ਜਨਤਕ-ਨਿੱਜੀ ਭਾਈਵਾਲੀ ਰਾਹੀਂ ਨਿਵੇਸ਼ ਦੇ ਨਵੇਂ ਮੌਕੇ ਸਿਰਜਣ ਲਈ ਅਤੇ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਨਿਵੇਸ਼ਕ ਸੰਮੇਲਨ ਕਰਵਾਇਆ
ਚੰਡੀਗੜ੍ਹ 26 ਅਕਤੂਬਰ 2025:- ਪੰਜਾਬ ਵਿੱਚ ਜਨਤਕ-ਨਿੱਜੀ ਭਾਈਵਾਲੀ (ਪੀ.ਪੀ.ਪੀ.) ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਦੇ ਬੁਨਿਆਦੀ ਢਾਂਚੇ ਸਬੰਧੀ ਪ੍ਰੋਜੈਕਟਾਂ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਉਦੇਸ਼ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਦੀ ਅਗਵਾਈ ਹੇਠ ਚੰਡੀਗੜ੍ਹ ਵਿਖੇ ਨਿਵੇਸ਼ਕ ਸੰਮੇਲਨ ਕਰਵਾਇਆ ਗਿਆ।
ਇਸ ਸਮਾਗਮ ਦੌਰਾਨ ਪੀ.ਆਈ.ਡੀ.ਬੀ. ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀ, ਸੰਭਾਵੀ ਪ੍ਰੋਜੈਕਟ ਨਿਵੇਸ਼ਕ ਅਤੇ ਡਿਵੈਲਪਰ ਅਤੇ ਟਰਾਂਜੈਕਸ਼ਨ ਐਡਵਾਈਜ਼ਰਾਂ ਸਮੇਤ ਪ੍ਰਮੁੱਖ ਭਾਈਵਾਲਾਂ ਨੇ ਸੰਭਾਵੀ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਪ੍ਰੋਜੈਕਟਾਂ ਦੀ ਰੂਪ-ਰੇਖਾ ਬਾਰੇ ਵਿਚਾਰ-ਚਰਚਾ ਕੀਤੀ। ਇਸ ਦਾ ਉਦੇਸ਼ ਨਿਵੇਸ਼ ਦੇ ਨਵੇਂ ਮੌਕੇ ਪੈਦਾ ਕਰਨਾ ਅਤੇ ਨਿੱਜੀ ਖੇਤਰ ਦੀ ਭਾਗੀਦਾਰੀ ਰਾਹੀਂ ਸੈਰ-ਸਪਾਟਾ ਅਤੇ ਪ੍ਰਾਹੁਣਚਾਰੀ ਖੇਤਰ ਵਿੱਚ ਸਥਾਈ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ।
ਇਸ ਮੀਟਿੰਗ ਦੌਰਾਨ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਪੀ.ਪੀ.ਪੀ. ਰਾਹੀਂ ਸ਼ੁਰੂ ਕੀਤੇ ਜਾਣ ਵਾਲੇ 06 ਸੈਰ...








