Wednesday, September 30Malwa News
Shadow

Tag: punjab news

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਅਤੇ ਠੇਕੇਦਾਰ ਵਿਰੁੱਧ ਅਪਰਾਧਿਕ ਮਾਮਲਾ ਦਰਜ

Hot News
ਚੰਡੀਗੜ੍ਹ, 11 ਸਤੰਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਸੜਕ ਨਿਰਮਾਣ ਵਿੱਚ ਘਟੀਆ ਦਰਜੇ ਦੀ ਸਮੱਗਰੀ ਦੀ ਵਰਤੋਂ ਅਤੇ ਫੰਡਾਂ ਦਾ ਗਬਨ ਕਰਕੇ ਸਰਕਾਰੀ ਖਜ਼ਾਨੇ ਨੂੰ 2.62 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਸੜਕ ਬਣਾਉਣ ਵਾਲੇ ਠੇਕੇਦਾਰ ਅਤੇ ਨਗਰ ਕੌਂਸਲ ਮਾਨਸਾ ਦੇ ਸਬੰਧਤ ਮੁਲਾਜ਼ਮਾਂ ਵਿਰੁੱਧ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਵਾਰਡ ਨੰਬਰ 5, ਨਵੀਂ ਕਚਹਿਰੀ ਰੋਡ, ਮਾਨਸਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਮਾਨਸਾ ਨਗਰ ਕੌਂਸਲ ਵੱਲੋਂ ਨਵੀਂ ਕਚਹਿਰੀ ਰੋਡ, ਮਾਨਸਾ ਸਥਿਤ 'ਗਗੋਵਾਲ-ਵਾਲੀ ਗਲੀ' ਤੋਂ ਲੈ ਕੇ ਮਾਨਸਾ ਖੁਰਦ ਵਿਖੇ ਨਗਰ ਕੌਂਸਲ ਦੀ ਹੱਦ ਤੱਕ ਜਾਂਦੀ ਸੜਕ ਦੀ ਮੁਰੰਮਤ ਲਈ ਟੈਂਡਰ ਜਾਰੀ ਕੀਤਾ ਗਿਆ ਸੀ। ਕੌਂਸਲ ਵੱਲੋਂ ਵਰਕ ਆਰਡਰ ਜਾਰੀ ਹੋਣ ਤੋਂ ਬਾਅਦ ਕੰਮ ਸ਼ੁਰੂ ਹੋ ਗਿਆ ਸੀ। ਹਾਲਾ...
ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

Hot News
ਚੰਡੀਗੜ੍ਹ, 11 ਸਤੰਬਰ 2026: ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਸੂਬਾ ਸਰਕਾਰ ਵੱਲੋਂ ਸਾਰੇ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਦੇ ਘੇਰੇ ਵਿੱਚ ਲਿਆਉਣ ਦੇ ਉਪਰਾਲਿਆਂ ਤਹਿਤ ਜਲਦ ਹੀ ਜ਼ਿਲ੍ਹਿਆਂ ਵਿੱਚ ਲਗਭਗ 33 ਲੱਖ ਕਾਰਡ ਉਪਲਬਧ ਹੋਣ ਦੀ ਸੰਭਾਵਨਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਲਗਭਗ 31 ਲੱਖ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਪਹਿਲਾਂ ਹੀ ਜ਼ਿਲ੍ਹਿਆਂ ਵਿੱਚ ਉਪਲੱਬਧ ਕਰਵਾਏ ਜਾ ਚੁੱਕੇ ਹਨ, ਜਦਕਿ ਕਰੀਬ 2 ਲੱਖ ਹੋਰ ਕਾਰਡ ਜਲਦ ਉਪਲੱਬਧ ਹੋਣ ਦੀ ਉਮੀਦ ਹੈ। ਸਰਕਾਰ ਵੱਲੋਂ ਲਗਭਗ 2,008 ਪਿੰਡਾਂ ਅਤੇ ਵਾਰਡਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ 400 ਜਾਂ ਇਸ ਤੋਂ ਵੱਧ ਲਾਭਪਾਤਰੀ ਕਾਰਡ ਲਈ ਯੋਗ ਹਨ। ਇਨ੍ਹਾਂ ਸਥਾਨਾਂ ’ਤੇ ਵਿਸ਼ੇਸ਼ ਵੰਡ ਕੈਂਪ ਲਗਾਏ ਜਾਣਗੇ, ਤਾਂ ਜੋ ਕਾਰਡ ਵੰਡ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਸਕੇ ਅਤੇ ਲਾਭਪਾਤਰੀਆਂ ਨੂੰ ਆਪਣੇ ਖੇਤਰ ਵਿੱਚ ਹੀ ਕਾਰਡ ਪ੍ਰਾਪਤ ਕਰਨ ਦੀ ਸਹੂਲਤ ਮਿਲ ਸਕੇ। ਲਾਭਪਾਤਰੀਆਂ ਨੂੰ ਕੈਂਪਾਂ ਸਬੰਧੀ ਪਹਿਲਾਂ ਹੀ ਸੂਚਿਤ ਕੀਤਾ ਜਾਵੇਗ...
ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

ਟਾਰਗੇਟ ਕਿਲਿੰਗ ਦੀ ਵੱਡੀ ਕੋਸ਼ਿਸ਼ ਨਾਕਾਮ; ਦੁਬਈ ਤੋਂ ਪਰਤੇ ਦੋ ਵਿਅਕਤੀ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ

Hot News
ਚੰਡੀਗੜ੍ਹ/ਪਠਾਨਕੋਟ, 11 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਪਠਾਨਕੋਟ ਨੇ ਵਿਦੇਸ਼ ‘ਚ ਬੈਠੇ ਇੱਕ ਵਿਅਕਤੀ ਦੁਆਰਾ ਰਚੀ ਗਈ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਉਸ ਦੇ ਦੋ ਕਾਰਕੁਨਾਂ ਨੂੰ ਦੋ ਆਧੁਨਿਕ .30 ਬੋਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।   ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਰਵਿੰਦਰ ਸਿੰਘ ਉਰਫ਼ ਢਿੱਲੋਂ ਵਾਸੀ ਢਿਲਵਾਂ, ਬਟਾਲਾ ਅਤੇ ਜਸ਼ਨਪ੍ਰੀਤ ਸਿੰਘ ਵਾਸੀ ਪਿੰਡ ਬੱਲ, ਗੁਰਦਾਸਪੁਰ ਵਜੋਂ ਹੋਈ ਹੈ। ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦਾ ਬਿਨਾਂ ਨੰਬਰ ਵਾਲਾ ਬ੍ਰੈਂਡ-ਨਿਊ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼...
ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ਼ਲਾ ਪ੍ਰੀਖਿਆ 6 ਦਸੰਬਰ ਨੂੰ

ਆਰ.ਆਈ.ਐਮ.ਸੀ. ਵਿੱਚ ਜੁਲਾਈ 2027 ਟਰਮ ਲਈ ਦਾਖ਼ਲਾ ਸ਼ੁਰੂ; ਦਾਖ਼ਲਾ ਪ੍ਰੀਖਿਆ 6 ਦਸੰਬਰ ਨੂੰ

Hot News
ਚੰਡੀਗੜ੍ਹ, 11 ਸਤੰਬਰ: ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰ.ਆਈ.ਐਮ.ਸੀ.), ਦੇਹਰਾਦੂਨ ਵਿਖੇ ਜੁਲਾਈ 2027 ਟਰਮ ਵਿੱਚ ਦਾਖ਼ਲੇ ਲਈ ਯੋਗ ਲੜਕੇ ਅਤੇ ਲੜਕੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜੁਲਾਈ 2027 ਟਰਮ ਵਿੱਚ ਦਾਖ਼ਲੇ ਲਈ ਲਿਖਤੀ ਦਾਖ਼ਲਾ ਪ੍ਰੀਖਿਆ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵੱਲੋਂ 6 ਦਸੰਬਰ, 2026 (ਐਤਵਾਰ) ਨੂੰ ਲਈ ਜਾਵੇਗੀ। ਇਸ ਪ੍ਰੀਖਿਆ ਲਈ ਉਹ ਉਮੀਦਵਾਰ ਯੋਗ ਹਨ, ਜਿਨ੍ਹਾਂ ਦਾ ਜਨਮ 2 ਜੁਲਾਈ, 2013 ਤੋਂ 1 ਜਨਵਰੀ, 2015 ਦਰਮਿਆਨ ਹੋਇਆ ਹੋਵੇ ਅਤੇ ਉਹ ਕਿਸੇ ਮਾਨਤਾ ਪ੍ਰਾਪਤ ਸਕੂਲ ਵਿੱਚ ਸੱਤਵੀਂ ਜਮਾਤ ਵਿੱਚ ਪੜ੍ਹਦੇ ਹੋਣ ਜਾਂ ਸੱਤਵੀਂ ਜਮਾਤ ਪਾਸ ਕਰ ਚੁੱਕੇ ਹੋਣ। ਚੁਣੇ ਗਏ ਉਮੀਦਵਾਰਾਂ ਨੂੰ ਅੱਠਵੀਂ ਜਮਾਤ ਵਿੱਚ ਦਾਖ਼ਲਾ ਦਿੱਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਲਿਖਤੀ ਪ੍ਰੀਖਿਆ ਵਿੱਚ ਤਿੰਨ ਪੇਪਰ—ਅੰਗਰੇਜ਼ੀ, ਗਣਿਤ ਅਤੇ ਜਨਰਲ ਨਾਲੇਜ ਸ਼ਾਮਲ ਹੋਣਗੇ। ਜ਼ੁਬਾਨੀ ਪ੍ਰੀਖਿਆ/ਇੰਟਰਵਿਊ ਸਿਰਫ਼ ਉਹਨਾਂ ਉਮੀਦਵਾਰਾਂ ਦੀ ਲਈ ਜਾਵੇਗੀ ਜੋ ਲਿਖਤੀ ਪ੍ਰੀਖਿਆ ਪਾਸ ਕਰਨਗੇ, ਜਿਸਦੀ ਤਾਰੀਖ਼ ਬਾਰੇ ਬਾਅਦ ਵਿੱਚ ਸੂ...
ਗੈਂਗਸਟਰਾਂ ‘ਤੇ ਵਾਰ ਦਾ 234ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਈਂ ਛਾਪੇਮਾਰੀ; 261 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 234ਵਾਂ ਦਿਨ: ਪੰਜਾਬ ਪੁਲਿਸ ਵੱਲੋਂ 601 ਥਾਈਂ ਛਾਪੇਮਾਰੀ; 261 ਕਾਬੂ

Hot News
ਚੰਡੀਗੜ੍ਹ, 11 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 234ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 601 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 234ਵੇਂ ਦਿਨ, ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 261 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 69,703 ਹੋ ਗਈਆਂ। ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟ...
ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ

Hot News
ਨਵੀਂ ਦਿੱਲੀ, 9 ਸਤੰਬਰ- ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ ਮੌਤ 'ਤੇ ਝੂਠ ਫੈਲਾ ਰਹੇ ਕਾਂਗਰਸ ਆਗੂ ਰਾਹੁਲ ਗਾਂਧੀ 'ਤੇ ਪਲਟਵਾਰ ਕੀਤਾ ਹੈ। "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ "ਆਪ" ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਲਾਸ਼ 'ਤੇ ਰਾਜਨੀਤੀ ਕਰ ਰਹੇ ਰਾਹੁਲ ਗਾਂਧੀ 'ਤੇ ਤਿੱਖੇ ਹਮਲੇ ਕੀਤੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਪੰਜਾਬ ਇਕਲੌਤਾ ਰਾਜ ਹੈ ਜੋ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜ ਰਿਹਾ ਹੈ। ਭਗਵੰਤ ਮਾਨ ਦੀ ਸਰਕਾਰ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵੱਲੋਂ ਪੰਜਾਬ ਵਿੱਚ ਫੈਲਾਏ ਨਸ਼ੇ ਨੂੰ ਸਾਫ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਦੇ ਕਿਸੇ ਮੰਤਰੀ ਜਾਂ ਵਿਧਾਇਕ ਦਾ ਗੁਲਜ਼ਾਰ ਸਿੰਘ ਦੀ ਮੌਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਲਈ ਰਾਹੁਲ ਗਾਂਧੀ ਨੂੰ ਅਜਿਹੀ ਗੰਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ। ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ 'ਐਕਸ' 'ਤੇ ਗੁਲਜ਼ਾਰ ਸਿੰਘ ਦੇ ਪਿੰਡ ਜਾ ਕੇ ਗੰਦੀ ਰਾਜਨੀਤੀ ਕਰ ਰਹੇ ਕਾਂਗਰਸ ਨੇਤਾਵਾਂ ਦੀ ਇੱਕ ਵੀਡੀਓ ਵੀ ਸਾਂਝੀ ...
ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

Breaking News
ਚੰਡੀਗੜ੍ਹ 10 ਸਤੰਬਰ- ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਘਟਨਾ ਨੇ ਸਿਆਸੀ ਲਾਹਾ ਲੈਣ ਲਈ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ ਦਾ ਸ਼ੋਸ਼ਣ ਕਰਨ ਦੀ ਭਾਜਪਾ ਦੀ ਕੋਸ਼ਿਸ਼ ਨੂੰ ਨੰਗਾ ਕਰ ਦਿੱਤਾ ਹੈ। ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਐਕਸ 'ਤੇ ਲਿਖਿਆ: “ਭਾਜਪਾ ਨੇ ਪੰਜਾਬ ਵਿੱਚ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ 'ਤੇ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸ਼ੀਸ਼ਾ ਦਿਖਾ ਦਿੱਤਾ। ਜਦੋਂ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੀਆਂ ਝੂਠੀਆਂ ਸਿਆਸੀ ਰੋਟੀਆਂ ਸੇਕਣ ਲਈ ਪਿੰਡ ਪਹੁੰਚੇ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਘੇਰਾਓ ਕੀਤਾ, 'ਕੇਵਲ ...
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲ

Breaking News
ਚੰਡੀਗੜ੍ਹ 10 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਮੋਹਾਲੀ ਵਿੱਚ ਰਾਘਵ ਚੱਢਾ ਦੀ ਵੋਟਰ ਸੂਚੀ ਵਿੱਚੋਂ ਨਾਂ ਕੱਟੇ ਜਾਣ ਦੇ ਮੁੱਦੇ 'ਤੇ ਪੰਜਾਬ ਅਤੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਲਈ ਭਾਜਪਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਤਿੱਖੀ ਆਲੋਚਨਾ ਕੀਤੀ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਨੇ ਕਿਹਾ ਕਿ ਇਹ ਝੂਠਾ ਬਿਆਨ ਫੈਲਾਉਣ ਲਈ ਇਸ ਮੁੱਦੇ ਨੂੰ ਰਾਸ਼ਟਰੀ ਪੱਧਰ 'ਤੇ ਚੁੱਕਿਆ ਗਿਆ ਕਿ ਪੰਜਾਬ ਸਰਕਾਰ ਨੇ ਜਾਣਬੁੱਝ ਕੇ ਰਾਘਵ ਚੱਢਾ ਦੀ ਵੋਟ ਕੱਟੀ ਹੈ। ਇੱਕ ਪ੍ਰੈਸ ਕਾਨਫਰੰਸ ਮੀਡੀਆ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ 'ਆਪ' ਵੱਲੋਂ ਰਾਘਵ ਚੱਢਾ ਦੀ ਵੋਟਰ ਰਜਿਸਟ੍ਰੇਸ਼ਨ ਸਬੰਧੀ ਚੋਣ ਕਮਿਸ਼ਨ ਤੋਂ ਜਾਣਕਾਰੀ ਮੰਗਣ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਉਨ੍ਹਾਂ ਦੀ ਵੋਟਰ ਰਜਿਸਟ੍ਰੇਸ਼ਨ ਰਜਿੰਦਰ ਨਗਰ, ਦਿੱਲੀ ਵਿਖੇ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਰਜਿਸਟ੍ਰੇਸ਼ਨ ਇੰਨੀ ਤੇਜ਼ੀ ਨਾਲ ਕਿਵੇਂ ਹੋ ਸਕਦੀ ਹੈ ਜਦੋ...
ਗੈਂਗਸਟਰਾਂ ‘ਤੇ ਵਾਰ ਦਾ 233ਵਾਂ ਦਿਨ: ਪੰਜਾਬ ਪੁਲਿਸ ਵੱਲੋਂ 607 ਥਾਈਂ ਛਾਪੇਮਾਰੀ; 307 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 233ਵਾਂ ਦਿਨ: ਪੰਜਾਬ ਪੁਲਿਸ ਵੱਲੋਂ 607 ਥਾਈਂ ਛਾਪੇਮਾਰੀ; 307 ਕਾਬੂ

Hot News
ਚੰਡੀਗੜ੍ਹ, 10 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 233ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 607 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 233ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 307 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 69,442 ਹੋ ਗਈਆਂ। ਇਸ ਤੋਂ ਇਲਾਵਾ 245 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 15 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟ...
ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ ‘ਤੇ ਦਿੱਤਾ ਜ਼ੋਰ

ਅਮਨ ਅਰੋੜਾ ਨੇ ਪੰਜਾਬ-ਸ਼ਾਰਜਾਹ ਵਪਾਰਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ ਸਾਂਝੇ ਉੱਦਮ, ਬਰਾਮਦ, ਤਕਨੀਕੀ ਸਹਿਯੋਗ ਤੇ ਸੁਖਾਲੀ ਮਾਰਕੀਟ ਪਹੁੰਚ ‘ਤੇ ਦਿੱਤਾ ਜ਼ੋਰ

Breaking News
ਚੰਡੀਗੜ੍ਹ/ਸ਼ਾਰਜਾਹ, 10 ਸਤੰਬਰ: ਪੰਜਾਬ ਦੀ ਯੂ.ਏ.ਈ. ਨਿਵੇਸ਼ ਪਹੁੰਚ ਨੂੰ ਅਗਲੇ ਪੜਾਅ 'ਤੇ ਲਿਜਾਂਦਿਆਂ ਸੂਬੇ ਦੇ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਪੰਜਾਬ ਅਤੇ ਯੂ.ਏ.ਈ. ਦਰਮਿਆਨ ਵਪਾਰਕ, ਨਿਵੇਸ਼ ਅਤੇ ਉਦਯੋਗਿਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਸ਼ਾਰਜਾਹ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਅਤੇ ਇੰਡੀਅਨ ਬਿਜ਼ਨਸ ਐਂਡ ਪ੍ਰੋਫੈਸ਼ਨਲ ਕੌਂਸਲ (IBPC) ਨਾਲ ਰਣਨੀਤਕ ਗੱਲਬਾਤ ਕੀਤੀ। ਇਹ ਗੱਲਬਾਤ ਬਿਜ਼ਨਸ-ਟੂ-ਬਿਜ਼ਨਸ (ਬੀ2ਬੀ) ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਇੱਕ ਸੰਗਠਿਤ ਢਾਂਚਾ ਸਥਾਪਿਤ ਕਰਨ 'ਤੇ ਕੇਂਦਰਿਤ ਸੀ ਤਾਂ ਜੋ ਪੰਜਾਬ ਅਤੇ ਸ਼ਾਰਜਾਹ ਦੇ ਉੱਦਮੀਆਂ ਨੂੰ ਭਾਈਵਾਲ ਲੱਭਣ, ਜੁਆਇੰਟ ਵੈਂਚਰ (ਸਾਂਝੇ ਉੱਦਮ) ਲਗਾਉਣ, ਬਰਾਮਦ ਵਧਾਉਣ ਅਤੇ ਲੰਬੇ ਸਮੇਂ ਦੇ ਆਪਸੀ ਲਾਭਕਾਰੀ ਵਪਾਰਕ ਸਬੰਧ ਸਥਾਪਤ ਕਰਨ ਵਿੱਚ ਮਦਦ ਮਿਲ ਸਕੇ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਇੰਡੀਅਨ ਬਿਜ਼ਨਸ ਐਂਡ ਪ੍ਰੋਫੈਸ਼ਨਲ ਕੌਂਸਲ ਅਤੇ 'ਇਨਵੈਸਟ ਪੰਜਾਬ' ਉਦਯੋਗ-ਤੋਂ-ਉਦਯੋਗ ਤਾਲਮੇਲ ਨੂੰ ਤੇਜ਼ ਕਰਨ ਲਈ ਸਹਿਮਤ ਹੋਏ। ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ 'ਇਨਵੈਸਟ ਪੰਜਾਬ' ਸ਼ਾਰਜਾ...