Saturday, August 15Malwa News
Shadow

Tag: punjab news

ਹਰਜੋਤ ਬੈਂਸ ਵੱਲੋਂ ਕੀਤੇ ਵਾਅਦੇ ਪੂਰੇ, ਹਲਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ

ਹਰਜੋਤ ਬੈਂਸ ਵੱਲੋਂ ਕੀਤੇ ਵਾਅਦੇ ਪੂਰੇ, ਹਲਕਾ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ

Breaking News
ਨੰਗਲ 16 ਫਰਵਰੀ: ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਹਲਕੇ ਵਿੱਚ ਕੀਤੇ ਗਏ ਵਿਕਾਸੀ ਵਾਅਦਿਆਂ ਨੂੰ ਅਮਲੀ ਰੂਪ ਦੇਣ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਰੀਬ 52 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰਾਹਤ ਕਾਰਜ ਸ਼ੁਰੂ ਹੋਣ ਨਾਲ ਦਰਿਆਈ ਕੰਢਿਆਂ ’ਤੇ ਵਸਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਸਾਲਾਂ ਤੋਂ ਹੜ੍ਹਾਂ ਦੀ ਮਾਰ ਝੱਲ ਰਹੇ ਪਿੰਡਾਂ ਲਈ ਇਹ ਯੋਜਨਾਵਾਂ ਜੀਵਨ ਅਤੇ ਜਾਇਦਾਦ ਦੀ ਸੁਰੱਖਿਆ ਵੱਲ ਇਕ ਵੱਡਾ ਕਦਮ ਹਨ। ਇਸ ਨਾਲ ਖੇਤੀਬਾੜੀ ਨੂੰ ਹੋਣ ਵਾਲੇ ਨੁਕਸਾਨ ’ਚ ਵੀ ਕਮੀ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।       ਇਸੇ ਤਰ੍ਹਾਂ ਹਲਕੇ ਦੀਆਂ ਲਗਭਗ 140 ਕਿਲੋਮੀਟਰ ਸੰਪਰਕ ਸੜਕਾਂ ਦੇ ਨਵੀਨੀਕਰਨ ਅਤੇ ਉਨ੍ਹਾਂ ਨੂੰ 18 ਫੁੱਟ ਚੌੜਾ ਕਰਨ ਦਾ ਵਾਅਦਾ ਵੀ ਪੂਰਾ ਕੀਤਾ ਜਾ ਰਿਹਾ ਹੈ। ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਣ ਵਾਲੀਆਂ ਨਵੀਆਂ ਤੇ ਮਜ਼ਬੂਤ ਸੜਕਾਂ ਨਾਲ ਆਵਾਜਾਈ ਸੁਗਮ ਹੋਣ ਦੇ ਨਾਲ-ਨਾਲ ਵਪਾਰਕ ਸਰਗਰਮੀਆਂ ਨੂੰ ਵੀ ਰਫ਼ਤਾਰ ਮਿਲੀ ਹੈ।  ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ...
ਰੰਗਲੇ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ – ਵਿਧਾਇਕ ਮਾਲੇਰਕੋਟਲਾ

ਰੰਗਲੇ ਪੰਜਾਬ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲਣ ਲਈ ਲੋਕਾਂ ਦੇ ਸਹਿਯੋਗ ਦੀ ਸਖ਼ਤ ਲੋੜ – ਵਿਧਾਇਕ ਮਾਲੇਰਕੋਟਲਾ

Local
ਮਾਲੇਰਕੋਟਲਾ, 16 ਫਰਵਰੀ:-                   ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਹਿਯੋਗ ਨਾਲ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ, ਉਦਯੋਗ ਅਤੇ ਵਣਜ ਵਿਭਾਗ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਆਯੋਜਿਤ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਮਾਲੇਰਕੋਟਲਾ ਵਾਸੀਆਂ ਦੇ ਦਿਲਾਂ ਵਿੱਚ ਅਮਿੱਟ ਯਾਦਾਂ ਛੱਡਦੇ ਹੋਏ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਸਮਾਗਮ ਨੇ ਸੂਫ਼ੀ ਰਿਵਾਇਤਾਂ, ਲੋਕ ਵਿਰਾਸਤ ਅਤੇ ਮਹਿਲਾ ਸਸ਼ਕਤੀਕਰਨ ਦਾ ਸੁੰਦਰ ਮਿਲਾਪ ਪੇਸ਼ ਕੀਤਾ।ਆਖ਼ਰੀ ਦਿਨ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐਸ.ਐਸ.ਪੀ. ਗਗਨ ਅਜੀਤ ਸਿੰਘ, ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਸੀ.ਡੀ.ਪੀ.ਓ ਪਵਨ ਕੁਮਾਰ, ਵਿਧਾਇਕ ਮਾਲੇਰਕੋਟਲਾ ਦੀ ਸਰੀਕ-ਏ-ਹਯਾਤ ਫਰਿਆਲ ਰਹਿਮਾਨ, ਕੋਆਰਡੀਨੇਟਰ ਯੂਥ ਵਿੰਗ ਹਲਕਾ ਮਾਲੇਰਕੋਟਲਾ ਏ.ਕੇ.ਵਾਈ. ਮੂਨਿਸ ਰਹਿਮਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜ਼ਿਲਾ ਨਿਵਾਸੀ...
ਪਿੰਡ ਵਾਂਦਰ ਜਟਾਣਾ ਵਿਖੇ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸਪੀਕਰ ਸ. ਸੰਧਵਾਂ ਨੇ ਕੀਤੀ ਸ਼ਿਰਕਤ

ਪਿੰਡ ਵਾਂਦਰ ਜਟਾਣਾ ਵਿਖੇ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਸਪੀਕਰ ਸ. ਸੰਧਵਾਂ ਨੇ ਕੀਤੀ ਸ਼ਿਰਕਤ

Local
ਕੋਟਕਪੂਰਾ 16 ਫਰਵਰੀ - ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਿੰਡ ਵਾਂਦਰ ਜਟਾਣਾ ਵਿਖੇ ਕਰਵਾਏ ਗਏ 14ਵੇਂ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਖੇਡਾਂ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਖੇਡਾਂ ਨੌਜਵਾਨੀ ਨੂੰ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰੱਖਦੀਆਂ ਹਨ ਅਤੇ ਤੰਦਰੁਸਤ, ਸਿਹਤਮੰਦ ਤੇ ਅਨੁਸ਼ਾਸ਼ਿਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਵੱਖ-ਵੱਖ ਯੋਜਨਾਵਾਂ ਰਾਹੀਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਟੂਰਨਾਮੈਂਟ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਟੂਰਨਾਮ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀ ਡੀ ਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀ ਡੀ ਸੀ ਮੈਂਬਰਾਂ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਕੀਤੀ ਸ਼ਮੂਲੀਅਤ

Local
ਫਾਜ਼ਿਲਕਾ  16 ਫਰਵਰੀ-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਵਿਖ਼ੇ ਆਯੋਜਿਤ ਰੈਲੀ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਦੀ ਅਗਵਾਈ ਹੇਠ ਵੀਡੀਸੀ ਮੈਬਰਾਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਵਿਚ ਵੀਡੀਸੀ ਮੈਬਰਾਂ ਦੀ ਭੂਮਿਕਾ ਬੇਮਿਸਾਲ ਹੈ |ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੌਜੂਦਾ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ ਅਨੇਕਾਂ ਕਾਰਵਾਈਆਂ ਕੀਤੀਆਂ ਹਨ| ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਤੋਂ ਆਮ ਆਦਮੀ ਪਾਰਟੀ ਲਗਾਤਾਰ ਨਸ਼ਿਆਂ ਦਾ ਲੱਕ ਤੋੜਨ ਲਈ ਮੈਦਾਨ ਵਿਚ ਜੁਟੀ ਹੋਈ ਹੈ| ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਥੇ ਨਸ਼ਾ ਤਸਕਰਾਂ ਖਿਲਾਫ ਕਾਰਵਾਈਆਂ ਕੀਤੀਆਂ ਹਨ, ਜੇਲ੍ਹਾਂ ਅੰਦਰ ਢਕਿਆ ਹੈ ਉਥੇ ਬੁਲਡੋਜਰ ਚਲਾ ਕੇ ਉਨ੍ਹਾਂ ਦੀਆਂ ਸੰਪਤੀਆਂ ਨੂੰ ਨਸ਼ਟ ਕੀਤਾ ਹੈ|ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਸਰਕਾਰ ਵੱਲੋਂ ਕੀਤੀਆਂ ਕਾਰਵਾਈਆਂ ਦੀ ਲੋਕਾਂ ਵੱਲੋਂ ਸ਼ਲਾਂਘਾ ਕੀਤੀ ਗਈ ਹੈ| ਇਸ ਤੋਂ ਇਲਾਵਾ ਸਰਕਾਰ ਦੇ ...
ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

ਪੰਜਾਬ ਸਰਕਾਰ ਵੱਲੋਂ ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਖ਼ਤ ਕਾਰਵਾਈ; ਮਾਨਤਾ ਵਾਪਸ ਲੈਣ ਤੇ ਅਪਰਾਧਿਕ ਸ਼ਿਕਾਇਤ ਦਰਜ ਕਰਨ ਲਈ ਕਾਰਵਾਈ ਆਰੰਭੀ

Breaking News
ਚੰਡੀਗੜ੍ਹ, 16 ਫਰਵਰੀ:–ਸੂਬੇ ਦੀ ਸਿੱਖਿਆ ਪ੍ਰਣਾਲੀ ਦੀ ਪਵਿੱਤਰਤਾ ਤੇ ਇਮਾਨਦਾਰੀ ਨੂੰ ਬਰਕਰਾਰ ਰੱਖਣ ਲਈ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਕਿਉਂਕਿ ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦਾਂ, ਲੁਧਿਆਣਾ (ਸਕੂਲ ਕੋਡ 3100187) ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਅਪਰਾਧਿਕ ਸ਼ਿਕਾਇਤ ਦਰਜ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਈ.ਬੀ. ਨੇ ਸਕੂਲ ਵੱਲੋਂ ਰਜਿਸਟਰ ਕੀਤੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਰੱਦ ਕਰ ਦਿੱਤੇ ਹਨ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਜੀਕਲ ਜਾਂਚ ਦੌਰਾਨ, ਇਸ ਸਕੂਲ...
ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ ‘ਤੇ ਕੀਤੀ ਛਾਪੇਮਾਰੀ; 193 ਕਾਬੂ

Hot News
ਚੰਡੀਗੜ੍ਹ, 15 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 26ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 571 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 26ਵੇਂ ਦਿਨ, ਪੁਲਿਸ ਟੀਮਾਂ ਨੇ 193 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9437 ਹੋ ਗ...
ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ

Breaking News
ਧੂਰੀ, 15 ਫਰਵਰੀ:- ਮਹਾਸ਼ਿਵਰਾਤਰੀ ਦੇ ਪਵਿੱਤਰ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਤਿਕਾਰਯੋਗ ਸ਼੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿੱਚ ਮੱਥਾ ਟੇਕਿਆ ਅਤੇ ਇਤਿਹਾਸਕ ਸਿੱਧ ਪੀਠ ਵਿੱਚ ਪੂਜਾ ਕੀਤੀ ਅਤੇ ਪੰਜਾਬ ਤੇ ਦੇਸ਼ ਦੀ ਸ਼ਾਂਤੀ, ਖੁਸ਼ਹਾਲੀ ਅਤੇ ਨਿਰੰਤਰ ਤਰੱਕੀ ਲਈ ਅਸ਼ੀਰਵਾਦ ਮੰਗਿਆ। ਤਿਉਹਾਰ 'ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ‘ਆਪ' ਮੁਖੀ ਨੇ ਮਹਾਸ਼ਿਵਰਾਤਰੀ ਨੂੰ ਭਾਰਤ ਦੀ ਪ੍ਰਾਚੀਨ ਅਧਿਆਤਮਿਕ ਪਰੰਪਰਾ ਵਾਲਾ ਤਿਉਹਾਰ ਦੱਸਿਆ ਅਤੇ ਪ੍ਰਾਰਥਨਾ ਕੀਤੀ ਕਿ ਭਗਵਾਨ ਭੋਲੇ ਨਾਥ ਦੀ ਕਿਰਪਾ ਹਮੇਸ਼ਾ ਹਰੇਕ ਨਾਗਰਿਕ 'ਤੇ ਬਣੀ ਰਹੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਵਸ ਮਨਾਉਣ ਤੋਂ ਲੈ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

Punjab Politics
ਅੰਮ੍ਰਿਤਸਰ, 15 ਫਰਵਰੀ (            ) - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਗੁਰੁ ਰਾਮਦਾਸ ਸਾਹਿਬ ਜੀ ਦੇ ਦਰ ਉੱਪਰ ਨਤਮਸਤਕ ਹੋਣ ਤੋਂ ਬਾਅਦ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਗੁਰੁ ਸਾਹਿਬ ਦਾ ਕੋਟਿਨ-ਕੋਟਿ ਸ਼ੁਕਰਾਨਾਂ ਕਰਦੇ ਹਨ ਜਿਨ੍ਹਾਂ ਦੀ ਮਿਹਰ ਸਦਕਾ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸੂਚਨਾ ਕੇਂਦਰ ਵਿਖੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਲੋਪੋਕੇ ਸ੍ਰੀ ਖੁਸ਼ਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਦੇ ਨਜ਼ਦੀਕ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ...
ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਓ.ਐਸ.ਡੀ. ਸੁਖਵੀਰ ਸਿੰਘ ਧੂਰੀ ਹਲਕੇ ਦੇ ਵੱਖ-ਵੱਖ ਮੰਦਰਾਂ ‘ਚ ਹੋਏ ਨਤਮਸਤਕ

ਮਹਾਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ ’ਤੇ ਓ.ਐਸ.ਡੀ. ਸੁਖਵੀਰ ਸਿੰਘ ਧੂਰੀ ਹਲਕੇ ਦੇ ਵੱਖ-ਵੱਖ ਮੰਦਰਾਂ ‘ਚ ਹੋਏ ਨਤਮਸਤਕ

Local
ਧੂਰੀ, 15 ਫ਼ਰਵਰੀ:- ਮਹਾਂ ਸ਼ਿਵਰਾਤਰੀ ਦੇ ਪਾਵਨ ਅਵਸਰ ’ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਭਗਵਾਨ ਭੋਲੇਨਾਥ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਉਨ੍ਹਾਂ ਨੇ ਇਲਾਕੇ ਦੀ ਖੁਸ਼ਹਾਲੀ, ਅਮਨ-ਚੈਨ ਅਤੇ ਤਰੱਕੀ ਲਈ ਅਰਦਾਸ ਕੀਤੀ। ਇਸ ਮੌਕੇ ਉਹ ਪ੍ਰਾਚੀਨ ਸ਼ਿਵ ਮੰਦਿਰ ਦੋਹਲਾ ਵਿਖੇ ਲੱਗੇ ਵਿਸ਼ਾਲ ਮੇਲੇ ਵਿੱਚ ਵੀ ਸ਼ਾਮਲ ਹੋਏ, ਜਿੱਥੇ ਉਨ੍ਹਾਂ ਨੇ ਸੰਗਤਾਂ ਨਾਲ ਮਿਲ ਕੇ ਮਹਾਂ ਸ਼ਿਵਰਾਤਰੀ ਦੀਆਂ ਵਧਾਈਆਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਮਹਾਂ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਸਾਨੂੰ ਧਾਰਮਿਕ ਆਸਥਾ ਦੇ ਨਾਲ-ਨਾਲ ਸੱਚਾਈ ਅਤੇ ਨੇਕ ਮਾਰਗ ’ਤੇ ਚਲਣ ਦੀ ਪ੍ਰੇਰਣਾ ਦਿੰਦਾ ਹੈ। ਉਪਰੰਤ, ਓ.ਐਸ.ਡੀ. ਸ੍ਰੀ ਸੁਖਵੀਰ ਸਿੰਘ ਸ਼੍ਰੀ ਗਣੇਸ਼ ਮੰਦਿਰ, ਚੈਂਬਰ ਬਾਗ, ਮਲੇਰਕੋਟਲਾ ਰੋਡ, ਧੂਰੀ ਵਿਖੇ ਵੀ ਨਤਮਸਤਕ ਹੋਏ ਅਤੇ ਭਗਤਾਂ ਨਾਲ ਰਲ ਕੇ ਪ੍ਰਾਰਥਨਾ ਕੀਤੀ। ਇਸ ਦੇ ਨਾਲ ਹੀ ਉਹ ਪੰਚਵਟੀ ਮੰਦਿਰ, ਧੂਰੀ ਵਿਖੇ ਵੀ ਪਹੁੰਚੇ, ਜਿੱਥੇ ਉਨ੍ਹਾਂ ਨਤਮਸਤਕ ਹੋਣ ਉਪਰੰਤ ਧਰਮਸ਼ਾਲਾ ਦੇ ਨ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

Local
ਲਹਿਰਾਗਾਗਾ, 15 ਫਰਵਰੀ- ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ 'ਤੇ ਲਹਿਰਾਗਾਗਾ ਤੇ ਖਨੌਰੀ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਗਏ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਮੰਦਰਾਂ ਵਿੱਚ ਮੱਥਾ ਟੇਕ ਕੇ ਭਗਵਾਨ ਸ਼ਿਵ ਦੀ ਅਰਾਧਨਾ ਕੀਤੀ ਅਤੇ ਸੰਗਤ ਨਾਲ ਮਿਲ ਕੇ ਭਜਨ-ਕੀਰਤਨ ਵਿੱਚ ਭਾਗ ਲਿਆ। ਕੈਬਨਿਟ ਮੰਤਰੀ ਨੇ ਸਮਾਗਮਾਂ ਦੌਰਾਨ ਸ਼ਿਵ ਭਗਤਾਂ ਅਤੇ ਇਲਾਕੇ ਦੇ ਵਸਨੀਕਾਂ ਨੂੰ ਮਹਾਂਸ਼ਿਵਰਾਤਰੀ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਕਿਹਾ ਕਿ ਭਗਵਾਨ ਸ਼ਿਵ ਦਾ ਜੀਵਨ ਸਾਦਗੀ, ਤਪੱਸਿਆ ਅਤੇ ਲੋਕ-ਕਲਿਆਣ ਦਾ ਪ੍ਰਤੀਕ ਹੈ, ਜਿਸ ਤੋਂ ਹਰ ਵਿਅਕਤੀ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮਹਾਂਸ਼ਿਵਰਾਤਰੀ ਵਰਗੇ ਧਾਰਮਿਕ ਤਿਉਹਾਰ ਸਿਰਫ਼ ਆਸਥਾ ਦਾ ਪ੍ਰਗਟਾਵਾ ਹੀ ਨਹੀਂ ਹੁੰਦੇ, ਸਗੋਂ ਸਮਾਜ ਵਿੱਚ ਭਾਈਚਾਰੇ, ਸਾਂਝ ਅਤੇ ਆਪਸੀ ਪਿਆਰ ਨੂੰ ਮਜ਼ਬੂਤ ਕਰਨ ਦਾ ਸਾਧਨ ਵੀ ਬਣਦੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਤਿਉਹਾਰ ਸ਼ਾਂਤੀ, ਸਦਭਾਵਨਾ ਅਤੇ ...