Saturday, August 15Malwa News
Shadow

Tag: punjab news

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ

Hot News
ਬਟਾਲਾ, 24 ਮਾਰਚ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਮੌਜੂਦਗੀ ਵਿੱਚ ਗਲੀਆਂ ਬਣਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਨੀਲਾਹ ਚੌਹਾਨ ਅਤੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਲਈ ਯਤਨਸ਼ੀਲ ਹਨ ਅਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਇਥੋਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਬੀਤੇ ਕੱਲ੍ਹ ਹੀ ਬਟਾਲਾ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈ...
ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

Hot News
ਬੁਢਲਾਡਾ/ਮਾਨਸਾ, 24 ਮਾਰਚ: ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਸਰਕਾਰੀ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਨਵੇਂ ਲਗਾਏ ਗਏ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ ਕੀਤਾ।  ਇਸ ਮੌਕੇ ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲ ਰਾਹੀਂ ਅਧਿਆਪਕ ਬੱਚਿਆਂ ਨੂੰ ਡਿਜ਼ੀਟਲ ਤਰੀਕੇ ਨਾਲ ਪਾਠ ਪੜ੍ਹਾ ਸਕਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸਮਝ ਵਧੇਗੀ ਅਤੇ ਪੜ੍ਹਾਈ ਹੋਰ ਵੀ ਦਿਲਚਸਪ ਬਣੇਗੀ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਨ ਤਕਨਾਲੋਜੀ ਦੀ ਵਰਤੋਂ ਕਰਕੇ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ। ਹਲਕਾ ਵਿਧਾਇਕ ਨੇ ਅਧਿਆਪਕਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਅਧਿਆਪਕ ਇਸ ਨਵੀਂ ਤਕਨਾਲੋਜੀ ਦਾ ਪੂਰਾ ਲਾਭ ਲੈਂਦੇ ਹੋਏ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਨੇ ਇਸ ਨਵੀਂ ਸਹੂਲਤ ਮਿਲਣ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਇਸਨੂੰ ਸਿ...
ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ/ਲੁਧਿਆਣਾ, 24 ਮਾਰਚ:* ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਲਈ 23.99 ਕਰੋੜ ਰੁਪਏ ਦੇ ਦੋ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਆਧੁਨਿਕ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਸ਼ਾਮਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸ੍ਰੀ ਭੈਣੀ ਸਾਹਿਬ ਪਿੰਡ ਲਈ 13.36 ਕਰੋੜ ਰੁਪਏ ਦੀ ਸੀਵਰੇਜ ਯੋਜਨਾ ਮਨਜ਼ੂਰ ਕੀਤੀ ਗਈ ਹੈ। ਇਸ ਪ੍ਰਾਜੈਕਟ ਤਹਿਤ 1.80 ਕਿ.ਮੀ. ਲੰਮਾ ਮੁੱਖ ਜਾਂ ਇੰਟਰਸੈਪਟਿੰਗ ਸੀਵਰ ਅਤੇ 18.13 ਕਿ.ਮੀ. ਲੈਟਰਲ ਸੀਵਰ ਨੈੱਟਵਰਕ ਵਿਛਾਇਆ ਜਾਵੇਗਾ ਅਤੇ 670 ਘਰਾਂ ਨੂੰ ਕੁਨੈਕਸਨ ਦਿੱਤੇ ਜਾਣਗੇ। ਇਸ ਦੇ ਨਾਲ ਇੱਕ ਮੁੱਖ ਪੰਪਿੰਗ ਸਟੇਸ਼ਨ ਦੀ ਉਸਾਰੀ ਅਤੇ 1.0 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ...
Young Farmer’s Purple Potato Innovation Brings New Hope to Punjab Agriculture

Young Farmer’s Purple Potato Innovation Brings New Hope to Punjab Agriculture

National News
Faridkot, Punjab: In a refreshing shift from the commonly portrayed narrative of drugs, unemployment, and crime, a young farmer from Punjab has emerged as a symbol of innovation and progress. Gurjot Singh, a 27-year-old resident of Matta village in Faridkot, is gaining attention for successfully cultivating purple potatoes and transforming his agricultural fortunes. Breaking away from the traditional wheat-paddy cycle, Gurjot Singh adopted the cultivation of purple potatoes nearly four years ago. Starting on approximately 45 acres of land, he now earns an annual profit ranging between ₹6 lakh and ₹20 lakh, making him an inspiration for farmers across the state. According to Gurjot, the idea struck him when he first came across purple potatoes in a shopping mall. Motivated by the thou...
ਸੱਚੀ ਕਹਾਣੀ – ਬੈਂਗਣੀ ਆਲੂ

ਸੱਚੀ ਕਹਾਣੀ – ਬੈਂਗਣੀ ਆਲੂ

National News
ਬਦਲਾਅ ਆਲੂ ਦੇ ਰੰਗ ਦਾ ਨਹੀਂਬਦਲਾਅ ਕਿਸਾਨ ਦੀ ਸੋਚ ਦਾ । ਪੰਜਾਬ ਦਾ ਨੌਜਵਾਨ ਅਤੇ ਬੈਂਗਣੀ ਆਲੂ ਦੀ ਕਹਾਣੀ — ਜਦੋਂ ਸੋਚ ਬਦਲੇ, ਤਾਂ ਕਿਸਾਨੀ ਵੀ ਸੋਨਾ ਬੀਜਦੀ ਹੈ। ਪੰਜਾਬ ਨੂੰ ਅਕਸਰ ਅੱਜਕੱਲ੍ਹ ਇੱਕ ਹੀ ਨਜ਼ਰੀਏ ਨਾਲ ਦੇਖਿਆ ਜਾਂਦਾ ਹੈ — ਨਸ਼ੇ, ਗੈਂਗਸਟਰ ਅਤੇ ਬੇਰੁਜ਼ਗਾਰੀ।ਪਰ ਸੱਚ ਇਹ ਹੈ ਕਿ ਇਸੇ ਪੰਜਾਬ ਦੀ ਧਰਤੀ ‘ਤੇ ਅੱਜ ਵੀ ਅਜਿਹੇ ਨੌਜਵਾਨ ਮੌਜੂਦ ਹਨ, ਜੋ ਆਪਣੀ ਸਿੱਖਿਆ, ਸੋਚ ਅਤੇ ਮਿਹਨਤ ਨਾਲ ਨਵੀਆਂ ਕਹਾਣੀਆਂ ਲਿਖ ਰਹੇ ਹਨ। ਪੰਜਾਬ ਦੀ ਪਰਪਲ ਪਟੈਟੋ ਸਫਲਤਾ ਕਹਾਣੀ ਵੀ ਕੁਝ ਇਸੇ ਤਰ੍ਹਾਂ ਦੀ ਹੈ। ਸਤਾਈ ਸਾਲਾਂ ਦੇ ਇੱਕ ਨੌਜਵਾਨ ਨੇ ਸਾਬਤ ਕਰ ਦਿੱਤਾ ਹੈ ਕਿ —ਜੇ ਨੌਜਵਾਨ ਅਤੇ ਵਿਗਿਆਨ ਇਕੱਠੇ ਹੋ ਜਾਣ, ਤਾਂ ਅੱਜ ਵੀ ਧਰਤੀ ਸੋਨਾ ਪੈਦਾ ਕਰ ਸਕਦੀ ਹੈ। ਫਰੀਦਕੋਟ ਦੇ ਮੱਟਾ ਪਿੰਡ ਦਾ ਰਹਿਣ ਵਾਲਾ 27 ਸਾਲਾਂ ਗੁਰਜੋਤ ਸਿੰਘ ਇਸਦੀ ਜਿਉਂਦੀ ਜਾਗਦੀ ਮਿਸਾਲ ਹੈ।ਉਸਨੇ ਰਵਾਇਤੀ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਨਿਕਲ ਕੇ ਬੈਂਗਣੀ ਆਲੂ ਦੀ ਖੇਤੀ ਚਾਰ ਸਾਲ ਪਹਿਲਾਂ ਸ਼ੁਰੂ ਕੀਤੀ ।ਅਤੇ ਪੂਰੇ ਪੰਜਾਬ ਦੇ ਕਿਸਾਨਾਂ ਲਈ ਪ੍ਰੇਰਨਾ ਬਣ ਗਿਆ ।ਗੁਰਜੋਤ ਸਿੰਘ ਨੇ ਲਗਭਗ ਪੰਤਾਲੀ ਏਕੜ ਵਿੱਚ ਇ...
ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਖਟਕੜ ਕਲਾਂ, 23 ਮਾਰਚ 2026: ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦਿਨ ਦੇਸ਼ ਨੂੰ ਸ਼ਹੀਦਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮਾਤ- ਭੂਮੀ ਲਈ ਆਪਣੀ ਜਾਨ ਨਿਛਾਵਰ ਕਰਨ ਵਾਲੇ ਮਹਾਨ ਇਨਕਲਾਬੀ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸ਼ਹੀਦਾਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਵਾਲਾ ਰੰਗਲਾ ਪੰਜਾਬ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਇਰਾਦਿਆਂ ਨੂੰ ਅੱਗੇ ਵਧਾਉਣ ਦਾ ਹੈ। ਉਨ੍ਹਾਂ ਨੇ ਉਨ੍ਹਾਂ ਦੇ ਸੁਪਨਿਆਂ ਦੇ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ, ਨਾਲ ਹੀ ਇਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਭਾਰਤ ਰਤਨ (ਸਭ ਤੋਂ ਉੱਚ...
ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ  ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ

ਡਿਪਟੀ ਕਮਿਸ਼ਨਰ ਨੇ ਸ਼ਹੀਦ-ਏ-ਆਜ਼ਮ  ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ

Local
ਲੁਧਿਆਣਾ, 23 ਮਾਰਚ (000) - ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਜਗਰਾਓਂ ਪੁੱਲ 'ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਅਤੇ ਸ਼ਹੀਦ ਰਾਜਗੁਰੂ ਜੀ ਨੇ ਦੇਸ਼ ਦੀ ਖਾਤਰ ਆਪਣੀਆਂ ਜਾਨਾਂ ਵਾਰੀਆਂ ਅਤੇ ਦੇਸ਼ ਵਾਸੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਸਾਡੇ ਮਹਾਨ ਨਾਇਕਾਂ ਦੁਆਰਾ ਦਿੱਤੀ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਨੌਜਵਾਨੀ ਦਾ ਵਡਮੁੱਲੀ ਭੂਮਿਕਾ ਰਹੀ ਹੈ, ਉਸੇ ਤਰ੍ਹਾਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ...
ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 62ਵਾਂ ਦਿਨ: ਪੰਜਾਬ ਪੁਲਿਸ ਵੱਲੋਂ 447 ਥਾਵਾਂ ‘ਤੇ ਛਾਪੇਮਾਰੀ; 186 ਗ੍ਰਿਫ਼ਤਾਰ

Hot News
ਚੰਡੀਗੜ੍ਹ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 62ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 447 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 62ਵੇਂ ਦਿਨ, ਪੁਲਿਸ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 16,497 ਹੋ ਗਈ ਹੈ। ਇਸ ਤੋਂ ਇਲਾਵਾ 52 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 74 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ...
ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੰਗਲ ’ਚ 800 ਏਕੜ ਤੋਂ ਵੱਧ ਸਰਪਲੱਸ ਜ਼ਮੀਨ ਦੇ ਮਾਲਕੀ ਹੱਕ ਵਸਨੀਕਾਂ ਨੂੰ ਦੇਵੇਗੀ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 23 ਮਾਰਚ:  ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ  ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਨੰਗਲ, ਤਲਵਾੜਾ ਅਤੇ ਨਾਲ ਲੱਗਦੇ ਕਸਬਿਆਂ ਦੀ ਵਾਧੂ (ਸਰਪਲੱਸ) ਜ਼ਮੀਨ ਦੇ  ਮਾਲਕੀ ਅਧਿਕਾਰ ਸਬੰਧਤ ਦੁਕਾਨਦਾਰਾਂ, ਵਸਨੀਕਾਂ ਅਤੇ ਹੋਰ ਕਾਬਜ਼ਕਾਰਾਂ ਨੂੰ ਦੇਵੇਗੀ ਕਿਉਂਕਿ ਇਹ ਜ਼ਮੀਨ ਬੀ.ਬੀ.ਐਮ.ਬੀ. ਦੀ ਨਹੀਂ ਸਗੋਂ ਸਿਰਫ਼ ਪੰਜਾਬ ਦੀ ਹੈ। ਇਸ ਫੈਸਲੇ ਨਾਲ ਇਲਾਕੇ ਦੇ ਹਜ਼ਾਰਾਂ ਪਰਿਵਾਰਾਂ ‘ਤੇ ਦਹਾਕਿਆਂ ਤੋਂ ਲਟਕਦੀ ਤਲਵਾਰ ਖ਼ਤਮ ਹੋ ਜਾਵੇਗੀ ਕਿਉਂਕਿ ਜਲ ਸਰੋਤ ਵਿਭਾਗ ਨੇ 800 ਏਕੜ ਤੋਂ ਵੱਧ ਅਜਿਹੀ ਜ਼ਮੀਨ ਸਬੰਧੀ ਬੀ.ਬੀ.ਐਮ.ਬੀ. ਨਾਲ ਰਸਮੀ ਰਾਬਤਾ ਸ਼ੁਰੂ ਵੀ ਕਰ ਦਿੱਤਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਬਜ਼ੁਰਗਾਂ ਨੇ ਜ਼ਮੀਨਾਂ ਵੀ ਦਿੱਤੀਆਂ ਅਤੇ ਆਪਣੇ ਹੱਥੀਂ ਕੰਮ ਵੀ ਕੀਤਾ ਤਾਂ ਜੋ ਇੱਕ ਨਵੇਂ ਆਜ਼ਾਦ ਭਾਰਤ ਨੂੰ ਪਾਣੀ ਅਤੇ ਬਿਜਲੀ ਮਿਲ ਸਕੇ। ਉਨ੍ਹਾਂ ਇਹ ਸ਼ਹਿਰ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਇਆ। ਫਿਰ ਵੀ ਪਿਛਲੇ 50 ਸਾਲਾਂ ਤੋਂ ਵੱਧ ਸਮੇਂ ਤੋਂ ਇਸ ਪ੍ਰੋਜੈਕ...
ਅਗਾਮੀ ਝੋਨੇ ਦੀ ਲਵਾਈ ਤੋਂ ਪਹਿਲਾਂ 86 ਫ਼ੀਸਦ ਤੱਕ ਪੁੱਜ ਜਾਵੇਗੀ ਨਹਿਰੀ ਪਾਣੀ ਅਧੀਨ ਸਿੰਚਾਈ: ਬਰਿੰਦਰ ਕੁਮਾਰ ਗੋਇਲ

ਅਗਾਮੀ ਝੋਨੇ ਦੀ ਲਵਾਈ ਤੋਂ ਪਹਿਲਾਂ 86 ਫ਼ੀਸਦ ਤੱਕ ਪੁੱਜ ਜਾਵੇਗੀ ਨਹਿਰੀ ਪਾਣੀ ਅਧੀਨ ਸਿੰਚਾਈ: ਬਰਿੰਦਰ ਕੁਮਾਰ ਗੋਇਲ

Breaking News
ਲਹਿਰਾਗਾਗਾ/ ਮੂਨਕ, 23 ਮਾਰਚ- ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਕਰੌੜ ਸਾਹਿਬ ਵਿਖੇ ਕਰੀਬ 06.46 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰੇ ਹੋਰ ਮਜ਼ਬੂਤ ਤੇ ਉੱਚੇ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣ ਮੌਕੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਹਿਲਾਂ 04 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦੇ ਕਿਨਾਰੇ ਮਜ਼ਬੂਤ ਕੀਤੇ ਗਏ ਸਨ, ਜਿਸ ਸਦਕਾ ਸਾਲ 2025 ਦੌਰਾਨ ਆਏ ਹੜ੍ਹਾਂ ਦੌਰਾਨ ਭਾਵੇਂ ਘੱਗਰ ਦਰਿਆ ਲਗਾਤਾਰ 10 ਦਿਨ ਖਤਰੇ ਦੇ ਨਿਸ਼ਾਨ ਤੋਂ ਉੱਪਰ ਚਲਦਾ ਰਿਹਾ ਪਰ ਲੋਕ ਘੱਗਰ ਦੀ ਮਾਰ ਬਚੇ ਰਹੇ। ਇਸ ਤੋਂ ਪਹਿਲਾਂ ਨਹਿਰੀ ਪਾਣੀ ਦੀ ਸਪਲਾਈ, ਨਹਿਰਾਂ ਦੇ ਨਵੀਨੀਕਰਨ ਅਤੇ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 01.44 ਲੱਖ ਕਰੋੜ ਰੁਪਏ ਦੀ ਵਸੂਲੀ ਦੇ ਪੇਸ਼ ਕੀਤੇ ਦਾਅਵੇ ਸਮੇਤ ਪਿਛਲੇ ਚਾਰ ਸਾਲ ਦੌਰਾਨ ਕੀਤੇ ਕਾਰਜਾਂ ਬਾਰੇ ਲਹਿਰਾਗਾਗਾ ਸਥਿਤ ਆਪਣੇ ਦਫਤਰ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ...