Saturday, August 15Malwa News
Shadow

Tag: punjab news

ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

ਸਪੀਕਰ ਸੰਧਵਾਂ ਨੇ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਕੀਤੀ ਸ਼ਿਰਕਤ

Breaking News
ਕੋਟਕਪੂਰਾ, ਫਰੀਦਕੋਟ  15 ਫਰਵਰੀ -           ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਲਕੇ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ  ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ ਨਿਵਾਸ ਸਥਾਨ ਨੇੜੇ ਡੇਰਾ ਫਰਮਾਹਾਂ ਵਾਲਾ ਗਲੀ ਨੰਬਰ 2 ਪੁਰਾਣਾ ਸ਼ਹਿਰ ਕੋਟਕਪੂਰਾ ਵਿਖੇ ਜਗਦੇਵ ਸਿੰਘ ਵੱਲੋਂ ਵਾਹਿਗੁਰੂ ਜੀ ਦੇ ਸ਼ੁਕਰਾਨੇ ਵਜੋਂ  ਰੱਖੇ ਸ਼੍ਰੀ ਆਖੰਡ ਪਾਠ ਦੇ ਭੋਗ, ਨਾਨਕ ਨਗਰੀ ਮੋਗਾ ਰੋਡ ਗਲੀ ਨੰਬਰ 6 ਕੋਟਕਪੂਰਾ ਵਿਖੇ ਦੀਦਾਰ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਸਹਿਜ ਪਾਠ ਦੇ ਭੋਗ ਵਿਚ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਦੁਧਾਧਾਰੀ ਡੇਰਾ ਵਿਖੇ ਸ਼ਿਵਰਾਤਰੀ ਦੇ ਸਮਾਗਮ ਵਿਚ ਵੀ ਸ਼ਾਮਿਲ ਹੋਏ। ਇਸ ਉਪਰੰਤ ਸ. ਸੰਧਵਾ ਪਿੰਡ ਫਰੀਦਕੋਟ ਵਿਖੇ ਬਲੌਰ ਸਿੰਘ ਚਹਿਲ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਆਖੰਡ ਪਾਠ ਦੇ ਭੋਗ, ਪਿੰਡ ਢਿਲਵਾਂ ਕਲਾਂ, ਕੋਠੇ ਮਾਹਲ ਵਿਖੇ ਗੁਰਸੇਵਕ ਸਿੰਘ ਢਿਲੋਂ ਦੇ ਗ੍ਰਹਿ ਵਿਖੇ ਰੱਖੇ ਗਏ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ  ਅਤੇ ਪਿੰਡ ਟਹਿਣਾ ਵਿਖੇ ਜਗਦੇਵ ਸਿੰਘ ਅਤੇ ਸੋਨੀ ਹੁੰਜਣ ਦੇ ਗ੍ਰਹਿ ਵਿਖੇ ਰੱਖੇ...
ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ

ਨੇਚਰ ਫੈਸਟ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੀਤੀ ਸਮੀਖਿਆ ਮੀਟਿੰਗ

Local
ਹੁਸ਼ਿਆਰਪੁਰ, 15 ਫਰਵਰੀ:-            ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ 16 ਅਤੇ 17 ਫਰਵਰੀ ਦੇ ਪ੍ਰੋਗਰਾਮਾਂ ਦੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਹੁਣ ਸਮਾਗਮ ਲਈ ਸਿਰਫ਼ ਦੋ ਦਿਨ ਬਾਕੀ ਹਨ, ਇਸ ਲਈ ਸਾਰੇ ਵਿਭਾਗ ਆਪਣੀਆਂ ਜ਼ਿੰਮੇਵਾਰੀਆਂ ਨੂੰ ਗੰਭੀਰਤਾ ਨਾਲ ਨਿਭਾਉਣ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ।             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਫਰਵਰੀ ਨੂੰ ਆਯੋਜਿਤ ਹੋਣ ਵਾਲੇ ਪ੍ਰਸਿੱਧ ਪੰਜਾਬੀ ਗਾਇਕ ਗੁਰਦਾਸ ਮਾਨ ਦੀ ਸਟਾਰ ਨਾਈਟ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਦਰਸ਼ਕਾਂ ਦੇ ਆਉਣ ਦੀ ਉਮੀਦ ਹੈ। ਇਸ ਤੋਂ ਇਲਾਵਾ  ਇਸੇ ਦਿਨ ਪੰਜਾਬੀ ਫਿਲਮ ‘ਬੰਬੂਘਾਟ-2’ ਦੀ ਸਟਾਰਕਾਸਟ ਵੀ ਵਿਸ਼ੇਸ਼ ਰੂਪ ਵਿਚ ਮੌਜੂਦ ਰਹੇਗੀ, ਜਿਸ ਵਿੱਚ ਸਿੰਮੀ ਚਾਹਲ, ਐਮੀ ਵਿਰਕ ਅਤੇ ਕਰਮਜੀਤ ਅਨਮੋਲ ਦ...
ਕਰਮਗੜ੍ਹ ਦੇ 100 ਸਾਲਾ ਜਗਨ ਸਿੰਘ ਨੇ ਪਹਿਲੀ ਵਾਰ ਕੀਤੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ

ਕਰਮਗੜ੍ਹ ਦੇ 100 ਸਾਲਾ ਜਗਨ ਸਿੰਘ ਨੇ ਪਹਿਲੀ ਵਾਰ ਕੀਤੇ ਪਵਿੱਤਰ ਨਗਰੀ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ

Punjab News
ਬਰਨਾਲਾ, 15 ਫਰਵਰੀ-           ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ ਦਾ 100 ਸਾਲਾ ਬਜ਼ੁਰਗ ਜਗਨ ਸਿੰਘ ਖੁਦ ਨੂੰ ਕਰਮਾਂ ਵਾਲਾ ਦੱਸਦਾ ਹੈ ਜਿਸ ਨੂੰ "ਮੁੱਖ ਮੰਤਰੀ ਤੀਰਥ ਯਾਤਰਾ" ਬਦੌਲਤ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ।           ਬਜ਼ੁਰਗ ਜਗਨ ਸਿੰਘ ਨੇ ਦੱਸਿਆ ਕਿ ਉਸ ਨੇ ਜ਼ਿੰਦਗੀ ਵਿੱਚ ਪਹਿਲੀ ਵਾਰ ਹਰਮੰਦਿਰ ਸਾਹਿਬ ਨਤਮਸਤਕ ਹੋਇਆ ਹੈ। ਉਸ ਨੇ ਕਿਹਾ ਕਿ ਉਹ ਘਰ ਦੀ ਗ਼ਰੀਬੀ ਅਤੇ ਰੁਝੇਵਿਆਂ ਕਰਕੇ ਏਨੀ ਦੂਰ ਜਾਣ ਦੀ ਪਹੁੰਚ ਨਹੀਂ ਰੱਖਦਾ ਸੀ ਤੇ ਹੁਣ ਉਹ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹੈ ਕਿ ਜ਼ਿੰਦਗੀ ਦੇ ਆਖ਼ਰੀ ਪੜਾਅ 'ਚ ਉਸਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਹੋ ਗਏ। ਜਗਨ ਸਿੰਘ ਦਸੰਬਰ ਮਹੀਨੇ ਵਿੱਚ ਜਥੇ ਨਾਲ ਪਵਿੱਤਰ ਨਗਰੀ ਅੰਮ੍ਰਿਤਸਰ ਗਿਆ ਸੀ। ਉਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਇਸ ਉਪਰਾਲੇ ਲਈ ਧੰਨਵਾਦ ਕੀਤਾ।        ਇਸ ਤਰ੍ਹਾਂ ਪਿੰਡ ਸੇਖਾ ਦਾ ਬਜ਼ੁਰਗ ਜੋੜਾ ਪਾਲ ਸਿੰਘ (66 ਸਾਲ) ਅਤੇ ਅਮਰਜੀਤ ਕੌਰ (63 ਸਾਲ) ਵੀ ਪਹਿਲੀ ਵਾਰ ਹਰਿਮੰਦਰ ਸਾਹਿਬ ਨਤਮਸ...
ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਅਤੇ ਪੰਚਾ, ਸਰਪੰਚਾ ਨਾਲ ਮੀਟਿੰਗ ਕੀਤੀ ਗਈ

ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਅਤੇ ਪੰਚਾ, ਸਰਪੰਚਾ ਨਾਲ ਮੀਟਿੰਗ ਕੀਤੀ ਗਈ

Hot News
ਕੋਟਕਪੂਰਾ 15 ਫਰਵਰੀ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ  ਮਿਸ਼ਰੀ ਵਾਲਾ ਵਿਖੇ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾ ਨੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਵਿਚ ਪੀਣ ਵਾਲੇ ਪਾਣੀ ਦੀ ਜੋ ਦਿੱਕਤ ਲੋਕਾਂ ਨੂੰ ਆ ਰਹੀ ਹੈ, ਉਸ ਦੇ ਠੋਸ ਪ੍ਰਬੰਧਾਂ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ, ਕਿ ਪੀਣ ਵਾਲੇ ਪਾਣੀ ਦਾ ਪ੍ਰਬੰਧ ਜਲਦ ਤੋਂ ਜਲਦ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਪੀਣ ਲਈ ਸਾਫ ਪਾਣੀ ਦੀ ਸਹੂਲਤ ਮਿਲ ਸਕੇ। । ਉਨ੍ਹਾਂ ਨੇ ਪਿੰਡ ਦੇ ਵਿਕਾਸ ਕਾਰਜਾਂ ਦਾ ਜਾਇਜਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਚੰਗੀ ਸਿਹਤ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਸ. ਸੰਧਵਾ ਨੇ ਦੱਸਿਆ ਕਿ ਪੁੰਡ ਦੇ 15 ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਹਨ। ਉਨ੍...
ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ

Hot News
ਹੁਸ਼ਿਆਰਪੁਰ, 15 ਫਰਵਰੀ:-            ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਵਿੱਚ ਸਭ ਤੋਂ ਵੱਡੀ ਸਿਹਤ ਸੁਰੱਖਿਆ ਪਹਿਲਕਦਮੀ ਹੈ, ਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 343 ਵਿਸ਼ੇਸ਼ ਸਿਹਤ ਕਾਰਡ ਬਣਾਉਣ ਵਾਲੇ ਕੈਂਪ ਲਗਾਏ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ।           ਉਨ੍ਹਾਂ ਕਿਹਾ ਕਿ ਇਹ ਯੋਜਨਾ 22 ਜਨਵਰੀ ਤੋਂ ਪੰਜਾਬ ਭਰ ਵਿੱਚ ਲਾਗੂ ਕੀਤੀ ਗਈ ਹੈ ਅਤੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕਰ ਰਹੀ ਹੈ। ਇਸ ਨਾਲ ਲਗਭਗ 3 ਕਰੋੜ ਲੋਕਾਂ ਨੂੰ 10 ਲੱਖ ਤੱਕ ਦਾ ਕੈਸ਼ਲੈਸ ਅਤੇ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਲਗਭਗ 900 ਸਰਕਾਰੀ ...
 ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ

 ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ

Breaking News
ਮਾਲੇਰਕੋਟਲਾ, 14 ਫਰਵਰੀ:-             ਪੰਜਾਬ ਸਰਕਾਰ ਵੱਲੋਂ ਆਯੋਜਿਤ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੀ ਦੂਜੀ ਸ਼ਾਮ ਸੂਫ਼ੀ ਰੰਗਾਂ ਨਾਲ ਰੰਗੀ ਰਹੀ। ਸਥਾਨਕ ਸਰਕਾਰੀ ਕਾਲਜ ਦੇ ਵਿਹੜੇ ਵਿੱਚ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਰੂਹਾਨੀ ਆਵਾਜ਼ ਨਾਲ ਦਰਸ਼ਕਾਂ ਨੂੰ ਮੋਹ ਲਿਆ ਅਤੇ ਸਮਾਗਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ।ਉਨ੍ਹਾਂ ਨੇ “ਮਸਤ ਕਲੰਦਰ”, “ਅੱਲਾਹੂ” ਅਤੇ ਹੋਰ ਰੂਹਾਨੀ ਕਲਾਮਾਂ ਰਾਹੀਂ ਸਰੋਤਿਆਂ ਨਾਲ ਸਿੱਧਾ ਰੂਹਾਨੀ ਸੰਵਾਦ ਕੀਤਾ। ਇਸ ਤੋਂ ਇਲਾਵਾ ਸੂਫ਼ੀ ਗਾਇਕ ਅਰਸ਼ ਸੁਹੇਲ ਅਤੇ ਮਾਣਕ ਅਲੀ ਨੇ ਵੀ ਆਪਣੀ ਦਿਲਕਸ਼ ਗਾਇਕੀ ਨਾਲ ਸਮਾਂ ਬੰਨ੍ਹਿਆ ਅਤੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ।               ਸਮਾਰੋਹ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ , ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।                ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ...
ਅਕਾਲੀ-ਭਾਜਪਾ ਤੇ ਕਾਂਗਰਸ ਰਾਜ ‘ਚ ਨਸ਼ਿਆਂ ਦਾ ਹੜ੍ਹ ਵਗਾਇਆ, ਹੁਣ ਫੜੇ ਜਾ ਰਹੇ ਤਸਕਰਾਂ ਦੇ ਸਿੱਧੇ ਤਾਰ ਇਨ੍ਹਾਂ ਪਾਰਟੀਆਂ ਨਾਲ ਜੁੜੇ: ਚੀਮਾ

ਅਕਾਲੀ-ਭਾਜਪਾ ਤੇ ਕਾਂਗਰਸ ਰਾਜ ‘ਚ ਨਸ਼ਿਆਂ ਦਾ ਹੜ੍ਹ ਵਗਾਇਆ, ਹੁਣ ਫੜੇ ਜਾ ਰਹੇ ਤਸਕਰਾਂ ਦੇ ਸਿੱਧੇ ਤਾਰ ਇਨ੍ਹਾਂ ਪਾਰਟੀਆਂ ਨਾਲ ਜੁੜੇ: ਚੀਮਾ

Hot News
ਚੰਡੀਗੜ੍ਹ 14 ਫਰਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਇੱਕ ਹੋਰ ਵੱਡੀ ਸਫ਼ਲਤਾ ਮਿਲੀ ਹੈ, ਜਦੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਦਾ ਰਹਿਣ ਵਾਲਾ ਗੁਰਕੀਰਤ ਸਿੰਘ ਕਥਿਤ ਤੌਰ 'ਤੇ ਸ਼ਮਸ਼ਾਨਘਾਟ (ਕ੍ਰੀਮੇਸ਼ਨ ਗਰਾਊਂਡ) ਦੇ ਅੰਦਰ ਨਸ਼ੇ ਕਰਦਾ ਫੜਿਆ ਗਿਆ। ਚੀਮਾ ਨੇ ਕਿਹਾ ਕਿ ਇਸ ਮੁਲਜ਼ਮ ਦਾ ਸਿੱਧਾ ਸਬੰਧ ਕਾਂਗਰਸ ਪਾਰਟੀ ਨਾਲ ਜੁੜਦਾ ਹੈ ਅਤੇ ਫੜੇ ਗਏ ਵਿਅਕਤੀ ਦੀਆਂ ਕਾਂਗਰਸ ਦੇ ਵੱਖ-ਵੱਖ ਵੱਡੇ ਲੀਡਰਾਂ ਨਾਲ ਫ਼ੋਟੋਆਂ ਵੀ ਸਾਹਮਣੇ ਆਈਆਂ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜਾਣਦਾ ਹੈ ਕਿ ਜਦੋਂ ਸੂਬੇ ਵਿੱਚ ਅਕਾਲੀ ਦਲ-ਭਾਜਪਾ ਦਾ ਰਾਜ ਸੀ ਜਾਂ ਕਾਂਗਰਸ ਪਾਰਟੀ ਦਾ ਰਾਜ ਰਿਹਾ, ਉਸ ਸਮੇਂ ਪੰਜਾਬ ਵਿੱਚ ਨਸ਼ਿਆਂ ਦਾ ਹੜ੍ਹ ਵਗਾਇਆ ਗਿਆ। ਅੱਜ ਲਗਾਤਾਰ ਬਹੁਤ ਸਾਰੇ ਅਜਿਹੇ ਲੋਕ ਫੜੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧ ਰਿਹਾ ਹੈ। ਚੀਮਾ ਨੇ ਕਿਹਾ ਕਿ ਪੰਜਾਬ ਨੂੰ ਬਰਬਾਦ ਕਰਨ ਵਾਲੀਆਂ ਇਹ ਪਾਰਟੀਆਂ ਅੱਜ ਕੁਰਲਾ ਰਹੀਆਂ ਹਨ।...
ਐਚਿਸਨ ਕਾਲਜ ਲਾਹੌਰ ਦੇ ਗੁਰਦੁਆਰਾ ਸਾਹਿਬ ‘ਚ 80 ਸਾਲਾਂ ਬਾਅਦ ਹੋਈ ਸਿੱਖ ਅਰਦਾਸ ਤੇ ਸ਼ਬਦ ਕੀਰਤਨ

ਐਚਿਸਨ ਕਾਲਜ ਲਾਹੌਰ ਦੇ ਗੁਰਦੁਆਰਾ ਸਾਹਿਬ ‘ਚ 80 ਸਾਲਾਂ ਬਾਅਦ ਹੋਈ ਸਿੱਖ ਅਰਦਾਸ ਤੇ ਸ਼ਬਦ ਕੀਰਤਨ

Global News
ਚੰਡੀਗੜ੍ਹ, 13 ਫ਼ਰਵਰੀ : ਲਾਹੌਰ ਦੇ ਮਾਲ ਰੋਡ ਸਥਿਤ ਐਚਿਸਨ ਕਾਲਜ ਕੰਪਲੈਕਸ ਵਿੱਚ ਸਥਿਤ ਪੁਰਾਤਨ ਗੁਰਦੁਆਰਾ ਸਾਹਿਬ ਵਿੱਚ ਸ਼ੁੱਕਰਵਾਰ, 13 ਫ਼ਰਵਰੀ ਨੂੰ ਇਕ ਇਤਿਹਾਸਕ ਅਤੇ ਭਾਵਨਾਤਮਕ ਸਿੱਖ ਸ਼ਬਦ ਕੀਰਤਨ ਕਰਵਾਇਆ ਅਤੇ ਅਰਦਾਸ ਕੀਤੀ ਗਈ। ਇਸ ਧਾਰਮਿਕ ਅਤੇ ਗੌਰਵਮਈ ਮੌਕੇ ‘ਤੇ ਪਾਕਿਸਤਾਨ ਦੇ ਘੱਟ ਗਿਣਤੀ ਮਾਮਲਿਆਂ ਦੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਸਮੇਤ ਸਥਾਨਕ ਸਿੱਖ ਸੰਗਤ ਅਤੇ ਹੋਰ ਪ੍ਰਮੁੱਖ ਹਸਤੀਆਂ ਹਾਜ਼ਰ ਸਨ।ਇਹ ਜਾਣਕਾਰੀ ਦਿੰਦਿਆਂ ਡਾ. ਤਰੁਣਜੀਤ ਸਿੰਘ ਬੁਤਾਲੀਆ, ਜਿਨ੍ਹਾਂ ਨੇ ਕਾਲਜ ਪ੍ਰਬੰਧਕਾਂ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਕਰਵਾਇਆ, ਨੇ ਦੱਸਿਆ ਕਿ ਸਥਾਨਕ ਰਾਗੀ ਜਥੇ ਵਿੱਚ ਸ਼ਾਮਲ ਹਰਵਿੰਦਰ ਸਿੰਘ, ਅਕਸ਼ੈਦੀਪ ਸਿੰਘ ਅਤੇ ਦਲੀਪ ਸਿੰਘ ਵੱਲੋਂ ਗੁਰਬਾਣੀ ਦੇ ਪਵਿੱਤਰ ਸ਼ਬਦਾਂ ਦਾ ਰਸ-ਭਿੰਨਾ ਕੀਰਤਨ ਸਰਵਣ ਕਰਵਾਇਆ ਗਿਆ।ਉਨ੍ਹਾਂ ਅੱਗੇ ਦੱਸਿਆ ਕਿ ਸਾਲ 1947 ਤੋਂ ਬਾਅਦ ਸਿੱਖ ਵਿਦਿਆਰਥੀਆਂ ਦੀ ਕਮੀ ਕਾਰਨ ਇਹ ਗੁਰਦੁਆਰਾ ਸਾਹਿਬ ਬੰਦ ਹੋ ਗਿਆ ਸੀ ਪਰ ਇਸ ਦੀ ਦੇਖਭਾਲ ਕਾਲਜ ਪ੍ਰਸ਼ਾਸਨ ਵੱਲੋਂ ਨਿਰੰਤਰ ਕੀਤੀ ਜਾਂਦੀ ਰਹੀ। ਇਹ ਵਿਸ਼ੇਸ਼ ਸ਼ਬਦ ਕੀਰਤਨ ਕਾਲਜ ਦੀ 140ਵੀਂ ਵਰ੍ਹੇਗੰਢ ਦੇ ਸਬੰਧ ਵਿੱਚ ਆਯ...
ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ

ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦਾ ਅਸਲੀ ਚਿਹਰਾ ਕੀਤਾ ਬੇਨਕਾਬ: ਕੁਲਦੀਪ ਸਿੰਘ ਧਾਲੀਵਾਲ

Punjab Politics
ਚੰਡੀਗੜ੍ਹ, 14 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਾਂਗਰਸੀ ਆਗੂ ਗੁਰਕੀਰਤ ਸਿੰਘ ਉਰਫ਼ ਕਾਲੂ ਦੇ ਬਟਾਲਾ ਵਿੱਚ ਕਥਿਤ ਤੌਰ 'ਤੇ ਹੈਰੋਇਨ ਲੈਂਦੇ ਫੜੇ ਜਾਣ ਅਤੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੋਣ ਤੋਂ ਬਾਅਦ ਕਾਂਗਰਸ 'ਤੇ ਤਿੱਖਾ ਹਮਲਾ ਕੀਤਾ ਹੈ। ਇਸ 'ਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ 'ਆਪ' ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਗੁਰਕੀਰਤ ਕਾਲੂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ ਅਤੇ ਦੋਵਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਧਾਲੀਵਾਲ ਨੇ ਕਿਹਾ ਕਿ ਕਾਂਗਰਸੀ ਆਗੂ ਹਰ ਗੱਲ 'ਤੇ ਲੈਕਚਰ ਦਿੰਦੇ ਰਹਿੰਦੇ ਹਨ, ਪਰ ਉਨ੍ਹਾਂ ਦੇ ਆਪਣੇ ਬੰਦੇ ਨਸ਼ਿਆਂ ਨਾਲ ਫੜੇ ਜਾ ਰਹੇ ਹਨ। ਇਹ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਕਰਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪ’ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਜੰਗ ਵਿੱਢੀ ਹੋਈ ਹੈ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਧਾਲੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਚਾਹੇ ਕੋਈ ਵੱਡਾ ਹੋਵੇ ਜਾਂ ਛੋਟਾ, ਜੋ ਵੀ ਨਸ਼ਾ ਵੇਚੇਗਾ ਜਾਂ ਨਸ਼...
ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ

ਭਾਰਤ ਦਾ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦੈ : ਜਸਵੀਰ ਸਿੰਘ ਗੜ੍ਹੀ

Hot News
ਜਲੰਧਰ, 14 ਫਰਵਰੀ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਥੇ ਡਾ. ਅੰਬੇਡਕਰ ਭਵਨ ਵਿਖੇ ‘ਸੰਵਿਧਾਨ ’ਤੇ ਚਰਚਾ’ ਵਿੱਚ ਭਾਗ ਲੈਂਦਿਆਂ ਕਿਹਾ ਕਿ ਭਾਰਤ ਦਾ ਸੰਵਿਧਾਨ ਧਰਮ ਨਿਰਪੱਖਤਾ ਅਤੇ ਸਮਾਜ ਦੇ ਹਰ ਵਰਗ ਦੇ ਲੋਕਾਂ ਦੀ ਬਰਾਬਰੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਂਦਾ ਹੈ। ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ, ਜਿਨ੍ਹਾਂ ਨੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਅਣਥਕ ਕੰਮ ਕੀਤਾ, ਨੂੰ ਯਾਦ ਕਰਦਿਆਂ ਚੇਅਰਮੈਨ ਸ਼੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਡਾ. ਅੰਬੇਡਕਰ ਵੱਲੋਂ ਤਿਆਰ ਕੀਤਾ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਆਰਟੀਕਲ 14,15,16 ਅਤੇ 17 ਰਾਹੀਂ ਦਿੱਤੇ ਗਏ ਮੌਲਿਕ ਅਧਿਕਾਰ ਜਾਤੀ, ਧਰਮ, ਨਸਲ, ਜਨਮ ਸਥਾਨ ਅਤੇ ਲਿੰਗ ਦੇ ਵਿਤਕਰੇ ਨੂੰ ਖ਼ਤਮ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੀ ਇਸੇ ਅਨੁਸਾਰ ਕੰਮ ਕਰ ਰਿਹਾ ਹੈ। ਸ਼੍ਰੀ ਗੜ੍ਹੀ ਨੇ ਇਸ ਮੌਕੇ ਲੋਕਾਂ ਨੂੰ ਸੰਵਿਧਾਨ ਬਾਰੇ ਜਾਗਰੂਕ ਕਰਦਿਆ...