Wednesday, September 30Malwa News
Shadow

Tag: punjab news

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਗੰਨੇ ਦੀ ਕਾਸ਼ਤ ਹੇਠ ਰਕਬਾ ਵਧ ਕੇ 1.16 ਲੱਖ ਹੈਕਟੇਅਰ ਹੋ ਗਿਆ ਹੈ ਅਤੇ 700 ਲੱਖ ਕੁਇੰਟਲ ਉਤਪਾਦਨ ਦਾ ਟੀਚਾ ਹੈ। ਉਨ੍ਹਾਂ ਨੇ ਕਣਕ ਅਤੇ ਝੋਨੇ ਵਾਂਗ ਗੰਨੇ ਦੀ ਫਸਲ ਨੂੰ ਲਾਹੇਵੰਦ ਬਣਾਉਣ ਲਈ ਬਹੁ-ਪੱਖੀ ਰਣਨੀਤੀ ਦਾ ਐਲਾਨ ਕੀਤਾ, ਜਿਸ ਤਹਿਤ ਵੱਡੇ ਪੱਧਰ 'ਤੇ ਮਸ਼ੀਨੀਕਰਨ, ਜ਼ਮੀਨੀ ਪੱਧਰ ਤੱਕ ਤਕਨੀਕ ਪਹੁੰਚਾਉਣ ਅਤੇ ਗੰਨਾ ਕਾਸ਼ਤਕਾਰਾਂ ਲਈ ਵਿੱਤੀ ਲਾਭ ਵਰਗੇ ਉਪਾਅ ਸ਼ਾਮਲ ਹਨ। ਗੰਨੇ ਨੂੰ ਕਣਕ ਅਤੇ ਝੋਨੇ ਤੋਂ ਬਾਅਦ ਪੰਜਾਬ ਦੀ ਤੀਜੀ ਸਭ ਤੋਂ ਅਹਿਮ ਫਸਲ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਉੱਨਤ ਖੇਤੀ ਤਕਨੀਕਾਂ ਨੂੰ ਉਤਸ਼ਾਹਿਤ ਕਰਕੇ ਉਤਪਾਦਨ ਵਿੱਚ ਵਾਧਾ ਕਰਨ, ਖੰਡ ਦੀ ਰਿਕਵਰੀ ਵਿੱਚ ਸੁਧਾਰ ਕਰਨ ਅਤੇ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਸਰਕਾਰੀ ਅੰਕੜਿਆਂ ਦਾ ਹਵਾਲਾ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ...
ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਪੇਂਡੂ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਲਗਾਤਾਰ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 'ਵਿਕਸਿਤ ਭਾਰਤ-ਗਾਰੰਟੀ ਫਾਰ ਰੋਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ)' (ਵੀਬੀ-ਜੀ ਰਾਮ ਜੀ) ਸਕੀਮ ਅਧੀਨ ਵੀ ਪੰਜਾਬ ਦੇ ਪਿੰਡਾਂ ਵਿੱਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ 1 ਜੁਲਾਈ, 2026 ਤੋਂ ਲੈ ਕੇ ਹੁਣ ਤੱਕ ਇਸ ਸਕੀਮ ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕੀਤੀਆਂ ਗਈਆਂ ਹਨ ਜਿਸ ਨਾਲ ਰਜਿਸਟਰਡ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਪੇਂਡੂ ਖੇਤਰਾਂ ਦੇ ਲੋੜਵੰਦ ਪਰਿਵਾਰਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਲਈ ਇਸ ਸਕੀਮ ਤਹਿਤ ਨਵੇਂ ਲਾਭਪਾਤਰੀਆਂ ਨੂੰ ਵੀ ਸ਼ਾਮਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਪ...
ਪੰਜਾਬ ਪੁਲਿਸ ਨੇ ਗੁਰਦਾਸਪੁਰ ‘ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਗੁਰਦਾਸਪੁਰ ‘ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

Hot News
ਚੰਡੀਗੜ੍ਹ/ਗੁਰਦਾਸਪੁਰ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਗੁਰਦਾਸਪੁਰ ਪੁਲਿਸ ਨੇ ਕੇਂਦਰੀ ਏਜੰਸੀ ਦੇ ਸਹਿਯੋਗ ਨਾਲ ਸਫ਼ਲਤਾਪੂਰਵਕ ਪਿੱਛਾ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਛੇ ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9ਐਮਐਮ ਬੇਰੇਟਾ ਅਤੇ ਇੱਕ 9 ਐਮਐਮ ਗਲਾਕ ਸ਼ਾਮਲ ਹੈ, ਸਮੇਤ 49 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ਼ ਸੁੱਖਾ ਵਾਸੀ ਅਲੂਨਾ, ਗੁਰਦਾਸਪੁਰ; ਕਰਨ ਕੁਮਾਰ ਵਾਸੀ ਭਾਉਪੁਰ ਅਫਗਾਨਾ, ਗੁਰਦਾਸਪੁਰ; ਬਲਰਾਜ ਸਿੰਘ ਉਰਫ਼ ਬੁਰੀ ਵਾਸੀ ਬਸੰਤਕੋਟ, ਗੁਰਦਾਸਪੁਰ; ਅਮਰੀਕ ਸਿੰਘ ਉਰਫ਼ ਸੋਨੂੰ ਜੋੜੀਆਂ ਕਲਾਂ, ਡੇਰਾ ਬਾਬਾ ਨਾਨਕ, ਗੁਰਦਾਸਪੁਰ ਅਤੇ ਮਨਜਿੰਦਰ ਸਿੰਘ ਉਰ...
ਭਗਵੰਤ ਮਾਨ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਦੂਰ ਕਰ ਰਹੀ

ਭਗਵੰਤ ਮਾਨ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਦੂਰ ਕਰ ਰਹੀ

Hot News
ਚੰਡੀਗੜ੍ਹ; 13 ਸਤੰਬਰ, 2026: “ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ, ਇਸਨੂੰ ਛੱਡ ਸਕਦਾ ਹਾਂ।” ਜਾਂ ਇਹ ਸੋਚ ਕਿ ਲੰਬੇ ਸਮੇਂ ਤੱਕ ਨਸ਼ਾ ਕਰਨ ਤੋਂ ਬਾਅਦ ਵੀ “ਮੁੜ ਵਸੇਬਾ ਕੇਂਦਰ ਵਿੱਚ ਇਲਾਜ ਨਾਲ ਸਭ ਠੀਕ ਹੋ ਜਾਵੇਗਾ।” ਨਸ਼ੇ ਦੇ ਸੇਵਨ ਵੱਲ ਵਧ ਰਹੇ ਕਿਸੇ ਨੌਜਵਾਨ ਨੂੰ ਇਹ ਗੱਲਾਂ ਭਾਵੇਂ ਆਮ ਲੱਗਣ, ਪਰ ਅਜਿਹੀਆਂ ਧਾਰਨਾਵਾਂ ਸਿਰਫ਼ ਚਿੰਤਾਜਨਕ ਹੀ ਨਹੀਂ, ਸਗੋਂ ਬੇਹੱਦ ਖ਼ਤਰਨਾਕ ਵੀ ਹੋ ਸਕਦੀਆਂ ਹਨ। ਭਗਵੰਤ ਮਾਨ ਸਰਕਾਰ ‘ਸਕੂਲ ਨਸ਼ਿਆਂ ਵਿਰੁੱਧ’ ਪਾਠਕ੍ਰਮ ਰਾਹੀਂ ਨੌਜਵਾਨਾਂ ਵਿੱਚ ਨਸ਼ਿਆਂ ਦੇ ਸੇਵਨ ਨੂੰ ਰੋਕਣ ਲਈ ਅਜਿਹੀਆਂ ਧਾਰਨਾਵਾਂ ਨੂੰ ਤੋੜਨ ਅਤੇ ਦੂਰ ਕਰਨ ਦਾ ਯਤਨ ਕਰ ਰਹੀ ਹੈ। ਸੀਈਜੀਏ, ਯੂਨੀਵਰਸਿਟੀ ਆਫ਼ ਕੈਲੀਫੋਰਨੀਆ, ਬਰਕਲੇ ਅਤੇ ਨੋਬੇਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਅਤੇ ਐਸਥਰ ਡੁਫਲੋ ਵੱਲੋਂ ਸਹਿ-ਸਥਾਪਿਤ ਖੋਜ ਸੰਸਥਾ ਜੇ-ਪਾਲ ਦੇ ਸਹਿਯੋਗ ਨਾਲ ਵਿਕਸਤ ਇਹ ਸਬੂਤ-ਆਧਾਰਿਤ ਪਾਠਕ੍ਰਮ ਨੌਜਵਾਨਾਂ ਵਿੱਚ ਨਸ਼ੀਲੇ ਪਦਾਰਥਾਂ, ਖ਼ਾਸ ਤੌਰ ’ਤੇ ਓਪੀਓਇਡਜ਼ ਦੀ ਲਤ ਦੇ ਖ਼ਤਰੇ ਨੂੰ ਘੱਟ ਕਰਕੇ ਅੰਕਣ ਦੀ ਪ੍ਰਵਿਰਤੀ ’ਤੇ ਧਿਆਨ ਕੇਂਦਰਿਤ ਕਰਦਾ ਹੈ। ਅ...
ਨਾਨ-ਸਟਿਕ ਕੁੱਕਵੇਅਰ ਤੋਂ ਲੈ ਕੇ ਡਿਸ਼ਵਾਸ਼ਿੰਗ ਸਕ੍ਰਬਰ ਤੱਕ, ਇਨ੍ਹਾਂ ਚੀਜ਼ਾਂ ਨੂੰ ਕਦੋਂ ਬਦਲਣਾ ਚਾਹੀਦਾ ਹੈ? ਜਾਣੋ

ਨਾਨ-ਸਟਿਕ ਕੁੱਕਵੇਅਰ ਤੋਂ ਲੈ ਕੇ ਡਿਸ਼ਵਾਸ਼ਿੰਗ ਸਕ੍ਰਬਰ ਤੱਕ, ਇਨ੍ਹਾਂ ਚੀਜ਼ਾਂ ਨੂੰ ਕਦੋਂ ਬਦਲਣਾ ਚਾਹੀਦਾ ਹੈ? ਜਾਣੋ

Health
NON STICK PAN EXPIRATION DATE: ਸਵੇਰੇ ਉੱਠਣ ਤੋਂ ਲੈ ਕੇ ਰਾਤ ਨੂੰ ਸੌਣ ਤੱਕ, ਅਸੀਂ ਕਈ ਤਰ੍ਹਾਂ ਦੀਆਂ ਚੀਜ਼ਾਂ ਦਾ ਇਸਤੇਮਾਲ ਕਰਦੇ ਹਾਂ। ਬਹੁਤ ਸਾਰੇ ਲੋਕ ਸੋਚਦੇ ਹਨ ਕਿ ਜੇਕਰ ਇਹ ਚੀਜ਼ਾਂ ਠੀਕ ਦਿੱਖ ਰਹੀਆਂ ਹਨ, ਤਾਂ ਉਹ ਇਨ੍ਹਾਂ ਨੂੰ ਕੁਝ ਹੋਰ ਸਮੇਂ ਤੱਕ ਇਸਤੇਮਾਲ ਕਰ ਸਕਦੇ ਹਨ ਪਰ ਮਾਹਰਾਂ ਦਾ ਕਹਿਣਾ ਹੈ ਕਿ ਚਾਹੇ ਇਨ੍ਹਾਂ ਚੀਜ਼ਾਂ ਦੀ ਮਿਆਦ ਪੁੱਗਣ ਦੀ ਤਰੀਕ ਸਾਫ ਤੌਰ 'ਤੇ ਨਾ ਲਿਖੀ ਹੋ, ਫਿਰ ਵੀ ਇਨ੍ਹਾਂ ਦੀ ਇੱਕ ਸੀਮਿਤ ਉਮਰ ਹੁੰਦੀ ਹੈ। ਦੂਜੇ ਸ਼ਬਦਾਂ ਵਿੱਚ, ਘਰ ਦਾ ਸਮਾਨ ਅਤੇ ਨਿੱਜੀ ਕੇਅਰ ਦੀਆਂ ਚੀਜ਼ਾਂ ਇੱਕ ਸੀਮਿਤ ਸਮੇਂ ਤੋਂ ਬਾਅਦ ਖਰਾਬ ਹੋ ਸਕਦੀਆਂ ਹਨ, ਚਾਹੇ ਉਹ ਬਾਹਰ ਤੋਂ ਚੰਗੀ ਹਾਲਾਤ ਵਿੱਚ ਦਿਖਣ। ਮਾਹਰ ਚਿਤਾਵਨੀ ਦਿੰਦੇ ਹਨ ਕਿ ਬਿਨਾਂ ਧਿਆਨ ਦਿੱਤੇ ਇਨ੍ਹਾਂ ਦਾ ਇਸਤੇਮਾਲ ਕਰਦੇ ਰਹਿਣ ਨਾਲ ਅਣਜਾਣੇ ਵਿੱਚ ਸਾਡੀ ਸਿਹਤ ਨੂੰ ਨੁਕਸਾਨ ਪਹੁੰਚ ਸਕਦਾ ਹੈ। ਕਿਹੜੀਆਂ ਚੀਜ਼ਾਂ ਨੂੰ ਬਦਲ ਲੈਣਾ ਚਾਹੀਦਾ ਹੈ? ਟੁੱਥਬੁਰਸ਼: ਟੁੱਥਬੁਰਸ਼ ਸਾਡੀ ਜ਼ਿੰਦਗੀ ਦਾ ਜ਼ਰੂਰੀ ਹਿੱਸਾ ਹੈ। ਬਹੁਤ ਸਾਰੇ ਲੋਕ ਇਸਨੂੰ ਬਦਲਣ ਦੀ ਲੋੜ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ ਅਤੇ ਲੰਬੇ ਸ...
ਬਲਵਿੰਦਰ ਸਿੰਘ ਲਾਡੀ ਨੇ ਲੋਕਾਂ ਦੀ ਮੰਗ ਕੀਤੀ ਪੂਰੀ, ਪਿੰਡ ਹਰਚੋਵਾਲ ਵਿਖੇ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ

ਬਲਵਿੰਦਰ ਸਿੰਘ ਲਾਡੀ ਨੇ ਲੋਕਾਂ ਦੀ ਮੰਗ ਕੀਤੀ ਪੂਰੀ, ਪਿੰਡ ਹਰਚੋਵਾਲ ਵਿਖੇ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ

Local
ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 12 ਸਤੰਬਰ (  ) ਸ਼੍ਰੀ ਹਰਗੋਬਿੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਹਲਕੇ ਅੰਦਰ ਵਿਕਾਸ ਕਾਰਜ ਨਿਰੰਤਰ ਜਾਰੀ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਲੋਕਾਂ ਦੀ ਮੰਗ ਪੂਰੀ ਕਰਦਿਆਂ ਪਿੰਡ ਹਰਚੋਵਾਲ ਵਿਖੇ ਸੜਕ ਦੀ ਰਿਪੇਅਰ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਰੁਪਿੰਦਰ ਸਿੰਘ ਰੋਮੀ, ਚੇਅਰਮੈਨ ਟਰੇਡਰਜ਼ ਕਮਿਸ਼ਨ ਸ਼੍ਰੀ ਹਰਗੋਬਿੰਦਪੁਰ ਸਾਹਿਬ, ਚੇਅਰਮੈਨ ਨਿਸ਼ਾਨ ਸਿੰਘ ਚਾਹਲ, ਜਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ, ਐੱਸ ਡੀ ਓ ਲਵਜੀਤ ਸਿੰਘ, ਯੂਥ ਪ੍ਰਧਾਨ ਤੇਜਵੰਤ ਸਿੰਘ, ਐਮ.ਸੀ ਗੁਰਮੁਖ ਸਿੰਘ, ਸੂਬਾ ਸਿੰਘ ਸਮੇਤ ਪਿੰਡਾਂ ਦੇ ਪੰਚ ਸਰਪੰਚ ਮੌਜੂਦ ਸਨ। ਇਸ ਮੌਕੇ ਪਿੰਡ ਵਾਸੀਆਂ ਨੇ ਬਲਵਿੰਦਰ ਸਿੰਘ ਲਾਡੀ ਦਾ ਧੰਨਵਾਦ ਕੀਤਾ। ਇਸ ਮੌਕੇ ਗੱਲ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਇਸ ਕੰਮ ਲਈ ਦਿਨ ਰਾਤ ਲ...
ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਸਫ਼ਲ ਆਯੋਜਨ

ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਸਫ਼ਲ ਆਯੋਜਨ

Local
ਰੂਪਨਗਰ, 12 ਸਤੰਬਰ: ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੁਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਲ 2026 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ ਦਾ ਜ਼ਿਲ੍ਹਾ ਰੂਪਨਗਰ ਅਤੇ ਇਸ ਦੀਆਂ ਸਬ-ਡਵੀਜ਼ਨਾਂ ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਦੀਆਂ ਵੱਖ-ਵੱਖ ਅਦਾਲਤਾਂ ਵਿਖੇ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਸ੍ਰੀਮਤੀ ਮਨਜੋਤ ਕੌਰ ਦੀ ਅਗਵਾਈ ਹੇਠ 12 ਸਤੰਬਰ 2026 ਨੂੰ ਲਗਾਈ ਗਈ ਰਾਸ਼ਟਰੀ ਲੋਕ ਅਦਾਲਤ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ ਕੁੱਲ 14,782 ਮਾਮਲੇ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚ ਦੀਵਾਨੀ ਮਾਮਲੇ, ਫੌਜਦਾਰੀ ਸਮਝੌਤਾਯੋਗ ਮਾਮਲੇ, ਐਨ.ਆਈ. ਐਕਟ ਦੇ ਮਾਮਲੇ, ਬੈਂਕ ਰਿਕਵਰੀ ਮਾਮਲੇ, ਜ਼ਮੀਨ ਪ੍ਰਾਪਤੀ ਨਾਲ ਸਬੰਧਤ ਮਾਮਲੇ, ਵਿਆਹ-ਸਬੰਧੀ ਵਿਵਾਦ, ਮੋਟਰ ਦੁਰਘਟਨਾ ਅਤੇ ਬੀਮਾ ਦਾਅਵੇ, ਐਲ.ਏ.ਸੀ. ਮਾਮਲੇ, ਮਾਲ ਵਿਭਾਗ ਨਾਲ ਸਬੰਧਤ ਮਾਮਲੇ, ਪਾਣੀ ਦੇ ਬਿੱਲਾਂ ਅਤੇ ਟ੍ਰੈਫਿਕ ਚਲਾਨਾਂ ਤੋਂ ਇਲਾਵਾ ਪ੍ਰੀ-ਲਿਟੀਗੇਟਿਵ ਮਾਮ...
ਜ਼ਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਸਫਲ ਆਯੋਜਨ 13,798 ਕੇਸਾਂ ਦਾ ਨਿਪਟਾਰਾ

ਜ਼ਿਲ੍ਹਾ ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਸਫਲ ਆਯੋਜਨ 13,798 ਕੇਸਾਂ ਦਾ ਨਿਪਟਾਰਾ

Punjab News
ਬਰਨਾਲਾ, 12 ਸਤੰਬਰ  ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਕਚਹਿਰੀ ਕੰਪਲੈਕਸ, ਬਰਨਾਲਾ ਵਿਖੇ ਕੌਮੀ ਲੋਕ ਅਦਾਲਤ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਸਸਤਾ, ਸੁਗਮ, ਤੁਰੰਤ ਨਿਆਂ ਪ੍ਰਦਾਨ ਕਰਨਾ ਅਤੇ ਆਪਸੀ ਸਹਿਮਤੀ ਰਾਹੀਂ ਵਿਵਾਦਾਂ ਦਾ ਸਥਾਈ ਨਿਪਟਾਰਾ ਕਰਨਾ ਸੀ। ਮਿਸ ਅੰਸ਼ੂਲ ਬੇਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਰਹਿਨੁਮਾਈ ਹੇਠ ਕੇਸਾਂ ਦੇ ਸੁਲਹ-ਸਫਾਈ ਰਾਹੀਂ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕੁੱਲ 8 ਬੈਂਚਾਂ ਦਾ ਗਠਨ ਕੀਤਾ ਗਿਆ। ਇਨ੍ਹਾਂ ਬੈਂਚਾਂ ਵੱਲੋਂ ਪ੍ਰੀ-ਲਿਟੀਗੇਟਿਵ ਅਤੇ ਅਦਾਲਤਾਂ ਵਿੱਚ ਲੰਬਿਤ ਵੱਖ-ਵੱਖ ਕਿਸਮਾਂ ਦੇ ਮਾਮਲਿਆਂ ਦੀ ਸੁਣਵਾਈ ਕੀਤੀ ਗਈ। ਇਹਨਾਂ ਬੈਂਚਾਂ ਦੀ ਪ੍ਰਧਾਨਗੀ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਬਿਕਰਮਜੀਤ ਸਿੰਘ, ਪ੍ਰਿੰਸੀਪਲ ਜੱਜ (ਫੈਮਿਲੀ ਕੋਰਟ) ਸ਼੍ਰੀ ਦੀਪਕ ਕੁਮਾਰ ਚੌਧਰੀ, ਚੀਫ ਜੂਡੀਸ਼...
ਸਹਿਮਤੀ ਬਣੀ ਹੱਲ ਦਾ ਰਾਹ; ਕੌਮੀ ਲੋਕ ਅਦਾਲਤ ’ਚ 29,189 ਕੇਸ ਨਿਪਟੇ, ਕਰੀਬ 22 ਕਰੋੜ 18 ਲੱਖ ਰੁਪਏ ਤੋਂ ਵੱਧ ਦੇ ਅਵਾਰਡ ਪਾਸ

ਸਹਿਮਤੀ ਬਣੀ ਹੱਲ ਦਾ ਰਾਹ; ਕੌਮੀ ਲੋਕ ਅਦਾਲਤ ’ਚ 29,189 ਕੇਸ ਨਿਪਟੇ, ਕਰੀਬ 22 ਕਰੋੜ 18 ਲੱਖ ਰੁਪਏ ਤੋਂ ਵੱਧ ਦੇ ਅਵਾਰਡ ਪਾਸ

Local
ਸੰਗਰੂਰ, 12 ਸਤੰਬਰ: ਜ਼ਿਲ੍ਹਾ ਕਚਹਿਰੀਆਂ ਸੰਗਰੂਰ ਸਮੇਤ ਸੁਨਾਮ, ਮੂਨਕ ਅਤੇ ਧੂਰੀ ਵਿਖੇ ਅੱਜ ਲਗਾਈ ਗਈ ਕੌਮੀ ਲੋਕ ਅਦਾਲਤ ਦੌਰਾਨ ਨਿਪਟਾਰੇ ਲਈ ਰੱਖੇ ਗਏ ਕੁੱਲ 29,916 ਕੇਸਾਂ ਵਿੱਚੋਂ 29,189 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਇਆ ਗਿਆ। ਇਸ ਦੌਰਾਨ 22,18,31,676 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਮਾਣਯੋਗ ਜਸਟਿਸ ਦੀਪਕ ਸਿਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਅਤੇ ਮਾਣਯੋਗ ਜਸਟਿਸ ਪੰਕਜ ਜੈਨ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ਼ ਡਵੀਜ਼ਨ ਸੰਗਰੂਰ ਦੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੌਮੀ ਲੋਕ ਅਦਾਲਤ ਲਗਾਈ ਗਈ। ਇਹ ਲੋਕ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਨੀਸ਼ ਸਿੰਗਲ ਦੀ ਪ੍ਰਧਾਨਗੀ ਅਤੇ ਸਕੱਤਰ ਸ੍ਰੀ ਅਸ਼ੀਸ਼ ਠਠਈ ਦੀ ਦੇਖ-ਰੇਖ ਹੇਠ ਲਗਾਈ ਗਈ। ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰ ’ਤੇ 13 ਅਤੇ ਉਪ ਮੰਡਲ ਪੱਧਰ ’ਤੇ 5 ਲੋਕ ਅਦਾਲਤ ਬੈਂਚ ਗਠ...