Saturday, November 8Malwa News
Shadow

Tag: punjab news

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਿਤਾਬ ਮਾਣਯੋਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਕੀਤੀ ਭੇਟ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਕਿਤਾਬ ਮਾਣਯੋਗ ਚੀਫ਼ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਕੀਤੀ ਭੇਟ

Hot News
ਚੰਡੀਗੜ੍ਹ, 27 ਅਕਤੂਬਰ: - ਰਾਜ ਸੂਚਨਾ ਕਮਿਸ਼ਨਰ ਪੰਜਾਬ  ਹਰਪ੍ਰੀਤ ਸੰਧੂ ਨੇ ਅੱਜ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਆਪਣਾ ਚਿੱਤਰਕਾਰੀ ਸੰਗ੍ਰਹਿ "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ" ਹਾਈ ਕੋਰਟ ਚੰਡੀਗੜ੍ਹ ਦੇ ਚੀਫ਼ ਜਸਟਿਸ ਚੈਂਬਰਸ ਵਿਖੇ ਮਾਣਯੋਗ ਚੀਫ਼ ਜਸਟਿਸ ਹਾਈ ਕੋਰਟ ਸ੍ਰੀ ਜਸਟਿਸ ਸ਼ੀਲ ਨਾਗੂ ਨੂੰ ਭੇਟ ਕੀਤਾ। ਇਹ ਕਲਾਤਮਕ ਰਚਨਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਗਾਮੀ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਹੈ ਅਤੇ ਇਸ ਵਿੱਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਨੂੰ ਦਰਸਾਇਆ ਗਿਆ ਹੈ। "ਗੁਰੂ ਤੇਗ਼ ਬਹਾਦਰ ਸਾਹਿਬ ਦੀ ਅਧਿਆਤਮਿਕ ਯਾਤਰਾ” ਕਿਤਾਬ ਵਿੱਚ ਗੁਰੂ ਸਾਹਿਬ ਦੀਆਂ ਯਾਤਰਾਵਾਂ, ਅਧਿਆਤਮਿਕ ਸਿੱਖਿਆਵਾਂ ਅਤੇ ਲਾਸਾਨੀ ਸ਼ਹਾਦਤ ਨੂੰ ਤਸਵੀਰਾਂ ਦੇ ਰੂਪ ਵਿੱਚ ਦਰਸਾਇਆ ਗਿਆ ਹੈ। ਤਸਵੀਰਾਂ ਅਤੇ ਸੰਖੇਪ ਇਤਿਹਾਸਕ ਜਾਣਕਾਰੀ ਦੇ ਕਲਾਤਮਕ ਮਿਸ਼ਰਣ ਰਾਹੀਂ ਇਹ ਕਿਤਾਬ ਗੁਰੂ ਸਾਹਿਬ ਦੇ ਵਿਸ਼ਵਵਿਆਪੀ ਭਾਈਚਾਰੇ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਂਦੀ ...
ਐਨ.ਐਚ.ਏ.ਆਈ. ਦੇ ਚੇਅਰਮੈਨ ਵੱਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਆਦਮਪੁਰ ਹਵਾਈ ਅੱਡੇ ਲਈ ਬਿਹਤਰ ਸੜਕੀ ਸੰਪਰਕ ਦਾ ਭਰੋਸਾ

ਐਨ.ਐਚ.ਏ.ਆਈ. ਦੇ ਚੇਅਰਮੈਨ ਵੱਲੋਂ ਕੈਬਨਿਟ ਮੰਤਰੀ ਅਰੋੜਾ ਨੂੰ ਆਦਮਪੁਰ ਹਵਾਈ ਅੱਡੇ ਲਈ ਬਿਹਤਰ ਸੜਕੀ ਸੰਪਰਕ ਦਾ ਭਰੋਸਾ

Hot News
ਚੰਡੀਗੜ੍ਹ 27 ਅਕਤੂਬਰ 2025:- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਦੇ ਚੇਅਰਮੈਨ ਸ੍ਰੀ ਸੰਤੋਸ਼ ਕੁਮਾਰ ਯਾਦਵ, ਜਿਨ੍ਹਾਂ ਨਾਲ ਡੀਜੀਐਮ (ਤਕਨੀਕੀ) ਅਤੇ ਐਨਐਚਏਆਈ ਦੇ ਹੋਰ ਅਧਿਕਾਰੀ ਸ਼ਾਮਲ ਸਨ, ਨਾਲ ਵਿਆਪਕ ਮੀਟਿੰਗ ਕਰਕੇ ਪੰਜਾਬ ਭਰ ਵਿੱਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਦੇ ਹੱਲ ਬਾਰੇ ਵਿਸਥਾਰਤ ਚਰਚਾ ਕੀਤੀ। ਕੈਬਨਿਟ ਮੰਤਰੀ ਅਰੋੜਾ ਨੇ ਆਦਮਪੁਰ ਹਵਾਈ ਅੱਡੇ ਨੇੜੇ ਲਗਭਗ ਤਿੰਨ ਕਿਲੋਮੀਟਰ ਦੇ ਹਿੱਸੇ ਨੂੰ ਵਿਕਸਤ ਕਰਨ ਦੀ ਤੁਰੰਤ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਿੱਸਾ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਹੈ, ਜਿਸਨੂੰ ਐਨਐਚਏਆਈ ਦੁਆਰਾ ਤੁਰੰਤ ਵਿਚਾਰਿਆ ਜਾਣਾ ਚਾਹੀਦਾ ਹੈ ਤਾਂ ਜੋ ਹਵਾਈ ਅੱਡੇ ਵੱਲ ਸੁਰੱਖਿਅਤ ਅਤੇ ਕੁਸ਼ਲ ਸੜਕੀ ਸੰਪਰਕ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਲੁਧਿਆਣਾ-ਰੋਪੜ ਹਾਈਵੇਅ ਪ੍ਰੋਜੈਕਟ ‘ਤੇ ਵੀ ਵਿਸ਼ੇਸ਼ ਚਰਚਾ ਹੋਈ ਜਿਸ ਸਬੰਧੀ ਕੈਬਨਿਟਮੰਤਰੀ ਨੇ ਇਸਦੇ ਅਮਲ ਵਿੱਚ ਆ ਰਹੀ ਦੇਰੀ ਦਾ...
ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ

ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ

Hot News
ਚੰਡੀਗੜ੍ਹ, 27 ਅਕਤੂਬਰ:- ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਸ੍ਰੀ ਕੋਨਰਾਡ ਕੋਂਗਕਲ ਸੰਗਮਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਕੈਬਨਿਟ ਮੰਤਰੀਆਂ ਨੇ ਦੋਵੇਂ ਮੁੱਖ ਮੰਤਰੀਆਂ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣ...
ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ

Hot News
*ਨਵੀਂ ਦਿੱਲੀ/ਚੰਡੀਗੜ੍ਹ 27 ਅਕਤੂਬਰ-/- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇੱਥੇ ਰਾਸ਼ਟਰਪਤੀ ਭਵਨ ਵਿਖੇ ਹੋਈ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਇਸ ਇਤਿਹਾਸਕ ਮੌਕੇ ਪਵਿੱਤਰ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਦ੍ਰੋਪਦੀ ਮੁਰਮੂ ਜੀ ਨੂੰ ਇਤਿਹਾਸਕ ਸਮਾਗਮਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ ਅਤੇ ਉਨ੍ਹਾਂ ਦੇ ਦੌਰੇ ਦੀ ਰੂਪ-ਰੇਖਾ ਨੂੰ ਜਲਦ ਹੀ ਅੰਤਿਮ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਪਵਿੱਤਰ ਸਮਾਗਮਾਂ ਦਾ ਵਿਸਥਾਰਤ ਰਸਮੀ ਪ੍ਰੋਗਰਾਮ ਭਾਰਤ ਦੇ ਰਾਸ਼ਟਰਪਤੀ ਨਾਲ ਸਾਂਝਾ ਕਰਕੇ ਉਨ੍ਹਾਂ ਨੂੰ ਆਪਣੀ ਸਹੂਲਤ ਅਨੁਸਾਰ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ...
ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

Breaking News
ਚੰਡੀਗੜ੍ਹ, 27 ਅਕਤੂਬਰ, 2025 – ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਕੀਤੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ 27 ਅਕਤੂਬਰ ਤੋਂ 2 ਨਵੰਬਰ, 2025 ਤੱਕ ਸੂਬੇ ਭਰ ਵਿੱਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਹਫ਼ਤੇ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਮਨਾਉਣ ਲਈ, ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਅੱਜ ਵਿਜੀਲੈਂਸ ਬਿਊਰੋ ਹੈੱਡਕੁਆਰਟਰ ਮੋਹਾਲੀ ਵਿਖੇ ਕਰਵਾਏ ਸਮਾਗਮ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋਣ ਦੀ ਸਹੁੰ ਚੁੱਕੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਸਹੁੰ ਜਾਇੰਟ ਡਾਇਰੈਕਟਰ ਸ਼ਿਕਾਇਤ ਸ਼ਾਖਾ, ਪ੍ਰਭਜੋਤ ਕੌਰ ਵੱਲੋਂ ਸਪੈਸ਼ਲ ਡੀਜੀਪੀ-ਕਮ-ਚੀਫ਼ ਡਾਇਰੈਕਟਰ ਪ੍ਰਵੀਨ ਕੁਮਾਰ ਸਿਨਹਾ, ਤੁਸ਼ਾਰ ਗੁਪਤਾ ਅਤੇ ਡਿਆਮਾ ਹਰੀਸ਼ ਕੁਮਾਰ ਓਮਪ੍ਰਕਾਸ਼, (ਦੋਵੇਂ ਜੁਆਇੰਟ ਡਾਇਰੈਕਟਰ) ਅਤੇ ਹਰਪ੍ਰੀਤ ਸਿੰਘ ਏ.ਆਈ.ਜੀ., ਆਰਥਿਕ ਅਪਰਾਧ ਵਿੰਗ ਦੀ ਮੌਜੂਦਗੀ ਵਿੱਚ ਚੁਕਾਈ ਗਈ।ਇਸ ਸਬੰਧੀ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੀ ਇਸ ਮੁਹਿੰਮ ਦਾ...
ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ

ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ

Hot News
ਚੰਡੀਗੜ੍ਹ, 27 ਅਕਤੂਬਰ:- ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ। ਕੈਬਨਿਟ ਮੰਤਰੀਆਂ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ 'ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ...
ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ

ਤਰਨ ਤਾਰਨ ਉਪ ਚੋਣ ਦੇ ਮੱਦੇਨਜ਼ਰ ਪੋਲਿੰਗ ਸਟਾਫ਼ ਦੀ ਰਿਹਰਸਲ ਹੋਈ

Breaking News
ਚੰਡੀਗੜ੍ਹ, 27 ਅਕਤੂਬਰ:- 11 ਨਵੰਬਰ ਨੂੰ ਹੋਣ ਵਾਲੀ ਵਿਧਾਨ ਸਭਾ ਹਲਕਾ 021-ਤਰਨ ਤਾਰਨ ਦੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਤਾਇਨਾਤ ਕੀਤੇ ਗਏ ਪੋਲਿੰਗ ਸਟਾਫ਼ ਦੀ ਪਹਿਲੀ ਰਹਿਰਸਲ ਬੀਤੇ ਦਿਨੀਂ ਮਾਈ ਭਾਗੋ ਕਾਲਜ ਆਫ਼ ਨਰਸਿੰਗ, ਪਿੱਦੀ (ਤਰਨ ਤਾਰਨ) ਵਿਖੇ ਕਰਵਾਈ ਗਈ। ਇਸ ਰਿਹਰਸਲ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸੰਯੁਕਤ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਪੀਸੀਐੱਸ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਤਰਨ ਤਾਰਨ ਹਲਕੇ ਦੇ ਰਿਟਰਨਿੰਗ ਅਧਿਕਾਰੀ ਕਮ ਐੱਸਡੀਐੱਮ ਗੁਰਮੀਤ ਸਿੰਘ ਪੀਸੀਐੱਸ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।   ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵੱਲੋਂ 1200 ਦੇ ਕਰੀਬ ਪੋਲਿੰਗ ਸਟਾਫ਼ ਨੂੰ ਈ.ਵੀ.ਐੱਮ, ਵੀਵੀਪੈਟ ਅਤੇ ਕੰਟਰੋਲ ਯੂਨਿਟ ਸਹਿਤ ਪੋਲਿੰਗ ਦੇ ਦਿਨ ਦੀਆਂ ਕਰਵਾਈਆਂ ਦੀ ਸਿਖਲਾਈ ਦਿੱਤੀ ਗਈ ਅਤੇ ਨਾਲ ਹੀ ਪੋਲਿੰਗ ਦੌਰਾਨ ਸੁਮੱਚੀ ਚੋਣ ਪ੍ਰੀਕ੍ਰਿਆ ਦੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰੀਜ਼ਾਈਡਿੰਗ ਅਫਸਰਾਂ (ਪੀਆਰਓ) ਨੂੰ ਈਵੀਐਮ ਵੀਵੀਪੈਟ ਦੀ ਮੋਕ ਡਰਿੱਲ ਰਾਹੀ ਸਾਰੇ ਉਮੀਦਵਾਰਾਂ (ਨੋਟਾ ਸਹਿਤ) ਨੂੰ ਘੱਟੋ ਘੱਟ 5 ਵੋਟਾਂ ਤ...
ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ  

ਸ੍ਰੀ ਆਨੰਦਪੁਰ ਸਾਹਿਬ ਵਿਖੇ ਰੋਜ਼ਾਨਾ 12 ਹਜ਼ਾਰ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ: ਸੌਂਦ  

Breaking News
ਚੰਡੀਗੜ੍ਹ, 27 ਅਕਤੂਬਰ:- ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸੰਗਤ ਦੇ ਠਹਿਰਣ ਲਈ ਟੈਂਟ ਸਿਟੀ ਬਣਨੀ ਸ਼ੁਰੂ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਤਿੰਨ ਥਾਂਵਾਂ ਅਗਮਪੁਰ, ਪੀਐਸਪੀਸੀਐਲ ਗ੍ਰਾਂਊਡ ਮਟੋਰ ਅਤੇ ਝਿੰਜੜੀ ਵਿਖੇ ਬਣਾਈ ਜਾ ਰਹੀ ਹੈ ਸੌਂਦ ਨੇ ਦੱਸਿਆ ਕਿ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਵੱਲੋਂ ਟੈਂਟ ਸਿਟੀ ਦੀ ਸਥਾਪਨਾ ਉੱਤੇ 21.52 ਕਰੋੜ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਵਿੱਚ ਰੋਜ਼ਾਨਾ 10 ਤੋਂ 12 ਹਜ਼ਾਰ ਸੰਗਤਾਂ ਦੇ ਠਹਿਰਣ ਦਾ ਪ੍ਰਬੰਧ ਹੋਵੇਗਾ। ਇੱਥੇ ਸਾਰੀਆਂ ਜ਼ਰੂਰੀ ਸਹੂਲਤਾਂ ਦਿੱਤੀਆਂ ਜਾਣਗੀਆਂ ਤਾਂ ਜੋ ਸੰਗਤ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਟੈਂਟ ਸਿਟੀ 19 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਕਾਰਜਸ਼ੀਲ ਰਹੇਗੀ। ਉਨ੍ਹਾਂ ਦੱਸਿਆ ਕਿ ਟੈਂਟ ਆਨ ਲਾਈਨ ਬੁੱਕ ਕੀਤੇ ਜਾ ਸਕਦੇ ਹਨ, ਜਿਸਦੀ ਜਾਣਕਾਰੀ ...
ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਡੋਪ ਟੈਸਟ ਸਰਟੀਫਿਕੇਟ ਲਈ 15000 ਰੁਪਏ ਰਿਸ਼ਵਤ ਲੈਂਦਾ ਸੁਰੱਖਿਆ ਗਾਰਡ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

Hot News
ਚੰਡੀਗੜ੍ਹ 27 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਸੁਰੱਖਿਆ ਗਾਰਡ ਜਤਿੰਦਰ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਨੂੰ ਰੇਸ਼ਮ ਸਿੰਘ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਨੇ ਅਸਲਾ ਲਾਇਸੈਂਸ ਲਈ ਨੈਗੇਟਿਵ ਡੋਪ ਟੈਸਟ ਸਰਟੀਫਿਕੇਟ ਜਾਰੀ ਕਰਵਾਉਣ ਲਈ 15000 ਰੁਪਏ ਦੀ ਰਿਸ਼ਵਤ ਮੰਗੀ ਹੈ।ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਪਰੋਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ।ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧ...
ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

Hot News
ਚੰਡੀਗੜ੍ਹ, 27 ਅਕਤੂਬਰ : ਕੇਂਦਰੀ ਵਿਜੀਲੈਂਸ ਕਮਿਸ਼ਨ ਦੀ ਅਗਵਾਈ ਹੇਠ ਦੇਸ਼ ਭਰ ਵਿੱਚ ਸ਼ੁਰੂ ਕੀਤੀ ਪਹਿਲਕਦਮੀ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵੀ 27 ਅਕਤੂਬਰ ਤੋਂ 2 ਨਵੰਬਰ, 2025 ਤੱਕ ਸੂਬੇ ਭਰ ਵਿੱਚ ਸਾਲਾਨਾ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਇਸ ਹਫ਼ਤੇ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਮਨਾਉਣ ਲਈ, ਵਿਜੀਲੈਂਸ ਬਿਊਰੋ ਦੇ ਸਾਰੇ ਅਧਿਕਾਰੀਆਂ/ਕਰਮਚਾਰੀਆਂ ਨੇ ਅੱਜ ਵਿਜੀਲੈਂਸ ਬਿਊਰੋ ਹੈੱਡਕੁਆਰਟਰ ਮੋਹਾਲੀ ਵਿਖੇ ਕਰਵਾਏ ਸਮਾਗਮ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋਣ ਦੀ ਸਹੁੰ ਚੁੱਕੀ। ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਹ ਸਹੁੰ ਜਾਇੰਟ ਡਾਇਰੈਕਟਰ ਸ਼ਿਕਾਇਤ ਸ਼ਾਖਾ, ਪ੍ਰਭਜੋਤ ਕੌਰ ਵੱਲੋਂ ਸਪੈਸ਼ਲ ਡੀਜੀਪੀ-ਕਮ-ਚੀਫ਼ ਡਾਇਰੈਕਟਰ ਪ੍ਰਵੀਨ ਕੁਮਾਰ ਸਿਨਹਾ, ਤੁਸ਼ਾਰ ਗੁਪਤਾ ਅਤੇ ਡਿਆਮਾ ਹਰੀਸ਼ ਕੁਮਾਰ ਓਮਪ੍ਰਕਾਸ਼, (ਦੋਵੇਂ ਜੁਆਇੰਟ ਡਾਇਰੈਕਟਰ) ਅਤੇ ਹਰਪ੍ਰੀਤ ਸਿੰਘ ਏ.ਆਈ.ਜੀ., ਆਰਥਿਕ ਅਪਰਾਧ ਵਿੰਗ ਦੀ ਮੌਜੂਦਗੀ ਵਿੱਚ ਚੁਕਾਈ ਗਈ।ਇਸ ਸਬੰਧੀ ਅੱਜ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੀ ਇਸ ਮੁਹਿੰਮ ਦਾ ਮੁੱਖ ਉ...