 ਲੱਖ ਰੁਪਏ ਤੱਕ ਦਾ ਨਕਦ ਰਹਿਤ ਮੈਡੀਕਲ ਕਵਰੇਜ ਪ੍ਰਦਾਨ ਕੀਤਾ ਜਾਂਦਾ ਹੈ। ਯੋਜਨਾ ਦੇ ਸ਼ੁਰੂ ਹੋਣ ਤੋਂ ਬਾਅਦ ਇਸਦਾ ਤੇਜ਼ੀ ਨਾਲ ਵਿਸਥਾਰ ਹੋਇਆ ਹੈ। ਹੁਣ ਤੱਕ ਲਗਭਗ 39 ਲੱਖ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੈਂਪਾਂ, ਕਮਿਊਨਿਟੀ ਸਰਵਿਸ ਸੈਂਟਰਾਂ, ਸੁਵਿਧਾ ਕੇਂਦਰਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਰਾਹੀਂ ਰਜਿਸਟ੍ਰੇਸ਼ਨ ਜਾਰੀ ਹੈ। ਮੌਜੂਦਾ ਸਰਕਾਰੀ ਅਪਡੇਟਾਂ ਮੁਤਾਬਕ, ਇਸ ਯੋਜਨਾ ਦਾ ਮਕਸਦ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰਨਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ ਲਾਭ ਮਿਲੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ,“ਮੁੱਖ ਮੰਤਰੀ ਸਿਹਤ ਯੋਜਨਾ ਆਰਥਿਕ ਤੌਰ ‘ਤੇ ਸੁਰੱਖਿਅਤ ਸਿਹਤ ਸੇਵਾਵਾਂ ਵੱਲ ਇੱਕ ਵੱਡਾ ਕਦਮ ਹੈ, ਜਿਸ ਨਾਲ ਪਰਿਵਾਰ ਬਿਨਾਂ ਕਿਸੇ ਭੁਗਤਾਨ ਦੇ ਜੀਵਨ-ਰੱ...
ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ

ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ

Local
ਮਾਨਸਾ, 14 ਅਪ੍ਰੈਲ:- ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਦੀ ਮੌਜੂਦਗੀ ਵਿੱਚ ਭੀਖੀ ਤੇ ਸਰਦੂਲਗੜ੍ਹ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਕਣਕ ਦੀ ਗੁਣਵੱਤਾ ਦਾ ਜਾਇਜ਼ਾ ਲਿਆ। ਕੇਂਦਰ ਸਰਕਾਰ ਦੀ ਟੀਮ ਨੇ ਮੰਡੀਆਂ ’ਚ ਆ ਰਹੀ ਕਣਕ ਦੇ ਨਮੂਨੇ ਇਕੱਠੇ ਕਰਕੇ ਨਮੀ, ਦਾਣਿਆਂ ਦੀ ਹਾਲਤ ਅਤੇ ਰੰਗ ਆਦਿ ਦੀ ਮੁੱਢਲੀ ਜਾਂਚ ਕੀਤੀ। ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਪਿਛਲੇ ਦਿਨੀਂ ਗੜੇਮਾਰੀ ਤੇ ਭਾਰੀ ਮੀਂਹ ਦੇ ਪ੍ਰਭਾਵ ਨਾਲ ਕਈ ਥਾਵਾਂ ’ਤੇ ਕਣਕ ਦੇ ਦਾਣੇ ਕਾਲੇ ਪੈ ਗਏ ਹਨ ਜਾਂ ਸੁੰਗੜ ਗਏ ਹਨ, ਜਿਸ ਨਾਲ ਗੁਣਵੱਤਾ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਟੀਮ ਵੱਲੋਂ ਕਣਕ ਦੀਆਂ ਵੱਖ ਵੱਖ ਢੇਰੀਆਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ ਜਿਸ ਦੀ ਚੰਡੀਗੜ੍ਹ ਵਿਖੇ ਲੈਬ ਟੈਸਟਿੰਗ ਹੋਵੇਗੀ। ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਮੌਸਮ ਦੀ ਮਾਰ ਕਰਕੇ ਕਿਸੇ ਵੀ ਕਿਸਾਨ ਨੂੰ ਵਿੱਤੀ ਨੁਕਸਾਨ ਨਾ ਹੋਵੇ ਇਸ ਦੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰ...
ਫ਼ਰੀਦਕੋਟ ਵਿੱਚ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਸਬੰਧੀ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ

ਫ਼ਰੀਦਕੋਟ ਵਿੱਚ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਸਬੰਧੀ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ

Local
ਫ਼ਰੀਦਕੋਟ, 14 ਅਪ੍ਰੈਲ - ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਚਲਾਈ ਜਾ ਰਹੀ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਜਿਲ੍ਹਾ ਫ਼ਰੀਦਕੋਟ ਵਿੱਚ ਵੱਖ-ਵੱਖ ਥਾਵਾਂ ‘ਤੇ ਮਹਿਲਾ ਸਤਿਕਾਰ ਸਖੀ ਟ੍ਰੇਨਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਮਹਿਲਾ ਸਤਿਕਾਰ ਸਖੀ ਵਲੰਟੀਅਰਾਂ ਨੂੰ ਪੱਤਰ ਅਤੇ ਵੋਟਰ ਸੂਚੀਆਂ ਵੰਡੀਆਂ ਗਈਆਂ ਅਤੇ ਉਨ੍ਹਾਂ ਨੂੰ ਯੋਜਨਾ ਦੇ ਉਦੇਸ਼ਾਂ ਅਤੇ ਲਾਭਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ ਗਿਆ। ਸੰਬੰਧਿਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਮਹਿਲਾਵਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਮਜ਼ਬੂਤ ਕਰਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ ਤਾਂ ਜੋ ਉਹ ਆਪਣੇ ਜੀਵਨ ਵਿੱਚ ਸੁਧਾਰ ਲਿਆ ਸਕਣ। ਕਾਰਜਕ੍ਰਮ ਦੌਰਾਨ ਮਹਿਲਾ ਸਤਿਕਾਰ ਸਖੀਆਂ ਲਈ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਵੀ ਆਯੋਜਿਤ ਕੀਤਾ ਗਿਆ। ਇਸ ਟ੍ਰੇਨਿੰਗ ਵਿੱਚ ਫਾਰਮ ਭਰਨ ਦੀ ਪ੍ਰਕਿਰਿਆ, ਲੋੜੀਂਦੇ ਦਸਤਾਵੇਜ਼ ਅਤੇ ਆਨਲਾਈਨ ਅਰਜ਼ੀ ਦੇਣ ਦੇ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ, ਤਾਂ ਜੋ ਉਹ ਪਿੰਡਾਂ ਅਤੇ ਸ਼ਹਿਰਾਂ...
ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 84ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 311 ਗ੍ਰਿਫ਼ਤਾਰ

Hot News
ਚੰਡੀਗੜ੍ਹ, 14 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 84ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 84ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,154 ਹੋ ਗਈਆਂ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਕੋਲੋ ਛੇ ਹਥਿਆਰ ਵੀ ਬਰਾਮਦ ਹੋਏ ...
ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ

Hot News
ਚੰਡੀਗੜ੍ਹ 14 ਅਪ੍ਰੈਲ 2026:- ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਅਤੇ ਕੋਠੇ ਗੱਜਣ ਸਿੰਘ ਵਿੱਚ ਅੱਗ ਲੱਗਣ ਕਾਰਨ ਕਣਕ ਦੀ ਫ਼ਸਲ ਦੇ ਹੋਏ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਐਸਡੀਐਮ ਕੋਟਕਪੂਰਾ ਨੂੰ ਤੁਰੰਤ ਨੁਕਸਾਨ ਦੀ ਰਿਪੋਰਟ ਭੇਜਣ ਅਤੇ ਮੁਆਵਜ਼ਾ ਪ੍ਰਕਿਰਿਆ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪਿੰਡ ਸੰਧਵਾਂ ਵਿੱਚ ਲਗਭਗ 8 ਏਕੜ ਕਣਕ ਦੀ ਫ਼ਸਲ ਅਤੇ ਕੋਠੇ ਗੱਜਣ ਸਿੰਘ ਵਿੱਚ ਲਗਭਗ 10 ਏਕੜ ਕਣਕ ਦੀ ਫ਼ਸਲ ਅੱਗ ਲੱਗਣ ਕਾਰਨ ਤਬਾਹ ਹੋ ਗਈ। ਸਪੀਕਰ ਸੰਧਵਾਂ ਨੇ ਕਿਸਾਨਾਂ ਨੂੰ ਕਣਕ ਦੀ ਵਾਢੀ ਮੁਕੰਮਲ ਹੋਣ ਤੱਕ ਪੂਰੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਧਦੇ ਤਾਪਮਾਨ ਕਾਰਨ ਤੇਜ਼ ਹਵਾਵਾਂ ਚੱਲਣ, ਬਿਜਲੀ ਦੇ ਸ਼ਾਰਟ ਸਰਕਟ ਜਾਂ ਮਜ਼ਦੂਰਾਂ ਵੱਲੋਂ ਵਰਤੀਆਂ ਜਾਂਦੀਆਂ ਬੀੜੀਆਂ-ਸਿਗਰਟਾਂ ਅਜਿਹੀਆਂ ਘਟਨਾਵਾਂ ਦੇ ਮੁੱਖ ਕਾਰਨ ਹਨ। ...