Saturday, August 15Malwa News
Shadow

Tag: punjab news

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ-ਵਿਧਾਇਕ ਡਾ. ਵਿਜੈ ਸਿੰਗਲਾ

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ-ਵਿਧਾਇਕ ਡਾ. ਵਿਜੈ ਸਿੰਗਲਾ

Hot News
ਮਾਨਸਾ, 4 ਫਰਵਰੀ:- ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮਾਨਸਾ ਦੇ ਪਿੰਡ ਉੱਭਾ ਤੋਂ 42 ਸ਼ਰਧਾਲੂਆਂ ਦੇ ਜਥੇ ਦੀ ਬੱਸ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾ ਲਈ ਰਵਾਨਾ ਕਰਨ ਮੌਕੇ ਕੀਤਾ।ਪਿੰਡ ਉੱਭਾ ਵਿਖੇ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਵਾਉਣ ਮੌਕੇ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ। ਇਸ ਯੋਜਨਾ ਦਾ ਮਕਸਦ ਆਮ ਲੋਕਾਂ ਨੂੰ ਬਿਨ੍ਹਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਯਾਤਰਾ ਦਾ ਸੁਭਾਗ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਇੰਨ੍ਹਾਂ ਧਾਰਮਿਕ ਯਾਤਰਾਵਾਂ ਪ੍ਰਤੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਰਿਹਾਇਸ਼, ਖਾਣੇ ਦੇ ਨ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ

Hot News
ਕੋਟਕਪੂਰਾ, 4 ਫਰਵਰੀ () ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕਲੇਰ ਵਿਖੇ ਲਿੰਕ ਸੜਕ ਕਲੇਰ ਤੋਂ ਕੋਟ ਸੁਖੀਆ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਲੰਬਾਈ 6.38 ਕਿਲੋਮੀਟਰ ਹੈ ਅਤੇ ਇਸ ਉੱਤੇ ਕਰੀਬ 685.95 ਲੱਖ ਰੁਪਏ ਦੀ ਰਕਮ ਖਰਚ ਕੀਤੀ ਜਾਵੇਗੀ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਸ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਸੁਰੱਖਿਅਤ ਅਤੇ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵਾਂ ਦੀ ਬੱਚਤ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਰਾਸ਼ੀ ਖਰਚ ਰਹੀ ਹੈ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ...
ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਮਾਲੇਰਕੋਟਲਾ ਵਿੱਚ ਬਾਲ ਭਿੱਖਿਆ ਵਿਰੁੱਧ ਕੀਤੀ ਵਿਸ਼ੇਸ਼ ਚੈਕਿੰਗ

ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਮਾਲੇਰਕੋਟਲਾ ਵਿੱਚ ਬਾਲ ਭਿੱਖਿਆ ਵਿਰੁੱਧ ਕੀਤੀ ਵਿਸ਼ੇਸ਼ ਚੈਕਿੰਗ

Hot News
ਮਾਲੇਰਕੋਟਲਾ, 04 ਫਰਵਰੀ –                    ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪ੍ਰੋਜੈਕਟ ਜੀਵਨ ਜੋਤ 2.0 ਅਧੀਨ ਮਾਲੇਰਕੋਟਲਾ ਵਿਖੇ ਬੱਚਿਆਂ ਨੂੰ ਭੀਖ ਮੰਗਣ ਦੀਆਂ ਘਟਨਾਵਾਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਅਤੇ ਭੀੜ-ਭਾੜ ਵਾਲੀਆਂ ਥਾਵਾਂ ’ਤੇ ਬਾਲ ਵਿਭਾਗ ਦੀ ਟੀਮ ਵੱਲੋਂ ਬਾਲ ਭਿੱਖਿਆ ਸਬੰਧੀ ਜਾਂਚ ਕੀਤੀ ਗਈ।                     ਇਸ ਚੈਕਿੰਗ ਦੌਰਾਨ ਦੋ ਬੱਚੇ ਬਜ਼ਾਰ ਵਿੱਚ ਭੀਖ ਮੰਗਦੇ ਪਾਏ ਗਏ। ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਦੀ ਟੀਮ ਵੱਲੋਂ ਬੱਚਿਆਂ ਨਾਲ ਸੰਵੇਦਨਸ਼ੀਲ ਢੰਗ ਨਾਲ ਗੱਲਬਾਤ ਕੀਤੀ ਗਈ ਅਤੇ ਬੱਚਿਆਂ ਨੂੰ ਚਾਇਲਡ ਵੈਲਫੇਅਰ ਕਮੇਟੀ (CWC) ਦੀ ਟੀਮ ਦੇ ਸਪੁਰਦ ਕੀਤਾ ਗਿਆ। ਜਿੱਥੇ ਮਾਹਿਰਾਂ ਵੱਲੋਂ ਬੱਚਿਆਂ ਦੀ ਕਾਉਂਸਲਿੰਗ ਕੀਤੀ ਗਈ ਅਤੇ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਬਾਰੇ ...
ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ

ਹਲਦੀ ਦਾ ਪ੍ਰੋਸੈਸਿੰਗ ਪਲਾਂਟ ਬਣਿਆ ਆਮਦਨ ਦਾ ਵਧੀਆ ਸਰੋਤ – ਮੁੱਖ ਖੇਤੀਬਾੜੀ ਅਫ਼ਸਰ

Hot News
ਖਡੂਰ ਸਾਹਿਬ, 04 ਫਰਵਰੀ (              )- ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਅਤੇ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਸਹਾਇਕ ਧੰਦਿਆਂ ਸਬੰਧੀ ਪ੍ਰੇਰਿਤ ਕਰਨ ਦੇ ਉਦੇਸ ਨਾਲ ਜਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਤੇਜਬੀਰ ਸਿੰਘ ਭੰਗੂ ਦੇ ਦਿਸਾ ਨਿਰਦੇਸਾਂ ਤਹਿਤ ਡਾ. ਯਾਦਵਿੰਦਰ ਸਿੰਘ ਬਲਾਕ ਟੈਕਨੋਲੋਜੀ ਮੈਨੇਜਰ ਖਡੂਰ ਸਾਹਿਬ ਵੱਲੋਂ ਹਲਦੀ ਪ੍ਰੋਸੈਸਿੰਗ ਪਲਾਂਟ ਨਾਗੋਕੇ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪ੍ਰੈਸ ਨਾਲ ਗੱਲਬਾਤ ਕਰਦਿਆਂ ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ 2011-12 ਵਿੱਚ ਉਨਾਂ ਨੇ ਰਵਾਇਤੀ ਖੇਤੀ ਦੇ ਨਾਲ-ਨਾਲ ਹਲਦੀ ਬੀਜਣ ਦੀ ਸੁਰੂਆਤ ਵੀ ਕੀਤੀ। ਉਨਾਂ ਨੇ ਸ਼ੁਰੂਆਤ ਵਿੱਚ ਇੱਕ ਕਿੱਲੋ ਵਿੱਚ ਹਲਦੀ ਦੀ ਬਿਜਾਈ ਕੀਤੀ । ਸ੍ਰੀ ਕ੍ਰਿਸ਼ਨ ਕੁਮਾਰ ਦੀ ਮਾਲਕੀ 6 ਏਕੜ ਹੈ, ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ, ਉਸ ਤਰ੍ਹਾਂ ਹੀ ਸ੍ਰੀ ਕ੍ਰਿਸ਼ਨ ਕੁਮਾਰ ਅਤੇ ਉਹਨਾਂ ਦੇ ਹਿੱਸੇਦਾਰ ਸ੍ਰੀ ਅਮਰਜੀਤ ਸਿੰਘ ਦੀ ਦਿਲਚਸਪੀ ਹੋਰ ਵਧੀ...
ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

ਮਜੀਠੀਆ ਦੀ ਜ਼ਮਾਨਤ ‘ਤੇ ਅਮਨ ਅਰੋੜਾ: ਕਾਨੂੰਨ, ਸਬੂਤ ਅਤੇ ਸੱਚਾਈ ਸਿਆਸੀ ਜਸ਼ਨਾਂ ਨਾਲੋਂ ਕਿਤੇ ਵੱਧ ਮਜ਼ਬੂਤ ਹਨ

Punjab Politics
ਚੰਡੀਗੜ੍ਹ 3 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ 'ਤੇ ਪ੍ਰਤੀਕਿਰਿਆ ਦਿੰਦਿਆਂ ਸਪੱਸ਼ਟ ਕੀਤਾ ਕਿ ਜ਼ਮਾਨਤ ਨੂੰ ਦੋਸ਼-ਮੁਕਤੀ ਵਜੋਂ ਗਲਤ ਤਰੀਕੇ ਨਾਲ ਪੇਸ਼ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਇਹ ਰਾਹਤ ਪੂਰੀ ਤਰ੍ਹਾਂ ਪ੍ਰਕਿਰਿਆਤਮਕ ਹੈ ਅਤੇ ਇਹ ਮਜੀਠੀਆ ਵਿਰੁੱਧ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਨੂੰ ਕਿਸੇ ਵੀ ਤਰ੍ਹਾਂ ਕਮਜ਼ੋਰ ਨਹੀਂ ਕਰਦੀ। ਅਮਨ ਅਰੋੜਾ ਨੇ ਕਿਹਾ ਕਿ ਜ਼ਮਾਨਤ ਹਿਰਾਸਤ ਦੀ ਮਿਆਦ ਅਤੇ ਪ੍ਰਕਿਰਿਆਤਮਕ ਰਸਮੀ ਕਾਰਵਾਈਆਂ ਦੇ ਮੁਕੰਮਲ ਹੋਣ ਨਾਲ ਸਬੰਧਤ ਤਕਨੀਕੀ ਆਧਾਰਾਂ 'ਤੇ ਦਿੱਤੀ ਗਈ ਹੈ, ਨਾ ਕਿ ਕੇਸ ਦੇ ਗੁਣਾਂ ਦੇ ਆਧਾਰ 'ਤੇ। ਉਨ੍ਹਾਂ ਕਿਹਾ ਕਿ ਮਜੀਠੀਆ ਨੂੰ ਕੋਈ ਕਲੀਨ ਚਿੱਟ ਨਹੀਂ ਦਿੱਤੀ ਗਈ ਹੈ। ਵੱਡੇ ਪੱਧਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਬਰਕਰਾਰ ਹਨ ਅਤੇ ਹੁਣ ਅਦਾਲਤ ਵਿੱਚ ਇਨ੍ਹਾਂ ਦੀ ਡੂੰਘਾਈ ਨਾਲ ਪਰਖ ਕੀਤੀ ਜਾਵੇਗੀ। ਸਿਆਸੀ ਚੁਟਕੀ ਲੈਂਦਿਆਂ ਅਮਨ ਅਰੋੜਾ ਨੇ ਕਿਹਾ ਕਿ ਜ਼ਮਾਨਤ ...
ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ 3 ਫ਼ਰਵਰੀ 2026:- ਪੰਜਾਬ ਵਿਜੀਲੈਂਸ ਬਿਊਰੋ  ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਯਾਸੀਨ ਅਤੇ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਠੇਕੇ ਆਧਾਰਿਤ ਚਪੜਾਸੀ ਮੁਹੰਮਦ ਤਾਲੀਮ ਨੂੰ 18000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪੰਜਾਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਖੇਤੀਬਾੜੀ ਕਰਨ ਵਾਲਾ ਵਿਅਕਤੀ ਹੈ, ਨੇ 2018 ਤੋਂ 2021 ਦੀ ਮਿਆਦ ਲਈ ਤਹਿਸੀਲ ਬਲਾਚੌਰ ਦੇ ਪਿੰਡ ਭੱਦੀ ਵਿਖੇ ਸਥਿਤ ਪੰਜਾਬ ਵਕਫ਼ ਬੋਰਡ ਦੀ 10 ਕਨਾਲ ਜ਼ਮੀਨ ਲੀਜ਼ ’ਤੇ ਲਈ ਸੀ। ਸਾਲ 2021 ਵਿੱਚ ਲੀਜ਼ ਦੀ ਮਿਆਦ ਖਤਮ ਹੋਣ ਤੋਂ ਬਾਅਦ, ਸ਼ਿਕਾਇਤਕਰਤਾ ਨੇ ਲੀਜ਼ ਦੇ ਨਵੀਨੀਕਰਨ (ਰੀਨੇਵਲ) ਲਈ ਦੋਸ...
ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 3 ਫਰਵਰੀ:-ਭਾਰਤ ਸਰਕਾਰ ਵੱਲੋਂ ਜੀਐਸਟੀ 2.0 ਦਰ ਨੂੰ ਤਰਕਸੰਗਤ ਬਣਾਉਣ ਕਾਰਨ ਮਾਲੀਆ ਸਬੰਧੀ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ, ਪੰਜਾਬ ਵੱਲੋਂ ਜਨਵਰੀ 2026 ਦੌਰਾਨ ਜੀਐਸਟੀ ਜੁਟਾਉਣ ਵਿੱਚ ਅਹਿਮ ਵਾਧਾ ਦਰਜ ਕੀਤਾ ਹੈ ਜੋ ਬਿਹਤਰ ਪਾਲਣਾ, ਕੇਂਦ੍ਰਿਤ ਲਾਗੂਕਰਨ ਅਤੇ ਨਿਰੰਤਰ ਆਰਥਿਕ ਗਤੀਵਿਧੀਆਂ ਨੂੰ ਦਰਸਾਉਂਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਜਨਵਰੀ 2026 ਦੌਰਾਨ ਸੂਬੇ ਵਿੱਚ ਕੁੱਲ 2452.66 ਕਰੋੜ ਰੁਪਏ ਜੀਐਸਟੀ ਵਸੂਲਿਆ ਗਿਆ ਹੈ ਜਦੋਂ ਕਿ ਸ਼ੁੱਧ ਜੀਐਸਟੀ ਵਸੂਲਣ ਦੇ ਸਬੰਧ ਵਿੱਚ ਜਨਵਰੀ 2025 ਦੇ ਮੁਕਾਬਲੇ 15.7 ਫ਼ੀਸਦ ਦੀ ਦਰ ਨਾਲ ਸਾਲ-ਦਰ-ਸਾਲ 315 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਸ. ਚੀਮਾ ਨੇ ਕਿਹਾ ਕਿ ਇਹ ਪ੍ਰਾਪਤੀ ਕਾਫੀ ਅਹਿਮ ਹੈ ਕਿਉਂਕਿ ਜੀਐਸਟੀ 2.0 ਦਰ ਵਿੱਚ ਕਟੌਤੀ ਕਾਰਨ ਪੰਜਾਬ ਨੂੰ ਹਰ ਮਹੀਨੇ ਲਗਭਗ 250 ਕਰੋੜ ਰੁਪਏ ਦੇ ਮਾਲੀਆ ਨੁਕਸਾਨ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ ਧਾਗਾ, ਟੈਕਸਟਾਈਲ, ਹੌਜ਼ਰੀ, ਫਾਰਮਾਸਿਊਟੀਕਲ, ਬੀਮਾ, ਟਾਇਰ ਅਤੇ ਸੀਮਿੰਟ ਵਰਗੇ ਮੁੱਖ ਖੇਤਰ ਪ੍ਰਭਾਵਿਤ ਹੋ...
ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ

ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ

Hot News
ਤਰਨ ਤਾਰਨ, 03 ਫਰਵਰੀ (         )- ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਆਈ ਏ ਐਸ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨੈਸ਼ਨਲ ਮਿਸ਼ਨ ਆਫ ਐਡੀਬਲ ਆਇਲ ਸਕੀਮ ਅਧੀਨ ਪੱਟੀ ਅਤੇ ਪਿੰਡ ਬੂਹ ਹਵੇਲੀਆਂ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ ਭੁਪਿੰਦਰ ਸਿੰਘ, ਪਰਮਿੰਦਰ ਕੌਰ ਏਡੀਓ, ਗੁਰਪ੍ਰੀਤ ਸਿੰਘ ਬੀ ਟੀ ਐਮ, ਹਰਮਨਦੀਪ ਕੌਰ ਏਡੀਓ, ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਵਜੋਤ ਸਿੰਘ ਬਰਾੜ, ਡਾ ਸੁਰਿੰਦਰ ਸਿੰਘ ਰੰਧਾਵਾ, ਡਾ ਸੁਖਜਿੰਦਰ ਸਿੰਘ ਨੇ ਦੋ ਰੋਜ਼ਾ ਤਕਨੀਕੀ ਸੈਸ਼ਨ ਦੌਰਾਨ ਇਸ ਦੀ ਸਫਲ ਕਾਸ਼ਤ , ਸ਼ਹਿਦ ਮੱਖੀ ਪਾਲਣ ਤੇ ਪਸ਼ੂਆਂ ਦੀ ਚੰਗੀ ਸਿਹਤ ਸਬੰਧੀ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ਕਨੋਲਾ ਸਰੋਂ ਤੇਲ ਵਿੱਚ ਦੋ ਪ੍ਰਤੀਸ਼ਤ ਤੋਂ ਘੱਟ ਇਰੁਸਿਕ ਏਸਿਡ ਅਤੇ ਖਲ ਵਿੱਚ 30 ਮਾਈਕਰੋ ਮੂਲ ਪ੍ਰਤੀ ਗਰਾਮ ਤੋਂ ਘੱਟ ਗਲੂਕੋ ਸਿਨੋਲੇਟਸ ਹੁੰਦੇ ਹ...
ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪਰਿਵਾਰ ਨੂੰ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣਗੇ: ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਬਿਨਾਂ ਕਿਸੇ ਭੇਦਭਾਵ ਦੇ ਹਰੇਕ ਪਰਿਵਾਰ ਨੂੰ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣਗੇ: ਵਿਧਾਇਕ ਗੁਰਦੀਪ ਸਿੰਘ ਰੰਧਾਵਾ

Hot News
ਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਫਰਵਰੀ () ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਹਰੇਕ ਨਿਵਾਸੀ ਨੂੰ ਬਿਨਾਂ ਕਿਸੇ ਭੇਦਭਾਵ ਦੇ 10 ਲੱਖ ਰੁਪਏ ਦਾ ਸਿਹਤ ਬੀਮਾ ਕਾਰਡ ਜਾਰੀ ਕਰਨ ਦਾ ਵਾਅਦਾ ਕੀਤਾ ਹੈ, ਅਤੇ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਡਾਕਟਰੀ ਇਲਾਜ ਲਈ ਕਰਜ਼ਾ ਲੈਣ ਦੀ ਜ਼ਰੂਰਤ ਨਹੀਂ ਪਵੇਗੀ। ਉਨ੍ਹਾਂ ਅੱਜ ਆਪਣੇ ਪਿੰਡ ਸ਼ਾਹਪੁਰ  ਜਹਾਜ਼ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਬੰਧਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਮੁੱਖਮੰਤਰੀ ਸਿਹਤ ਯੋਜਨਾ ਬਨਾਉਣ ਲਈ ਰਜਿਸਟਰੇਸ਼ਨ ਕਰਨ ਲਈ ਵੱਧ ਤੋਂ ਵੱਧ ਕੈਂਪ ਲਗਾਏ ਜਾਣਗੇ ਤਾਂ ਜੋ ਜਲਦ ਹੈਲਥ ਕਾਰਡ ਬਣਾਏ ਜਾ ਸਕਣ। ਉਨ੍ਹਾਂ ਦੱਸਿਆ ਕਿ ਸੂਬੇ ਭਰ ਵਿੱਚ ਹੈਲਥ ਕਾਰਡ ਬਣਾਉਣ ਲਈ ਹੁਣ ਤੱਕ ਸਾਢੇ ਤਿੰਨ ਲੱਖ ਅਪਾਇੰਟਮੈਂਟ ਸਲਿੱਪਾਂ ਵੰਡੀਆਂ ਜਾ ਚੁੱਕੀਆਂ ਹਨ।...
ਨਿੱਕੂਵਾਲ ਯੂਥ ਕਲੱਬ ਵੱਲੋਂ ਕਰਵਾਏ ਜਾਣ ਵਾਲੇ ਕਬੱਡੀ ਕੱਪ ਲਈ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੂੰ ਦਿੱਤਾ ਸੱਦਾ

ਨਿੱਕੂਵਾਲ ਯੂਥ ਕਲੱਬ ਵੱਲੋਂ ਕਰਵਾਏ ਜਾਣ ਵਾਲੇ ਕਬੱਡੀ ਕੱਪ ਲਈ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੂੰ ਦਿੱਤਾ ਸੱਦਾ

Hot News
ਸ੍ਰੀ ਅਨੰਦਪੁਰ ਸਾਹਿਬ 03  ਫਰਵਰੀ: ਇੱਥੋਂ ਦੇ ਨੇੜਲੇ ਪਿੰਡ ਨਿੱਕੂਵਾਲ ਵਿਖੇ ਨਿੱਕੂਵਾਲ ਸਪੋਰਟਸ ਯੂਥ ਕਲੱਬ ਵਲੋਂ 20 ਅਤੇ 21 ਫਰਵਰੀ ਨੂੰ ਤੀਜਾ ਪੰਜਾਬ ਸਟਾਇਲ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਅੱਜ ਨਿੱਕੂਵਾਲ ਸਪੋਰਟਸ ਯੂਥ ਕਲੱਬ ਦੀ ਟੀਮ ਵਲੋਂ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੂੰ ਸੱਦਾ ਪੱਤਰ ਦਿੱਤਾ ਗਿਆ।        ਇਸ ਮੌਕੇ ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਨਿੱਕੂਵਾਲ ਸਪੋਰਟਸ ਯੂਥ ਕਲੱਬ ਵੱਲੋਂ ਕਰਵਾਏ ਜਾ ਰਹੇ ਕਬੱਡੀ ਕੱਪ ਦੀ ਭਰਪੂਰ ਸ਼ਲਾਘਾ ਕੀਤੀ, ਉਥੇ ਹੀ ਉਹਨਾਂ ਵੱਧ ਤੋਂ ਵੱਧ ਇਲਾਕਾ ਵਾਸੀਆਂ ਨੂੰ ਇਸ ਕਬੱਡੀ ਕੱਪ ਵਿਚ ਪਹੁੰਚਣ ਦੀ ਅਪੀਲ ਵੀ ਕੀਤੀ। ਕਲੱਬ ਦੇ ਪ੍ਰਧਾਨ ਸ਼ਰਨਪ੍ਰੀਤ ਸਿੰਘ ਸੰਨੀ ਨੇ ਦੱਸਿਆ ਕਿ ਇਸ ਕਬੱਡੀ ਕੱਪ ਵਿੱਚ ਨਾਮੀ ਖੇਡ ਅਕੈਡਮੀਆਂ ਭਾਗ ਲੈਣਗੀਆਂ। ਜਿਨ੍ਹਾਂ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੀ ਓਪਨ ਟੀਮ ਨੂੰ 1 ਲੱਖ ਰੁਪਏ ਅਤੇ ਦੂਜੇ ਸਥਾਨ ਦੀ ਟੀਮ ਨੂੰ 75 ਹਜਾਰ ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ। ਜਦਕਿ ਬੈਸਟ ਜਾਫੀ ਅਤੇ ਬੈਸਟ ਰੇਡਰ ਨੂੰ ਮੋਟਰਸਾਈਕਲ ਇਨਾਮ ਵਜੋਂ ਦਿੱਤ...