Saturday, August 15Malwa News
Shadow

Tag: punjab news

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

ਪਾਣੀ ਦੀ ਕਿੱਲਤ ਵਾਲੇ 1230 ਪਿੰਡਾਂ ਤੇ 125 ਬਸਤੀਆਂ ਵਿੱਚ ਜਲ ਸਪਲਾਈ ਅਤੇ 88 ਯੂਰੇਨੀਅਮ-ਪ੍ਰਭਾਵਿਤ ਖੇਤਰਾਂ ਲਈ ਨਵੇਂ ਪ੍ਰਾਜੈਕਟਾਂ ਵਾਸਤੇ 1487 ਕਰੋੜ ਰੁਪਏ ਰੱਖੇ: ਹਰਦੀਪ ਸਿੰਘ ਮੁੰਡੀਆਂ

Punjab Politics
*ਚੰਡੀਗੜ੍ਹ, 8 ਮਾਰਚ:*ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪ੍ਰਗਤੀਸ਼ੀਲ, ਦੂਰਦਅੰਦੇਸ਼ ਅਤੇ ਲੋਕਪੱਖੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬਜਟ 'ਚ ਕੀਤੇ ੳਪਬੰਧਾਂ ਨਾਲ ਜਿੱਥੇ ਪੀਣ ਵਾਲੇ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ, ਉਥੇ ਸੂਬੇ ਭਰ ਵਿੱਚ ਪਾਰਦਰਸ਼ੀ ਸ਼ਾਸਨ ਵਧੇਰੇ ਯਕੀਨੀ ਬਣੇਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2026-27 ਵਿੱਚ 1487 ਕਰੋੜ ਰੁਪਏ ਦੇ ਬਜਟ ਦਾ ਪ੍ਰਸਤਾਵ ਰੱਖਿਆ ਹੈ ਤਾਂ ਜੋ ਪੰਜਾਬ ਭਰ ਵਿੱਚ ਲੋਕਾਂ ਦੀ ਸਵੱਛ ਤੇ ਸੁਰੱਖਿਅਤ ਪੀਣ ਵਾਲੇ ਪਾਣੀ ਤੱਕ ਪਹੁੰਚ ਨੂੰ ਹੋਰ ਵਧਾਇਆ ਜਾ ਸਕੇ ਅਤੇ ਸਾਫ਼-ਸਫ਼ਾਈ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ 11 ਵੱਡੇ ਨਹਿਰੀ ਪਾਣੀ ਪ੍ਰਾਜੈਕਟਾਂ ਨੂੰ ਪੂਰਾ ਅਤੇ ਚਾਲੂ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ...
ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਵੱਲੋਂ ਪੇਸ਼ ਬਜਟ ਸਿੰਚਾਈ ਨੈੱਟਵਰਕ ਨੂੰ ਮਜ਼ਬੂਤੀ ਦੇਣ ਸਣੇ ਪਾਰਦਰਸ਼ੀ ਮਾਈਨਿੰਗ ਪ੍ਰਣਾਲੀ ਨੂੰ ਯਕੀਨੀ ਬਣਾਏਗਾ: ਬਰਿੰਦਰ ਕੁਮਾਰ ਗੋਇਲ

Punjab Politics
*ਚੰਡੀਗੜ੍ਹ, 8 ਮਾਰਚ:* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਅਗਾਂਹਵਧੂ ਅਤੇ ਕਿਸਾਨ ਭਲਾਈ ‘ਤੇ ਕੇਂਦਰਤ ਕਰਾਰ ਦਿੰਦਿਆਂ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬਜਟ ਵਿੱਚ ਪੇਸ਼ ਕੀਤੀ ਗਈ ਭਵਿੱਖੀ ਰੂਪ-ਰੇਖਾ ਸਿੰਚਾਈ ਸੁਧਾਰਾਂ ਨੂੰ ਹੋਰ ਮਜ਼ਬੂਤੀ ਦੇਣ ਅਤੇ ਮਾਈਨਿੰਗ ਸੈਕਟਰ ‘ਚ ਪਾਰਦਰਸ਼ਤਾ ਅਤੇ ਕੁਸ਼ਲਤਾ ਲਿਆਉਣ ਲਈ ਵਧੇਰੇ ਮਹੱਤਵਪੂਰਨ ਸਿੱਧ ਹੋਵੇਗੀ। ਬਜਟ ਵਿੱਚ ਪਾਣੀ ਪ੍ਰਬੰਧਨ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵੱਲ ਧਿਆਨ ਕੇਂਦਰਿਤ ਕਰਨ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਤਿੰਨ ਸਾਲਾਂ ਦੇ ਅੰਦਰ ਨਹਿਰੀ ਸਿੰਚਾਈ ਸਮਰੱਥਾ ਨੂੰ ਦੁੱਗਣਾ ਕਰਕੇ ਇੱਕ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਨਹਿਰੀ ਸਿੰਚਾਈ ਹੇਠ ਰਕਬਾ ਜੋ ਸਾਲ 2022 ਵਿੱਚ 2.23 ਮਿਲੀਅਨ ਏਕੜ ਸੀ, ਅਪ੍ਰੈਲ 2026 ਤੱਕ ਵਧ ਕੇ 5.3 ਮਿਲੀਅਨ ਏਕੜ ਹੋ ਜਾਵੇਗਾ। ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਲ ਸਰੋਤ ਖੇਤਰ ਲਈ ਸਾਲ 2026-27 ਵਾਸਤੇ 2971 ਕਰੋੜ ਰੁਪਏ ਦੇ ਬਜਟ ਉਪਬੰਧ ਦਾ ਪ੍ਰ...
ਪੰਜਾਬ ਬਜਟ 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

ਪੰਜਾਬ ਬਜਟ 2026-27 ਵਿੱਚ ‘ਮੇਰੀ ਰਸੋਈ’ ਯੋਜਨਾ ਲਈ 900 ਕਰੋੜ ਰੁਪਏ ਦਾ ਵੱਡਾ ਉਪਬੰਧ

Hot News
ਚੰਡੀਗੜ੍ਹ, 8 ਮਾਰਚ: ਘਰੇਲੂ ਖਰਚਿਆਂ ਨੂੰ ਘਟਾਉਣ ਅਤੇ ਕਮਜ਼ੋਰ ਵਰਗਾਂ ਨੂੰ ਆਰਥਿਕ ਸਹਾਇਤਾ ਦੇਣ ਲਈ ਪੰਜਾਬ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਿਆਂ ‘ਮੇਰੀ ਰਸੋਈ’ ਯੋਜਨਾ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਲਈ ਵਿੱਤੀ ਸਾਲ 2026-27 ਵਿੱਚ 900 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿੱਚ 2026-27 ਦੇ ਬਜਟ ਦੌਰਾਨ ਕੀਤੇ ਇਸ ਐਲਾਨ ਦਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦਿਲੋਂ ਸਵਾਗਤ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਇਹ ਪ੍ਰਮੁੱਖ ਯੋਜਨਾ ਰਾਜ ਭਰ ਦੇ ਕਮਜ਼ੋਰ ਪਰਿਵਾਰਾਂ ਲਈ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਵਿੱਚ ਬਹੁਤ ਮਦਦ ਕਰੇਗੀ। ਇਸ ਪਹਿਲਕਦਮੀ ਦੇ ਤਹਿਤ ਐਨਐਫਐਸਏ/ਸਮਾਰਟ ਰਾਸ਼ਨ ਕਾਰਡ ਯੋਜਨਾ ਅਧੀਨ ਆਉਣ ਵਾਲੇ ਲਗਭਗ 40 ਲੱਖ ਪਰਿਵਾਰਾਂ ਨੂੰ ਉਨ੍ਹਾਂ ਦੇ ਅਨਾਜ ਹਾਸਿਲ ਕਰਨ ਦੇ ਮੌਜੂਦਾ ਹੱਕ ਤੋਂ ਇਲਾਵਾ, 2 ਕਿਲੋ ਖੰਡ, 2 ਕਿਲੋ...
ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

ਪੰਜਾਬ ਬਜਟ 2026-27 ਬੱਚਿਆਂ ਦੇ ਰੌਸ਼ਨ ਭਵਿੱਖ ‘ਤੇ ਕੇਂਦਰਿਤ: ਹਰਜੋਤ ਬੈਂਸ

Hot News
ਚੰਡੀਗੜ੍ਹ, 8 ਮਾਰਚ: ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਅਤੇ ਇਤਿਹਾਸਕ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ, ਜੋ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ, ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਮਿਸਾਲੀ ਸੁਧਾਰਾਂ ਸਦਕਾ ਤੇਜ਼ੀ ਨਾਲ ਮੁਕੰਮਲ ਢਾਂਚਾਗਤ ਕ੍ਰਾਂਤੀ ਵੱਲ ਵਧ ਰਹੀ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ’ਤੇ ਬੋਲਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਦਾ ਉਹ ਖਰੜਾ ਹੈ, ਜਿਸਨੂੰ ਨਵੇਂ ਮੌਕਿਆਂ ਅਤੇ ਉੱਤਮਤਾ ਦੇ ਅੱਖਰਾਂ ’ਚ ਲਿਖਿਆ ਗਿਆ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਅਸੀਂ ’ਪੰਜਾਬ ਸਿੱਖੀਆ ਕ੍ਰਾਂਤੀ’ ਦੇ ਆਪਣੇ ਵਾਅਦੇ ਨੂੰ ਪੂਰੀ ਤਰ੍ਹਾਂ ਹਕੀਕਤ ਵਿੱਚ ਬਦਲ ਰਹੇ ਹਾਂ। ਅਸੀਂ ਸਕੂਲਾਂ ਦੇ ਅਕਾਦਮਿਕ ਨਤੀਜਿਆਂ ਵਿੱਚ ਦੇਸ਼ ਭਰ ‘ਚੋਂ ਸਿਖਰਲਾ ਦਰਜਾ ਹਾਸਲ ਕੀਤਾ ਹੈ ਅਤੇ ਇਹ ਬਜਟ ਸਾਡੇ ਵਿਦਿਆਰਥੀਆਂ ਨੂੰ ਆਲਮੀ ਪ...
Hot News
ਚੰਡੀਗੜ੍ਹ, 8 ਮਾਰਚ:ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ ਤਿਆਰ ਕੀਤਾ ਗਿਆ ਹੈ। ਇਸ ਨਾਲ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਲਗਭਗ 1300 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਅਗਲੇ 10 ਸਾਲਾਂ ਵਿੱਚ ਸੁਰੂ ਕੀਤੇ ਜਾਣਗੇ ।  ਉਨ੍ਹਾ ਕਿਹਾ ਕਿ ਇਹਨਾਂ ਪ੍ਰੋਜੈਕਟ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਤੋਂ ਇਲਾਵਾ ਮੰਤਰੀ ਸ੍ਰੀ ਭਗਤ ਨੇ ਪੰਜਾਬ ਦੇ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱ...
ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

Hot News
ਚੰਡੀਗੜ੍ਹ/ਕਪੂਰਥਲਾ, 8 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਇੱਕ ਹਥਿਆਰ ਸਪਲਾਈ ਮਾਡਿਊਲ ਦੇ ਦੋ ਵਿਅਕਤੀਆਂ,ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਪੰਜ ਦੇਸੀ 7.65 ਐਮ.ਐਮ. ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਪਿੰਡ ਮਹਿਰਾਜਵਾਲਾ ਦੇ ਰਹਿਣ ਵਾਲੇ ਅਜੈ ਕੁਮਾਰ ਅਤੇ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਫਿਲੀਪੀਨਜ਼ ਅਤੇ ਯੂ.ਏ.ਈ. ਵਿੱਚ ਰਹਿਣ ਵਾਲੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈ...
ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

Breaking News
ਚੰਡੀਗੜ੍ਹ, 8 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੁੱਲ 2,60,437 ਕਰੋੜ ਰੁਪਏ ਦੇ ਬਜਟ ਪ੍ਰਸਤਾਵ ਨਾਲ ਸਾਲ 2026-27 ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ (ਆਪ) ਸਰਕਾਰ ਦਾ ਪੰਜਵਾਂ ਬਜਟ ਪੇਸ਼ ਕੀਤਾ। ਬਜਟ ਵਿੱਚ ਅਨੁਮਾਨਤ 10 ਫੀਸਦ ਵਿਕਾਸ ਦਰ ਦੇ ਨਾਲ ਸੂਬੇ ਦੀ ਜੀਐਸਡੀਪੀ ਲਈ 9,80,635 ਕਰੋੜ ਦਾ ਅਨੁਮਾਨ ਲਾਇਆ ਗਿਆ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਪੇਸ਼ ਕੀਤੇ ਗਏ ਬਜਟ ਵਿੱਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਹੈ, ਜਿਸ ਤਹਿਤ ਆਮ ਵਰਗ ਨਾਲ ਸਬੰਧ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ। ਇਸ ਦੇ ਨਾਲ ਹੀ ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ, ਬੁਨਿਆਦੀ ਢਾਂਚਾ ਅਤੇ ਸਮਾਜਿਕ ਭਲਾਈ ਲਈ ਬਜਟ ਵਿੱਚ ਵਿਸ਼ੇਸ਼ ਉਪਬੰਧ ਕੀਤੇ ਗਏ ਹਨ। ਇਸ ਬਜਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਦਿੱਤੀਆਂ ਸਾਰੀਆਂ ਮੁੱਖ ਚੋਣ ਗਰੰਟੀਆਂ ਪੂਰੀਆਂ ਵਾਲੇ ਬਜਟ ਵਜੋਂ ਦਰਸਾਇਆ ਹੈ। ਬਜਟ ਪੇਸ਼...
ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ

ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਆਵਾਜਾਈ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਬਜਟ 2026–27 ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਬਜਟ ਨਾਲ ਸੂਬੇ ਦੀ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ ਅਤੇ ਜੇਲ੍ਹਾਂ ਪ੍ਰਬੰਧ ਵਿੱਚ ਸੁਧਾਰ ਹੋਵੇਗਾ। ਸ. ਭੁੱਲਰ ਨੇ ਅੱਜ ਇਥੇ ਜਾਰੀ ਕੀਤੇ ਬਿਆਨ ਵਿੱਚ ਕਿਹਾ ਕਿ ਇਹ ਬਜਟ ਜਿੱਥੇ ਵਿਭਿੰਨ ਖੇਤਰਾਂ ਵਿੱਚ ਹੋਰ ਵੱਧ ਤਰੱਕੀ ਲਈ ਮਜ਼ਬੂਤੀ ਪ੍ਰਦਾਨ ਕਰੇਗਾ, ਉੱਥੇ ਹੀ ਆਵਾਜਾਈ ਅਤੇ ਜੇਲ੍ਹ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸੁਧਾਰ ਮੁਹਿੰਮਾਂ ਨੂੰ ਮਹੱਤਵਪੂਰਨ ਸਹਿਯੋਗ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਦਾ ਹੀ ਪਾਰਦਰਸ਼ਤਾ, ਕੁਸ਼ਲਤਾ ਅਤੇ ਲੋਕ-ਭਲਾਈ ’ਤੇ ਧਿਆਨ ਦਿੱਤਾ ਹੈ ਅਤੇ ਬਜਟ ਵਿੱਚ ਕੀਤੇ ਪ੍ਰਾਵਧਾਨ ਇਸ ਬਦਲਾਅ ਨੂੰ ਤੇਜ਼ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ। ਸ. ਭੁੱਲਰ ਨੇ ਆਵਾਜਾਈ ਵਿਭਾਗ ਦੀ ਪ੍ਰਗਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੂਬੇ ਦੀ ਪਬਲਿਕ ਟ੍ਰਾ...
ਪੰਜਾਬ ਸਰਕਾਰ ਨੇ ਵਾਅਦਾ ਨਿਭਾਇਆ, ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਵਿਧਾਇਕ ਪੰਡੋਰੀ, ਉੱਗੋਕੇ

ਪੰਜਾਬ ਸਰਕਾਰ ਨੇ ਵਾਅਦਾ ਨਿਭਾਇਆ, ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਵਿਧਾਇਕ ਪੰਡੋਰੀ, ਉੱਗੋਕੇ

Hot News
ਬਰਨਾਲਾ, 8 ਮਾਰਚ -     ਵਿਧਾਇਕ ਹਲਕਾ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿੱਤ ਮੰਤਰੀ ਵਲੋਂ "ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ" ਔਰਤਾਂ ਲਈ ਵੱਡਾ ਤੋਹਫ਼ਾ ਹੈ ਜੋ ਕਿ ਸੂਬੇ ਦੀਆਂ ਔਰਤਾਂ ਦੀ ਆਰਥਿਕ ਖੁਸ਼ਹਾਲੀ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ। ਓਹਨਾਂ ਕਿਹਾ ਕਿ ਇਸ ਤਹਿਤ ਔਰਤਾਂ ਨੂੰ 1000 ਰੁਪਏ ਅਤੇ  ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਨਿਭਾਏ ਹਨ। ਓਹਨਾਂ ਕਿਹਾ ਕਿ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਹਲਕਿਆਂ ਵਿੱਚ ਔਰਤਾਂ ਨੇ ਸਕਰੀਨਾਂ ਰਾਹੀਂ ਇਹ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਨ ਦੇਖਿਆ ਅਤੇ ਜਿਵੇਂ ਹੀ ਵਿੱਤ ਮੰਤਰੀ ਪੰਜਾਬ ਵਲੋਂ ਇਹ ਐਲਾਨ ਕੀਤਾ ਗਿਆ, ਸਾਰੀਆਂ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਭ ਨੇ ਸਰਕਾਰ ਵਲੋਂ ਲਿਆਂਦੀ ਇਸ ਯੋਜਨਾ ਦਾ ਸਵਾਗਤ ਕੀਤਾ।    ਇਸ ਮੌਕੇ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਵਿੱਚ 05.47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

Hot News
ਸੁਨਾਮ, 08 ਮਾਰਚ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਅਤੇ ਸ਼ਹਿਰਾਂ ਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਤਹਿਤ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਸ਼ਹਿਰ ਵਿੱਚ ਕੁੱਲ 05 ਕਰੋੜ 47 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 03 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਫਾਟਕ ਬਾਬਾ ਭਾਈ ਮੂਲ ਚੰਦ ਸਾਹਿਬ ਨੇੜੇ ਮਾਇਆ ਗਾਰਡਨ ਤੋਂ ਨਹਿਰ ਤਕ ਨਵੀਂ ਸੜਕ ਦੀ ਉਸਾਰੀ ਕੀਤੀ ਜਾਵੇਗੀ। ਇਸ ਦੇ ਨਾਲ-ਨਾਲ ਜਾਖਲ ਰੋਡ ਅਤੇ ਇਲਾਕੇ ਦੀਆਂ ਹੋਰ ਅੰਦਰੂਨੀ ਸੜਕਾਂ ਦੀ ਵੀ ਕਾਇਆ ਕਲਪ ਕੀਤੀ ਜਾਵੇਗੀ ਤਾਂ ਜੋ ਇਲਾਕੇ ਦੇ ਵਸਨੀਕਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ 01 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਸੁਨਾਮ-ਨੀਲੋਵਾਲ ਰੋਡ ਤੋਂ ਰੇਲਵੇ ਲਾਈਨ ਤਕ ਨਵੀਂ ਸੜਕ ਬਣਾਈ ਜਾਵੇਗੀ ਅਤੇ ਸਰਾਭਾ ਨਗਰ ਸਮੇਤ ਇਲਾਕੇ ਦੀਆਂ ਹੋਰ ਸੜਕਾਂ ਦੀ ਉ...