Wednesday, October 7Malwa News
Shadow

Tag: punjab news

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ  ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਲਈ ਸਪੈਸ਼ਲ ਡੀਜੀਪੀ  ਏ.ਐਸ. ਰਾਏ ਨੇ ਪੀਜੀਡੀ ਪੋਰਟਲ ਨੋਡਲ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ 

Breaking News
ਚੰਡੀਗੜ੍ਹ, 17 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਹੋਰ ਸੁਚਾਰੂ ਅਤੇ ਪਾਰਦਰਸ਼ੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ-ਕਮ-ਜਨਤਕ ਸ਼ਿਕਾਇਤਾਂ ਏ.ਐਸ. ਰਾਏ ਨੇ ਅੱਜ ਜਨਤਕ ਸ਼ਿਕਾਇਤ ਡਵੀਜ਼ਨ (ਪੀ.ਜੀ.ਡੀ.) ਅਧੀਨ ਸਾਰੇ ਨੋਡਲ ਅਧਿਕਾਰੀਆਂ ਨਾਲ  ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਹ ਮੀਟਿੰਗ, ਪੀਜੀਡੀ ਪੋਰਟਲ "pgd.punjabpolice.gov.in", ਜੋ ਕਿ ਨਾਗਰਿਕਾਂ ਨੂੰ ਪੰਜਾਬ ਪੁਲਿਸ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਾਉਣ ਲਈ ਇੱਕ ਸਮਰਪਿਤ ਪਲੇਟਫਾਰਮ ਦਿੰਦਾ ਹੈ, ਰਾਹੀਂ ਦਰਜ ਕਰਵਾਈਆਂ ਗਈਆਂ ਸ਼ਿਕਾਇਤਾਂ ਦੀ ਮੌਜੂਦਾ ਸਥਿਤੀ ਅਤੇ ਨਿਪਟਾਰੇ ਦਾ ਜਾਇਜ਼ਾ ਲੈਣ ਲਈ ਕੀਤੀ ਗਈ। ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ  ਕੀਤੀ ਗਈ। ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੂੰ ਨੋਡਲ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰਕੇ ਲੰਬਿਤ ਸ਼ਿਕਾਇਤਾਂ ਦਾ ਜਾਇਜ਼ਾ ਲੈਣ ਕਿਹਾ ਗਿਆ ਸੀ । ਸਪੈਸ਼ਲ ਡੀਜੀਪੀ ਏ.ਐਸ. ਰ...
ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

ਅੰਮ੍ਰਿਤਸਰ ਦੇ ਅਟਾਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਸ਼ਾਨਦਾਰ ਬਣਨਗੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੀਂਹ ਰੱਖੀ

Breaking News
ਅਟਾਰੀ (ਅੰਮ੍ਰਿਤਸਰ); 17 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਦੇ ਅਟਾਰੀ ਹਲਕੇ ਵਿੱਚ ਇੱਕ ਵਿਆਪਕ ਵਿਕਾਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ 137 ਕਿਲੋਮੀਟਰ ਦੀ ਲੰਬਾਈ ਵਾਲੀਆਂ 121 ਸੜਕਾਂ ਦੇ ਨਵੀਨੀਕਰਨ ਲਈ 57.80 ਕਰੋੜ ਰੁਪਏ ਦਾ ਐਲਾਨ ਕੀਤਾ। ਉਨ੍ਹਾਂ ਨਾਲ ਹੀ ਕਿਹਾ ਕਿ ਪਾਕਿਸਤਾਨ ਸਰਹੱਦ ਦੇ ਨਾਲ ਆਪਣੀ ਰਣਨੀਤਕ ਸਥਿਤੀ ਦੇ ਬਾਵਜੂਦ ਲੰਬੇ ਸਮੇਂ ਤੋਂ ਅਣਗੌਲੇ ਰਹੇ ਖੇਤਰਾਂ ਵਿੱਚ ਹੁਣ ਨਿਵੇਸ਼, ਬਿਹਤਰ ਸੰਪਰਕ ਅਤੇ ਨਵੀਆਂ ਆਰਥਿਕ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ। ਇਸ ਪਹਿਲਕਦਮੀ ਨੂੰ ਬਿਹਤਰ ਸ਼ਾਸਨ ਅਤੇ ਸਰਹੱਦੀ ਸੁਧਾਰਾਂ ਦੇ ਨਾਲ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੰਡਿਆਲੀ ਤਾਰ ਨੂੰ ਸਰਹੱਦ ਵਾਲੇ ਪਾਸੇ ਕਰਕੇ ਕਿਸਾਨਾਂ ਲਈ ਬਿਨਾਂ ਰੁਕਾਟਵ ਖੇਤੀ ਵਾਸਤੇ ਲੱਖਾਂ ਏਕੜ ਜ਼ਮੀਨ ਨੂੰ ਖੋਲ੍ਹਣ, ਨਸ਼ਿਆਂ ਦੇ ਖਤਰੇ ਨੂੰ ਜੜ੍ਹਾਂ ਤੋਂ ਖਤਮ ਕਰਨ ਅਤੇ 2027 ਵਿੱਚ ਪੰਜਾਬ ਨੂੰ ਇੱਕ ਵਿਕਾਸ ਦੇ ਨਾਮ 'ਤੇ ਲੋਕ ਫਤਵੇ ਵੱਲ ਸਥਾਪਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

Breaking News
ਚੰਡੀਗੜ੍ਹ, 17 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਤਹਿਤ ਜ਼ਮੀਨ ਮਾਲਕਾਂ ਨੂੰ ਆਪਣੇ ਖਰਚੇ 'ਤੇ ਦਰਿਆਵਾਂ, ਚੋਆਂ ਅਤੇ ਨਾਲਿਆਂ ’ਚੋਂ ਗਾਰ ਕੱਢਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਨੀਤੀ ਤਹਿਤ ਦਰਿਆਵਾਂ, ਚੋਆਂ ਅਤੇ ਨਾਲਿਆਂ ’ਚੋਂ ਕੱਢੀ ਗਈ ਸਮੱਗਰੀ ਦੀ ਮੁਫਤ ਵਰਤੋਂ ਕਰਨ ਦਾ ਅਧਿਕਾਰ ਵੀ ਦੇ ਦਿੱਤਾ ਗਿਆ ਹੈ, ਜਿਸ ਦਾ ਉਦੇਸ਼ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੀ ਰੋਕਥਾਮ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਣਾ ਹੈ ਅਤੇ ਨਾਲ ਹੀ ਮਹੱਤਵਪੂਰਨ ਹਿੱਸਿਆਂ ਵਿੱਚ ਦਰਿਆਵਾਂ ਦੇ ਵਹਾਅ ਨੂੰ ਸੁਧਾਰਨਾ ਹੈ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਤਲੁਜ, ਬਿਆਸ ਅਤੇ ਸਿਸਵਾਂ ਦਰਿਆਵਾਂ ਸਮੇਤ ਦਰਿਆਵਾਂ/ਚੋਆਂ/ਸੇਮ ਨਾਲਿਆਂ ਦੀ ਸਫਾਈ ਕਰਨ ਲਈ ਜ਼ਮੀਨ ਮਾਲਕਾਂ ਨੂੰ ਆਗਿਆ ਦੇਣ ਲਈ ਵੱਡਾ ਲੋਕ ਪੱਖੀ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਵਿੱ...
ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 17 ਅਪ੍ਰੈਲ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪਿਛਲੇ ਤਿੰਨ ਦਿਨਾਂ ਵਿੱਚ ਦੋ ‘ਆਪਆਗੂਆਂ ਦੇ ਘਰਾਂਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਛਾਪਿਆਂ ਨਾਲ ਭਾਜਪਾ, ਪੰਜਾਬ ਵਿੱਚ ਚੋਣ ਮੁਹਿੰਮ ਸ਼ੁਰੂ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 117 ਉਮੀਦਵਾਰ ਭਾਲ ਨਾ ਸਕਣ ਵਾਲੀ ਪਾਰਟੀ ਜਨਤਾ ਦੀ ਹਮਾਇਤ ਹਾਸਲ ਕਰਨ ਦੀ ਬਜਾਏ ਡਰ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਸਰਕਾਰਾਂ ਨੂੰ ਰੋਕੇ ਫੰਡਾਂ, ਰਾਜਪਾਲਾਂ, ਈ.ਡੀ., ਸੀ.ਬੀ.ਆਈ. ਅਤੇ ਚੋਣ ਕਮਿਸ਼ਨ ਰਾਹੀਂ ਤੰਗ ਕੀਤਾ ਜਾ ਰਿਹਾ ਹੈ, ਜਦੋਂ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਆਗੂ ਇਸ ਦੀ ‘ਵਾਸ਼ਿੰਗ ਮਸ਼ੀਨਤੋਂ ਸਾਫ਼ ਨਿਕਲਦੇ ਹਨ। ਉਨ੍ਹਾਂ ਕਿਹਾ ਕਿ ‘ਆਪ ਡਰੇਗੀ ਨਹੀਂ, ਪੰਜਾਬੀ ਆਪਣੀ ਗਰਦਨ ਕਟਾ ਸਕਦੇ ਹਨ ਪਰ ਡਰ ਨਾਲ ਕਦੇ ਨਹੀਂ ਝੁਕਣਗੇ। ਉਨ੍ਹਾਂ ਭਾਜਪਾ ਨੂੰ ਛਾਪਿਆਂ ਤੇ ਦਬਾਅ ਦੀਆਂ ਚਾਲਾਂ `ਤੇ ਭਰੋਸਾ ਕਰਨ ਦੀ ਬਜਾਏ ਲੋਕਾਂ ਵਿੱਚ ਕੰਮ ਕਰ ਕੇ 2027 ਦੀ ਤਿਆਰੀ ਕਰਨ ਲਈ ਕਿਹਾ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤ...
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ

Punjab News
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਹੇਠ ਪੈਂਦੀਆਂ ਦਾਣਾ ਮੰਡੀਆਂ ਪੰਨੀਵਾਲਾ, ਮਿੱਡਾ, ਆਲਮਵਾਲਾ, ਕਿਲਿਆਂਵਾਲੀ, ਲੰਬੀ ਅਤੇ ਖੁੱਡੀਆਂ ਵਿਖੇ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਇਹਨਾਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂਆਤ ਕਰਵਾਈ।                  ਉਹਨਾਂ ਕਿਹਾ ਕਿ ਦਾਣਾ ਮੰਡੀਆ ਵਿੱਚ ਮੰਡੀ ਬੋਰਡ ਵਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਏਜੰਸੀਆਂ ਦੇ ਨੁਮਾਇੰਦੇ ਵਲੋਂ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ।ਉਹਨਾਂ ਦਾਣਾ ਮੰਡੀ ਪੰਨੀਵਾਲਾ ਵਿਖੇ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਉਂਦੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਕਣਕ ਵੇਚਣ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਦਾਣਾ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

Local
ਸੰਗਰੂਰ, 16 ਅਪ੍ਰੈਲ:-  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ਲਈ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਦੀ ਮੌਜੂਦਗੀ ਵਿੱਚ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਦੇ ਹੋਏ ਨਿਰਧਾਰਤ ਸਮਾਂ ਸੀਮਾ ਅੰਦਰ ਕਾਰਜ ਮੁਕੰਮਲ ਕੀਤੇ ਜਾਣ। ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ, ਪੰਚਾਇਤੀ ਰਾਜ, ਸਿਹਤ ਸਹੂਲਤਾਂ, ਸਿੱਖਿਆ, ਪੇਂਡੂ ਵਿਕਾਸ, ਸੀਵਰੇਜ ਬੋਰਡ, ਪੀਐਸਪੀਸੀਐਲ, ਪਸ਼ੂ ਪਾਲਣ ਵਿਭਾਗ, ਵਣ ਵਿਭਾਗ, ਟਰਾਂਸਪੋਰਟ, ਨਗਰ ਕੌਂਸਲ ਨਾਲ ਸਬੰਧਤ ਕਾਰਜਾਂ ਬਾਰੇ ਵਿਸਥਾਰ ਵਿੱਚ ਜਾਇਜ਼ਾ ਲਿਆ। ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੁਨਾਮ ਨੂੰ ਸੁਵਿਧਾਵਾਂ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਉਣ ਲਈ ਸਮੂਹ ਅਧਿਕਾਰੀਆਂ ਵ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਚੀਮਾ ਵਿਖੇ ਲਗਭਗ 04 ਕਰੋੜ 57 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ

Local
ਚੀਮਾ, 16 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਨਗਰ ਚੀਮਾ ਵਿਖੇ ਲੋਕਾਂ ਦੀ ਸਹੂਲਤ ਅਤੇ ਇਲਾਕੇ ਦੇ ਸਮੂਹਿਕ ਵਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਲਗਭਗ 04 ਕਰੋੜ 57 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਧ ਬਾਬਾ ਭੋਲਾ ਗਿਰ ਜੀ ਨੇੜੇ ਟੋਭੇ ਦੇ ਨਵੀਨੀਕਰਨ ਲਈ 01 ਕਰੋੜ 81 ਲੱਖ ਰੁਪਏ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਇਲਾਕੇ ਦੀ ਸੁੰਦਰਤਾ ਵਿੱਚ ਵਾਧਾ ਹੋਵੇਗਾ, ਸਗੋਂ ਪਾਣੀ ਦੇ ਸੰਭਾਲ ਅਤੇ ਵਾਤਾਵਰਨ ਸੰਭਾਲ ਨੂੰ ਵੀ ਮਜ਼ਬੂਤੀ ਮਿਲੇਗੀ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਸਮਾਜਿਕ ਭਲਾਈ ਵੱਲ ਇਕ ਹੋਰ ਕਦਮ ਚੁੱਕਦਿਆਂ 32 ਲਾਭਪਾਤਰੀ ਪਰਿਵਾਰਾਂ ਨੂੰ ਪੱਕੇ ਮਕਾਨਾਂ ਦੀ ਉਸਾਰੀ ਲਈ ਪ੍ਰਤੀ ਪਰਿਵਾਰ 2.5 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 80 ਲੱਖ ਰੁਪਏ ਦੇ ਸੈਕਸ਼ਨ ਪੱਤਰ ਸੌਂਪੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਲੋੜਵੰਦ ਪਰਿਵਾਰ ਨੂੰ ਛੱਤ ਮੁਹੱਈਆ ਕਰਵਾਉਣਾ ਹੈ, ਜਿਸ ਲਈ...
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਇਸ਼ਾਂਕ ਕੁਮਾਰ ਨੇ ਦਾਣਾ ਮੰਡੀ ‘ਚ ਸ਼ੁਰੂ ਕਰਵਾਈ ਕਣਕ ਦੀ ਖਰੀਦ

Local
ਹੁਸ਼ਿਆਰਪੁਰ, 16 ਅਪ੍ਰੈਲ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਸਥਾਨਕ ਦਾਣਾ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ ਵਿਚ ਫ਼ਸਲ ਦੀ ਵਿਕਰੀ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।                ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਪਿੰਡ ਡਾਡਾ ਦੇ ਕਿਸਾਨ ਬਲਵਿੰਦਰ ਸਿੰਘ ਦੀ ਢੇਰੀ ਦੀ ਖਰੀਦ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਨੇ ਕਈ ਅਹਿਮ ਕਿਸਾਨ ਪੱਖੀਂ ਫੈਸਲਿਆਂ ‘ਤੇ ਮੋਹਰ ਲਾਈ ਹੈ ਜਿਸ ਨਾਲ ਸੂਬੇ ਭਰ ਵਿਚ ਕਿਸਾਨਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੇ ਅੰਨ ਭੰਡਾਰ ਭਰਨ ਵਿਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਖਰੀ...
ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

Hot News
ਚੰਡੀਗੜ੍ਹ, 16 ਅਪ੍ਰੈਲ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਦਾ ਇਤਿਹਾਸ ਕਾਲੇ ਕਾਰਨਾਮਿਆਂ ਨਾਲ ਭਰਿਆ ਪਿਆ ਹੈ। ਪੰਨੂ ਨੇ ਕਿਹਾ ਕਿ ਸਾਲ 2007 ਤੋਂ 2017 ਤੱਕ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਨੇ ਜੋ ਸੰਤਾਪ ਹੰਢਾਇਆ ਹੈ, ਉਸ ਦੀ ਸੂਚੀ ਬਹੁਤ ਲੰਬੀ ਹੈ। ਚਾਹੇ ਉਹ ਚਿੱਟੇ ਦਾ ਕਾਲਾ ਕਾਰੋਬਾਰ ਹੋਵੇ, ਕੇਬਲ ਮਾਫੀਆ ਹੋਵੇ, ਬੱਸਾਂ ਦਾ ਧੰਦਾ ਹੋਵੇ ਜਾਂ ਫਿਰ ਗੈਂਗਸਟਰ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੋਵੇ, ਹਰ ਪਾਸੇ ਅਕਾਲੀ ਆਗੂਆਂ ਦੀ ਸਿੱਧੀ ਸ਼ਮੂਲੀਅਤ ਜਗ-ਜ਼ਾਹਿਰ ਸੀ। ਅੱਜ ਇੱਕ ਵਾਰ ਫਿਰ ਇਨ੍ਹਾਂ ਦਾ ਘਿਨਾਉਣਾ ਚਿਹਰਾ ਜਨਤਾ ਦੇ ਸਾਹਮਣੇ ਆ ਗਿਆ ਹੈ। ਬਲਤੇਜ ਪੰਨੂ ਨੇ ਮੋਗਾ ਵਿੱਚ ਹੋਏ ਤਾਜ਼ਾ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੇ ਇੱਕ ਅਕਾਲੀ ਆਗੂ ਅਤੇ ਐਮਸੀ ਜਗਜੀਤ ਸਿੰਘ ਜੀਤਾ ਨੂੰ ਦੇਹ ਵਪਾਰ ਦਾ ਧੰਦਾ ਚਲਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਹੋਟਲ ਵਿੱਚ ਕੁੜੀਆਂ ਤੋਂ ਇਹ ਅਨੈਤਿਕ ਕੰਮ ਕਰਵਾਇਆ ਜਾ ਰਿਹਾ ਸੀ, ਉਸ ਦਾ ਮਾਲਕ...
ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 86ਵਾਂ ਦਿਨ: ਪੰਜਾਬ ਪੁਲਿਸ ਵੱਲੋਂ 566 ਥਾਵਾਂ ‘ਤੇ ਛਾਪੇਮਾਰੀ; 238 ਗ੍ਰਿਫ਼ਤਾਰ

Hot News
ਚੰਡੀਗੜ੍ਹ, 16 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 86ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 566 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 86ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰ ਬਰਾਮਦ ਕਰਨ ਤੋਂ ਬਾਅਦ 238 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,652 ਹੋ ਗਈਆਂ। ਇਸ ਤੋਂ ਇਲਾਵਾ 68 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 171 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁ...