ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਨਿਗਮ ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਦੇ ਮੈਂਬਰਾਂ ਦੀ ਮੁੜ-ਚੋਣ ਕਰਵਾਉਣ ਲਈ ਸ਼ਡਿਊਲ ਦਾ ਐਲਾਨ
ਚੰਡੀਗੜ੍ਹ, 12 ਨਵੰਬਰ 2026: ਰਾਜ ਚੋਣ ਕਮਿਸ਼ਨ ਵੱਲੋਂ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਜਾਰੀ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/176 ਅਤੇ 177 ਮਿਤੀ 23.10.2026, ਅਤੇ ਨੋਟੀਫਿਕੇਸ਼ਨ ਨੰਬਰ 03/01/ਇਲੈਕਸ਼ਨਸ(ਐਸ-2)/ਐਮਈਬੀ/2026/178 ਮਿਤੀ 02.11.2026 ਦੀ ਪਾਲਣਾ ਕਰਦਿਆਂ, ਅਨੁਲੱਗ-ਏ ਵਿੱਚ ਦਿੱਤੇ ਵੇਰਵਿਆਂ ਅਨੁਸਾਰ ਨਗਰ ਨਿਗਮ, ਪਟਿਆਲਾ ਦੇ 30 ਵਾਰਡਾਂ, ਨਗਰ ਕੌਂਸਲ ਬਾਘਾ ਪੁਰਾਣਾ ਦੇ 15 ਵਾਰਡਾਂ ਅਤੇ ਨਗਰ ਕੌਂਸਲ ਧਰਮਕੋਟ ਦੇ 7 ਵਾਰਡਾਂ ਦੇ ਮੈਂਬਰਾਂ ਦੀ ਮੁੜ-ਚੋਣ ਕਰਵਾਉਣ ਲਈ ਹੇਠ ਲਿਖੇ ਅਨੁਸਾਰ ਚੋਣ ਸ਼ਡਿਊਲ ਨੋਟੀਫਾਈ ਕੀਤਾ ਗਿਆ ਹੈ:
*ਚੋਣਾਂ ਦਾ ਸ਼ਡਿਊਲ ਹੇਠ ਲਿਖੇ ਅਨੁਸਾਰ ਹੋਵੇਗਾ: *ਨਾਮਜ਼ਦਗੀਆਂ ਦਾਖਲ ਕਰਨ ਦਾ ਪਹਿਲਾ ਦਿਨ: ਸ਼ੁੱਕਰਵਾਰ, 13 ਨਵੰਬਰ 2026 (ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ)ਛੁੱਟੀਆਂ (ਕੋਈ ਨਾਮਜ਼ਦਗੀ ਪ੍ਰਾਪਤ ਨਹੀਂ ਕੀਤੀ ਜਾਵੇਗੀ):ਸ਼ਨੀਵਾਰ, 14 ਨਵੰਬਰ 2026 (ਬੈਂਕ ਛੁੱਟੀ)ਐਤਵਾਰ, 15 ਨਵੰਬਰ 2026ਸੋਮਵਾਰ, 16 ਨਵੰਬਰ 2026 (ਗਜ਼ਟਿਡ ਛੁੱਟੀ)
ਨਾਮਜ਼ਦਗੀਆਂ ਦਾਖਲ ਕਰਨ ਦਾ ਦੂਜਾ ਦਿਨ: ਮੰਗਲਵਾਰ...








