Wednesday, September 30Malwa News
Shadow

Tag: punjab news

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ

Hot News
ਚੰਡੀਗੜ੍ਹ, 8 ਸਤੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਭਿਖਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਹਰ ਬੱਚੇ ਦੇ ਬਚਪਨ ਨੂੰ ਸੁਰੱਖਿਅਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਪ੍ਰੋਜੈਕਟ ‘ਜੀਵਨਜੋਤ’ ਤਹਿਤ ਸੂਬਾ ਭਰ ਵਿੱਚ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਬੱਚੇ ਨੂੰ ਭਿਖਿਆ, ਸ਼ੋਸ਼ਣ ਅਤੇ ਅਸੁਰੱਖਿਆ ਤੋਂ ਮੁਕਤ ਕਰਕੇ ਉਸ ਨੂੰ ਸੁਰੱਖਿਆ, ਸਿੱਖਿਆ ਅਤੇ ਸਨਮਾਨ ਨਾਲ ਭਰਪੂਰ ਜੀਵਨ ਪ੍ਰਦਾਨ ਕਰਨ ਲਈ ਦ੍ਰਿੜ੍ਹ ਸੰਕਲਪਿਤ ਹੈ। ਇਸੇ ਮਕਸਦ ਨਾਲ ਜ਼ਿਲ੍ਹਾ ਪੱਧਰੀ ਟਾਸਕ ਫੋਰਸਾਂ ਰਾਹੀਂ ਪ੍ਰੋਜੈਕਟ ‘ਜੀਵਨਜੋਤ’ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੀਤੇ ਦਿਨਾਂ ਤੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੌਰਾਨ ਦਿਨ ਅਤੇ ਸ਼ਾਮ ਦੇ ਵੱਖ-ਵੱਖ ਸਮਿਆਂ ਵਿੱਚ 195 ਹਾਟਸਪਾਟਾਂ 'ਤੇ 82 ਵਿਸ਼ੇਸ਼ ਰੇਡਾਂ ਕੀਤੀਆਂ ਗਈਆਂ, ਜਿਨ੍ਹਾਂ ਦੌਰਾਨ 39 ਬੱਚਿਆਂ ਨੂੰ ਬਾਲ ਭਿ...
ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 8 ਸਤੰਬਰ: ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਨਾਗਰਿਕ ਭਾਗੀਦਾਰੀ ਨੂੰ ਸੰਸਥਾਗਤ ਬਣਾਉਣ ਲਈ ਚਾਰ ‘ਮੈਗਾ ਸ਼ਨੀਵਾਰ ਸਫਾਈ ਮੁਹਿੰਮਾਂ’ ਦਾ ਵੀ ਐਲਾਨ ਕੀਤਾ। ਇਹ ਵਿਸ਼ੇਸ਼ ਮੁਹਿੰਮ 29 ਅਗਸਤ ਨੂੰ ਸ਼ੁਰੂ ਕੀਤੀ ਗਈ ਸੀ ਅਤੇ ਇਸ ਦੌਰਾਨ 14 ਨਗਰ ਨਿਗਮਾਂ ਅਤੇ 152 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਨੂੰ ਕਵਰ ਕੀਤਾ ਗਿਆ। ਅੱਜ ਇੱਥੇ ਐਮ.ਸੀ. ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ  ‘ਐਮ-ਸੇਵਾ’ ਐਪ ਰਾਹੀਂ ਹੁਣ ਤੱਕ 6459 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 5407 (83% ਤੋਂ ਵੱਧ) ਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ,‘‘ ਆਖਰੀ ਦਿਨ ਤ...
ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ਟੈਕਸ ਚੋਰੀ ਵਿਰੁੱਧ ਕਾਰਵਾਈ: 22.53 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਪਰਦਾਫਾਸ਼, ਮੌਕੇ ‘ਤੇ ਹੀ 9.50 ਕਰੋੜ ਰੁਪਏ ਨਕਦ ਬਰਾਮਦ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ; 8 ਸਤੰਬਰ 2026- ਟੈਕਸ ਚੋਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 22 ਕਰੋੜ ਰੁਪਏ ਦੇ ਜੀ.ਐੱਸ.ਟੀ. (ਵਸਤਾਂ ਅਤੇ ਸੇਵਾਵਾਂ ਕਰ) ਦੀ ਚੋਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਨ ਦਾ ਖੁਲਾਸਾ ਕੀਤਾ। ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਸਥਿਤ ਇੱਕ ਫਰਮ ਵਿਰੁੱਧ ਪੰਜਾਬ ਕਰ ਵਿਭਾਗ ਵਿਭਾਗ ਦੇ ਇੰਟੈਲੀਜੈਂਸ-ਅਧਾਰਤ ਆਪ੍ਰੇਸ਼ਨ ਦੇ ਨਤੀਜੇ ਵਜੋਂ ਮੌਕੇ 'ਤੇ 9.50 ਕਰੋੜ ਰੁਪਏ ਦੀ ਨਕਦ ਬਰਾਮਦਗੀ ਹੋ ਚੁੱਕੀ ਹੈ, ਜੋ ਕਿ ਟੈਕਸ ਧੋਖਾਧੜੀ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਤਕਨਾਲੋਜੀ-ਸੰਚਾਲਿਤ ਅਤੇ ਜ਼ੀਰੋ-ਟਾਲਰੈਂਸ ਨੀਤੀ ਦੀ ਇੱਕ ਵੱਡੀ ਕਾਮਯਾਬੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਵਿਭਾਗ ਵੱਲੋਂ ਮੈਸਰਜ਼ ਜਗਤ ਮੈਟਲਜ਼ ਪ੍ਰਾਈਵੇਟ ਲਿਮਟਿਡ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਬਾਰੀਕੀ ਨਾਲ ਕੀਤੇ ਗਏ ਡੇਟਾ ਵਿਸ਼ਲੇਸ਼ਣ ਰਾਹੀਂ, ਸਾਡੇ ਟੈਕਸ ਅਧਿਕਾਰੀਆਂ ਨੇ ਪਾਇਆ ਕਿ ਇਸ ਕੰਪਨੀ ਨੇ ਲਗਭਗ 22.53 ਕਰੋੜ ਰੁਪਏ ਦੇ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ.) ਦਾ ਗਲਤ ਦਾਅਵਾ ਕੀਤਾ...
From Parole to Political Pressure: Implications of Bandi Singh Releases for Punjab

From Parole to Political Pressure: Implications of Bandi Singh Releases for Punjab

National News
The issue of the release and parole of Bandi Singhs—Sikh prisoners whose continued incarceration has remained a longstanding religious, legal and political concern in Punjab—is once again emerging as a significant fault line in the state’s socio-political landscape. Recent developments, including renewed demands for the release of long-incarcerated prisoners and the growing mobilisation of Sikh organisations, indicate that the issue is moving beyond individual cases and increasingly becoming a broader question of justice, representation and Sikh identity. The immediate implication of granting parole to prominent Bandi Singhs would be the likely strengthening of mobilisation around their release. Parole, although legally a temporary measure rather than permanent freedom, could be interpr...
ਬੰਦੀ ਸਿੰਘਾਂ ਨੂੰ ਪੈਰੋਲ ਦੇਣ ਤੋਂ ਬਾਅਦ ਪੰਜਾਬ ’ਤੇ ਸੰਭਾਵਿਤ ਪ੍ਰਭਾਵ

ਬੰਦੀ ਸਿੰਘਾਂ ਨੂੰ ਪੈਰੋਲ ਦੇਣ ਤੋਂ ਬਾਅਦ ਪੰਜਾਬ ’ਤੇ ਸੰਭਾਵਿਤ ਪ੍ਰਭਾਵ

National News
ਬੰਦੀ ਸਿੰਘਾਂ—ਜਿਨ੍ਹਾਂ ਦੀ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਨਜ਼ਰਬੰਦੀ ਪੰਜਾਬ ਵਿੱਚ ਧਾਰਮਿਕ, ਕਾਨੂੰਨੀ ਅਤੇ ਸਿਆਸੀ ਤੌਰ ’ਤੇ ਇੱਕ ਮਹੱਤਵਪੂਰਨ ਮੁੱਦਾ ਬਣੀ ਹੋਈ ਹੈ—ਨੂੰ ਪੈਰੋਲ ਮਿਲਣ ਨਾਲ ਸੂਬੇ ਦੇ ਸਮਾਜਿਕ-ਸਿਆਸੀ ਮਾਹੌਲ ’ਤੇ ਮਹੱਤਵਪੂਰਨ ਪ੍ਰਭਾਵ ਪੈ ਸਕਦਾ ਹੈ। ਪ੍ਰਮੁੱਖ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਥਕ ਆਪਣੇ ਲੰਬੇ ਸਮੇਂ ਤੋਂ ਚੱਲ ਰਹੇ ਰਿਹਾਈ ਦੇ ਸੰਘਰਸ਼ ਦੀ ਮਾਨਤਾ ਵਜੋਂ ਦੇਖ ਸਕਦੇ ਹਨ। ਇਸ ਨਾਲ ਹੋਰ ਬੰਦੀ ਸਿੰਘਾਂ ਦੀ ਸਥਾਈ ਰਿਹਾਈ, ਸਜ਼ਾ ਵਿੱਚ ਛੋਟ ਜਾਂ ਸਜ਼ਾ ਬਦਲਣ ਦੀਆਂ ਮੰਗਾਂ ਨੂੰ ਵੀ ਨਵੀਂ ਗਤੀ ਮਿਲਣ ਦੀ ਸੰਭਾਵਨਾ ਹੈ। ਹਾਲੀਆ ਪੰਜਾਬ-ਵਿਆਪੀ ਬੰਦ ਅਤੇ ਕੌਮੀ ਇਨਸਾਫ਼ ਮੋਰਚੇ ਵੱਲੋਂ ਜਾਰੀ ਗਤੀਵਿਧੀਆਂ ਦਰਸਾਉਂਦੀਆਂ ਹਨ ਕਿ ਇਹ ਮੁੱਦਾ ਪਹਿਲਾਂ ਹੀ ਵਿਆਪਕ ਜਨਤਕ ਲਾਮਬੰਦੀ ਦੀ ਸਮਰੱਥਾ ਰੱਖਦਾ ਹੈ। ਸਿਆਸੀ ਪੱਧਰ ’ਤੇ ਪੈਰੋਲ ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਲਈ ਮੌਕੇ ਅਤੇ ਚੁਣੌਤੀਆਂ ਦੋਵੇਂ ਪੈਦਾ ਕਰ ਸਕਦੀ ਹੈ। ਸਿੱਖ ਜਥੇਬੰਦੀਆਂ ਅਤੇ ਸਿਆਸੀ ਧਿਰਾਂ ਇਸ ਨੂੰ ਇਤਿਹਾਸਕ ਬੇਇਨਸਾਫ਼ੀ ਦੇ ਹੱਲ ਵੱਲ ਇੱਕ ਕਦਮ ਵਜੋਂ ਪੇਸ਼ ਕਰ ਸਕਦੀਆਂ ਹਨ। ਸਿਆਸੀ ਪਾਰਟੀਆਂ ਵੀ ਇਸ ਮੁੱਦੇ ...
ਅਮਨ ਅਰੋੜਾ ਨੇ ਆਰ.ਏ.ਕੇ. ਚੈਂਬਰ ਦੇ ਚੇਅਰਮੈਨ ਮਹਾਮਹਿਮ ਮੁਹੰਮਦ ਮੋਸਬੇਹ ਅਲ ਨੁਆਮੀ ਨਾਲ ਕੀਤੀ ਉੱਚ-ਪੱਧਰੀ ਵਿਚਾਰ-ਚਰਚਾ

ਅਮਨ ਅਰੋੜਾ ਨੇ ਆਰ.ਏ.ਕੇ. ਚੈਂਬਰ ਦੇ ਚੇਅਰਮੈਨ ਮਹਾਮਹਿਮ ਮੁਹੰਮਦ ਮੋਸਬੇਹ ਅਲ ਨੁਆਮੀ ਨਾਲ ਕੀਤੀ ਉੱਚ-ਪੱਧਰੀ ਵਿਚਾਰ-ਚਰਚਾ

Hot News
*ਚੰਡੀਗੜ੍ਹ/ਦੁਬਈ, 7 ਸਤੰਬਰ:* ਪੰਜਾਬ ਲਈ ਨਿਵੇਸ਼, ਕਾਰੋਬਾਰ ਅਤੇ ਵਪਾਰਕ ਸਾਂਝੇਦਾਰੀ ਦੀਆਂ ਨਵੀਆਂ ਸੰਭਾਵਨਾਵਾਂ ਤਲਾਸ਼ਣ ਅਤੇ ਪੰਜਾਬ-ਯੂ.ਏ.ਈ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਕੇ ਵੱਡੇ ਨਿਵੇਸ਼ਾਂ ਲਈ ਰਾਹ ਪੱਧਰਾ ਕਰਨ ਲਈ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੁਬਈ ਵਿੱਚ ਸਾਲਾਨਾ ਨਿਵੇਸ਼ ਮੀਟਿੰਗ (ਏ.ਆਈ.ਐਮ) ਦੌਰਾਨ ਰਾਸ ਅਲ ਖੈਮਾਹ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਚੇਅਰਮੈਨ ਮਹਾਮਹਿਮ ਮੁਹੰਮਦ ਮੋਸਬੇਹ ਅਲ ਨੁਆਮੀ ਨਾਲ  ਉੱਚ-ਪੱਧਰੀ ਮੀਟਿੰਗ ਕੀਤੀ ਅਤੇ ਪੰਜਾਬ ਨੂੰ ਨਿਰਮਾਣ, ਫੂਡ ਪ੍ਰੋਸੈਸਿੰਗ ਅਤੇ ਨਵਿਆਉਣਯੋਗ ਊਰਜਾ ਲਈ ਇੱਕ ਉੱਭਰ ਰਹੇ ਆਲਮੀ ਹੱਬ ਵਜੋਂ ਪੇਸ਼ ਕੀਤਾ। ਰਾਸ ਅਲ ਖੈਮਾਹ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਮੌਜੂਦ ਵਿਸ਼ਾਲ ਸੰਭਾਵਨਾਵਾਂ ਦਾ ਲਾਭ ਉਠਾਉਣ ਦਾ ਸੱਦਾ ਦਿੰਦਿਆਂ ਸ਼੍ਰੀ ਅਮਨ ਅਰੋੜਾ ਨੇ ਨਿਰਮਾਣ, ਫੂਡ ਪ੍ਰੋਸੈਸਿੰਗ, ਖੇਤੀਬਾੜੀ-ਆਧਾਰਤ ਉਦਯੋਗਾਂ, ਖੇਤੀਬਾੜੀ, ਨਵਿਆਉਣਯੋਗ ਊਰਜਾ ਅਤੇ ਹੋਰ ਉੱਭਰ ਰਹੇ ਖੇਤਰਾਂ ਵਿੱਚ ਪੰਜਾਬ ਦੀਆਂ ਮੁੱਖ ਸਮਰੱਥਾਵਾਂ ਨਸ਼ਰ ਕੀਤੀਆਂ । ਉਦਯੋਗ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ...
ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ

ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਅਧਿਆਪਕ ਦਿਵਸ

Local
ਸ੍ਰੀ ਚਮਕੌਰ ਸਾਹਿਬ, 5 ਸਤੰਬਰ: ਪੀ.ਐੱਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ, ਸ੍ਰੀ ਚਮਕੌਰ ਸਾਹਿਬ (ਰੂਪਨਗਰ) ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ-ਸ਼ਾਸਤਰੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜੈਅੰਤੀ ਨੂੰ ਸਮਰਪਿਤ ਅਧਿਆਪਕ ਦਿਵਸ ਬੜੇ ਉਤਸ਼ਾਹ, ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਤਨਪਾਲ ਗੁਪਤਾ ਵੱਲੋਂ ਦੀਵਾ ਜਗਾ ਕੇ ਅਤੇ ਡਾ. ਰਾਧਾਕ੍ਰਿਸ਼ਨਨ ਦੇ ਚਿੱਤਰ ’ਤੇ ਫੁੱਲ ਭੇਟ ਕਰਕੇ ਕੀਤੀ ਗਈ। ਇਸ ਮੌਕੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਰਸਮੀ ਪਹਿਰਾਵਾ ਧਾਰਨ ਕਰਕੇ ਇੱਕ ਦਿਨ ਲਈ ਅਧਿਆਪਕਾਂ ਦੀ ਭੂਮਿਕਾ ਨਿਭਾਈ। ਵਿਦਿਆਰਥੀ-ਅਧਿਆਪਕਾਂ ਨੇ ਹੇਠਲੀਆਂ ਜਮਾਤਾਂ ਵਿੱਚ ਜਾ ਕੇ ਪੜ੍ਹਾਉਣ ਦੇ ਨਾਲ-ਨਾਲ ਪੂਰੇ ਦਿਨ ਸਕੂਲ ਦੀ ਪ੍ਰਬੰਧਕੀ ਵਿਵਸਥਾ ਅਤੇ ਅਨੁਸ਼ਾਸਨ ਨੂੰ ਵੀ ਸੁਚੱਜੇ ਢੰਗ ਨਾਲ ਸੰਭਾਲਿਆ। ਇਸ ਗਤੀਵਿਧੀ ਰਾਹੀਂ ਵਿਦਿਆਰਥੀਆਂ ਨੂੰ ਅਧਿਆਪਕਾਂ ਦੀ ਮਿਹਨਤ, ਜ਼ਿੰਮੇਵਾਰੀ ਅਤੇ ਸਮਰਪਣ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲਿਆ। ਸ਼ਾਮ ਨੂੰ ਅਧਿਆਪਕਾਂ ਦੇ ਸਨਮਾਨ ਵਿੱਚ ਰੰਗਾਰੰਗ ਸੱਭਿਆਚਾਰਕ ਸਮਾਗਮ ਕਰਵਾ...
ਅਰਵਿੰਦ ਨਗਰ ਦੇ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ – ਸਪੀਕਰ ਸੰਧਵਾਂ

ਅਰਵਿੰਦ ਨਗਰ ਦੇ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ – ਸਪੀਕਰ ਸੰਧਵਾਂ

Local
ਕੋਟਕਪੂਰਾ, 7 ਸਤੰਬਰ 2026()ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀਂ ਸ਼ਾਮ ਅਰਵਿੰਦ ਨਗਰ ਦੇ ਵਸਨੀਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਲੋਕਾਂ ਦੇ ਜਾਇਜ਼ ਮਸਲਿਆਂ ਦਾ ਜਲਦ ਹੱਲ ਕੀਤਾ ਜਾਵੇਗਾ।ਸਪੀਕਰ ਸੰਧਵਾਂ ਨੇ ਕਿਹਾ ਕਿ ਅਰਵਿੰਦ ਨਗਰ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਸਥਾਨਕ ਸਰਕਾਰਾਂ ਅਤੇ ਹਾਊਸਿੰਗ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਮੀਟਿੰਗ ਲਈ ਤਲਬ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਮਸਲੇ ਲਿਖਤੀ ਰੂਪ ਵਿੱਚ ਦਫ਼ਤਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਤਾਂ ਜੋ ਮੀਟਿੰਗ ਦੌਰਾਨ ਇਨ੍ਹਾਂ ਦਾ ਢੁੱਕਵਾਂ ਹੱਲ ਕੀਤਾ ਜਾ ਸਕੇ। ਉਨ੍ਹਾਂ ਕਲੋਨੀ ਵਿੱਚ ਲਾਇਬ੍ਰੇਰੀ ਸਥਾਪਿਤ ਕਰਨ ਲਈ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਤਰਜੀਹ ਹੈ। ਇਸ ਤੋਂ ਇਲਾਵਾ ਉਨ੍ਹਾਂ ਸੀਵਰੇਜ ਦੀ ਸਮੱਸਿਆ ਨੂੰ ਵੀ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ...
ਢੇਲਾਬਾੜਾਂ ਦੀ ਸਲਾਨਾ ਛਿੰਝ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ

ਢੇਲਾਬਾੜਾਂ ਦੀ ਸਲਾਨਾ ਛਿੰਝ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ

Local
ਕੀਰਤਪੁਰ ਸਾਹਿਬ 07 ਸਤੰਬਰ: ਪਿੰਡ ਢੇਲਾਬਾੜਾਂ ਵਿਖੇ ਕਰਵਾਏ ਗਏ ਸਲਾਨਾ ਛਿੰਝ ਅਤੇ ਕੁਸ਼ਤੀ ਦੇ ਦੰਗਲ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਹਰਜੋਤ ਸਿੰਘ ਬੈਂਸ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਦੰਗਲ ਵਿੱਚ ਹਿੱਸਾ ਲੈਣ ਵਾਲੇ ਪਹਿਲਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਉਨ੍ਹਾਂ ਦੀ ਖੇਡ ਪ੍ਰਤੀ ਸਮਰਪਣ ਭਾਵਨਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮਿੱਟੀ ਨਾਲ ਜੁੜੀਆਂ ਰਵਾਇਤੀ ਖੇਡਾਂ ਅਤੇ ਕੁਸ਼ਤੀ ਸਾਡੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਹਨ। ਅਜਿਹੇ ਦੰਗਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਵਿੱਚ ਅਨੁਸ਼ਾਸਨ, ਮਿਹਨਤ ਅਤੇ ਸਿਹਤਮੰਦ ਜੀਵਨ ਪ੍ਰਤੀ ਰੁਝਾਨ ਪੈਦਾ ਕਰਦੇ ਹਨ।        ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਮੌਕੇ ਪ੍ਰਦਾਨ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਢੇਲਾਬਾੜਾਂ ਵਿੱਚ ਵਿਕਾਸ ਕਾਰਜਾਂ ਤਹਿਤ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ ਸੜਕ ਦਾ ਨਿਰਮਾਣ...
ਸਫਾਈ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਹਰਜੋਤ ਬੈਂਸ

ਸਫਾਈ ਮੁਹਿੰਮ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ- ਹਰਜੋਤ ਬੈਂਸ

Local
ਨੰਗਲ 07 ਸਤੰਬਰ: ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਫਾਈ ਮੁਹਿੰਮ ਆਪਣੇ ਅੰਤਿਮ ਪੜਾਅ ਵੱਲ ਵੱਧ ਰਹੀ ਹੈ ਅਤੇ ਨਗਰ ਕੌਂਸਲ ਦੇ ਮੁਲਾਜ਼ਮ ਦਿਨ-ਰਾਤ ਮਿਹਨਤ ਕਰਕੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਵਿੱਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਸਫਾਈ ਸਿਰਫ਼ ਸਰਕਾਰ ਜਾਂ ਨਗਰ ਕੌਂਸਲ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣੇ ਆਲੇ-ਦੁਆਲੇ ਸਫਾਈ ਬਣਾਈ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਸੁੱਟਣ।       ਹਰਜੋਤ ਸਿੰਘ ਬੈਂਸ ਨੇ ਵਾਰਡ ਨੰਬਰ-10 ਦਾ ਦੌਰਾ ਕਰਦਿਆਂ ਸਫਾਈ ਪ੍ਰਬੰਧਾਂ ਦਾ ਮੌਕੇ ’ਤੇ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਵਾਰਡ ਵਿੱਚ ਸਫਾਈ ਦੌਰਾਨ ਕਰੀਬ 10 ਟਰਾਲੀਆਂ ਕੂੜਾ ਅਤੇ ਹੋਰ ਫ਼ਜ਼ੂਲ ਸਮਾਨ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਫਾਈ ਮੁਹਿੰਮ ਤਹਿਤ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਸ਼ੇਸ਼ ਸਫਾਈ ਕਰਵਾਈ ਜਾ ਰਹੀ ਹੈ ਅਤੇ ਜਿੱਥੇ ਵੀ ਗੰਦਗੀ ਜਾਂ ਕੂੜੇ ਦੇ ਢੇਰ ਨਜ਼ਰ ਆ ਰਹੇ ਹਨ, ਉਨ੍ਹਾਂ ਨੂੰ ਤੁਰੰਤ ਹਟਾਇਆ ਜਾ ਰਿਹਾ ਹੈ। ਸਥਾਨਕ ਸਰਕਾਰਾਂ ਮੰਤਰੀ ਨ...