Wednesday, October 7Malwa News
Shadow

Tag: punjab news

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ

Local
ਰੂਪਨਗਰ 18 ਅਪ੍ਰੈਲ, 2026 : ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਗੁਰੂ ਨਾਨਕ ਮਾਡਲ ਸਕੂਲ ਲੌਧੀਪੁਰ ਵਿਖੇ ਚੱਲ ਰਹੀ ਇਸ ਦੋ ਰੋਜ਼ਾ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ 15 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ ਜਿਸ ਨਾਲ ਖਾਲਸਾਈ ਖੇਡ ਦਾ ਮਾਹੌਲ ਪੂਰੀ ਚਰਮ ਸੀਮਾ ‘ਤੇ ਹੈ।ਅੱਜ ਟੂਰਨਾਮੈਂਟ ਦਾ ਉਦਘਾਟਨ ਤੇ ਮੁਕਾਬਲਿਆਂ ਦੀ ਸ਼ੁਰੂਆਤ ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੋਵਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸਰਦਾਰ ਹਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਦੀ ਹਾਜ਼ਰੀ ਵਿੱਚ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਗੱਤਕਾ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ...
ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ

Hot News
ਚੰਡੀਗੜ੍ਹ, 18 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 88ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 639 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 88ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 239 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,144 ਹੋ ਗਈ ਹੈ। ਇਸ ਤੋਂ ਇਲਾਵਾ 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ,...
ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ, ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

ਵਿਸ਼ਵ ਲਿਵਰ ਦਿਵਸ 2026: ‘ਦ ਲੈਂਸੇਟ’ ਨੇ ਵਿਸ਼ਵ ਪੱਧਰ ‘ਤੇ ਲਿਵਰ ਬੀਮਾਰੀਆਂ ਵਿੱਚ ਵਾਧੇ ਦੀ ਚੇਤਾਵਨੀ ਦਿੱਤੀ, ਪੰਜਾਬ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਤਿਆਰੀ ਤੇਜ਼ ਕੀਤੀ, ਸਕ੍ਰੀਨਿੰਗ ਦਾ ਵਿਸਥਾਰ

Breaking News, Haryana
ਚੰਡੀਗੜ੍ਹ,18 ਅਪ੍ਰੈਲ 2026: ਦੁਨੀਆ ਭਰ ਵਿੱਚ 19 ਅਪ੍ਰੈਲ ਨੂੰ ‘ਸਾਲਿਡ ਹੈਬਿਟਸ, ਸਟ੍ਰਾਂਗ ਲਿਵਰ’ (‘ਸਿਹਤਮੰਦ ਆਦਤਾਂ, ਸਿਹਤਮੰਦ ਲਿਵਰ ’) ਦੇ ਥੀਮ ਉੱਤੇ ਮਨਾਏ ਜਾਣ ਵਾਲੇ ਵਿਸ਼ਵ ਲਿਵਰ ਦਿਵਸ ਦੇ ਮੌਕੇ, ‘ਦ ਲੈਂਸੇਟ’ ਦੀ ਇੱਕ ਚੇਤਾਵਨੀ ਨੇ ਲਿਵਰ ਬੀਮਾਰੀਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਿਸ਼ਵ ਪੱਧਰੀ ਵਾਧੇ ਨੂੰ ਉਜਾਗਰ ਕੀਤਾ ਹੈ। ਰਿਪੋਰਟ ਮੁਤਾਬਕ ‘ਮੈਟਾਬੋਲਿਕ ਡਿਸਫੰਕਸ਼ਨ-ਅਸੋਸੀਏਟਿਡ ਸਟੀਏਟੋਟਿਕ ਲਿਵਰ ਡਿਜ਼ੀਜ਼’(ਐਮਏਐਸਐਲਡੀ)  ਦੇ ਮਾਮਲਿਆਂ ਵਿੱਚ 2050 ਤੱਕ ਤੇਜ਼ ਵਾਧਾ ਹੋਣ ਦੀ ਸੰਭਾਵਨਾ ਹੈ। ਇਸ ਚਿੰਤਾਜਨਕ ਸਥਿਤੀ ਦੇ ਦਰਮਿਆਨ, ਪੰਜਾਬ ਇਸ ਚੁਣੌਤੀ ਦਾ ਡੱਟ ਕੇ ਸਾਹਮਣਾ ਕਰਨ ਲਈ ਅੱਗੇ ਵੱਧ ਰਿਹਾ ਹੈ। ਰਾਜ ਨੇ ਵਿਸਥਾਰਿਤ ਸਕ੍ਰੀਨਿੰਗ ਅਤੇ ਕੈਸ਼ਲੈੱਸ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਆਪਣੀਆਂ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਹੈ, ਜਿਸ ਨਾਲ ਉਹ ਆਧੁਨਿਕ ਜੀਵਨਸ਼ੈਲੀ ਨਾਲ ਜੁੜੀ ਇਸ ਤੇਜ਼ੀ ਨਾਲ ਵਧ ਰਹੀ ‘ਮੂਕ ਮਹਾਂਮਾਰੀ’ ਖ਼ਿਲਾਫ਼ ਭਾਰਤ ਦੀ ਲੜਾਈ ਵਿੱਚ ਅਗੇਤਰੀ ਭੂਮਿਕਾ ਨਿਭਾਅ ਰਿਹਾ ਹੈ। ਦੁਨੀਆ ਭਰ ਵਿੱਚ ਲਿਵਰ ਸਬੰਧੀ ਬੀਮਾਰੀਆਂ ਇੱਕ ‘ਮੂਕ ਮਹਾਂਮਾਰੀ’ ਵਜੋਂ ਉੱਭਰ ਰ...
ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 18 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ ਅਤੇ ਡਿਪਟੀ ਡਾਇਰੈਕਟਰ ਸ੍ਰੀਮਤੀ ਸੁਮਨਦੀਪ ਕੌਰ ਦੀ ਹਾਜ਼ਰੀ ਵਿੱਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਆਂਗਣਵਾੜੀ ਵਰਕਰ ਅਤੇ ਹੈਲਪਰ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਜ਼ਮੀਨੀ ਪੱਧਰ ’ਤੇ ਬੱਚਿਆਂ, ਮਹਿਲਾਵਾਂ ਅਤੇ ਪਰਿਵਾਰਾਂ ਤੱਕ ਸਰਕਾਰੀ ਯੋਜਨਾਵਾਂ ਪਹੁੰਚਾਉਣ ਵਿੱਚ ਮਹ...
ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ  64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਵਿਅਕਤੀ  64.6 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋੰ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 18 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਾਰਕੋ-ਅੱਤਵਾਦੀ ਨੈੱਟਵਰਕਾਂ ਨੂੰ ਵੱਡਾ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ ਵਿੰਗ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਯੂਨਿਟ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਮੁਲਜ਼ਮਾਂ ਨੂੰ 64.62 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਅਵਾਨ ਵਾਸਾਊ ਦੇ ਵਸਨੀਕ ਸਰਵਣ ਸਿੰਘ ਉਰਫ਼ ਗੁੱਜਰ ਅਤੇ ਅੰਮ੍ਰਿਤਸਰ ਦੇ ਪਿੰਡ ਦਿਆਲ ਰੰਗੜ ਦੇ ਰਹਿਣ ਵਾਲੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ। ਪੁਲਿਸ ਟੀਮ ਨੇ ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਮੁਲਜ਼ਮਾਂ ਦੀ ਮਾਰੂਤੀ ਸਵਿਫਟ ਕਾਰ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ...
ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

ਕੈਬਿਨਟ ਮੰਤਰੀ ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

Hot News
ਚੰਡੀਗੜ੍ਹ, ਅਪ੍ਰੈਲ 18:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਸ਼ਾਮ ਪੰਜਾਬ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਡਾਇਰੈਕਟਰ ਭੂਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਿਤ ਕੇਸਾਂ ਵਿੱਚ ਕਾਫ਼ੀ ਪ੍ਰਗਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਜੰਗਾਂ ਦੌਰਾਨ ਸ਼ਹੀਦ ਹੋਏ ਜਿਆਦਾਤਰ ਸੈਨਿਕਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿੰਦੇ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਖਾਲੀ ਅਸਾਮੀਆਂ ਨੂੰ ਭਰਨ ਲਈ ਕਾਰਵਾਈ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ। ਇਸ ਮੌਕੇ ਵਿਭਾਗੀ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ*

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਏ.ਆਈ. ਬਾਰੇ ਕਰਵਾਈ ਗਈ ਦੋ-ਰੋਜ਼ਾ ਕਾਨਫਰੰਸ ਵਿੱਚ ਵਿਦਿਆਰਥੀਆਂ ਨੂੰ ਤਕਨਾਲੋਜੀ ਦੇ ਖਪਤਕਾਰਾਂ ਦੀ ਥਾਂ ਸਿਰਜਣਹਾਰ ਵਜੋਂ ਤਿਆਰ ਕਰਨ ‘ਤੇ ਜ਼ੋਰ*

Hot News
ਚੰਡੀਗੜ੍ਹ, 18 ਅਪ੍ਰੈਲ: ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਵੱਲ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਵੱਲੋਂ ਇੱਥੇ ਸੀ.ਆਈ.ਆਈ. ਦੇ ਨਾਰਦਰਨ ਰੀਜਨ ਦੇ ਹੈੱਡਕੁਆਰਟਰ ਵਿਖੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) 'ਤੇ ਕਰਵਾਈ ਗਈ ਕੌਮੀ-ਪੱਧਰ ਦੀ ਦੋ-ਰੋਜ਼ਾ ਕਾਨਫਰੰਸ ਅੱਜ ਗੂਗਲ ਅਤੇ ਇੰਟੇਲ ਦੁਆਰਾ ਵਿਹਾਰਕ ਵਰਕਸ਼ਾਪਾਂ ਦੇ ਆਯੋਜਨ ਨਾਲ ਸਮਾਪਤ ਹੋਈ। ਇਸ ਕਾਨਫਰੰਸ ਨੇ ਕਲਾਸਰੂਮਾਂ ਵਿੱਚ ਏਆਈ ਨੂੰ ਸ਼ਾਮਲ ਕਰਨ ਲਈ ਢੁਕਵਾਂ ਰੋਡਮੈਪ, ਜੋ ਸਿੱਖਣ ਦੀ ਗੁਣਵੱਤਾ ‘ਚ ਸੁਧਾਰ, ਪਹੁੰਚ ਨੂੰ ਵਧਾਉਣ ਅਤੇ ਵਿਦਿਆਰਥੀਆਂ ਨੂੰ ਸਿਰਫ਼ ਖਪਤਕਾਰਾਂ ਦੀ ਥਾਂ ਤਕਨਾਲੋਜੀ ਦੇ ਸਿਰਜਣਹਾਰ ਵਜੋਂ ਤਿਆਰ ਕਰਨ 'ਤੇ ਕੇਂਦ੍ਰਿਤ ਹੋਵੇਗਾ, ਤਿਆਰ ਕਰਨ ਵਾਸਤੇ ਨੀਤੀ ਘਾੜਿਆਂ, ਸਿੱਖਿਅਕਾਂ ਅਤੇ ਤਕਨਾਲੋਜੀ ਮਾਹਿਰਾਂ ਲਈ ਵਿਚਾਰ-ਵਟਾਂਦਰੇ ਵਾਸਤੇ ਇੱਕ ਢੁਕਵਾਂ ਮੰਚ ਪ੍ਰਦਾਨ ਕੀਤਾ। ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਆਈਏਐਸ (ਸੇਵਾਮੁਕਤ) ਨੇ ਏਆਈ ਦੀ ਨੈਤਿਕ ਵਰਤੋਂ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਇਸਨੂੰ ਸਿਖਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਸਮੱਸਿਆ-ਹੱਲ ...
ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

Health, Hot News
ਚੰਡੀਗੜ੍ਹ/ਪਟਿਆਲਾ , 18 ਅਪ੍ਰੈਲ:- ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ ਪਹਿਲਾਂ ਅਚਾਨਕ ਅਜਿਹੇ ਮੋੜ ’ਤੇ ਆ ਖੜ੍ਹੀ ਹੋਈ, ਜਿੱਥੇ ਹਰ ਰਾਹ ਮੁਸ਼ਕਲ ਨਜ਼ਰ ਆਉਣ ਲੱਗਾ ਸੀ। ਉਸ ਦੀ 65 ਸਾਲਾ ਮਾਤਾ ਬਲਜੀਤ ਕੌਰ ਨੇ ਗੰਭੀਰ ਬਿਮਾਰੀ ਕਾਰਨ ਹੌਲੀ-ਹੌਲੀ ਖਾਣਾ-ਪੀਣਾ ਛੱਡ ਦਿੱਤਾ ਸੀ। ਮਜਬੂਰ ਤੇ ਬੇਬਸ ਪੁੱਤਰ ਲਈ ਇਹ ਸਿਰਫ਼ ਬੀਮਾਰੀ ਨਹੀਂ  ਸਗੋਂ ਹਰ ਰੋਜ਼ ਟੁੱਟਦੀਆਂ ਹੋਈਆਂ ਉਮੀਦਾਂ ਦਾ ਦਰਦ ਸੀ। ਗੁਰਪਿੰਦਰ ਜੀਤ ਦੇ ਦੱਸਣ ਮੁਤਾਬਿਕ ਪਹਿਲਾਂ ਨਿੱਜੀ ਡਾਕਟਰਾਂ ਕੋਲ ਦੌੜ-ਭੱਜ ਕੀਤੀ ਗਈ, ਫਿਰ ਮਾਤਾ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਰੈਫਰ ਕਰ ਦਿੱਤਾ ਗਿਆ। ਦਵਾਈਆਂ ਚੱਲੀਆਂ, ਟੈਸਟ ਹੋਏ, ਪਰ ਹਾਲਤ ਸੁਧਰਨ ਦੀ ਬਜਾਏ ਹੋਰ ਗੰਭੀਰ ਹੋ ਗਈ । ਜਦੋਂ ਰਿਪੋਰਟ ਆਈ ਤਾਂ ਜਿਵੇਂ ਅਸਮਾਨ ਹੀ ਢਹਿ ਪਿਆ—ਮਾਂ ਨੂੰ ਬੱਚੇਦਾਨੀ ਦਾ ਕੈਂਸਰ ਸੀ।ਗੁਰਪਿੰਦਰ ਲਈ ਇਹ ਬਹੁਤ ਔਖੀ ਘੜੀ ਸੀ, ਇਹ ਉਸ ਮਾਂ ਦੀ ਜ਼ਿੰਦਗੀ ਦਾ ਸਵਾਲ ਸੀ I ਉਸਨੂੰ ਜਨਮ ਦੇਣ ਅਤੇ ਪਾਲਣ -ਪੋਸਣ ਵਾਲੀ ਮਾਂ ਅੱਜ ਜ਼ਿੰਦਗੀ ਅਤੇ ਮੌਤ ਨਾਲ ਜੂਝ ਰਹੀ ਸੀ । ਬਿਨਾਂ ਦੇਰ ਕੀਤੇ ਉਹ ਮਾਂ ਨੂੰ ਸੰਗਰੂਰ ਦੇ ਟਾਟਾ ਕੈਂਸਰ...
ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

Hot News, Punjab Politics
*ਚੰਡੀਗੜ੍ਹ, 17 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਟਿਕਾਣਿਆਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਆਗੂਆਂ ਨੂੰ ਡਰਾਉਣ-ਧਮਕਾਉਣ ਅਤੇ ਗੈਰ-ਭਾਜਪਾ ਸਰਕਾਰਾਂ ਨੂੰ ਅਸਥਿਰ ਕਰਨ ਲਈ ਕੇਂਦਰੀ ਏਜੰਸੀਆਂ ਦੀ ਘੋਰ ਦੁਰਵਰਤੋਂ ਦੀ ਇੱਕ ਹੋਰ ਮਿਸਾਲ ਕਰਾਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਨੂੰ "ਲੋਕਤੰਤਰ ਦਾ ਲਗਾਤਾਰ ਗਲਾ ਘੁੱਟਣ" ਲਈ ਆੜੇ ਹੱਥੀਂ ਲਿਆ। ਉਨ੍ਹਾਂ ਨੇ ਕੇਂਦਰੀ ਏਜੰਸੀਆਂ ਵੱਲੋਂ ਚੋਣਵੇਂ ਰੂਪ ਵਿੱਚ ਨਿਸ਼ਾਨਾ ਬਣਾਉਣ 'ਤੇ ਸਵਾਲ ਉਠਾਉਂਦੇ ਹੋਏ ਕਿਹਾ, "ਈਡੀ ਦੇ ਛਾਪੇ ਸਿਰਫ਼ ਉਨ੍ਹਾਂ ਰਾਜਾਂ ਵਿੱਚ ਹੀ ਕਿਉਂ ਮਾਰੇ ਜਾਂਦੇ ਹਨ ਜਿੱਥੇ ਭਾਜਪਾ ਸੱਤਾ ਵਿੱਚ ਨਹੀਂ ਹੈ? ਜਿਹੜੇ ਲੋਕ ਲੋਕਾਂ ਦੇ ਹੱਕਾਂ ਲਈ ਆਵਾਜ਼ ਉਠਾਉਂਦੇ ਹਨ ਅਤੇ ਲੋਕ ਭਲਾਈ ਲਈ ਕੰਮ ਕਰਦੇ ਹਨ, ਉਨ੍ਹਾਂ ਨੂੰ ਜਾਂ ਤਾਂ ਈਡੀ ਦੇ ਨੋਟਿਸ ਦਿੱਤੇ ਜਾਂਦੇ ਹਨ ਜਾਂ ਜੇਲ੍ਹ ਭੇਜ ਦਿੱਤਾ ਜਾਂਦਾ ਹੈ।" ...
ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ

ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ

Local
ਹੁਸ਼ਿਆਰਪੁਰ, 17 ਅਪ੍ਰੈਲ :  ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥਣਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਸਰਕਾਰੀ ਸਕੂਲ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਮੁਕਾਬਲੇਬਾਜ਼ੀ ਦੇ ਦੌਰ ਲਈ ਸਮਰੱਥ ਬਣਾਇਆ ਜਾ ਸਕੇ।           ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ 8.40 ਲੱਖ ਰੁਪਏ ਦੀ ਲਾਗਤ ਨਾਲ ਵਰਚੂਅਲ ਰਿਅਲਟੀ ਲੈਬੋਰਟਰੀ,  2.20 ਲੱਖ ਰੁਪਏ ਦੀ ਲਾਗਤ ਨਾਲ ਐਨ.ਐਸ.ਕਿਊ.ਐਫ. ਲੈਬ ਅਤੇ 6.48 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਇਮਾਰਤੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਕੰਮਾਂ ਦੀ ਮੁਕੰਮਲਤਾ ਬਾਰੇ ਗੱਲ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਵੀਆਂ ਲੈਬਾਰਟਰੀ ਵਿਦਿਆਰਥਣਾਂ ਨੂੰ ਮਾਡਰਨ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣਗੀਆਂ ਜਿਸ ਨਾਲ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ...