Wednesday, October 7Malwa News
Shadow

Tag: punjab news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

Breaking News
ਸਨੌਰ (ਪਟਿਆਲਾ), 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ 'ਤੇ ਤੇਜ਼ੀ ਲਿਆਂਦੀ। ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ ਵਿੱਚ 40,066 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ। ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਮੇਂ ਦੇ ਮਿਸਾਲੀ ਬਦਲਾਅ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਕਾਰਨ ਥੋੜੇ ਹੀ ਦਿਨਾਂ ਵਿੱਚ ਸੜਕਾਂ ਦੀ ਹਾਲਤ ਖਸਤਾ ਹੋ ਜਾਦੀ ਸੀ ਪਰ ਪੰਜਾਬ ਸਰਕਾਰ ਵੱਲੋਂ ਠੇਕੇਦਾਰਾਂ ਲਈ ਸੜਕਾਂ ਦੇ ਪੰਜ ਸਾਲਾਂ ਦੇ ਲਾਜ਼ਮੀ ਰੱਖ-ਰਖਾਅ ਸਬੰਧੀ ਧਾਰਾ ਲਾਗੂ ਕੀਤੀ ਗਈ ਹੈ ਜਿਸ ਨਾਲ ਜਵਾਬਦੇਹੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ 'ਆਪ' ਸਰਕਾਰ ਨੇ ਨਾ ਸਿਰਫ਼ ਸਿੰਚਾਈ ਅਧੀਨ ਰਕਬਾ ਪਹਿਲਾਂ ...
ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ — ਡਾ. ਬਲਜੀਤ ਕੌਰ

ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਲਈ ਸਰਕਾਰ ਵਚਨਬੱਧ — ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 30 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਉਥੇ ਹੀ ਦਿਵਿਆਂਗ ਵਿਅਕਤੀਆਂ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣ ਕੇ ਉਨ੍ਹਾਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਭਵਨ, ਚੰਡੀਗੜ੍ਹ ਵਿਖੇ ਦਿਵਿਆਂਗ ਯੂਨੀਅਨਾਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਯੂਨੀਅਨਾਂ ਨਾਲ ਮੀਟਿੰਗ ਦੀ ਅਗਵਾਈ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਦੋਵੇਂ ਵਰਗ ਰਾਜ ਦੇ ਸਮਾਜਿਕ ਭਲਾਈ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਆਂਗਣਵਾੜੀ ਵਰਕਰ ਅ...
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਕਲਾਂ ਵਿਖੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਵਿਕਾਸ ਕੰਮ ਸ਼ੁਰੂ ਕਰਵਾਏ

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਕਲੇਰ ਕਲਾਂ ਵਿਖੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਵਿਕਾਸ ਕੰਮ ਸ਼ੁਰੂ ਕਰਵਾਏ

Hot News
ਬਟਾਲਾ, 30 ਮਾਰਚ (   ) ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇ ਚੱਲਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵੱਲੋਂ ਪਿੰਡ ਕਲੇਰ ਕਲਾਂ ਵਿਖੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਬਟਾਲਾ ਵਿਧਾਨ ਸਭਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਹਲਕਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਉਹ ਇਸ ਕੰਮ ਲਈ ਦਿਨ ਰਾਤ ਲੱਗੇ ਹੋਏ ਹਨ। ਉਨਾਂ ਨੇ ਕਿਹਾ ਕਿ ਵਿਧਾਨ ਸਭਾ ਹਲਕੇ ਅੰਦਰ ਸਾਫ ਸੁਥਰੀਆਂ ਲਿੰਕ ਸੜਕਾਂ ਦਾ ਜਾਲ ਵਿਛਾਉਣ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ, ਜੋ ਆਉਂਦੇ ਦਿਨਾਂ ਅੰਦਰ ਮੁਕੰਮਲ ਹੋ ਕੇ ਹਲਕੇ ਦੇ ਲੋਕਾਂ ਨੂੰ ਆਵਾਜਾਈ ਲਈ ਬਿਹਤਰ ਸਹੂਲਤਾਂ ਪ੍ਰਦਾਨ ਹੋਣਗੀਆਂ। ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਰਾਹੀਂ ਪਿੰਡਾਂ...
ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ

ਪੰਜਾਬ ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 30 ਮਾਰਚ- ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਹੋਸਪਿਟੈਲਿਟੀ (ਖਾਣਪੀਣ ਦੇ ਕਾਰੋਬਾਰ) ਖੇਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਢਾਬਿਆਂ, ਖਾਣ-ਪੀਣ ਵਾਲੀਆਂ ਥਾਵਾਂ, ਰੈਸਟੋਰੈਂਟਾਂ ਅਤੇ ਫਾਸਟ-ਫੂਡ ਆਊਟਲੈਟਾਂ ਵਿੱਚ ਡੂੰਘੀਆਂ ਜੜ੍ਹਾਂ ਜਮਾ ਚੁੱਕੀ ਅਤੇ ਵਿਵਸਥਾਗਤ ਢੰਗ ਨਾਲ ਆਮਦਨ ਘੱਟ ਦਿਖਾਉਣ ਦੀ ਪ੍ਰਵਿਰਤੀ ਤੋਂ ਪਰਦਾ ਉਠਾਇਆ। ਵਿੱਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜਨਤਕ ਮਾਲੀਏ ਦੀ ਰਾਖੀ ਲਈ ਤਕਨਾਲੋਜੀ-ਆਧਾਰਿਤ ਸਖ਼ਤ ਕਾਰਵਾਈ ਸ਼ੁਰੂ ਕੀਤੀ ਜਿਸ ਤਹਿਤ 882 ਅਦਾਰੇ ਜਾਂਚ ਦੇ ਘੇਰੇ ਵਿੱਚ ਲਏ ਗਏ ਅਤੇ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦਾ ਦਾਇਰਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਹੋਰ ਡਾਟਾ ਦਾ ਵਿਸ਼ਲੇਸ਼ਣ ਕਰਨ ਨਾਲ ਕੁੱਲ ਟਰਨਓਵਰ ਲੁਕਾਉਣ ਦਾ ਇਹ ਮਾਮਲਾ ਲਗਭਗ 500 ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ। ਇਸ ਗੱਲ ਦਾ ਜ਼ਿਕਰ ਕਰਦਿ...
4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 30 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਲੜੀ ਤਹਿਤ ਪੰਜਾਬ ਸਰਕਾਰ ਦੀ "ਸਿੱਖਿਆ ਕ੍ਰਾਂਤੀ" ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿੱਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿੱਚ ਬਦਲ ਰਹੀਆਂ ਹਨ ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। 'ਸਿੱਖਿਆ ਕ੍ਰਾਂਤੀ' ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕੌਮੀ ਮੁਲਾਂਕਣ ਵਿੱਚ ਚੋਟੀ ਦੀਆਂ ਦਰਜਾਬੰਦੀਆਂ, ਰਿਕਾਰਡ ਅਕਾਦਮਿਕ ਨਤੀਜੇ, ਜ਼ੀਰੋ ਪੇਪਰ ਲੀਕ ਅਤੇ ਬੁਨਿਆਦੀ ਢਾਂਚੇ ਅਤੇ ਅਧਿਆਪਕ ਸਿਖਲਾਈ ਵਿੱਚ ਕੀਤੇ ਬੇਮਿਸਾਲ ਨਿਵੇਸ਼ 'ਤੇ ਚਾਨਣਾ ਪਾਇਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਵਿੱਤੀ ਪ੍ਰਬੰਧ ਕੀਤੇ ਗਏ ਹਨ। ਸਾਲ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ ਜੋ 2026-27 ਵਿੱਚ ਵਧਾ ਕੇ 19,279 ਕਰੋੜ ਰੁਪਏ ਕੀਤਾ ਗਿਆ ਹੈ ਜੋ 'ਆਪ' ਸਰਕਾਰ ਵੱਲੋਂ ਇਸ ਖੇਤਰ ਨੂੰ...
ਸਰਕਾਰ ਨੇ ਗੋਹਾਨਾ ਵਿਧਾਨ ਸਭਾ ਦੇ ਵਿਕਾਸ ਲਈ 1,794 ਕਰੋੜ ਰੁਪਏ ਖ਼ਰਚ ਕੀਤੇ – ਨਾਇਬ ਸਿੰਘ ਸੈਣੀ, ਮੁੱਖ ਮੰਤਰੀ

ਸਰਕਾਰ ਨੇ ਗੋਹਾਨਾ ਵਿਧਾਨ ਸਭਾ ਦੇ ਵਿਕਾਸ ਲਈ 1,794 ਕਰੋੜ ਰੁਪਏ ਖ਼ਰਚ ਕੀਤੇ – ਨਾਇਬ ਸਿੰਘ ਸੈਣੀ, ਮੁੱਖ ਮੰਤਰੀ

Haryana
ਚੰਡੀਗੜ੍ਹ, 29 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਗੋਹਾਨਾ ਵਿੱਚ ਰਾਜ ਸਰਕਾਰ ਦੇ ਰਿਕਾਰਡ ਵਿਕਾਸ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪਿਛਲੇ 11.5 ਸਾਲਾਂ ਵਿੱਚ ਕੀਤੀਆਂ ਗਈਆਂ 97 ਘੋਸ਼ਣਾਵਾਂ ਵਿੱਚੋਂ 87 ਪੂਰੀਆਂ ਹੋ ਚੁੱਕੀਆਂ ਹਨ, ਅਤੇ ਬਾਕੀ ਪ੍ਰੋਜੈਕਟਾਂ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਤੋਂ ਬਿਲਕੁਲ ਉਲਟ, ਮੌਜੂਦਾ ਸਰਕਾਰ ਨੇ ਗੋਹਾਨਾ ਵਿਧਾਨ ਸਭਾ ਖੇਤਰ ਦੇ ਵਿਕਾਸ 'ਤੇ 1,794 ਕਰੋੜ ਰੁਪਏ ਖ਼ਰਚ ਕੀਤੇ ਹਨ, ਜੋ ਕਿ ਕਾਂਗਰਸ ਦੇ 10 ਸਾਲਾਂ ਦੇ ਸ਼ਾਸਨ ਦੌਰਾਨ ਖ਼ਰਚ ਕੀਤੇ ਗਏ 741 ਕਰੋੜ ਰੁਪਏ ਤੋਂ ਕਿਤੇ ਵੱਧ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੀ ਸਰਕਾਰ ਦੌਰਾਨ ਖ਼ਰਚ ਕੀਤੇ ਗਏ ਪੈਸੇ ਭ੍ਰਿਸ਼ਟਾਚਾਰ ਵਿੱਚ ਡੁੱਬੇ ਹੋਏ ਸਨ ਅਤੇ ਉਨ੍ਹਾਂ ਵਿੱਚ ਸਹੀ ਜਵਾਬਦੇਹੀ ਤੈਅ ਨਹੀਂ ਸੀ। ਮੁੱਖ ਮੰਤਰੀ ਐਤਵਾਰ ਨੂੰ ਗੋਹਾਨਾ ਵਿੱਚ ਹੋਈ ਧੰਨਵਾਦ ਅਤੇ ਵਿਕਾਸ ਰੈਲੀ ਵਿੱਚ ਭਾਰੀ ਇਕੱਠ ਨੂੰ ਸੰਬੋਧਨ ਕਰ ਰ...
ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

Hot News
ਚੰਡੀਗੜ੍ਹ, 29 ਮਾਰਚ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਐਤਵਾਰ ਨੂੰ ਕਿਹਾ ਕਿ ਵਿਰੋਧੀ ਧਿਰ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਗੁਮਰਾਹ ਕਰਨ ਲਈ ਜਾਣਬੁੱਝ ਕੇ ਮੁਹਿੰਮ ਚਲਾ ਰਹੀ ਹੈ। ਉਹ ਗੈਰ-ਸੂਚੀਬੱਧ ਹਸਪਤਾਲਾਂ ਦੀਆਂ ਇਕੱਲੀਆਂ-ਦੁਕੱਲੀਆਂ ਘਟਨਾਵਾਂ ਦੀ ਵਰਤੋਂ ਕਰਕੇ ਸਕੀਮ ਦੇ ਸਾਬਤ ਹੋਏ ਪ੍ਰਭਾਵ ਨੂੰ ਨਜ਼ਰਅੰਦਾਜ਼ ਕਰਦਿਆਂ ਇਸ ਨੂੰ ਅਸਫਲ ਦਿਖਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪਾਰਟੀ ਨੇ ਦੱਸਿਆ ਕਿ 1.72 ਲੱਖ ਤੋਂ ਵੱਧ ਮਰੀਜ਼ ਪਹਿਲਾਂ ਹੀ 292 ਕਰੋੜ ਰੁਪਏ ਦਾ ਇਲਾਜ ਕਰਵਾ ਚੁੱਕੇ ਹਨ। ਪਾਰਟੀ ਨੇ ਦਾਅਵਾ ਕੀਤਾ ਕਿ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਇਹ ਕੋਸ਼ਿਸ਼ ਜਾਂ ਤਾਂ ਸਰਕਾਰੀ ਸਕੀਮਾਂ ਦੀ ਮੁੱਢਲੀ ਸਮਝ ਦੀ ਘਾਟ ਨੂੰ ਦਰਸਾਉਂਦੀ ਹੈ ਜਾਂ ਫਿਰ ਲਾਭਪਾਤਰੀਆਂ ਵਿੱਚ ਭੰਬਲਭੂਸਾ ਪੈਦਾ ਕਰਨ ਅਤੇ ਇੱਕ ਵੱਡੀ ਜਨਤਕ ਭਲਾਈ ਪਹਿਲਕਦਮੀ ਨੂੰ ਕਮਜ਼ੋਰ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੰਮ੍ਰਿਤਸਰ ਦੇ ਇੱਕ ਮਰੀਜ਼ ਦੀ ਵੀਡੀਓ ਸਾਂਝੀ ਕੀਤੇ ਜਾਣ 'ਤੇ ਸਿੱਧਾ...
ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ

ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ 2 ਕਰੋੜ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮ ਗ੍ਰਿਫਤਾਰ

Hot News
ਜਲੰਧਰ, 29 ਮਾਰਚ : ਜਲੰਧਰ ਦਿਹਾਤੀ ਪੁਲਿਸ ਵੱਲੋਂ ਗੋਲਡੀ ਬਰਾੜ ਦੇ ਨਾਮ ‘ਤੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਮਾਜ ਵਿਰੋਧੀ ਤੱਤਾਂ ਤੇ ਰੰਗਦਾਰੀ ਮੰਗਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪੁਲਿਸ ਕਪਤਾਨ (ਤਫਤੀਸ਼) ਵਿਨੀਤ ਅਹਲਾਵਤ, ਉਪ ਪੁਲਿਸ ਕਪਤਾਨ, ਸਬ-ਡਵੀਜ਼ਨ ਨਕੋਦਰ ਉਂਕਾਰ ਸਿੰਘ ਬਰਾੜ ਅਤੇ ਡੀ.ਐਸ.ਪੀ (ਤਫਤੀਸ਼) ਇੰਦਰਜੀਤ ਸਿੰਘ ਦੀ ਦੇਖ-ਰੇਖ ਹੇਠ ਇੱਕ ਵਿਸ਼ੇਸ਼ ਟੀਮ ਗਠਿਤ ਕੀਤੀ ਗਈ। ਇਸ ਟੀਮ ਵਿੱਚ ਸੀ.ਆਈ.ਏ. ਇੰਚਾਰਜ ਇੰਸਪੈਕਟਰ ਪੁਸ਼ਪ ਬਾਲੀ ਅਤੇ ਸਬ-ਇੰਸਪੈਕਟਰ ਦਿਲਬਾਗ ਸਿੰਘ, ਮੁੱਖ ਅਫ਼ਸਰ ਥਾਣਾ ਸਦਰ ਨਕੋਦਰ ਵੀ ਸ਼ਾਮਲ ਸਨ। ਟੀਮ ਵੱਲੋਂ ਆਧੁਨਿਕ, ਮਨੁੱਖੀ ਅਤੇ ਟੈਕਨੀਕਲ ਢੰਗਾਂ ਦੀ ਵਰਤੋਂ ਕਰਦੇ ਹੋਏ ਪਿੰਡ ਸ਼ੰਕਰ ਵਿੱਚ ਰਹਿੰਦੇ ਇੱਕ ਐਨ.ਆਰ.ਆਈ. ਬਜ਼ੁਰਗ ਜੋੜੇ ਤੋਂ 2 ਕਰੋੜ ਰੁਪਏ ਦੀ ਫਿਰੋਤੀ ਮੰਗਣ ਵਾਲੇ 2 ਮੁਲਜ਼ਮਾਂ ਨੂੰ ਟ੍ਰੇਸ ਕ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

Breaking News
ਚੰਡੀਗੜ੍ਹ, 29 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਪੰਜਾਬ ਭਰ ਵਿੱਚ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨੂੰ ਮਨਜ਼ੂਰੀ ਦੇ ਕੇ ਇਸ ਯੋਜਨਾ ਨੂੰ ਸ਼ੁਰੂ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ ਹਰੇਕ ਮਹੀਨੇ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਸਨਮਾਨ ਰਾਸ਼ੀ ਮਿਲੇਗੀ। ਇਸ ਯੋਜਨਾ ਨਾਲ ਪੰਜਾਬ ਦੀਆਂ 97 ਫੀਸਦ ਤੋਂ ਵੱਧ ਔਰਤਾਂ ਨੂੰ ਲਾਭ ਹੋਵੇਗਾ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਕਿਹਾ, “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸੂਬਾ ਭਰ ਵਿੱਚ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਬਾਕੀ ਸਾਰੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਸਨਮਾਨ ਰਾਸ਼ੀ ਦਿੱਤੀ ਜਾਵੇਗੀ। ਇਹ ਯੋਜਨਾ ਔਰਤਾਂ ਨੂੰ ਸੁਤੰਤਰ ਅਤੇ ਸਸ਼ਕਤ ਬਣਾ ਕੇ ਉਨ੍ਹਾਂ ਦੀ ਪ੍ਰਗਤੀ ਵਿੱਚ ਅਹਿਮ ਯੋਗਦਾਨ ਪਾਵੇਗੀ। ਇਹ ਸ...
ਨੰਗਲ ਦੇ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਦਰਜ ਹੋਵੇਗਾ 31 ਮਾਰਚ- ਹਰਜੋਤ ਬੈਂਸ

ਨੰਗਲ ਦੇ ਇਤਿਹਾਸ ਵਿੱਚ ਸੁਨਿਹਰੀ ਅੱਖਰਾਂ ਨਾਲ ਦਰਜ ਹੋਵੇਗਾ 31 ਮਾਰਚ- ਹਰਜੋਤ ਬੈਂਸ

Hot News
ਨੰਗਲ 29 ਮਾਰਚ:  ਨੰਗਲ ਸ਼ਹਿਰ ਲਈ 31 ਮਾਰਚ ਦਾ ਦਿਨ ਇਤਿਹਾਸਕ ਸਾਬਤ ਹੋਣ ਜਾ ਰਿਹਾ ਹੈ, ਜੋ ਆਉਣ ਵਾਲੀਆਂ ਪੀੜੀਆਂ ਵੱਲੋਂ ਵੀ ਯਾਦ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਣਥੱਕ ਮਿਹਨਤ ਅਤੇ ਵਚਨਬੱਧਤਾ ਸਦਕਾ ਨੰਗਲ ਵਿੱਚ ਵਿਕਾਸ ਦੀ ਇੱਕ ਨਵੀਂ ਲਹਿਰ ਦਿਖਾਈ ਦੇ ਰਹੀ ਹੈ। ਇਸ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਈ ਮਹੱਤਵਪੂਰਨ ਪ੍ਰੋਜੈਕਟਾਂ ਦੀ ਰਸਮੀ ਸ਼ੁਰੂਆਤ ਕੀਤੀ ਜਾਵੇਗੀ, ਜੋ ਨਾ ਸਿਰਫ ਇਲਾਕੇ ਦੇ ਢਾਂਚਾਗਤ ਵਿਕਾਸ ਨੂੰ ਮਜ਼ਬੂਤ ਕਰਨਗੇ, ਸਗੋਂ ਲੋਕਾਂ ਦੀ ਜੀਵਨਸ਼ੈਲੀ ਵਿੱਚ ਵੀ ਸੁਧਾਰ ਲਿਆਉਣਗੇ।       ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਪੰਜਾਬ ਨੇ ਅੱਜ ਐਨ.ਐਫ.ਐਲ ਗਰਾਊਡ ਵਿੱਚ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦੱਸਿਆ ਕਿ 10 ਕਰੋੜ ਰੁਪਏ ਦੀ ਲਾਗਤ ਨਾਲ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਨੰਗਲ ਵਿੱਚ ਬਣਾਇਆ ਜਾ ਰਿਹਾ ਹੈ। ਇਹ ਪ੍ਰੋਜੈਕਟ ਟੂਰਿਜ਼ਮ ਨੂੰ ਵਧਾਵੇਗਾ ਅਤੇ ਸਥਾਨਕ ਅਰਥਵਿਵਸਥਾ ਨੂੰ ਮਜ਼ਬੂਤ ਕਰੇਗਾ। ਇਸ ਦੇ ਨਾਲ ਹੀ 23 ਕਰੋੜ ...