ਸਵੱਛ ਅਭਿਆਨ ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਕਰਵਾਈ ਗਈ ਧਾਰਮਿਕ ਸਥਾਨਾਂ ਦੀ ਸਫਾਈ
ਫਿਰੋਜ਼ਪੁਰ 8 ਸਤੰਬਰ ()ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਤਹਿਤ ਇੱਕ ਵਿਸ਼ੇਸ਼ ਮੁਹਿੰਮ ਸਵੱਛ ਅਭਿਆਨ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਡਾ. ਅਮਨਦੀਪ ਕੌਰ ਵੱਲੋਂ ਹੋਈਆਂ ਹਦਾਇਤਾਂ ਅਨੁਸਾਰ ਅੱਜ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਸਫਾਈ ਕਰਵਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰਜ ਸਾਧਕ ਅਫਸਰ ਸ਼੍ਰੀ ਨਰਿੰਦਰ ਕੁਮਾਰ ਅਤੇ ਸੁਪਰਡੈਂਟ ਸੈਨੀਟੇਸ਼ਨ ਸੁਖਪਾਲ ਸਿੰਘ ਵੱਲੋਂ ਸਾਂਝੀ ਤੌਰ ਤੇ ਦੱਸਿਆ ਕਿ ਇੱਕ ਵਿਸ਼ੇਸ਼ ਸ਼ੈਡਿਊਲ ਅਨੁਸਾਰ ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦੀ ਸਫਾਈ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਚਲਦਿਆਂ ਅੱਜ ਸ਼ਹਿਰ ਦੇ ਵੱਖ-ਵੱਖ ਸਥਾਨਾਂ ਤੇ ਬਣੇ ਵੱਖ-ਵੱਖ ਧਰਮਾਂ ਦੇ ਧਾਰਮਿਕ ਸਥਾਨਾਂ ਨੂੰ ਮੁਕੰਮਲ ਰੂਪ ਵਿੱਚ ਸਾਫ ਕਰਵਾਇਆ ਗਿਆ।
ਇਸ ਸਬੰਧੀ ਉਹਨਾਂ...








