ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਜਲੰਧਰ, 31 ਮਾਰਚ : ਭਾਰਤ ਦੇ ਚੋਣ ਕਮਿਸ਼ਨਰ ਡਾ. ਐਸ.ਐਸ. ਸੰਧੂ ਵੱਲੋਂ ਅੱਜ ਇਥੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ।
ਇਸ ਮੌਕੇ ਉਨ੍ਹਾਂ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿੱਤਰਾ ਵੀ ਮੌਜੂਦ ਸਨ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਸਮੇਤ ਦੋਵਾਂ ਜ਼ਿਲ੍ਹਿਆਂ ਦੇ ਈ.ਆਰ.ਓਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੋਣ ਕਮਿਸ਼ਨਰ ਨੇ ਕਿਹਾ ਕਿ ਵੋਟਰ ਸੂਚੀਆਂ ਨੂੰ ਸ਼ੁੱਧ ਅਤੇ ਤਰੁੱਟੀ ਰਹਿਤ ਬਣਾਉਣ ਲਈ ਭਾਰਤ ਚੋਣ ਕਮਿਸ਼ਨ ਵੱਲੋਂ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਚੱਲ ਰਹੀ ਪ੍ਰੀ ਐਸ.ਆਈ.ਆਰ. ਮੈਪਿੰਗ ਦਾ ਜਾਇਜ਼ਾ ਲੈਂਦਿਆਂ ਇਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰੋਜ਼ਾਨਾ ਦੇ ਆਧਾਰ ’ਤੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਸਮੀਖਿਆ ਕੀਤੀ ਜਾਵੇ, ਤਾਂ ਜੋ ਕਿਸੇ ਵੀ ਕਿਸਮ ਦੀ ਦੇ...








