Saturday, August 15Malwa News
Shadow

Tag: punjab news

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 1 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 13 ਮਹੀਨੇ ਪੂਰੇ ਹੋ ਗਏ ਹਨ ਅਤੇ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ ਦੀ ਇਸ ਮਿਆਦ ਦੌਰਾਨ 39,760 ਐਫਆਈਆਰਜ਼ ਦਰਜ ਕਰਕੇ 56,372 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੰਜਾਬ ਪੁਲਿਸ ਨੂੰ ਨਸ਼ਾ ਤਸਕਰਾਂ ਤੋਂ 2458 ਕਿਲੋ ਹੈਰੋਇਨ ਵੀ ਬਰਾਮਦ ਹੋਈ ਹੈ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਚੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿ...
ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

Hot News
ਚੰਡੀਗੜ੍ਹ, 1 ਅਪ੍ਰੈਲ, 2026:-ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ ਦਿਸ਼ਾ ਵੱਲ ਵੱਡੀ ਪੁਲਾਂਘ ਪੁੱਟਣ ਲਈ ਤਿਆਰ-ਬਰ-ਤਿਆਰ ਹੈ ਕਿਉਂਕਿ ਹਲਵਾਰਾ ਹਵਾਈ ਅੱਡੇ ਤੋਂ 15 ਮਈ, 2026 ਨੂੰ ਉਡਾਣਾਂ ਸ਼ੁਰੂ ਹੋ ਜਾਣਗੀਆਂ ਅਤੇ ਜਲਦ ਹੀ ਫਲਾਈਟ ਬੁਕਿੰਗ ਵੀ ਸ਼ੁਰੂ ਹੋਵੇਗੀ। ਸ਼ੁਰੂਆਤ ਵਿੱਚ ਏਅਰ ਇੰਡੀਆ ਦੀਆਂ ਦੋ ਉਡਾਣਾਂ ਲੁਧਿਆਣਾ ਨੂੰ ਦਿੱਲੀ ਨਾਲ ਜੋੜਨਗੀਆਂ ਜਿਸ ਨਾਲ 30 ਸਾਲਾਂ ਦਾ ਸੁਪਨਾ ਸਾਕਾਰ ਹੋਵੇਗਾ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਆਪਣੀ ਪਤਨੀ ਨਾਲ 15 ਮਈ, 2026 ਨੂੰ ਦਿੱਲੀ ਤੋਂ ਹਲਵਾਰਾ ਜਾਣ ਵਾਲੀ ਪਹਿਲੀ ਫਲਾਈਟ ਬੁੱਕ ਕਰਵਾਈ ਹੈ ਜੋ ਕਿ ਇਸ ਇਤਿਹਾਸਕ ਸਫਰ ਵਿੱਚ ਨਿੱਜੀ ਅਤੇ ਜਨਤਕ ਮੀਲ ਪੱਥਰ ਦਾ ਪ੍ਰਤੀਕ ਹੈ। ਏਅਰਲਾਈਨਜ਼ ਦੇ ਸੂਤਰਾਂ ਅਨੁਸਾਰ ਦਿੱਲੀ-ਲੁਧਿਆਣਾ-ਦਿੱਲੀ ਸੈਕਟਰ ਦੀਆਂ ਟਿਕਟਾਂ ਤੇਜ਼ੀ ਨਾਲ ਵਿਕ ਰਹੀਆਂ ਹਨ। ਉਡਾਣਾਂ ਦੀ ਸ਼ੁਰੂਆਤ ਨਿਰੰਤਰ ਯਤਨਾਂ ਦਾ ਨਤੀਜਾ ਹੈ, ਜੋ ਸੰਜੀਵ ਅਰੋੜਾ ਦੀ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਅਤੇ ਪੰਜਾਬ, ਖਾਸ ਤੌਰ 'ਤੇ ਲੁਧਿਆਣਾ ਅਤੇ ਇਸਦੇ ਆਸ-ਪਾਸ ਦੇ ਜ਼ਿਲ੍ਹਿਆਂ ਲਈ ਆਰਥਿਕ ਵਿਕਾਸ ਵਿੱਚ ਤੇਜ਼ੀ ਲਿ...
ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
ਚੰਡੀਗੜ੍ਹ, 1 ਅਪ੍ਰੈਲ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ 'ਰੋਜ਼ਗਾਰ ਕ੍ਰਾਂਤੀ' ਪਹਿਲਕਦਮੀ ਤਹਿਤ ਇੱਕ ਰਸਮੀ ਸਮਾਗਮ ਦੌਰਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਚੁਣੇ ਗਏ 11 ਉਮੀਦਵਾਰਾਂ ਨੂੰ ਐਗਜ਼ਾਮੀਨਰ, ਲੋਕਲ ਫੰਡ ਅਕਾਊਂਟਸ ਦੇ ਦਫ਼ਤਰ ਵਿੱਚ ਜੂਨੀਅਰ ਆਡੀਟਰ ਵਜੋਂ ਸ਼ਾਮਲ ਕੀਤਾ। ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, “ਮੈਂ ਸਾਰੇ ਨਵ-ਨਿਯੁਕਤ ਨੌਜਵਾਨਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ ਅਤੇ ਉਹਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀਆਂ ਪ੍ਰਸ਼ਾਸਕੀ ਡਿਊਟੀਆਂ ਪੂਰੀ ਲਗਨ, ਪਾਰਦਰਸ਼ਤਾ ਅਤੇ ਪੂਰੀ ਇਮਾਨਦਾਰੀ ਨਾਲ ਨਿਭਾਉਣ। ਰਾਜ ਦੀਆਂ ਜਨਤਕ ਸੰਸਥਾਵਾਂ ਦੀ ਵਿੱਤੀ ਸਿਹਤ ਅਤੇ ਜਵਾਬਦੇਹੀ ਨੂੰ ਬਣਾਈ ਰੱਖਣ ਲਈ ਤੁਹਾਡੀ ਇਮਾਨਦਾਰੀ ਬਹੁਤ ਜ਼ਰੂਰੀ ਹੈ।” ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਉਜਾਗਰ ਕਰਦਿਆਂ, ਵ...
ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 1 ਅਪ੍ਰੈਲ 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸਥਾਰ ਤਹਿਤ ਸਟੀਲ ਖੇਤਰ ਵਿੱਚ 700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜੋ ਮੁੱਖ ਤੌਰ ‘ਤੇ ਜੋਗਿੰਦਰਾ ਕਾਸਟਿੰਗ ਅਤੇ ਵਰਧਮਾਨ ਆਦਰਸ਼ ਰਾਹੀਂ ਕੀਤਾ ਜਾਵੇਗਾ ਜਿਸ ਵਿੱਚ ਜੋਗਿੰਦਰਾ ਗ੍ਰੀਨ ਇੰਡੀਆ ਰਾਹੀਂ ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਸ਼...
ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸਾਂ (ਡੀ.ਐਲ.) ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ, ਸਕੱਤਰ ਆਰ.ਟੀ.ਏ., ਆਰ.ਟੀ.ਓਜ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਅਸੀਂ ਟਰਾਂਸਪੋਰਟ ਵਿਭਾਗ ਦੀ ਇੱਕ ਵਿਆਪਕ ਸਮੀਖਿਆ ਕੀਤੀ ਹੈ, ਜਿਸ ਵਿੱਚ ਸਾਡਾ ਮੁੱਖ ਧਿਆਨ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਨੂੰ ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ 'ਤੇ ਕੇਂਦਰਿਤ ਸੀ।" ਉਨ੍ਹਾਂ ਕਿਹਾ, "ਮੈਂ ਇਸ ਸਮੇਂ ਵੈਰੀਫਿਕੇਸ਼ਨ ਅਤੇ ਪ੍ਰਵਾਨਗੀ (ਅਪਰੂਵਲ) ਪੱਧਰ 'ਤੇ ਲੰ...
ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 1 ਅਪ੍ਰੈਲ- ਪੰਜਾਬ ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਚਾਰ ਸਾਲਾਂ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਇਹ ਦਰਸਾਇਆ ਗਿਆ ਕਿ ਕਿਵੇਂ ਨਿਰੰਤਰ ਨੀਤੀਗਤ ਦਖਲਅੰਦਾਜ਼ੀ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਬਦਲਿਆ ਹੈ, ਜ਼ਮੀਨੀ ਪੱਧਰ `ਤੇ ਪ੍ਰਸ਼ਾਸਨ ਨੂੰ ਮਜ਼ਬੂਤ ਕੀਤਾ ਹੈ ਅਤੇ ਪੇਂਡੂ ਖ਼ੇਤਰ ਵਿੱਚ ਰੋਜ਼ਗਾਰ ਦੇ ਮੌਕੇ ਵਧਾਏ ਹਨ। ਪੇਂਡੂ ਵਿਕਾਸ ਨੂੰ ਸਮੁੱਚੇ ਵਿਕਾਸ ਦੇ ਕੇਂਦਰੀ ਥੰਮ੍ਹ ਵਜੋਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੇ ਪਹਿਲੇ ਜਾਤੀ ਸਮਾਜਿਕ-ਆਰਥਿਕ ਸਰਵੇਖਣ ਦੀ ਸ਼ੁਰੂਆਤ ਤੋਂ ਲੈ ਕੇ ਵੱਡੇ ਪੱਧਰ `ਤੇ ਬੁਨਿਆਦੀ ਢਾਂਚਾ ਸਿਰਜਣ, ਪਾਰਦਰਸ਼ੀ ਭੂਮੀ ਪ੍ਰਬੰਧਨ ਰਾਹੀਂ ਮਾਲੀਆ ਪੈਦਾ ਕਰਨ ਅਤੇ ਨੌਜਵਾਨ-ਕੇਂਦ੍ਰਿਤ ਵਿਕਾਸ ਪ੍ਰੋਗਰਾਮਾਂ ਸਮੇਤ ਮੁੱਖ ਪਹਿਲਕਦਮੀਆਂ ਦੀ ਰੂਪ-ਰੇਖਾ ਪੇਸ਼ ਕੀਤੀ। ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਜਾਤੀ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਨੂੰ ਬਰਾਬਰੀ ਤੇ ਨੀਤੀ ਨਿਰਮਾਣ ਯਕੀਨੀ ਬਣਾਉਣ ਵਿ...
ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਐਮ.ਐਲ.ਏ. ਉੱਗੋਕੇ ਵੱਲੋਂ ਇਲਾਕਾ ਵਾਸੀਆਂ ਨਾਲ ਸੰਵਾਦ

ਚਾਰ ਸਾਲ ਭਗਵੰਤ ਮਾਨ ਦੇ ਨਾਲ ਤਹਿਤ ਐਮ.ਐਲ.ਏ. ਉੱਗੋਕੇ ਵੱਲੋਂ ਇਲਾਕਾ ਵਾਸੀਆਂ ਨਾਲ ਸੰਵਾਦ

Local
ਤਪਾ, 31 ਮਾਰਚ      ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਵਿਧਾਇਕ ਭਦੌੜ ਸ. ਲਾਭ ਸਿੰਘ ਉੱਗੋਕੇ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਸੰਵਾਦ ਪ੍ਰੋਗਰਾਮ ਕੀਤਾ ਜਾ ਰਿਹਾ ਹੈ।     ਇਸ ਤਹਿਤ ਵਿਧਾਇਕ ਉੱਗੋਕੇ ਨੇ ਤਪਾ ਮੰਡੀ, ਤਾਜੋਕੇ, ਜੰਗੀਆਣਾ, ਧੌਲਾ ਸਮੇਤ ਵੱਖ ਵੱਖ ਪਿੰਡਾਂ ਵਿਚ "ਚਾਰ ਸਾਲ ਭਗਵੰਤ ਮਾਨ ਦੇ ਨਾਲ" ਪ੍ਰੋਗਰਾਮ ਤਹਿਤ ਲੋਕ- ਹਿੱਤ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।   ਇਸ ਮੌਕੇ ਲੋਕਾਂ ਦੇ ਮੁਖ਼ਾਤਿਬ ਹੁੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਵੱਡੇ ਕਦਮ ਚੁੱਕੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।  ਉਨ੍ਹਾਂ ਹੋਰ ਦੱਸਿਆ ਕਿ ਸੂਬੇ ਦੇ ਲਗਭਗ 90 ...
ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ

ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ

Local
 ਮਾਲੇਰਕੋਟਲਾ, 31 ਮਾਰਚ -                         ਜਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਣਕ ਦੀ ਕਟਾਈ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਂਸ ਬਾਰੇ ਇੰਸਪੇਕਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ ਅਤੇ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਾ ਵਰਤੀ ਜਾਵੇ।                         ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ...
ਬੇਕਾਰ ਵਸਤਾਂ ਦੀ ਪੁਨਰ-ਵਰਤੋਂ ਨਾਲ ਮਿਲਦਾ ਹੈ ਵੱਧ ਲਾਭ ਅਤੇ ਸਾਫ਼ ਸੁਥਰਾ ਵਾਤਾਵਰਨ – ਡਾ. ਯਾਦਵਿੰਦਰ ਸਿੰਘ

ਬੇਕਾਰ ਵਸਤਾਂ ਦੀ ਪੁਨਰ-ਵਰਤੋਂ ਨਾਲ ਮਿਲਦਾ ਹੈ ਵੱਧ ਲਾਭ ਅਤੇ ਸਾਫ਼ ਸੁਥਰਾ ਵਾਤਾਵਰਨ – ਡਾ. ਯਾਦਵਿੰਦਰ ਸਿੰਘ

Local
ਖਡੂਰ ਸਾਹਿਬ, 31 ਮਾਰਚ :          ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਵੱਲੋਂ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਰਚਨਾਤਮਕ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਬੇਕਾਰ ਨਾ ਵਰਤਣ ਯੋਗ ਚੀਜ਼ਾਂ ਨੂੰ ਦੁਬਾਰਾ ਵਰਤੋਂ ਵਿੱਚ ਲਿਆ ਕੇ ਵਰਤੋਂ ਯੋਗ ਚੀਜ਼ਾਂ ਬਣਾਈਆਂ ਗਈਆਂ। ਇਹ ਪ੍ਰਦਰਸ਼ਨੀ ਡਾ. ਸਿਮਰਪ੍ਰੀਤ ਕੌਰ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ ਦੀ ਦੇਖ-ਰੇਖ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ ਨਿਸ਼ਾਨ-ਏ-ਸਿੱਖੀ ਚੈਰੀਟਬਲ ਟਰੱਸਟ ਖਡੂਰ ਸਾਹਿਬ ਤੋਂ ਡਾਇਰੈਕਟਰ ਬਲਦੇਵ ਸਿੰਘ ਸੰਧੂ, ਕਰਨਲ ਬਾਵਾ ਜੀ, ਬਾਬਾ ਬਲਬੀਰ ਸਿੰਘ, ਬਲਵੰਤ ਸਿੰਘ ਸੰਧੂ ਪ੍ਰਿੰਸੀਪਲ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਸ਼ਾਮਿਲ ਹੋਏ । ਖੇਤੀਬਾੜੀ ਵਿਭਾਗ ਖਡੂਰ ਸਾਹਿਬ ਤੋਂ ਡਾ. ਯਾਦਵਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਕਾਲਜ ਦੀਆਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਵੱਲੋਂ ਚਾਰ ਗਰੁੱਪ ਬਣਾ ਕੇ ਬੇਕਾਰ ਅਤੇ ਨਾ ਵਰਤਣ ਯੋਗ ਵਸਤੂਆਂ ਨੂੰ ਵਰਤੋਂ ਵਿਚ ਲਿਆ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨੀ ਵ...
ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਰੇਲਵੇ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ: ਅਮਨ ਅਰੋੜਾ

Hot News
ਸੁਨਾਮ, 31 ਮਾਰਚ - ਸ਼੍ਰੀ ਬਾਲਾ ਜੀ ਦੇ ਜਨਮ ਉਤਸਵ ਦੇ ਪਾਵਨ ਅਵਸਰ 'ਤੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿੱਚ ਅਦਭੁੱਤ ਧਾਰਮਿਕ ਜੋਸ਼ ਅਤੇ ਆਸਥਾ ਦਾ ਦਰਸ਼ਨ ਹੋਏ। ਇਸ ਮੌਕੇ ਮਾਤਾ ਨੈਣਾ ਦੇਵੀ ਜੀ ਮੰਦਰ ਤੋਂ ਸ੍ਰੀ ਬਾਲਾ ਜੀ ਧਾਮ ਤੱਕ ਇੱਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਭਾਗ ਲਿਆ। ਇਸ ਦੌਰਾਨ ਇਹ ਯਾਤਰਾ ਸ਼ਹਿਰ ਵਿੱਚ ਨਵੇਂ ਬਣੇ ਰੇਲਵੇ ਅੰਡਰ ਬ੍ਰਿਜ ਵਿਚੋਂ ਦੀ ਲੰਘੀ, ਜਿਸ ਨਾਲ ਇਸ ਅੰਡਰ ਬ੍ਰਿਜ ਦਾ ਇਤਿਹਾਸਕ ਉਦਘਾਟਨ ਹੋ ਗਿਆ, ਕਿਉੰਕਿ ਇਹ ਉਦਘਾਟਨ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਦੇ ਚਰਨ ਪੈਣ ਨਾਲ ਹੋਇਆ ਹੈ ਤੇ ਇਸ ਤੋਂ ਵਧੀਆ ਉਦਘਾਟਨ ਕੋਈ ਹੋਰ ਹੋ ਨਹੀਂ ਸਕਦਾ।  ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ੍ਰੀ ਬਾਲਾ ਜੀ ਸ਼ੋਭਾ ਯਾਤਰਾ ਵਿੱਚ ਹਾਜ਼ਰੀ ਭਰਦਿਆਂ ਕੀਤਾ। ਇਸ ਮੌਕੇ ਉਹਨਾਂ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਵੀ ਹਾਜ਼ਰ ਰਹੇ। ਉਹਨਾਂ ਨੇ ਇਸ ਮੌਕੇ ਸ਼ੋਭਾ ਯਾਤਰਾ ਵਿੱਚ ਸ਼ਾਮਲ ਹੋ ਕੇ ਸੰਗਤ ਨਾਲ ਨਮਸਕਾਰ ਕੀਤਾ ਅਤੇ ਸ਼੍ਰੀ ਬਾਲਾ ਜੀ ਅੱਗੇ ਨਤਮਸਤਕ ਹੋਏ।  ਕੈਬਨਿਟ ਮੰਤਰ...