ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ
ਚੰਡੀਗੜ੍ਹ, 10 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਸਭ ਤੋਂ ਵੱਧ ਲੋੜਵੰਦ ਅਤੇ ਹਾਸ਼ੀਏ 'ਤੇ ਰਹਿ ਰਹੇ ਲੋਕਾਂ ਨੂੰ ਸਨਮਾਨਜਨਕ ਜੀਵਨ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ 'ਸਮਾਇਲ ਸਕੀਮ' ਅਧੀਨ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਅਤੇ ਜਲੰਧਰ ਵਿੱਚ ਬੇਘਰ ਅਤੇ ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੇ ਬਚਾਅ, ਪੁਨਰਵਾਸ ਅਤੇ ਸਮਾਜਿਕ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਮਾਰਚ 2026 ਤੋਂ ਚੱਲ ਰਹੇ ਸਰਵੇ ਦੌਰਾਨ ਹੁਣ ਤੱਕ 422 ਭਿਖਿਆ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 32 ਵਿਅਕਤੀਆਂ ਦਾ ਸਫ਼ਲ ਪੁਨਰਵਾਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 8 ਵਿਅਕਤੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮੁੜ ਜੋੜਿਆ ਗਿਆ, 2 ਬਜ਼ੁਰਗਾਂ ਨੂੰ ਪ...








