Saturday, August 15Malwa News
Shadow

Tag: punjab news

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

Breaking News
ਚੰਡੀਗੜ੍ਹ / ਨਵੀਂ ਦਿੱਲੀ, 3 ਮਾਰਚ, 2026- ਮੱਧ ਪੂਰਬ ਦੇ ਵਧ ਰਹੇ ਟਕਰਾਅ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀਆਂ ਦੇ ਫਸ ਜਾਣ ਦੇ ਮੱਦੇਨਜ਼ਰ, ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਆਰ. ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਬਚਾਅ ਉਡਾਣਾਂ, ਵਿਸ਼ੇਸ਼ ਜਹਾਜ਼ ਚਲਾਉਣ ਅਤੇ ਹਵਾਈ ਕਿਰਾਏ ਵਿੱਚ ਕੀਤੇ ਵਾਧੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ, "ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇ ਵਿਸ਼ੇਸ਼ ਨਿਕਾਸੀ ਸੇਵਾਵਾਂ ਚਲਾਉਣ ਦੀ ਤੁਰੰਤ ਲੋੜ ਹੈ। ਸਾਡੇ ਲੋਕਾਂ ਨੂੰ ਇਸ ਸੰਕਟ ਵਿੱਚ ਘੜੀ ਵਿੱਚ ਛੱਡਿਆ ਨਹੀਂ ਜਾ ਸਕਦਾ।" ਮੱਧ ਪੂਰਬ ਵਿੱਚ ਚੱਲ ਰਹੇ ਟਕਰਾਅ ਅਤੇ ਖੇਤਰੀ ਅਸਥਿਰਤਾ ਕਾਰਨ ਪੰਜਾਬੀ ਪ੍ਰਵਾਸੀ ਭਾਈਚਾਰਿਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਾਨਣਾ ਪਾਉਂਦਿਆਂ  ਡਾ. ਰਵਜੋਤ ਸਿੰਘ ਨੇ ਕਿਹਾ, "ਪੰਜਾਬ ਦੀ ਆਬਾਦੀ ਦਾ ਇੱਕ ਅਹਿਮ ਹਿੱਸਾ ਵੱਖ-ਵੱਖ ਮੱਧ ਪੂਰਬੀ ਦੇਸ਼ਾਂ ਵਿੱਚ ਰਹਿੰਦਾ ਹੈ ਅਤੇ ਉੱਥੇ ਕੰਮ ਕਰਦਾ ਹੈ। ਕਈ ਨਿਰਧਾਰਤ ਉਡਾਣਾਂ ਦੇ ਰੱਦ ਹੋ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

Breaking News
ਚੰਡੀਗੜ੍ਹ, 3 ਮਾਰਚ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਅੰਕੜੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ। ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫ਼ੋਨ 'ਤੇ ਗੱਲ ਕੀਤੀ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਮੰਤਰੀ ਡਾ. ਰਵਜੋਤ ਸਿੰਘ ਵੀ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਮਿਲਣ ਗਏ ਸਨ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਲ ਹੈ। ਮੈਂ ਸਾਰੇ ਸਬੰਧ...
ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 3 ਮਾਰਚ, 2026:ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ 460 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ। ਇਹ ਨਿਵੇਸ਼ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਦੇ ਬੈਨਰ ਹੇਠ ਕੀਤਾ ਜਾਵੇਗਾ ਜੋ ਕਿ ਪੰਜਾਬ ਵਿੱਚ ਕੰਪਨੀ ਦਾ ਪਹਿਲਾ ਨਿਵੇਸ਼ ਹੈ। ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਰੁਜ਼ਗਾਰ ਦੇ ਲਗਭਗ 700 ਮੌਕੇ ਪੈਦਾ ਹੋਣਗੇ, ਜਿਸ ਨਾਲ ਸਥਾਨਕ ਆਰਥਿਕਤਾ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ।  ਪ੍ਰੋਜੈਕਟ ਸਬੰਧੀ ਜਾਣਕਾਰੀਇਸ ਪ੍ਰੋਜੈਕਟ ਦੇ ਤਿੰਨ ਮੁੱਖ ਭਾਗ ਹੋਣਗੇ:ਇੱਕ ਪ੍ਰੀਮੀਅਮ ਰਿਜ਼ੋਰਟ ਲਈ 300 ਕਰੋੜ ਰੁਪਏ ਦਾ ਨਿਵੇਸ਼90,000 ਵਰਗ ਫੁੱਟ ਵਿੱਚ ਫੈਲੇ ਇਸ ਖੇਤਰ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਕਨਵੈਨਸ਼ਨ ਸੈਂਟਰ ਲਈ 50 ਕਰੋੜ ਰੁਪਏ ਦਾ ਨਿਵੇਸ਼ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਹੋਟਲ ਲਈ 110 ਕਰੋੜ ਰੁਪਏ ਦਾ ਨਿਵੇਸ਼ਲਗਭਗ 15 ਏਕੜ ਰਕਬੇ ਵਿ...
ਧੂਰੀ ਸਬ ਡਵੀਜ਼ਨ ਹਸਪਤਾਲ ਦੀ ਨਵੀਂ ਇਮਾਰਤ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ; ਜਲਦ ਕੀਤਾ ਜਾਵੇਗਾ ਲੋਕ ਅਰਪਿਤ

ਧੂਰੀ ਸਬ ਡਵੀਜ਼ਨ ਹਸਪਤਾਲ ਦੀ ਨਵੀਂ ਇਮਾਰਤ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ; ਜਲਦ ਕੀਤਾ ਜਾਵੇਗਾ ਲੋਕ ਅਰਪਿਤ

Local
ਧੂਰੀ, 03 ਮਾਰਚ- ਧੂਰੀ ਸਬ ਡਵੀਜ਼ਨ ਹਸਪਤਾਲ ਦੀ ਨਵੀਂ ਅਧੁਨਿਕ ਇਮਾਰਤ ਲਗਭਗ 21.65 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕਰ ਲਈ ਗਈ ਹੈ, ਜਿਸ ਨੂੰ ਬਹੁਤ ਜਲਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਨੂੰ ਅਰਪਿਤ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਹਸਪਤਾਲ ਧੂਰੀ ਦਾ ਦੌਰਾ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਸਿਹਤ ਮੰਤਰੀ ਨੇ ਹਸਪਤਾਲ ਵਿੱਚ ਮੌਜੂਦ ਮੈਡੀਕਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕਰ ਕੇ ਹਸਪਤਾਲ ਦੀਆਂ ਸਹੂਲਤਾਂ, ਚੱਲ ਰਹੇ ਵਿਕਾਸ ਕਾਰਜਾਂ ਅਤੇ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਇਤਿਹਾਸਕ ਅਤੇ ਕ੍ਰਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ, ਤਾਂ ਜੋ ਆਮ ਲੋਕਾਂ ਨੂੰ ਉੱਚ ਪੱਧਰੀ ਸਹੂਲਤਾਂ ਉਨ੍ਹਾਂ ਦੇ ਘਰ ਦੇ ਨੇੜੇ ਹੀ ਪ੍ਰਾਪਤ ਹੋ ਸਕਣ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਹੁਣ ਤੱਕ ਕਰੋੜਾਂ ਲੋਕਾਂ ਨੇ ਮੁਫ਼ਤ ਦਵਾਈਆਂ ਅਤੇ ਇਲਾਜ ਦੀ ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੀ ਫੈਕਟਰੀ ਰੋਡ  ਨੇੜੇ ਰੇਲਵੇ ਫਾਟਕ ਸੜਕ ਦਾ ਕੰਮ ਸ਼ੁਰੂ ਕਰਵਾਇਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੀ ਫੈਕਟਰੀ ਰੋਡ  ਨੇੜੇ ਰੇਲਵੇ ਫਾਟਕ ਸੜਕ ਦਾ ਕੰਮ ਸ਼ੁਰੂ ਕਰਵਾਇਆ

Local
ਕੋਟਕਪੂਰਾ, 3 ਮਾਰਚ 2026 () ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ 40 ਲੱਖ ਰੁਪਏ ਦੀ ਗ੍ਰਾਂਟ ਨਾਲ ਫੈਕਟਰੀ ਰੋਡ  ਨੇੜੇ ਰੇਲਵੇ ਫਾਟਕ ਕੋਲ  ਨਵੀਂ ਬਣਨ ਵਾਲੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਸੁਰੱਖਿਅਤ ਅਤੇ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵਾਂ ਦੀ ਬੱਚਤ ਹੋਵੇਗੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ  ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਂਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਰਾਸ਼ੀ ਖਰਚ ਰਹੀ ਹੈ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ਤਾ ਅਤੇ ਗੁਣਵੱਤਾ ਨਾਲ ਸਮਾਂ ਬੱਧ ਪੂਰਾ...
ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਐਚਪੀਵੀ ਟੀਕਾਕਰਨ ਦੀ ਤਿਆਰੀਆਂ ਦੀ ਕੀਤੀ ਸਮੀਖਿਆ

ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਐਚਪੀਵੀ ਟੀਕਾਕਰਨ ਦੀ ਤਿਆਰੀਆਂ ਦੀ ਕੀਤੀ ਸਮੀਖਿਆ

Local
ਫਿਰੋਜ਼ਪੁਰ, 03 ਮਾਰਚ 2026: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਦੀ ਅਗਵਾਈ ਵਿੱਚ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ, ਐਚਪੀਵੀ (ਹੂਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਸਬੰਧੀ ਆਯੋਜਿਤ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਵੀ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹੇ ਅੰਦਰ ਬਣਨ ਵਾਲੇ 8 ਨਵੇਂ ਆਮ ਆਦਮੀ ਕਲੀਨਿਕ ਬਾਰੇ ਅਤੇ ਚੱਲ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ, ਐਚਪੀਵੀ ਟੀਕਾਕਰਨ ਦੀ ਤਿਆਰੀਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ 14 ਸਾਲ ਦੀਆਂ ਲੜਕੀਆਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ (ਸਰਵਾਈਕਲ ਕੈਂਸਰ) ਤੋਂ ਬਚਾਅ ਲਈ ਐਚਪੀਵੀ ਵੈਕਸੀਨ ਲਗਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਟੀਕਾਕਰਨ ਮੁਹਿੰਮ 3 ਮਹੀਨੇ (90 ਦਿਨ) ਲਈ ਚਲਾਈ ਜਾਵੇਗੀ ਅਤੇ ਸਿਰਫ਼ ਉਹਨਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕਰਵਾਈ ਜਾਵੇਗੀ ਜਿੱਥੇ ਕੋਲਡ ਚੇਨ ਪੌਇੰਟ, ਇੰਟਰਨੈਟ ਸੁਵਿਧਾ ਅਤੇ ਮਾਹਿਰ ਸਟਾਫ ਉਪਲਬਧ ...
ਅੱਲ੍ਹੜਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਇਆ ਜਾਵੇਗਾ ”ਜ਼ਿੰਦਗੀ ਜ਼ਿੰਦਾਬਾਦ ਪ੍ਰੋਜੈਕਟ”: ਹਰਪ੍ਰੀਤ ਸਿੰਘ

ਅੱਲ੍ਹੜਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਚਲਾਇਆ ਜਾਵੇਗਾ ”ਜ਼ਿੰਦਗੀ ਜ਼ਿੰਦਾਬਾਦ ਪ੍ਰੋਜੈਕਟ”: ਹਰਪ੍ਰੀਤ ਸਿੰਘ

Local
 ਬਰਨਾਲਾ, 3 ਮਾਰਚ-               ਅੱਲ੍ਹੜ ਉਮਰ ਵਾਲਿਆਂ (ਟੀਨ ਏਜਰਜ਼) ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇੱਛੁਕ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ 'ਜ਼ਿੰਦਗੀ ਜ਼ਿੰਦਾਬਾਦ' ਨਾਮ ਹੇਠ ਵਿਸ਼ੇਸ਼ ਪ੍ਰੋਜੈਕਟ ਚਲਾਇਆ ਜਾਵੇਗਾ ਜਿਸ ਤਹਿਤ ਕਾਲਜਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਟੀਮ ਤਿਆਰ ਕੀਤੀ ਜਾਵੇਗੀ ਜੋ ਕਿ ਸਕੂਲਾਂ ਅਤੇ ਕਾਲਜਾਂ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰੇਗੀ।       ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐੱਸ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵੀਸੀ ਹਾਲ ਵਿਚ 'ਜ਼ਿੰਦਗੀ ਜ਼ਿੰਦਾਬਾਦ' ਪ੍ਰੋਜੈਕਟ ਤਹਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਲਈ ਪੁਲਿਸ ਵਿਭਾਗ, ਸਿੱਖਿਆ ਵਿਭਾਗ ਤੇ ਸਿਹਤ ਵਿਭਾਗ ਦਾ ਵੀ ਸਹਿਯੋਗ ਲਿਆ ਜਾਵੇਗਾ।      ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਕਾਲਜਾਂ ਤੇ ਯੂਥ ਕਲੱਬਾਂ ਵਿਚੋਂ "ਜ਼ਿੰਦਗੀ ਦੇ ਮਾਰਗਰਸ਼ਕਾਂ" ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਇਸ ਸਬੰਧੀ ਉਹਨਾਂ ਯੂਥ ਸੇਵਾਵਾਂ ਵਿਭਾਗ ਨੂੰ ਯੂਥ ਕਲੱਬਾਂ ਦੇ ਵੇਰਵੇ ਦੇਣ ਅਤੇ ਕਾਲਜਾਂ ...
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

Hot News
ਸ੍ਰੀ ਮੁਕਤਸਰ ਸਾਹਿਬ, 03 ਮਾਰਚ- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਲਗਵਾਏ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੀ ਜਾ ਰਹੇ ਹਨ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।  ਉਹਨਾਂ ਕਿਹਾ ਕਿ ਬੱਚਿਆਂ ਨੇ ਜ਼ਿਆਦਾ ਸਮਾਂ ਸਕੂਲ ਵਿੱਚ ਗੁਜ਼ਾਰਨਾ ਹੁੰਦਾ ਹੈ ਜੇਕਰ ਉ...
ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

Hot News
ਮਾਨਸਾ/ਚੰਡੀਗੜ੍ਹ, 03 ਮਾਰਚ: ਦਿੱਲੀ ਕਿਸਾਨ ਅੰਦੋਲਨ 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣ 'ਤੇ ਵਾਰਸਾਂ ਵੱਲੋਂ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਪਹੁੰਚ ਕੇ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਮਾਨਸਾ ਦੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਿੱਚ ਬਿਨ੍ਹਾਂ ਕਿਸੇ ਰਿਸ਼ਵਤ ਅਤੇ ਭੇਦਭਾਵ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਬੁਝੇ ਹੋਏ ਚੁੱਲ੍ਹੇ ਮੁੜ ਸੁਰਜੀਤ ਕਰਕੇ ਅਸਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਸ਼ਹੀਦ ਕਿਸਾਨ ਮਜ਼ਦੂਰਾਂ ਦੇ ਵਾਰਸਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੋ ਵੀ ਨੌਕਰੀਆਂ ਸਬੰਧੀ ਕੇਸ ਅਪਰੂਵ ਹਨ, ਉਹ ਵੀ ਅਗਲੇ ਹਫਤੇ ਤੱਕ ਕਲੀਅਰ ਕਰ ਦਿੱਤੇ ਜ...
ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ

Hot News
ਸ੍ਰੀ ਅਨੰਦਪੁਰ ਸਾਹਿਬ 03 ਮਾਰਚ: ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਅਤੇ ਦਰੱਖਤਾਂ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਨੂੰ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਸਾਂਝੀ ਕੋਸ਼ਿਸ਼ ਨਾਗਰਿਕ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾਵਾਂ ਦਰਮਿਆਨ ਮਜ਼ਬੂਤ ਸਹਿਯੋਗ ਦਾ ਪ੍ਰਤੀਕ ਹੈ, ਜਿਸ ਦਾ ਮਕਸਦ ਗੁਰੂ ਨਗਰੀ ਦੀ ਪਵਿੱਤਰਤਾ, ਸਫਾਈ ਅਤੇ ਕੁਦਰਤੀ ਸੁੰਦਰਤਾ ਨੂੰ ਬਰਕਰਾਰ ਰੱਖਣਾ ਹੈ। ਇਹ ਅਭਿਆਨ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਅਤੇ ਬਾਬਾ ਸੁੱਚਾ ਸਿੰਘ ਜੀ ਦੀ ਰਹਿਨੁਮਾਈ ਹੇਠ ਚਲਾਇਆ ਜਾ ਰਿਹਾ ਹੈ, ਜਿਨ੍ਹਾਂ ਦੀ ਸਮਾਜ ਸੇਵਾ ਪ੍ਰਤੀ ਵਚਨਬੱਧਤਾ ਨੇ ਖੇਤਰ ਵਿੱਚ ਪਰਿਆਵਰਣ ਜਾਗਰੂਕਤਾ ਅਤੇ ਲੋਕ-ਭਲਾਈ ਨੂੰ ਮਜ਼ਬੂਤ ਕੀਤਾ ਹੈ।     ਇਹ ਮੁਹਿੰਮ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਤਖ਼ਤਾਂ ਵਿੱਚੋਂ ਇੱਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਗਈ ਸੀ। ਇੱਥੇ ਸਫਾਈ ਅਤੇ ਆਸ-ਪਾਸ ਦੇ ਇਲਾਕੇ ਨੂੰ ਸੁਚੱਜਾ ਬਣਾਉਣ ‘ਤੇ ਖ਼ਾਸ ਧਿਆਨ ਦਿੱਤਾ ਜਾ...