ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨਾ ਬੰਦ ਕਰੇ, ਪੰਜਾਬ 1984 ਵਿੱਚ ਕਾਂਗਰਸ ਦੀ ਭੂਮਿਕਾ ਨੂੰ ਭੁੱਲਿਆ ਨਹੀਂ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ; 12 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਪਾਰਟੀ ਵੱਲੋਂ ਸਵਰਗੀ ਗੁਲਜ਼ਾਰ ਸਿੰਘ ਦੀ ਦਰਦਨਾਕ ਮੌਤ 'ਤੇ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰਨ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੂੰ ਲਾਸ਼ਾਂ 'ਤੇ ਰਾਜਨੀਤੀ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ।
ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਇੱਕ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਪਹਿਲਾਂ ਹੀ ਠੋਸ ਕਾਰਵਾਈ ਕਰ ਚੁੱਕੀ ਹੈ। ਉਨ੍ਹਾਂ ਕਿਹਾ, "ਸਰਬਪੱਖੀ ਜਾਂਚ ਲਈ ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਹੈ ਅਤੇ ਆਤਮਹੱਤਿਆ ਲਈ ਉਕਸਾਉਣ ਅਤੇ ਅਨੁਸੂਚਿਤ ਜਾਤੀਆਂ ਤੇ ਅੱਤਿਆਚਾਰ ਰੋਕਥਾਮ ਐਕਟ ਦੀਆਂ ਧਾਰਾਵਾਂ ਤਹਿਤ ਪੰਜ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।"
ਮੰਤਰੀ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਸ ਨਾ ਪੂਰੇ ਹੋਣ ਵਾਲੇ ਘਾਟੇ ਤੋਂ ਉੱਬਰਨ ਲ...








