Wednesday, October 7Malwa News
Shadow

Tag: punjab news

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਨਾਬਾਲਗ ਸਮੇਤ ਚਾਰ ਵਿਅਕਤੀ 7 ਪਿਸਤੌਲਾਂ ਸਣੇ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 8 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚੋਂ ਇੱਕ ਨਬਾਲਗ ਹੈ, ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗਿੰਦਰ (32), ਜੋਬਨਬੀਰ ਸਿੰਘ ਉਰਫ਼ ਜੋਬਨ (23), ਦੋਵੇਂ ਵਾਸੀ ਪਿੰਡ ਲੱਧੇਵਾਲ, ਅੰਮ੍ਰਿਤਸਰ; ਪਿੰਡ ਭੂਸੇ, ਤਰਨ ਤਾਰਨ ਦੇ ਵਸਨੀਕ ਲਵਪ੍ਰੀਤ ਸਿੰਘ ਉਰਫ਼ ਲਵ; ਅਤੇ ਇੱਕ 16 ਸਾਲਾ ਨਾਬਾਲਗ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ .30 ਬੋਰ ਪੀਐਕਸ 5 ਸਟੌਰਮ, ਇਟਲੀ ਦੇ ਬਣੇ ਦੋ .30 ਬੋਰ ਪਿਸਤੌਲ, ਇੱਕ .30 ਬੋਰ ਚੀਨੀ ਪਿਸਤੌਲ, ਆਸਟਰੀਆ ਦਾ ਬਣਿਆ ਇੱਕ .30 ਬੋਰ ਅਤੇ ਇੱਕ 9 ਐਮਐਮ ਪਿਸੌਤਲ ਅਤੇ ...
ਅੱਜ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਜੀ ਈ.ਟੀ.ਓ ਜੀ ਵੱਲੋਂ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ

ਅੱਜ ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਜੀ ਈ.ਟੀ.ਓ ਜੀ ਵੱਲੋਂ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਸੜਕਾਂ ਦੇ ਸਪੈਸ਼ਲ ਰਿਪੇਅਰ ਦੇ ਕੰਮ ਦਾ ਕੀਤਾ ਉਦਘਾਟਨ

Local
ਅੰਮ੍ਰਿਤਸਰ 08 ਅਪ੍ਰੈਲ 2026 —ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਠੱਠੀਆਂ, ਫਤਿਹਪੁਰ ਰਾਜਪੂਤਾਂ, ਨਾਜੋਵਾਲੀ, ਛੀਨਾਂ ਪੱਤੀ ਅਤੇ ਖਾਨਕੋਟ (ਹਲਕਾ ਜੰਡਿਆਲਾ ਗੁਰੂ) ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।            ਕੈਬਨਟ ਮੰਤਰੀ ਸਰਦਾਰ ਈਟੀਓ ਵੱਲੋਂ ਪਿੰਡ ਠਠੀਆਂ ਤੇ ਸੁੱਖੇਵਾਲ ਵਾਲੀ ਸੜਕ ਦੀ ਸਪੈਸ਼ਲ ਰੀਪੇਅਰ ਦੇ ਕੰਮ ਦਾ ਉਦਘਾਟਨ ਕੀਤਾ ਗਿਆ ,ਜਿਸ ਤੇ 27.88 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ ਅਤੇ ਇਸ ਸੜਕ ਦੀ ਕੁੱਲ ਲੰਬਾਈ 1.45 ਕਿਲੋਮੀਟਰ ਹੋਵੇਗੀ। ਉਹਨਾਂ ਦੱਸਿਆ ਕਿ ਇਹ ਕੰਮ ਸਬੰਧਤ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਗਿਆ ਹੈ ਅਤੇ ਛੇ ਮਹੀਨੇ ਦੇ ਅੰਦਰ ਅੰਦਰ ਇਹ ਸੜਕ ਮੁਕੰਮਲ ਕਰ ਦਿੱਤੀ ਜਾਵੇਗੀ ਉਹਨਾਂ ਦੱਸਿਆ ਕਿ ਇਸ ਸੜਕ ਦੀ ਉਸਾਰੀ ਨਾਲ...
ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ ਕੀਤਾ ਜਾਵੇਗਾ ਵਿਕਸਤ : ਸੰਜੀਵ ਅਰੋੜਾ

Breaking News, Punjab Development
ਚੰਡੀਗੜ੍ਹ, 8 ਅਪ੍ਰੈਲ :- ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੋਹਾਲੀ ਵਿਖੇ ਪਲਕਸ਼ਾ ਯੂਨੀਵਰਸਿਟੀ ਅਤੇ ਸੈਕਟਰ 83 ਦੇ ਇਨਫੋਸਿਸ ਕੈਂਪਸ ਨੇੜੇ ਇੱਕ ਅਤਿ-ਆਧੁਨਿਕ ਬਹੁ-ਮੰਤਵੀ ਪ੍ਰਦਰਸ਼ਨੀ ਅਤੇ ਕਨਵੈਨਸ਼ਨ ਸੈਂਟਰ (ਈ.ਸੀ.ਸੀ.) ਵਿਕਸਿਤ ਕਰਨ ਦਾ ਐਲਾਨ ਕੀਤਾ, ਜੋ ਨਿਵੇਸ਼, ਬੁਨਿਆਦੀ ਢਾਂਚੇ ਅਤੇ ਵਿਸ਼ਵਵਿਆਪੀ ਵਪਾਰਕ ਮੌਕਿਆਂ ਦੇ ਕੇਂਦਰ ਵਜੋਂ ਤੇਜ਼ੀ ਨਾਲ ਉਭਰ ਰਹੇ ਪੰਜਾਬ ਦਾ ਪ੍ਰਤੱਖ ਪ੍ਰਮਾਣ ਹੈ। ਮੰਤਰੀ ਸੰਜੀਵ ਅਰੋੜਾ ਨੇ ਕਿਹਾ, “ ਅਰਵਿੰਦ ਕੇਜਰੀਵਾਲ, ਕੌਮੀ ਕਨਵੀਨਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਕੀਤੀ ਜਾ ਰਹੀ ਇਹ ਇਤਿਹਾਸਕ ਪਹਿਲਕਦਮੀ ਪੰਜਾਬ ਨੂੰ ਨਿਵੇਸ਼ਾਂ ਅਤੇ ਆਲਮੀ ਸਮਾਗਮਾਂ ਲਈ ਪਸੰਦੀਦਾ ਸਥਾਨ ਵਜੋਂ ਸਥਾਪਿਤ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।” ਪ੍ਰਾਜੈਕਟ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਕਨਵੈਨਸ਼ਨ ਸੈਂਟਰ ਮੋਹਾਲੀ ਆਈਟੀ ਸਿਟੀ ਦੇ ਬਿਲਕੁਲ ਵਿਚੋ-ਵਿੱਚ ਲਗਭਗ 14 ਏਕੜ ਵਿੱਚ ਫੈਲਿਆ ਜਨਤਕ-ਨਿੱਜੀ ਭਾਈਵਾਲੀ ਮਾਡਲ ...
ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ

ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ

Local
ਮਾਨਸਾ, 08 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ(ਚਿੱਟਾ) ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈ:) ਮਾਨਸਾ, ਸ੍ਰੀ ਬੂਟਾ ਸਿੰਘ ਡੀ.ਐਸ.ਪੀ (ਸ:ਡ:) ਮਾਨਸਾ ਦੇ ਦੇਖ ਰੇਖ ਹੇਠ ਇੰਸ: ਬਲਕੌਰ ਸਿੰਘ ਇੰਚਰਾਜ ਸੀ.ਆਈ.ਏ ਮਾਨਸਾ ਦੀ ਅਗਵਾਈ ਵਿੱਚ 07.04.2026 ਨੂੰ ਏ.ਐਸ.ਆਈ. ਗੁਰਵਿੰਦਰ ਸਿੰਘ ਸੀ.ਆਈ.ਏ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਨੇੜੇ ਬਾਬੇ ਦਾ ਢਾਬਾ ਬਾ-ਹੱਦ ਪਿੰਡ ਰੱਲਾ (ਥਾਣਾ ਜੋਗਾ) ਤੋਂ ਸਾਗਰ ਪੁੱਤਰ ਜੰਟਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਵਾਰਡ ਨੰਬਰ 04 ਛੱਜਘਰ ਮੁਹੱਲਾ ਮੰਡੀ ਕਾਲਿਆਂਵਾਲੀ ਜ਼ਿਲ੍ਹਾ ਸਿਰਸਾ (ਹਰਿਆਣ...
ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ

Local
ਮਾਨਸਾ, 08 ਅਪ੍ਰੈਲ:- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ 01 ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ, ਮਾਨਸਾ ਵੱਲੋਂ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਤਲਵੰਡੀ ਸਾਬੋ ਪਾਵਰ ਲਿਮਟਡ, ਪਿੰਡ ਬਣਾਂਵਾਲਾ, ਪੰਜਾਬ ਦਾ ਇਕ ਮਹੱਤਵਪੂਰਨ ਬਿਜਲੀ ਉਤਪਾਦਨ ਦਾ ਥਰਮਲ ਪਲਾਂਟ ਹੈ, ਜਿਸ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਥਰਮਲ ਪਲਾਂਟ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ 01 ਕਿਲੋਮੀਟਰ ਦੇ ਏਰੀਏ ਵਿਚ ਡਰੋਨਾਂ ਨੂੰ ਉਡਾਉਣ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।...
ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

ਇੱਕ ‘ਪਿਤਾ’ ਲਈ ਵੱਡੀ ਰਾਹਤ: ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਚਾਰ ਮਹੀਨੇ ਦੀ ਦਿਲਜੋਤ ਨੂੰ 2.77 ਲੱਖ ਰੁਪਏ ਦਾ ਇਲਾਜ ਕਵਰ ਮਿਲਿਆ; ਸਿਰਫ਼ ਤਿੰਨ ਮਹੀਨਿਆਂ ਵਿੱਚ 6,000 ਤੋਂ ਵੱਧ ਨਵਜੰਮੇ ਬੱਚਿਆਂ ਦਾ ਇਲਾਜ ਕੀਤਾ

Breaking News, Health
ਚੰਡੀਗੜ੍ਹ, 8 ਅਪ੍ਰੈਲ 2026:- ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਲਾਜ ਬਾਰੇ ਸੋਚੋ, ਨਾ ਕਿ ਬਿੱਲ ਬਾਰੇ। ਸਰਕਾਰ ਤੁਹਾਡੇ ਇਲਾਜ ਦਾ ਖ਼ਰਚਾ ਚੁੱਕੇਗੀ। ਅਬੋਹਰ ਵਿੱਚ ਰਸ਼ਪ੍ਰੀਤ ਕੌਰ ਅਤੇ ਭਰਤ ਕੁਮਾਰ ਦੇ ਘਰ ਜੰਮੀ ਚਾਰ ਮਹੀਨੇ ਦੀ ਦਿਲਜੋਤ ਵਰਗੇ ਪਰਿਵਾਰਾਂ ਲਈ ਇਹ ਸ਼ਬਦ ਬਹੁਤ ਮਾਇਨੇ ਰੱਖਦੇ ਹਨ। ਦਿਲਜੋਤ ਨੂੰ ਗੰਭੀਰ ਸੰਕਰਮਣ ਅਤੇ ਵੈਂਟ੍ਰਿਕਿਊਲਰ ਸੈਪਟਲ ਡਿਫੈਕਟ (ਦਿਲ ਵਿੱਚ ਛੇਦ) ਦੀ ਬੀਮਾਰੀ ਪਾਈ ਗਈ, ਜੋ ਜਨਮ ਤੋਂ ਪਹਿਲਾਂ ਹੀ ਵਿਕਸਿਤ ਹੋ ਜਾਂਦੀ ਹੈ। ਉਸਦੇ ਮਾਪੇ ਉਸਨੂੰ ਇਲਾਜ ਲਈ ਬਠਿੰਡਾ ਲੈ ਗਏ, ਉਨ੍ਹਾਂ ਦਾ ਇੱਕੋ ਮਕਸਦ ਸੀ—ਉਸਦੀ ਜ਼ਿੰਦਗੀ ਬਚਾਉਣਾ। ਗੰਭੀਰ ਇਲਾਜ ਦਾ ਖਰਚਾ ਬਹੁਤ ਵੱਧ ਸੀ, ਪਰ ਮੁੱਖ ਮੰਤਰੀ ਸਿਹਤ ਯੋਜਨਾ ਉਨ੍ਹਾਂ ਲਈ ਵਰਦਾਨ ਬਣ ਕੇ ਆਈ। ਦਿਲਜੋਤ ਨੂੰ ਵਿਸ਼ੇਸ਼ ਚਿਕਿਤਸਕ ਦੇਖਭਾਲ ਮਿਲੀ, ਜਿਸ ਵਿੱਚ 24 ਘੰਟੇ ਨਿਗਰਾਨੀ ਸ਼ਾਮਲ ਸੀ, ਅਤੇ ਉਸਦੇ ਪਰਿਵਾਰ ਨੂੰ ਇੱਕ ਦਿਨ ਵੀ ਪੈਸਿਆਂ ਦੀ ਚਿੰਤਾ ਨਹੀਂ ਕਰਨੀ ਪਈ। ਭਰਤ ਕੁਮਾਰ, ਜੋ ਅਬੋਹਰ ਵਿੱਚ ਇੱਕ ਛੋਟਾ ਸੈਲੂਨ ਚਲਾਉਂਦੇ ਹਨ, ਨੇ ਕਿਹਾ ਕਿ ਉਸਨੂ...
ਡਿਪਟੀ ਕਮਿਸ਼ਨਰ ਵੱਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਨਾਲ ਮੀਟਿੰਗ

Local
ਬਰਨਾਲਾ, 8 ਅਪ੍ਰੈਲ-   ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ ਦੀ ਅਗਵਾਈ ਹੇਠ ਆਤਮਾ ਸਕੀਮ ਤਹਿਤ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਖੇਤੀਬਾੜੀ ਅਤੇ ਸਬੰਧਤ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ, ਫ਼ਸਲਾਂ ਦੀ ਸਥਿਤੀ ਅਤੇ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।    ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਵਿੱਚ ਜ਼ਿਲ੍ਹੇ ਅੰਦਰ ਲਗਭਗ 1,14,000 ਹੈਕਟੇਅਰ ਰਕਬੇ ਵਿੱਚ ਕਣਕ ਦੀ ਕਾਸ਼ਤ ਕੀਤੀ ਗਈ ਹੈ। ਕਿਸਾਨਾਂ ਦੀ ਸਹੂਲਤ ਲਈ ਸਾਲ 2025-26 ਦੇ ਟੀਚਿਆਂ ਨੂੰ ਮੁੱਖ ਰੱਖਦਿਆਂ ਮਾਰਚ 2026 ਤੱਕ 71,724.6 ਮੀਟ੍ਰਿਕ ਟਨ ਯੂਰੀਆ ਅਤੇ 23,256.15 ਮੀਟ੍ਰਿਕ ਟਨ ਡੀ.ਏ.ਪੀ. ਖਾਦ ਦਾ ਪ੍ਰਬੰਧ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਤੱਕ ਮਿਆਰੀ ਖਾਦਾਂ, ਬੀਜ ਅਤੇ ਦਵਾਈਆਂ ਦੀ ਪਹੁੰਚ ਯਕੀਨੀ ਬਣਾਉਣ ਦੀ ਹਦਾਇਤ ਕੀਤੀ।    ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਚੈਕਿੰਗ ਮੁਹਿੰ...
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਵਰ੍ਹਾ: ਪੀ.ਐਸ.ਈ.ਬੀ. ਵੱਲੋਂ 2010 ਤੋਂ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਲਈ “ਵਿਸ਼ੇਸ਼ ਮੌਕਾ

Punjab Politics
*ਚੰਡੀਗੜ੍ਹ, 7 ਅਪ੍ਰੈਲ:* ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਇਕ ਅਹਿਮ ਹਮਦਰਦੀ-ਭਰਪੂਰ ਪਹਿਲ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਉਨ੍ਹਾਂ ਵਿਦਿਆਰਥੀਆਂ ਲਈ ਯਕਮੁਸ਼ਤ “ਵਿਸ਼ੇਸ਼ ਮੌਕਾ” (ਮਰਸੀ ਚਾਂਸ) ਦੇਣ ਜਾ ਰਿਹਾ ਹੈ, ਜੋ 10ਵੀਂ ਜਾਂ 12ਵੀਂ ਬੋਰਡ ਪ੍ਰੀਖਿਆ ਪਾਸ ਨਹੀਂ ਸਨ ਕਰ ਸਕੇ। ਇਹ ਐਲਾਨ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੀਤਾ। ਇਸ ਪਹਿਲਕਦਮੀ ਲਈ ਯੋਗਤਾ ਅਤੇ ਦਾਇਰੇ ਬਾਰੇ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਹ ਸਾਰੇ ਵਿਦਿਆਰਥੀ, ਜੋ ਮਾਰਚ 2010 ਤੋਂ ਹੁਣ ਤੱਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਕਿਸੇ ਵੀ ਪ੍ਰੀਖਿਆ ਵਿੱਚ ਬੈਠੇ ਹਨ ਅਤੇ ਪਾਸ ਨਹੀਂ ਸਨ ਹੋਏ, ਉਹ ਵਿਸ਼ੇਸ਼ ਮੌਕੇ (ਮਰਸੀ ਚਾਂਸ) ਲਈ ਯੋਗ ਹੋਣਗੇ। ਇਸ ਮੌਕੇ ਦਾ ਲਾਭ ਉਹ ਵਿਦਿਆਰਥੀ ਲੈ ਸਕਦੇ ਹਨ, ਜਿਨ੍ਹਾਂ ਨੇ ਘੱਟੋ-ਘੱਟ ਇੱਕ ਵਿਸ਼ਾ ਪਾਸ ਕੀਤਾ ਹੈ। ਦਸਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਇਹ ਵਿਸ਼ੇਸ਼ ਸਹੂਲਤ ਉਨ੍ਹਾਂ ਨੂੰ ਆਪਣਾ ਬੋਰਡ ਸਰਟ...
ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ

ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਤੇ ਸਬਸਿਡੀ ਪ੍ਰਾਪਤ ਕਰਨ ਲਈ ਕਿਸਾਨ ਦੇਣ ਬਿਨੈ ਪੱਤਰ : ਮੁੱਖ ਖੇਤੀਬਾੜੀ ਅਫਸਰ ਡਾ. ਬਲਵਿੰਦਰ ਸਿੰਘ

Local
ਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਜਿਵੇਂ ਝੋਨੇ ਦੀ ਪਰਾਲੀ ਆਦਿ ਦੀ ਸੰਭਾਲ ਕਰਨ ਵਿੱਚ ਸਹਾਈ ਖੇਤੀਬਾੜੀ ਮਸ਼ੀਨਾਂ ਉੱਤੇ ਇਸ ਸਾਲ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਖੇਤੀ ਮਸ਼ੀਨਰੀ ਤੇ ਸਬਸਿਡੀ ਲਈ ਜ਼ਿਲ੍ਹੇ ਦੇ ਕਿਸਾਨਾਂ ਪਾਸੋਂ ਬਿਨੈ-ਪੱਤਰਾਂ ਦੀ ਮੰਗ ਕੀਤੀ ਗਈ ਹੈ। ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ agrimachinerypb.com ’ਤੇ 24 ਅਪ੍ਰੈਲ 2026 ਸ਼ਾਮ 5.00 ਵਜੇ ਤੱਕ ਦੇ ਸਕਦੇ ਹਨ।  ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਕਿਸਾਨ ਇਸ ਸਕੀਮ ਅਧੀਨ ਦਿੱਤੀ ਜਾ ਰਹੀ ਸਬਸਿਡੀ ਦਾ ਲਾਭ ਪ੍ਰਾਪਤ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਬਿਲਕੁਲ&nbs...
ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਤੇ ਮੁਕੰਮਲ ਤੌਰ ਤੇ ਪਾਬੰਦੀ

ਪ੍ਰੀਗੈਬਾਲਿਨ 75 ਐਮ. ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਵਿਕਰੀ ਤੇ ਮੁਕੰਮਲ ਤੌਰ ਤੇ ਪਾਬੰਦੀ

Local
ਮਾਲੇਰਕੋਟਲਾ 07 ਅਪ੍ਰੈਲ -                   ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਗੈਬਾਲਿਨ ਦਵਾਈ ਦੀ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲ ਵੇਚਣ ਤੇ ਪਾਬੰਦੀ ਲਗਾਈ ਗਈ ਹੈ ।                     ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਪ੍ਰੀਗੈਬਾਲਿਨ 75 ਐਮ.ਜੀ ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਆਮ ਲੋਕਾਂ ਵੱਲੋਂ ਗ਼ਲਤ ਵਰਤੋਂ ਕੀਤੀ ਜਾਂਦੀ ਹੈ। ਜ਼ਿਲ੍ਹੇ ਵਿੱਚ ਲੋਕ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਕਤ ਕੈਪਸੂਲਾਂ ਦੀ ਦਵਾਈ ਦੀ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ ।                     ਉਨ੍ਹਾਂ ਕਿਹਾ ਕਿ ਪ੍ਰੀਗੈਬਾਲਿਨ ਦਾ ਕੈਪਸੂਲ ਜੇ ਕੋਈ ਡਾਕਟਰ ਕਿਸੇ ਮਰੀਜ ਨੂੰ ਲਿਖਦਾ ਹੈ ਤਾਂ ਕੈਮਿਸਟ ਵੱ...