ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 14 ਮਈ- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਭਾਜਪਾ ਸ਼ਾਸਤ ਰਾਜਾਂ ਵਿੱਚ ਅਪਰਾਧ, ਗੈਂਗਸਟਰਵਾਦ ਅਤੇ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋਈ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਅੰਕੜੇ ਭਾਜਪਾ ਸ਼ਾਸਨ ਦੇ ਉਸ "ਅਸਲ ਚਿਹਰੇ" ਨੂੰ ਬੇਨਕਾਬ ਕਰਦੇ ਹਨ, ਜਿੱਥੇ ਸੱਤਾ ਹਾਸਲ ਕਰਨ ਅਤੇ ਬਰਕਰਾਰ ਰੱਖਣ ਲਈ ਨਫ਼ਰਤ, ਡਰ ਅਤੇ ਹਿੰਸਾ ਨੂੰ ਸਿਆਸੀ ਹਥਿਆਰਾਂ ਵਜੋਂ ਵਰਤਿਆ ਜਾ ਰਿਹਾ ਹੈ।
ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ, ਜਿੱਥੇ ਭਾਜਪਾ ਨੇ ਹਾਲ ਹੀ ਵਿੱਚ ਏਜੰਸੀਆਂ ਅਤੇ ਦਿੱਲੀ ਪੁਲਿਸ ਦੀ ਦੁਰਵਰਤੋਂ ਕਰਕੇ ਸੱਤਾ ਹਥਿਆਈ ਹੈ, 1602 ਪ੍ਰਤੀ ਲੱਖ ਦੀ ਆਬਾਦੀ ਦੀ ਅਪਰਾਧ ਦਰ ਨਾਲ ਦੇਸ਼ ਦੇ ਅਪਰਾਧ ਚਾਰਟ ਵਿੱਚ ਸਿਖਰ 'ਤੇ ਹੈ। ਗੁਜਰਾਤ, ਜਿੱਥੇ ਭਾਜਪਾ ਨੇ ਲਗਭਗ 30&nb...








