Wednesday, October 7Malwa News
Shadow

Tag: punjab news

ਵਿਧਾਇਕ ਚੱਢਾ ਨੇ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ‘ਚ ਬਣੇ ਗੇਟ ਦਾ ਉਦਘਾਟਨ ਕੀਤਾ

ਵਿਧਾਇਕ ਚੱਢਾ ਨੇ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ‘ਚ ਬਣੇ ਗੇਟ ਦਾ ਉਦਘਾਟਨ ਕੀਤਾ

Local
ਰੂਪਨਗਰ, 15 ਅਪ੍ਰੈਲ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਪਿੰਡ ਖੁਆਸਪੁਰਾ ਵਿਖੇ ਬਹੁਜਨ ਨਾਇਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੀ ਯਾਦ ਵਿੱਚ ਬਣਾਏ ਗਏ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ ਗਿਆ।  ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਹਰ ਵਰਗ ਦੇ ਲੋੜਵੰਦਾਂ ਦੇ ਮਸੀਹਾ ਡਾ. ਭੀਮ ਰਾਓ ਅੰਬੇਡਕਰ ਜੀ ਤੋਂ ਬਾਅਦ ਬਹੁਜਨ ਸਮਾਜ ਦੇ ਮਹਾਨ ਨੇਤਾ ਕਾਂਸ਼ੀ ਰਾਮ ਜੀ ਨੇ ਸਮਾਜ ਵਿੱਚ ਪਿੱਛੜੇ ਵਰਗਾਂ ਨੂੰ ਉੱਪਰ ਲਿਆਂਦਾ ਅਤੇ ਉਨ੍ਹਾਂ ਦੇ ਅਧਿਕਾਰਾਂ ਦੇ ਰੱਖਿਆ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਵਿਅਕਤੀਆਂ ਦੀ ਯਾਦ ਨੂੰ ਸੰਭਾਲਣਾ ਅਤੇ ਨਵੀਂ ਪੀੜ੍ਹੀ ਤੱਕ ਉਨ੍ਹਾਂ ਦੀ ਸੋਚ ਨੂੰ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਲਾਕੇ ਦੇ ਵਿਕਾਸ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹ...
ਯੂਰੀਆ ਅਤੇ ਡੀ.ਏ..ਪੀ. ਖਾਦਾਂ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ

ਯੂਰੀਆ ਅਤੇ ਡੀ.ਏ..ਪੀ. ਖਾਦਾਂ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ

Local
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ- ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਅਤੇ ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਕਾਲ-ਬਜਾਰੀ ਨੂੰ ਰੋਕਣ ਲਈ ਵਿਸੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਡਾ. ਕਰਨਜੀਤ ਸਿੰਘ ਗਿੱਲ, ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੁਆਲਟੀ ਕੰਟਰੋਲ ਦੀ ਟੀਮ ਨੂੰ ਨਾਲ ਲੈ ਕੇ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜ੍ਹਬਾਹਾ ਦੇ ਵੱਖ-ਵੱਖ ਖਾਦ ਵਿਕਰੇਤਾਵਾਂ ਅਤੇ ਯੂਰੀਆ ਦੀ ਡਾਈਵਰਸਨ ਸਬੰਧੀ ਪਲਾਈਵੁੱਡ ਇੰਡਸਟਰੀਜ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਵੱਲੋ ਚੈਕਿੰਗ ਦੌਰਾਨ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਕਿਸੇ ਤਰਾਂ ਦੀ ਕਾਲਾ-ਬਾਜਾਰੀ ਨਾਂ ਕੀਤੀ ਜਾਵੇ। ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਯੂਰੀਆ ਅਤੇ ਡੀ.ਏ.ਪੀ. ਜਾਂ ਹੋਰ ਕਿਸੇ ਸਬਸਿਡੀ ਵਾਲੀ ਖਾਦ ਕਿਸੇ...
70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

Breaking News
ਟਾਂਡਾ (ਹੁਸ਼ਿਆਰਪੁਰ); 15 ਅਪ੍ਰੈਲ:-  ਪੰਜਾਬ ਦੇ ਕੰਢੀ ਖੇਤਰ ਵਿੱਚ ਦਹਾਕਿਆਂ ਦੀ ਅਣਦੇਖੀ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਾਂਡਾ ਉੜਮੁੜ ਵਿੱਚ 150 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਲਗਭਗ 70 ਸਾਲਾਂ ਤੋਂ ਸਹੂਲਤਾਂ ਪੱਖੋਂ ਵਾਂਝੇ ਪਿੰਡਾਂ ਲਈ ਆਧੁਨਿਕ ਸੜਕੀ ਬੁਨਿਆਦੀ ਢਾਂਚਾ, ਉੱਚ ਪੱਧਰੀ ਪੁਲ ਅਤੇ ਅਤਿ-ਆਧੁਨਿਕ ਸਿਹਤ ਸਹੂਲਤਾਂ ਦੇ ਵਿਆਪਕ ਨੈੱਟਵਰਕ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਪਿਛਲੀਆਂ ਸਰਕਾਰਾਂ ਦੇ ਸਿਆਸੀ ਵਿਤਕਰੇ ਨੂੰ ਦੂਰ ਕਰਕੇ ਫੈਸਲਾਕੁੰਨ ਬਦਲਾਅ ਲਿਆਏਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਲੰਬੇ ਸਮੇਂ ਤੋਂ ਅਣਗੌਲਿਆਂ ਕੀਤੇ ਇਸ ਖੇਤਰ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਮਾਣ-ਸਨਮਾਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਅਕਾਲੀ ਦਲ ਨੂੰ ਜਨਤਾ ਦੇ ਭਰੋਸੇ ਨੂੰ ਤੋੜਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਨਿਰਾਦਰ ਕਰਨ ਲਈ ਵੀ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਅੱਜ ਦੀ ਇਸ ਪਹਿਲਕਦਮੀ ਨੂੰ ਵਿਕਾਸ ਵਿੱਚ ਵਾਧੇ ਅਤੇ ਸੂਬੇ ਦੀ ਸਿਆਸਤ ਲਈ ਨੈਤਿਕ ਮੁਲਾਂਕਣ ਵਜੋਂ ਦਰ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

Hot News
ਚੰਡੀਗੜ੍ਹ, 15 ਅਪ੍ਰੈਲ- ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰਦਿਆਂ 15 ਮਈ, 2026 ਤੱਕ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮਜ਼ਬੂਤ ਵਿੱਤੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ, ਵਿੱਤ ਮੰਤਰੀ ਨੇ ਸਕੀਮ ਲਈ ਲੋੜੀਂਦੇ ਫੰਡਾਂ ਦੀ ਵੰਡ ਦੀ ਪੁਸ਼ਟੀ ਕੀਤੀ ਅਤੇ ਦੱਸਿਆ ਕਿ ਦੂਜੇ ਪੜਾਅ ਲਈ ਵੀ ਫੰਡ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਸਾਰੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਸਰੋਤਾਂ ਦੀ ਸੁਚੱਜੇ ਢੰਗ ਨਾਲ ਅਤੇ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਸਖ਼ਤੀ ਨਾਲ ਵਰਤੋਂ ਕੀਤੀ ਜਾਵੇ, ਕਿਉਂਕਿ ਫੰਡਾਂ ਦੀ ਬਿਲਕੁਲ ਕੋਈ ਕਮੀ ਨਹੀਂ ਹੈ। ਕੰਮ ਦੇ ਉੱਚ ਮਿਆਰਾਂ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਵਿਭਾਗੀ ਅਧਿਕਾਰੀਆਂ ਵੱਲੋਂ ਨਿਯਮਤ ਫੀਲਡ ਦੌਰੇ ਲਾਜ਼ਮੀ ਕ...
 ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

 ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

Breaking News
ਚੰਡੀਗੜ੍ਹ/ਪਠਾਨਕੋਟ, 15 ਅਪ੍ਰੈਲ : ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ।  ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਵਿਕਾਸ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ, ਰਾਜ ਰਿਸ਼ੀ ਮਹਿਰਾ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਨਿਤਿਨ ਠਾਕੁਰ ਮੈਂਬਰ ਜਿਲ੍ਹਾ ਪਰਿਸ਼ਦ, ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਕਣਕ ਦੀ ਖਰੀਦ ਦਾ ਸਿਲਸਿਲਾ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸ ਅਧੀਨ ਮੰਡੀਆਂ ਵਿੱਚ ਆ ਰਹੀਆਂ ਲੋੜਾਂ ਨੂੰ ਧਿਆਨ ਵਿੱਚ ਰੱ...
ਪਸ਼ੂਆਂ ਦੀ ਭਲਾਈ ਤੇ ਸੇਵਾ ਹਿੱਤ ਪੰਜਾਬ ਸਰਕਾਰ ਹਮੇਸ਼ਾ ਹੀ ਤਤਪਰ – ਸ. ਗੁਰਮੀਤ ਸਿੰਘ ਖੁੱਡੀਆਂ

ਪਸ਼ੂਆਂ ਦੀ ਭਲਾਈ ਤੇ ਸੇਵਾ ਹਿੱਤ ਪੰਜਾਬ ਸਰਕਾਰ ਹਮੇਸ਼ਾ ਹੀ ਤਤਪਰ – ਸ. ਗੁਰਮੀਤ ਸਿੰਘ ਖੁੱਡੀਆਂ

Local
ਰੂਪਨਗਰ, 15 ਅਪ੍ਰੈਲ: ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਅੱਠਵੇਂ ਗੇੜ ਦੀ ਮੂੰਹ-ਖੁਰ ਵੈਕਸੀਨ ਸਮੁੱਚੇ ਪੰਜਾਬ ਰਾਜ ਵਿੱਚ ਲਗਵਾਉਣ ਹਿੱਤ ਮੁਹਿੰਮ ਦਾ ਆਗਾਜ਼ ਅੱਜ ਗੋਪਾਲ ਗਊਸ਼ਾਲਾ ਰੂਪਨਗਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ, ਜਿਸ ਦਾ ਉਦਘਾਟਨ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ, ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਦੱਸਿਆ ਗਿਆ ਕਿ ਇਹ ਟੀਕਾਕਰਨ ਪੰਜਾਬ ਰਾਜ ਦੇ ਸਾਰੇ ਪਸ਼ੂਆਂ ਨੂੰ ਬਿਲਕੁਲ ਮੁਫਤ ਲਗਾਏ ਜਾਣੇ ਹਨ ਅਤੇ ਇਸ ਤਰ੍ਹਾਂ ਹਰ ਇੱਕ ਪੇਂਡੂ ਅਤੇ ਸ਼ਹਿਰੀ ਖੇਤਰ ਨੂੰ ਕਵਰ ਕਰਦੇ ਹੋਏ 100 ਫੀਸਦੀ ਟੀਕਾਕਰਨ ਯਕੀਨੀ ਕੀਤਾ ਜਾਵੇਗਾ, ਜਿਸ ਨਾਲ ਪ੍ਰਭਾਵੀ ਢੰਗ ਨਾਲ ਪਸ਼ੂਆਂ ਦੀ ਮੂੰਹ-ਖੁਰ ਨਾਮ ਦੀ ਇਸ ਭਿਆਨਕ ਬਿਮਾਰੀ ਤੋਂ ਸਮੁੱਚੇ ਰਾਜ ਦੇ ਪਸ਼ੂਆਂ ਨੂੰ ਬਚਾਇਆ ਜਾ ਸਕੇਗਾ।  ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਦੇ ਪਸ਼ੂ ਪਾਲਕ ਕਿਸਾਨਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਹਮੇਸ...
ਮੂਨਕ ਮੰਡੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਮੂਨਕ ਮੰਡੀ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

Local
ਮੂਨਕ, 15 ਅਪ੍ਰੈਲ:- ਪੰਜਾਬ ਸਰਕਾਰ ਵੱਲੋਂ ਹਾੜ੍ਹੀ ਸੀਜ਼ਨ ਦੌਰਾਨ ਕਿਸਾਨਾਂ ਦੀ ਉਪਜ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਅੱਜ ਮੂਨਕ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਖਾਸ ਤੌਰ 'ਤੇ ਪਹੁੰਚੇ ਅਤੇ ਮੰਡੀ ਵਿੱਚ ਆਈ ਨਵੀਂ ਫਸਲ ਦੀ ਬੋਲੀ ਲਗਵਾ ਕੇ ਖਰੀਦ ਪ੍ਰਕਿਰਿਆ ਦਾ ਆਗਾਜ਼ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬੇਮੌਸਮੀ ਬਰਸਾਤ ਕਰਨ ਇਕ ਤਾਂ ਲਸਟਰ ਲੌਸ ਹੋਇਆ, ਦੂਜਾ ਦਾਣੇ ਦਾ ਸਾਈਜ਼ ਪ੍ਰਭਾਵਿਤ ਹੋਇਆ ਅਤੇ ਤੀਜਾ ਬੱਲੀ ਕਾਲੀ ਹੋਣ ਦੀ ਦਿੱਕਤ ਆਈ ਹੈ। ਕੇਂਦਰ ਸਰਕਾਰ ਫੌਰੀ ਤੌਰ ਉੱਤੇ ਇਹਨਾਂ ਮੁਸ਼ਕਲਾਂ ਸਬੰਧੀ ਰਾਹਤ ਦੇਵੇ, ਜਿਵੇਂ ਕੇਂਦਰ ਨੇ ਰਾਜਸਥਾਨ ਨੂੰ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ 125 ਲੱਖ ਮੀਟ੍ਰਿਕ ਟਨ ਕਣਕ ਖਰੀਦੀ ਜਾਂਦੀ ਹੈ, ਜਿਸ ਵਿੱਚੋਂ ਪੰਜਾਬ ਵਿੱਚ ਸਿਰਫ 08 ਲੱਖ ਮੀਟ੍ਰਿਕ ਟਨ ਕਣਕ ਦੀ ਖਪਤ ਹੁੰਦੀ ਹੈ। 117 ਲੱਖ ਮੀਟ੍ਰਿਕ ਟਨ ਕਣਕ ਪੂਰੇ ਭਾਰਤ ਵਿੱਚ ਭੇਜੀ ਜਾਂਦੀ ਹੈ, ਜਿਹੜੀ ਕਿ ਐੱਫ.ਸੀ. ਆਈ ਦੇ ਮਾਪ ਦੰਡਾਂ ਮੁਤਾਬਕ ਭੇਜਣੀ ਪੈ...
ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

Hot News
ਚੰਡੀਗੜ੍ਹ, 15 ਅਪ੍ਰੈਲ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 85ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,408 ਹੋ ਗਈਆਂ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਕੋਲੋ ਛੇ ਹਥਿਆਰ ਵੀ ਬਰਾਮਦ ਹੋਏ ਹਨ, ਜਦੋਂ ਕਿ 1...
ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

ਪੰਜਾਬ ਦੇ ਸਿਹਤ ਮੰਤਰੀ ਨੇ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਸੂਬਾ ਪੱਧਰੀ ਤਿਆਰੀ ਦਾ ਐਲਾਨ ਕੀਤਾ; ਸਮਰਪਿਤ ਹੀਟ ਸਟ੍ਰੋਕ ਯੂਨਿਟਾਂ ਨੂੰ ਕਾਰਜਸ਼ੀਲ ਕੀਤਾ

Hot News
ਚੰਡੀਗੜ੍ਹ, 15 ਅਪ੍ਰੈਲ:- ਗਰਮੀਆਂ ਦੀ ਸ਼ੁਰੂਆਤ ਅਤੇ ਸੂਬੇ ਭਰ ਵਿੱਚ ਅਤਿ ਦੀ ਗਰਮੀ ਵਰਗੀਆਂ ਸਥਿਤੀਆਂ ਵਿੱਚ ਵਾਧੇ ਦੇ ਅਨੁਮਾਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਸਿਹਤ ਵਿਭਾਗ ਵੱਲੋਂ ਅਤਿ ਦੀ ਗਰਮੀ ਦੇ ਪ੍ਰਭਾਵਾਂ ਨੂੰ ਰੋਕਣ, ਘੱਟ ਕਰਨ ਅਤੇ ਪ੍ਰਬੰਧਨ ਲਈ ਸਹੂਲਤਾਂ ਪ੍ਰਦਾਨ ਕਰਨ ਅਤੇ ਇਸ ਸਬੰਧੀ ਕਰਮਚਾਰੀਆਂ ਨੂੰ ਤਿਆਰ ਕਰਨ ਲਈ ਸਰਗਰਮ ਕਦਮ ਚੁੱਕੇ ਗਏ ਹਨ। ਮੰਤਰੀ ਨੇ ਕਿਹਾ ਕਿ ਅਤਿ ਦੀ ਗਰਮੀ ਦੇ ਸੰਪਰਕ ਵਿੱਚ ਆਉਣ ਨਾਲ ਹੀਟ ਸਟ੍ਰੈਸ, ਹੀਟ  ਇਗਜ਼ੌਸ਼ਨ ਅਤੇ ਹੀਟ ਸਟ੍ਰੋਕ ਦਾ ਜੋਖਮ ਕਾਫ਼ੀ ਵੱਧ ਜਾਂਦਾ ਹੈ ਅਤੇ ਮੌਜੂਦਾ ਦਿਲ ਅਤੇ ਸਾਹ ਦੀਆਂ ਸਥਿਤੀਆਂ ਵਿੱਚ ਵੀ ਵਾਧਾ ਹੁੰਦਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ, "ਸਾਡੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਮੈਂ ਸਾਰੇ ਸਿਵਲ ਸਰਜਨਾਂ ਨੂੰ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਸਮਰਪਿਤ ਹੀਟ ਸਟ੍ਰੋਕ ਮੈਨੇਜਮੈਂਟ ਯੂਨਿਟਾਂ ਨੂੰ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ।" ਉਨ੍ਹਾਂ ਕਿਹਾ ਕਿ ਇਹ ਵਾਰਡ ਸਰਗਰਮ ਕੂਲਿੰ...
ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 15 ਅਪ੍ਰੈਲ:- ਸੂਬੇ ਦੇ ਪਸ਼ੂ ਪਾਲਣ ਖੇਤਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਤਿੰਨ ਵੈਟਰਨਰੀ ਅਫ਼ਸਰਾਂ, ਇੱਕ ਵੈਟਰਨਰੀ ਇੰਸਪੈਕਟਰ ਅਤੇ 16 ਡੇਅਰੀ ਵਿਕਾਸ ਇੰਸਪੈਕਟਰਾਂ (ਗ੍ਰੇਡ 2) ਨੂੰ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਪਸ਼ੂ ਪਾਲਣ ਵਿਭਾਗ ਵਿੱਚ ਕੁੱਲ 1257 ਭਰਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ 'ਤੇ 619 ਵੈਟਰਨਰੀ ਅਫਸਰਾਂ ਅਤੇ 579 ਵੈਟਰਨਰੀ ਇੰਸਪੈਕਟਰਾਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 16 ਕਲਰਕ (ਸਦਰ ਦਫ਼ਤਰ), 2 ਮਿਲਕ ਰਿਕਾਰਡਰ, 7 ਲੈਬ ਸਹਾਇਕ, 7 ਕੰਪਿਊਟਰ ਆਪਰੇਟਰ/ਗਣਨਾਕਾਰ/ਪੰਚਰਸ, 1 ਮਸ਼ੀਨ ਆਪਰੇਟਰ, 1 ਇਨਕਿਊਬੇਟਰ ਆਪਰੇਟਰ, 2 ਲੀਗਲ ਕਲਰਕ ਅਤੇ 8 ਸਟੈਨੋਟਾਈਪਿਸਟਾਂ ਦੀ ਵੀ ਭਰਤੀ ਕੀਤੀ ਗਈ ਹੈ। ਪਸ਼ੂ ਪਾਲਣ ਮੰਤਰ...