Saturday, August 15Malwa News
Shadow

Tag: punjab news

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ ‘ਤੇ ਕੀਤੀ ਛਾਪੇਮਾਰੀ; 232 ਕਾਬੂ

Hot News
ਚੰਡੀਗੜ੍ਹ, 14 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 25ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 702 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 25ਵੇਂ ਦਿਨ, ਪੁਲਿਸ ਟੀਮਾਂ ਨੇ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9244 ਹੋ ਗਈ ਹੈ। ਇਸ ...
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 14 ਫਰਵਰੀ:-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਮਸੌਲ ਦੇ ਸਰਕਾਰੀ ਸਕੂਲ ਵਿੱਚ ਕੀਤੇ ਗਏ ਸ਼ਾਨਦਾਰ ਬਦਲਾਅ 'ਤੇ ਚਾਨਣਾ ਪਾਇਆ ਜੋ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਤੋਂ ਮਹਿਜ਼ 20 ਮਿੰਟ ਦੀ ਦੂਰੀ 'ਤੇ ਸਥਿਤ ਹੈ। ਸ. ਬੈਂਸ ਨੇ ਕਿਹਾ ਕਿ ਇਹ ਸਕੂਲ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਜਨਤਕ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਲਗਭਗ ਦੋ ਸਾਲ ਪਹਿਲਾਂ ਸਕੂਲ ਦੀ ਹਾਲਤ ਨੂੰ ਯਾਦ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ, "ਜਦੋਂ ਮੈਂ ਲਗਭਗ ਦੋ ਸਾਲ ਪਹਿਲਾਂ ਮਸੌਲ ਪਿੰਡ ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਸੀ, ਤਾਂ ਸਕੂਲ ਦੀ ਹਾਲਤ ਬਹੁਤ ਹੀ ਤਰਸਯੋਗ ਸੀ। ਇਮਾਰਤ ਖਸਤਾ ਹਾਲਤ ਵਿੱਚ ਸੀ, ਕਲਾਸਰੂਮ ਟੁੱਟੇ ਹੋਏ ਸਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਅਤੇ ਲਿਖਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮਸੌਲ ਪਿੰਡ ਕਦੇ ਆਪਣੇ ਸਰਕਾਰੀ ਸਕੂਲ ਦੀ ਤਰਸਯੋਗ ਹਾਲਤ ਕਾਰਨ ਅਖ਼ਬਾਰਾਂ ਅਤੇ ਟੈਲੀਵਿਜ਼ਨ ਚੈਨਲਾਂ ਦੀਆਂ ਸੁਰਖੀਆਂ ਵਿੱਚ ਰਹਿੰਦਾ ਸੀ...
ਧੂਰੀ ਬਾਈਪਾਸ ’ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ 1.80 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਡਰੇਨ ਦਾ ਕੰਮ ਸ਼ੁਰੂ

ਧੂਰੀ ਬਾਈਪਾਸ ’ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ 1.80 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਡਰੇਨ ਦਾ ਕੰਮ ਸ਼ੁਰੂ

Punjab Development
ਧੂਰੀ, 14 ਫ਼ਰਵਰੀ:-ਧੂਰੀ ਵਾਸੀਆਂ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਅੱਜ ਧੂਰੀ ਸ਼ਹਿਰ ਦੇ ਬਾਈਪਾਸ ਦੇ ਪੁੱਲ ਤੋਂ ਉਤਰਦਿਆਂ ਨਾਨਕਸਰ ਗੁਰਦੁਆਰਾ ਸਾਹਿਬ ਤੋਂ ਮਾਲੇਰਕੋਟਲਾ ਚੌਕ ਤੱਕ ਬਰਸਾਤੀ ਪਾਣੀ ਦੀ ਸੁਚੱਜੀ ਨਿਕਾਸੀ ਲਈ ਸੜਕ ਦੇ ਦੋਵੇਂ ਪਾਸੇ ਕਰੀਬ 1 ਕਿਲੋਮੀਟਰ ਲੰਬੀ ਡਰੇਨ ਦੇ ਕੰਮ ਦੀ ਸ਼ੁਰੂਆਤ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਕਰਵਾਈ ਗਈ। ਇਸ ਡਰੇਨ ਦੇ ਨਿਰਮਾਣ, ਸੜਕ ਦੀ ਮੁਰੰਮਤ ਅਤੇ ਇੰਟਰਲਾਕ ਟਾਈਲਾਂ ਲਗਾਉਣ ’ਤੇ ਲਗਭਗ 1 ਕਰੋੜ 80 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਦੇ ਵਾਰਡ ਨੰਬਰ 18, 19, 20 ਅਤੇ 21 ਦੇ ਵਸਨੀਕਾਂ ਨੂੰ ਬਰਸਾਤ ਦੌਰਾਨ ਖੜਦੇ ਪਾਣੀ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਦੱਸਿਆ ਕਿ ਇਸ 'ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਤੁਰੰਤ ਕਾਰਵਾਈ ਕਰਦਿਆਂ ਸੜਕ ਦੇ ਦੋਵੇਂ ਪਾਸੇ ਡਰੇਨ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ ਅਤੇ ਅੱਜ ਇਸ ਪ੍ਰੋਜੈਕਟ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਕਰੀਬ 1 ਕਿਲੋਮੀਟਰ ਲੰਬ...
ਵਿਧਾਇਕ ਬੱਗਾ ਨੇ ਆਪਣੇ ਹਲਕੇ ਦੀਆਂ ਗਲੀਆ ‘ਚ ਲਟਕਦੀਆਂ ਤਾਰਾਂ ਤੋਂ ਨਿਜਾਤ ਦਿਵਾਉਣ ਲਈ ਪਾਇਲਟ ਪ੍ਰੋਜੈਕਟ ਦਾ ਕੀਤਾ ਉਦਘਾਟਨ

ਵਿਧਾਇਕ ਬੱਗਾ ਨੇ ਆਪਣੇ ਹਲਕੇ ਦੀਆਂ ਗਲੀਆ ‘ਚ ਲਟਕਦੀਆਂ ਤਾਰਾਂ ਤੋਂ ਨਿਜਾਤ ਦਿਵਾਉਣ ਲਈ ਪਾਇਲਟ ਪ੍ਰੋਜੈਕਟ ਦਾ ਕੀਤਾ ਉਦਘਾਟਨ

Punjab Development
ਲੁਧਿਆਣਾ, 14 ਫਰਵਰੀ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੀਆਂ ਗਲੀਆਂ ਵਿੱਚ ਲਟਕਦੀਆਂ ਤਾਰਾਂ ਦੀਆਂ ਉਲਝਣਾਂ ਤੋਂ ਲੋਕਾਂ ਨੂੰ ਰਾਹਤ ਪ੍ਰਧਾਨ ਕਰਵਾਉਣ ਲਈ ਪਾਇਲਟ ਪ੍ਰੋਜੈਕਟ ਦਾ ਉਦਘਾਟਨ ਸਥਾਨਕ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਉਪਕਾਰ ਨਗਰ ਤੋਂ ਕੀਤਾ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਸੀ.ਪੀ.ਸੀ.ਐਲ.) ਵੱਲੋਂ ਲੁਧਿਆਣਾ ਪੱਛਮੀ ਸਰਕਲ ਅਧੀਨ ਪੈਂਦੇ ਸਿਵਲ ਲਾਈਨ ਹਲਕੇ 'ਚ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਬਾਰੇ ਜਾਣਕਾਰੀ ਦਿੰਦਿਆਂ ਵਿਧਾਇਕ ਬੱਗਾ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਕੰਮ ਲਈ 98 ਲੱਖ, 26 ਹਜ਼ਾਰ 416 ਰੁਪਏ ਦੀ ਅਨੁਮਾਨਤ ਰਾਸ਼ੀ ਖਰਚਣ ਦਾ ਪ੍ਰਬੰਧ ਕੀਤਾ ਗਿਆ ਹੈ। ਉਪਕਾਰ ਨਗਰ ਇਲਾਕੇ ਵਿੱਚੋਂ ਖਿੱਲਰੀਆਂ ਅਤੇ ਲਟਕਦੀਆਂ ਤਾਰਾਂ ਨੂੰ ਤਰਤੀਬਵਾਰ ਹਟਾਉਣ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਇਲਾਕੇ ਦੀ ਹਰ ਗਲੀ-ਮੁੱਹਲੇ ਤੇ ਬਾਜਾਰਾਂ  ਵਿੱਚ ਉਲਝਿਆਂ ਤੇ ਬਿਖਰੀਆਂ ਤਾਰਾਂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪੰਜਾਬ ਸਰਕਾਰ ਨੇ ਇਸ ਜਾਲ ਨੂੰ ਹਟਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹਨ। ...
ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 14 ਫਰਵਰੀ:-ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਅਤੇ ਸਵਾਂ ਦਰਿਆਵਾਂ ਦੇ ਕੰਢੇ ਵਸਦੇ ਪਿੰਡਾਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਦੀ ਮਾਰ ਝੱਲਦੇ ਆ ਰਹੇ ਕਈ ਪ੍ਰਭਾਵਿਤ ਇਲਾਕਿਆਂ ਲਈ ਸਥਾਈ ਹੱਲ ਯਕੀਨੀ ਬਣਾਏ ਹਨ। ਇਸ ਅਹਿਮ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਸਤਲੁਜ ਤੇ ਸਵਾਂ ਦੇ ਕੰਢੇ ਰਹਿਣ ਵਾਲੇ ਵਸਨੀਕਾਂ ਨੂੰ ਵੱਡੀ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਸਰਕਾਰ ਨੇ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਦਾ ਐਲਾਨ ਕੀਤਾ ਹੈ ਤਾਂ ਜੋ ਮਾਨਸੂਨ ਦੌਰਾਨ ਹੜ੍ਹਾਂ ਦੀ ਮਾਰ ਝੱਲਦੇ ਆ ਰਹੇ ਕਈ ਸੰਵੇਦਨਸ਼ੀਲ ਪਿੰਡਾਂ ਨੂੰ ਸਥਾਈ ਤੌਰ 'ਤੇ ਸੁਰੱਖਿਅਤ ਬਣਾਇਆ ਜਾ ਸਕੇ।” ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ਭਗ...
ਵਾਰਡ ਨੰਬਰ 1, ਕੋਟਕਪੂਰਾ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਮੀਟਿੰਗ, ਕਈ ਪ੍ਰਮੁੱਖ ਪਰਿਵਾਰ ਪਾਰਟੀ ਵਿੱਚ ਸ਼ਾਮਲ

ਵਾਰਡ ਨੰਬਰ 1, ਕੋਟਕਪੂਰਾ ਵਿੱਚ ਆਮ ਆਦਮੀ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਮੀਟਿੰਗ, ਕਈ ਪ੍ਰਮੁੱਖ ਪਰਿਵਾਰ ਪਾਰਟੀ ਵਿੱਚ ਸ਼ਾਮਲ

Punjab Politics
ਕੋਟਕਪੂਰਾ 14 ਫਰਵਰੀ -ਸੁਖਜੀਤ ਸਿੰਘ ਢਿਲਵਾਂ ਦੀ ਅਗਵਾਈ ਹੇਠ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 1, ਕੋਟਕਪੂਰਾ ਵਿੱਚ ਇੱਕ ਅਹਿਮ ਮੀਟਿੰਗ ਸਫਲਤਾਪੂਰਵਕ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਇਲਾਕੇ ਦੇ ਕਈ ਪ੍ਰਮੁੱਖ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੀਡਰਸ਼ਿਪ ਵਿੱਚ ਆਪਣਾ ਪੂਰਾ ਵਿਸ਼ਵਾਸ ਜਤਾਉਂਦੇ ਹੋਏ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਕੱਠ ਨੂੰ ਸੰਬੋਧਨ ਕਰਦੇ ਹੋਏ ਸੁਖਜੀਤ ਸਿੰਘ ਢਿਲਵਾਂ ਨੇ ਆਉਣ ਵਾਲੇ ਰਾਜਨੀਤਿਕ ਪ੍ਰੋਗਰਾਮਾਂ ਤੋਂ ਪਹਿਲਾਂ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰਨ, ਲੋਕ-ਭਲਾਈ ਕੇਂਦਰਿਤ ਪਹਿਲਕਦਮੀਆਂ ਅਤੇ ਬੂਥ ਪੱਧਰ ਦੀ ਏਕਤਾ ਦੀ ਮਹੱਤਤਾ ‘ਤੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਵੱਲੋਂ ਦਿਖਾਏ ਗਏ ਭਰੋਸੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਸੰਬੰਧੀ ਮੁੱਦਿਆਂ ਨੂੰ ਪਾਰਟੀ ਪੱਧਰ ‘ਤੇ ਪੂਰੀ ਤਾਕਤ ਨਾਲ ਉਠਾਇਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਗੁਰ...
ਜਲਾਲਾਬਾਦ ਵਿਖ਼ੇ ਸਿਹਤ ਸੁਵਿਧਾਵਾਂ ਵਿਚ ਵਾਧਾ, 1 ਕਰੋੜ 64 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ ਲਿਆਂਦੇ ਗਈ ਮਸ਼ੀਨ ਤੇ ਵੈਂਟੀਲੇਟਰ – ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ ਵਿਖ਼ੇ ਸਿਹਤ ਸੁਵਿਧਾਵਾਂ ਵਿਚ ਵਾਧਾ, 1 ਕਰੋੜ 64 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ ਲਿਆਂਦੇ ਗਈ ਮਸ਼ੀਨ ਤੇ ਵੈਂਟੀਲੇਟਰ – ਜਗਦੀਪ ਕੰਬੋਜ ਗੋਲਡੀ

Punjab Politics
ਫਾਜ਼ਿਲਕਾ 14 ਫਰਵਰੀ- ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਦੀ ਲੜੀ ਤਹਿਤ ਜਲਾਲਾਬਾਦ ਵਿਖੇ 1 ਕਰੋੜ 64 ਲੱਖ ਦੀ ਲਾਗਤ ਨਾਲ ਮਸ਼ੀਨੀ ਉਪਕਰਣ ਤੇ 2 ਵੇੰਟਿਲਟਰ ਲਿਆਂਦੇ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਮਸ਼ੀਨ ਤੇ ਵੇੰਟਿਲਟਰ ਦੀ ਸ਼ੁਰੂਆਤ ਕਰਨ  ਮੌਕੇ ਕੀਤਾ |ਵਿਧਾਇਕ ਜਲਾਲਾਬਾਦ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਿਹਤ ਸਹੂਲਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਇਲਾਜ ਲਈ ਦੂਰ-ਦਰਾਡੇ ਸ਼ਹਿਰਾਂ ਵਿਚ ਨਾ ਜਾਣਾ ਪਵੇ। ਇਸ ਨਾਲ ਜਿਥੇ ਉਨ੍ਹਾਂ ਨੂੰ ਆਪਣੇ ਨੇੜੇ ਹੀ ਇਲਾਜ ਦੀ ਸੁਵਿਧਾ ਪ੍ਰਾਪਤ ਹੋਵੇਗੀ ਉਥੇ ਆਉਣ-ਜਾਣ ਦੀ ਖਜਲ-ਖੁਆਰੀ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸੁਵਿਧਾਵਾਂ ਬਿਨਾਂ ਕਿਸੇ ਖੱਜਲ ਖੁਆਰੀ ਦੇ ਮੁਹੱਈਆ ਕਰਵਾਉਣ ਲਈ ਵਚਨਬਧ ਹੈ।  ਸ੍ਰੀ ਗੋਲਡੀ ਕੰਬੋਜ ਨੇ ਦੱਸਿਆ ਕਿ ਪਿਛਲੇ ਸਮੇਂ ਵਿਚ ਹ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਸੌਂਪੇ ਸਨਮਾਨ ਰਾਸ਼ੀ ਦੇ ਚੈੱਕ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਸੌਂਪੇ ਸਨਮਾਨ ਰਾਸ਼ੀ ਦੇ ਚੈੱਕ

Punjab Politics
ਹੁਸ਼ਿਆਰਪੁਰ, 14 ਫਰਵਰੀ:- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਹੁਸ਼ਿਆਰਪੁਰ-1 ਸਥਿਤ ਬੀ.ਡੀ.ਪੀ.ਓ ਦਫ਼ਤਰ ਵਿਖੇ ਸ਼ਾਮ ਚੌਰਾਸੀ ਵਿਧਾਨ ਸਭਾ ਹਲਕੇ ਦੀਆਂ 59 ਗ੍ਰਾਮ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 5-5 ਲੱਖ ਰੁਪਏ ਦੇ ਚੈੱਕ ਵੰਡੇ। ਉਨ੍ਹਾਂ ਕਿਹਾ ਕਿ ਇਹ ਰਕਮ ਉਨ੍ਹਾਂ ਪੰਚਾਇਤਾਂ ਨੂੰ ਪ੍ਰਦਾਨ ਕੀਤੀ ਗਈ ਹੈ ਜਿੱਥੇ ਹਾਲ ਹੀ ਵਿੱਚ ਹੋਈਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਸੀ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਪਿੰਡ ਦੇ ਸਮੁੱਚੇ ਵਿਕਾਸ ਲਈ ਵਿਸ਼ੇਸ਼ ਸਨਮਾਨ ਭੱਤਾ ਮਿਲੇਗਾ।  ਸਰਕਾਰ ਇਸ ਵਚਨਬੱਧਤਾ ਨੂੰ ਪੂਰਾ ਕਰਦੇ ਹੋਏ, ਇਹ ਰਕਮ ਪੰਚਾਇਤਾਂ ਨੂੰ ਜਾਰੀ ਕੀਤੀ ਗਈ ਹੈ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਸ਼ਾਮਚੌਰਾਸੀ ਵਿਧਾਨ ਸਭਾ ਹਲਕੇ ਵਿੱਚ ਕੁੱਲ 267 ਗ੍ਰਾਮ ਪੰਚਾਇਤਾਂ ਹਨ, ਜਿਨ੍ਹਾਂ ਵਿੱਚੋਂ 59 ਪੰਚਾਇਤਾਂ ਵਿੱਚ ਸਰਬਸੰਮਤੀ ਨਾਲ ਪ੍ਰਤੀਨਿਧੀ ਚੁਣੇ ਗਏ ਹਨ। ਇਨ੍ਹਾਂ ਵਿੱਚੋਂ 15 ਪੰਚਾਇਤਾਂ ਬਲਾਕ ਭੂੰਗਾ ਅਤੇ 44 ਪੰਚਾਇਤਾਂ ਹੁਸ਼ਿਆਰਪੁਰ ਬਲਾਕ...
ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ- ਸੰਧਵਾਂ 

ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ- ਸੰਧਵਾਂ 

Punjab Politics
ਫ਼ਰੀਦਕੋਟ 14 ਫਰਵਰੀ ()-ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਰੀਦਕੋਟ ਵਿਖੇ ਪਾਰਟੀ ਦੇ ਆਗੂਆਂ ਅਤੇ ਵਰਕਰ ਸਹਿਬਾਨਾਂ ਨਾਲ ਇਕ ਅਹਿਮ ਮੀਟਿੰਗ ਕੀਤੀ।  ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਸੰਗਠਨ ਨੂੰ ਜ਼ਮੀਨੀ ਪੱਧਰ ਤੱਕ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੇ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਰਣਨੀਤੀ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸ. ਸੰਧਵਾਂ ਨੇ ਕਿਹਾ ਕਿ ਸਰਕਾਰ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਦਾ ਲਾਭ ਆਖ਼ਰੀ ਪੜਾਅ ਤੱਕ ਪਹੁੰਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਮੈਦਾਨੀ ਪੱਧਰ 'ਤੇ ਸਰਗਰਮ ਰਹਿ ਕੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ। ਇਸ ਮੌਕੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ, ਆਉਣ ਵਾਲੇ ਸਮੇਂ ਦੀਆਂ ਯੋਜਨਾ ਸਬੰਧੀ ਵੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਸੰਗਠਨ ਦੀ ਮਜ਼ਬੂਤੀ ਅਤੇ ਸਰਕਾਰ ਦੀਆਂ...
ਸਰਕਾਰੀ ਕਾਲਜ ਰੋਪੜ ਦੇ 21 ਵਲੰਟੀਅਰਾਂ ਨੇ ਹਾਈਕਿੰਗ–ਟਰੈਕਿੰਗ ਕੈਂਪ ‘ਚ ਭਾਗ ਲਿਆ

ਸਰਕਾਰੀ ਕਾਲਜ ਰੋਪੜ ਦੇ 21 ਵਲੰਟੀਅਰਾਂ ਨੇ ਹਾਈਕਿੰਗ–ਟਰੈਕਿੰਗ ਕੈਂਪ ‘ਚ ਭਾਗ ਲਿਆ

Local
ਰੂਪਨਗਰ, 14 ਫਰਵਰੀ: ਪੰਜਾਬ ਸਰਕਾਰ ਦੇ ਯੁਵਕ ਸੇਵਾਵਾਂ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਰੈੱਡ ਰਿਬਨ ਕਲੱਬ ਸਰਕਾਰੀ ਕਾਲਜ ਰੋਪੜ ਦੇ 21 ਵਲੰਟੀਅਰਾਂ ਨੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਪੰਜ ਰੋਜ਼ਾ ਹਾਈਕਿੰਗ–ਟਰੈਕਿੰਗ ਕੈਂਪ ਵਿੱਚ ਭਾਗ ਲਿਆ। ਇਹ ਕੈਂਪ ਪਾਲਨਪੁਰ (ਮੋਹਾਲੀ) ਵਿਖੇ ਕੁੜੀਆਂ ਅਤੇ ਮਿਰਜ਼ਾਪੁਰ (ਮੋਹਾਲੀ) ਵਿਖੇ ਮੁੰਡਿਆਂ ਲਈ ਆਯੋਜਿਤ ਕੀਤਾ ਗਿਆ। ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਵਲੰਟੀਅਰਾਂ ਵਿੱਚ ਨੇਤ੍ਰਿਤਵ, ਸਹਿਯੋਗ, ਸਹਿਨਸ਼ੀਲਤਾ ਅਤੇ ਟੀਮ ਵਰਕ ਵਰਗੇ ਗੁਣਾਂ ਦਾ ਵਿਕਾਸ ਕਰਦੇ ਹਨ ਅਤੇ ਉਨ੍ਹਾਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਤਿਆਰ ਕਰਦੇ ਹਨ। ਰੈਡ ਰਿਬਨ ਕਲੱਬ ਦੇ ਕਨਵੀਨਰ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਸਰੀਰਕ ਗਤੀਵਿਧਿਆਂ, ਸ਼ਿਵਾਲਿਕ ਖੇਤਰ ਵਿੱਚ ਟਰੈਕਿੰਗ, ਸਿਸਵਾਂ ਡੈਮ ਦੇ ਦੌਰਾ ਅਤੇ ਗਰੁੱਪ ਗੇਮਾਂ ਕਰਵਾਈਆਂ ਗਈਆਂ, ਜਿਸ ਨਾਲ ਵਿਦਿਆਰਥੀਆਂ ਵਿੱਚ ਟੀਮ ਵਰਕ, ਅਨੁਸ਼ਾਸਨ...