ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ
ਚੰਡੀਗੜ੍ਹ, 20 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਇਤਰਾਜ਼ ਅਤੇ ਅਪੀਲਾਂ ਦਾਇਰ ਕਰਨ ਦੀ ਸਮਾਂ ਸੀਮਾ ਘਟਾਉਣ ਲਈ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਲਿਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਦੀ ਧਾਰਾ 11 ਵਿੱਚ ਸੋਧ ਕਰਨ ਨੂੰ ਵੀ ਸਹਿਮਤੀ ਦੇ ਦਿੱਤੀ ਹੈ, ਜਿਸ ਨਾਲ ਖਾਸ ਸਮਾਂ ਮਿਆਦਾਂ ਨੂੰ ‘‘ਸਰਕਾਰ ਦੁਆਰਾ ਨੋਟੀਫਾਈ ਕੀਤੀ ਮਿਆਦ ਅੰਦਰ’’ ਨਾਲ ਬਦਲਿਆ ਜਾ ਸਕੇਗਾ, ਜਿਸ ਦਾ ਉਦੇਸ਼ ਇਤਰਾਜ਼ ਦਾਇਰ ਕਰਨ ਅਤੇ ਉਨ੍ਹਾਂ ਦੇ ਨਿਪਟਾਰੇ ਲਈ ਮੌਜੂਦਾ 90 ਅਤੇ 60 ਦਿਨਾਂ (ਕ੍ਰਮਵਾਰ) ਤੋਂ ਘਟਾ ਕੇ 30 ਦਿਨ ਕਰਨਾ ਹੈ। ਇਸੇ ਤਰ੍ਹਾਂ ਐਕਟ ਦੀ ਧਾਰਾ 12(4) ਵਿੱਚ ਸੋਧ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਨਾਲ...








