ਦਿਵਾਲੀ ਮੌਕੇ ਮਾਲੇਰਕੋਟਲਾ ਪੁਲਿਸ ਵੱਲੋਂ ਸ਼ਹਿਰ ਅਤੇ ਇਲਾਕਿਆਂ ‘ਚ ਫਲੈਗ ਮਾਰਚ
ਮਾਲੇਰਕੋਟਲਾ, 18 ਅਕਤੂਬਰ :- ਦਿਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਮਜ਼ਬੂਤ ਬਣਾਈ ਰੱਖਣ ਲਈ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਅਗਵਾਈ ਵਿੱਚ ਵਿਸ਼ਾਲ ਫਲੈਗ ਮਾਰਚ ਕੀਤਾ ਗਿਆ। ਫਲੈਗ ਮਾਰਚ ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਸਤਪਾਲ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਮਾਨਵਜੀਤ ਸਿੰਘ, , ਉਪ ਕਪਤਾਨ ਪੁਲਿਸ (ਸਥਾਨਕ) ਆਤਿਸ ਭਾਟੀਆ ਅਤੇ ਉਪ ਕਪਤਾਨ ਪੁਲਿਸ ਸਪੈਸ਼ਲ ਬ੍ਰਾਂਚ ਰਣਜੀਤ ਸਿੰਘ ਸਮੇਤ ਸਬ ਡਵੀਜਨ ਮਾਲੇਰਕੋਟਲਾ ਦੇ ਮੁੱਖ ਅਫਸਰਾਨ ਅਤੇ ਭਾਰੀ ਪੁਲਿਸ ਫੋਰਸ ਨੇ ਹਿੱਸਾ ਲਿਆ।
ਇਹ ਫਲੈਗ ਮਾਰਚ ਡਾ. ਜਾਕਿਰ ਹੁਸੈਨ ਸਟੇਡੀਅਮ ਤੋਂ ਸ਼ੁਰੂ ਹੋ ਕੇ ਦਿੱਲੀ ਗੇਟ, ਸਰਕਾਰੀ ਇਮਾਮਵਾੜਾ, ਛੋਟਾ ਚੌਂਕ, ਸੁਨਿਆਰਾ ਚੌਂਕ, ਸਦਰ ਬਜ਼ਾਰ, ਜੈਨ ਸਥਾਪਕ ਤੱਕ&nbs...








