Sunday, August 16Malwa News
Shadow

Tag: punjab news

ਪੁੱਡਾ/ਗਲਾਡਾ ਦੇ ਡਿਫਾਲਟਰ ਅਲਾਟੀਆਂ ਲਈ ਇੱਕ ਹੋਰ ਸੁਨਹਿਰੀ ਮੌਕਾ

ਪੁੱਡਾ/ਗਲਾਡਾ ਦੇ ਡਿਫਾਲਟਰ ਅਲਾਟੀਆਂ ਲਈ ਇੱਕ ਹੋਰ ਸੁਨਹਿਰੀ ਮੌਕਾ

Hot News
ਲੁਧਿਆਣਾ, 30 ਜਨਵਰੀ (000) – ਜ਼ਿਲ੍ਹਾ ਗਲਾਡਾ ਅਫ਼ਸਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੁੱਡਾ/ਗਲਾਡਾ ਦੇ ਡਿਫਾਲਟਰ ਅਲਾਟੀਆਂ ਨੂੰ ਲਾਭ ਦੇਣ ਲਈ ਅਮਨੈਸਟੀ ਸਕੀਮ 2025 ਵਿੱਚ 31 ਮਾਰਚ, 2026 ਤੱਕ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦਸਿੱਆ ਕਿ ਗਲਾਡਾ ਅਥਾਰਟੀ ਨਾਲ ਸਬੰਧਤ ਰਿਹਾਇਸ਼ੀ ਅਤੇ ਕਮਰਸ਼ੀਅਲ ਪਲਾਟਾਂ ਅਤੇ ਮਕਾਨਾ ਦੇ ਡਿਫਾਲਟਰ ਅਲਾਟੀ ਜੋ ਪਹਿਲਾਂ ਇਸ ਸਕੀਮ ਅਧੀਨ ਲਾਭ ਲੈਣ ਤੋਂ ਵਾਂਝੇ ਰਹਿ ਗਏ ਸਨ,  ਲਈ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਦਾ ਮੁੜ ਇੱਕ ਹੋਰ ਸੁਨਹਿਰੀ ਮੌਕਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਚਾਹਵਾਨ ਅਲਾਟੀ ਆਪਣੀ ਪ੍ਰਤੀ ਬੇਨਤੀ 31 ਮਾਰਚ, 2026 ਸ਼ਾਮ 5:00 ਵਜ਼ੇ ਤੱਕ ਗਲਾਡਾ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਇਸ ਸਕੀਮ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਸੁਪਰਡੈਂਟ, ਜ਼ਿਲ੍ਹਾ ਦਫਤਰ, ਕਮਰਾ ਨੰਬਰ 111 ਅਤੇ 112 ਜ਼ਮੀਨੀ ਮੰਜ਼ਿਲ, ਗਲਾਡਾ, ਲੁਧਿਆਣਾ ਨਾਲ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਤੋਂ ਸ਼ਾਮ 5 ਵਜ਼ੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।...
ਵਿਸ਼ਵ ਕੁਸ਼ਟ ਨਿਵਾਰਣ ਦਿਵਸ ਮੌਕੇ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਰੂ

ਵਿਸ਼ਵ ਕੁਸ਼ਟ ਨਿਵਾਰਣ ਦਿਵਸ ਮੌਕੇ ‘ਸਪਰਸ਼’ ਕੁਸ਼ਟ ਰੋਗ ਜਾਗਰੂਕਤਾ ਪੰਦਰਵਾੜਾ ਸ਼ੁਰੂ

Hot News
ਤਰਨ ਤਾਰਨ  30 ਜਨਵਰੀ- ਜਿਲਾ ਤਰਨ ਤਾਰਨ ਦੇ ਸਿਵਲ ਸਰਜਨ, ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਸ਼ੁਕਰਵਾਰ ਨੂੰ ਜਿਲੇ ਦੇ ਵਿੱਚ ਵਿਸ਼ਵ ਕੁਸ਼ਟ ਰੋਗ ਦਿਵਸ ਮੌਕੇ 'ਸਪਰਸ਼' ਕੁਸ਼ਟ ਰੋਗ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ। ਨੈਸ਼ਨਲ ਲੈਪਰੋਸੀ ਇਰੈਡੀਕੇਸ਼ਨ ਪ੍ਰੋਗਰਾਮ ਤਹਿਤ ਦਫਤਰ ਸਿਵਲ ਸਰਜਨ ਵਿਖੇ ਕਰਵਾਈ ਗਏ ਜਾਗਰੂਕਤਾ ਸੈਮੀਨਾਰ ਦੌਰਾਨ ਨਰਸਿੰਗ ਕਾਲਜ ਦੇ ਵਿਦਿਆਰਥਣਾ ਵੱਲੋਂ ਵੀ ਹਿੱਸਾ ਲਿਆ ਗਿਆ। ਇਸ ਮੌਕੇ ਸਿਹਤ ਕਰਮੀਆਂ ਅਤੇ ਵਿਦਿਆਥਣਾ ਵਲੋਂ ਕੁਸ਼ਟ ਰੋਗ ਦੀ ਰੋਕਥਾਮ ਅਤੇ ਰੋਗੀਆਂ ਨਾਲ ਭੇਦਭਾਵ ਵਿਰੁੱਧ ਸੌਂਹ ਵੀ ਚੁੱਕੀ। ਲੇਪਰੋਸੀ ਪ੍ਰੋਗਰਾਮ ਦੇ ਨੋਡਲ ਅਫਸਰ ਡਾਕਟਰ ਰਾਘਵ ਗੁਪਤਾ ਅਤੇ ਚਮੜੀ ਰੋਗ ਦੇ ਮਾਹਿਰ ਡਾਕਟਰ ਸਤਵਿੰਦਰ ਸਿੰਘ ਮੌਜੂਦ ਰਹੇ। ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ  ਦੱਸਿਆ ਕਿ ਕੁਸ਼ਟ ਰੋਗ ਪੂਰੀ ਤਰ੍ਹਾਂ ਇਲਾਜ ਯੋਗ ਹੈ ਅਤੇ ਸਾਨੂੰ ਇਸ ਰੋਗ ਤੋਂ ਪੀੜਤ ਵਿਅਕਤੀ ਨਾਲ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਕਰਨਾ ਚਾਹੀਦਾ। ਉਹਨਾਂ ਦੱਸਿਆ ਕਿ ਕੁਸ਼ਟ ਰੋਗ ਦੀ ਰੋਕਥਾਮ ਲਈ ਤਰਨ ਤਾਰਨ ਵਿਖੇ ...
ਫ਼ਰੀਦਕੋਟ ਦਾ ਸਰਬਪੱਖੀ ਵਿਕਾਸ ਹੀ ਮੁੱਖ ਤਰਜੀਹ- ਗੁਰਦਿੱਤ ਸਿੰਘ ਸੇਖੋਂ

ਫ਼ਰੀਦਕੋਟ ਦਾ ਸਰਬਪੱਖੀ ਵਿਕਾਸ ਹੀ ਮੁੱਖ ਤਰਜੀਹ- ਗੁਰਦਿੱਤ ਸਿੰਘ ਸੇਖੋਂ

Local
ਫ਼ਰੀਦਕੋਟ 30 ਜਨਵਰੀ- ਹਲਕਾ ਫ਼ਰੀਦਕੋਟ ਦੇ ਲੋਕਾਂ ਦੀ ਚਿਰੋਕਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਕ ਹੋਰ ਵੱਡਾ ਅਤੇ ਇਤਿਹਾਸਕ ਵਿਕਾਸੀ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਗੋਲੇਵਾਲਾ ਤੋਂ ਚੁੱਘੇਵਾਲਾ ਹੁੰਦੀ ਹੋਈ ਸ੍ਰੀ ਮੁਕਤਸਰ ਸਾਹਿਬ–ਫਿਰੋਜ਼ਪੁਰ ਰੋਡ ਨਾਲ ਜੁੜਦੀ ਸੜਕ ਨੂੰ ਹੁਣ 12.3 ਫੁੱਟ ਤੋਂ ਵਧਾ ਕੇ 18 ਫੁੱਟ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ 11.96 ਕਿਲੋਮੀਟਰ ਹੈ। ਇਸ ਪ੍ਰੋਜੈਕਟ ਲਈ 992.83 ਲੱਖ ਰੁਪਏ ਦੀ ਐਗਜ਼ਿਕਿਊਸ਼ਨ ਲਾਗਤ ਅਤੇ 52.14 ਲੱਖ ਰੁਪਏ ਦੀ ਮੇਨਟੀਨੈਂਸ ਲਾਗਤ ਨਿਰਧਾਰਤ ਕੀਤੀ ਗਈ ਹੈ, ਜਿਸ ਨਾਲ ਪ੍ਰੋਜੈਕਟ ਦੀ ਕੁੱਲ ਲਾਗਤ 1044.97 ਲੱਖ ਰੁਪਏ ਬਣਦੀ ਹੈ। ਇਹ ਪ੍ਰੋਜੈਕਟ ਸਪੈਸ਼ਲ ਅਸਿਸਟੈਂਟ ਟੂ ਸਟੇਟ ਫਾਰ ਕੈਪੀਟਲ ਇਨਵੈਸਟਮੈਂਟ ਸਕੀਮ 2025-26 ਤਹਿਤ ਮਨਜ਼ੂਰ ਕੀਤਾ ਗਿਆ ਹੈ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਇਸ ਮਹੱਤਵਪੂਰਨ ਵਿਕਾਸੀ ਪ੍ਰੋਜੈਕ...
ਮਾਨਤਾ ਪ੍ਰਾਪਤ ਯੂਥ ਕਲੱਬ ਯੁਵਕ ਸੇਵਾਵਾਂ ਵਿਭਾਗ ‘ਚ ਕਾਰਗੁਜ਼ਾਰੀ ਦੀ ਰਿਪੋਰਟ ਕਰਨ-ਡਿਪਟੀ ਕਮਿਸ਼ਨਰ

ਮਾਨਤਾ ਪ੍ਰਾਪਤ ਯੂਥ ਕਲੱਬ ਯੁਵਕ ਸੇਵਾਵਾਂ ਵਿਭਾਗ ‘ਚ ਕਾਰਗੁਜ਼ਾਰੀ ਦੀ ਰਿਪੋਰਟ ਕਰਨ-ਡਿਪਟੀ ਕਮਿਸ਼ਨਰ

Local
ਮਾਨਸਾ, 30 ਜਨਵਰੀ:-ਯੁਵਕ ਕਲੱਬ ਪਾਲਿਸੀ 2025 ਤਹਿਤ ਯੂਥ ਕਲੱਬਾਂ ਦੀ ਕਾਰਗੁਜਾਰੀ ਦੀ ਸਮੀਖਿਆ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਕਿਹਾ ਕਿ ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ ਪੰਜਾਬ ਵੱਲੋਂ ਪ੍ਰਵਾਨਗੀ ਉਪਰੰਤ ਯੂਥ ਕਲੱਬ ਪਾਲਿਸੀ 2025 ਦੀ ਨੋਟੀਫੀਕੇਸ਼ਨ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਜ਼ਿਲ੍ਹਾ ਮਾਨਸਾ ਦੇ ਯੁਵਕ ਸੇਵਾਵਾਂ ਕਲੱਬਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਦੱਸਿਆ ਕਿ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੁਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ (ਗੈਰ ਸਰਗਰਮ) ਯੂਥ ਕਲੱਬਾ ਨੂੰ ਰੱਦ ਕਰਨ ਦਾ ਫੈਸਲਾ 21 ਜ਼ਨਵਰੀ 2026 ਨੂੰ ਪ੍ਰਕਾਸ਼ਿਤ ਪਬਲਿਕ ਨੋਟਿਸ ਰਾਹੀਂ ਲਿਆ ਗਿਆ ਹੈ।ਇਸ ਲਈ ਉਨ੍ਹਾਂ ਵਿਭਾਗ ਨਾਲ ਮਾਨਤਾ ਯੂਥ ਕਲੱਬਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਜ਼ਿਲ੍ਹੇ ਦੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਬਹੁਮੰਤਵੀ ਖੇਡ ਸਟੇਡੀਅਮ ਮਾਨਸਾ ਦੇ ਦਫ਼ਤਰ ਵਿੱਚ ਪਹੁੰਚ ਕੇ ਪੰਜਾਬ ਸਰਕਾਰ ਵੱਲੋਂ ਜਾਰੀ ਨੋਟਿਸ ਦੀ ਪਾਲਣਾ ਹਿੱਤ 45 ਦਿਨ ਦੇ ਅੰਦਰ—ਅੰਦਰ ਆਪਣੇ ਕਲੱ...
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ ਗਈ

Local
ਰੂਪਨਗਰ, 30 ਜਨਵਰੀ: ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਵੱਲੋਂ ਉਨ੍ਹਾਂ ਨੂੰ ਉਚੇਚੇ ਤੌਰ ’ਤੇ ਯਾਦ ਕਰਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡਚਲਵਾਲ ਨੇ ਕਿਹਾ ਕਿ 30 ਜਨਵਰੀ ਦਾ ਦਿਨ ਭਾਰਤ ਦੇ ਇਤਿਹਾਸ ਵਿਚ ਬਹੁਤ ਮਹੱਤਵਪੂਰਨ ਹੈ ਅਤੇ ਇਸ ਦਿਨ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਲਈ ਜਾਨਾਂ ਵਾਰਨ ਵਾਲੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ।  ਸ਼ਹੀਦਾਂ ਦੇ ਲਈ ਕਰਵਾਏ ਗਏ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦਾਂ ਕਰਕੇ ਹੀ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਅਤੇ ਸਾਨੂੰ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਤੋਂ ਆਪਣੀ ਜ਼ਿੰਦਗੀ ਦਾ ਮਾਰਗ ਦਰਸ਼ਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਸੰਜੋਏ ਹੋਏ ਸੁਪਨਿਆਂ ਨੂੰ ਸਾਨੂੰ ਪੂਰ...
ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਿਆ

ਬਲੀਦਾਨ ਦਿਵਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਦੋ ਮਿੰਟ ਦਾ ਮੋਨ ਧਾਰਿਆ

Local
ਫ਼ਰੀਦਕੋਟ 30 ਜਨਵਰੀ  () ਅੱਜ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫ਼ੁੱਲ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।   ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਦੇਸ਼ ਭਗਤਾਂ ਦੀ ਕੁਰਬਾਨੀਆਂ ਸਦਕਾ ਹੀ ਅੱਜ ਅਸੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਵੀ ਆਪਣੇ ਸ਼ਹੀਦਾਂ ਤੋਂ ਪ੍ਰੇਰਣਾ ਲੈਂਦਿਆਂ ਆਪਣੇ ਦੇਸ਼ ਦੀ ਤਰੱਕੀ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਸਮਾਰੋਹ ਵਿਚ ਪੁੱਜੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਹੀਦਾਂ ਦੀ ਯਾਦ ਵਿਚ 2 ਮਿੰਟ ਦਾ ਮੋਨ ਧਾਰ ਕੇ ਸ਼...
ਜਲੰਧਰ ਜ਼ਿਲ੍ਹੇ ਵਿੱਚ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ: ਹਰਪਾਲ ਸਿੰਘ ਚੀਮਾ

ਜਲੰਧਰ ਜ਼ਿਲ੍ਹੇ ਵਿੱਚ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ: ਹਰਪਾਲ ਸਿੰਘ ਚੀਮਾ

Punjab Politics
ਚੰਡੀਗੜ੍ਹ, 29 ਜਨਵਰੀ : ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਛੇ ਸਦੀਆਂ ਪਹਿਲਾਂ ਸਮਾਜਿਕ-ਆਰਥਿਕ-ਰਾਜਨੀਤਿਕ ਬਰਾਬਰਤਾ ਦੇ ਦਿੱਤੇ ਸੰਦੇਸ਼ ਨੂੰ ਅਗਲੀਆਂ ਪੀੜ੍ਹੀਆਂ ਤੱਕ ਲਿਜਾਣ ਅਤੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਪਸਾਰ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ ਵਿੱਚ ਡੇਰਾ ਬੱਲਾਂ ਨਜ਼ਦੀਕ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਬਣਾਇਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦੇਸ਼ ਭਰ ਵਿੱਚ ਇਹ ਆਪਣੇ ਆਪ ਵਿੱਚ ਇੱਕ ਵਿਸ਼ੇਸ਼ ਉਪਰਾਲਾ ਹੈ ਜਿਸ ਲਈ ਪੰਜਾਬ ਸਰਕਾਰ ਨੇ ਸਾਢੇ 10 ਕਰੋੜ ਰੁਪਏ ਦੀ ਲਾਗਤ ਨਾਲ 9 ਏਕੜ ਤੋਂ ਵੱਧ ਜ਼ਮੀਨ ਅਧਿਐਨ ਸੈਂਟਰ ਦੇ ਨਾਂ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਵਿਚਾਰਧਾਰਾ ਨੂੰ ਪੂਰੀ ਦੁਨੀਆਂ ਤੱਕ ਪਹੁੰਚਾਉਣ ਲਈ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾਉਣ ਲਈ ਸੂਬੇ ਦੀ ਵਚਨਬੱਧਤਾ 'ਤੇ ਜ਼ੋਰ ਦਿੰਦਿਆਂ ਸ. ਚੀਮਾ ਨੇ ਦੱਸਿਆ ਕਿ ਇ...
ਆਪ ਆਗੂ ਪੰਨੂ ਨੇ ਰਜਿੰਦਰ ਕੌਰ ਭੱਠਲ ਦੇ ਹੈਰਾਨੀਜਨਕ ਬਿਆਨ ‘ਤੇ ਵੜਿੰਗ ਅਤੇ ਬਾਜਵਾ ਦੀ ਚੁੱਪ ਦੀ ਕੀਤੀ ਨਿੰਦਾ

ਆਪ ਆਗੂ ਪੰਨੂ ਨੇ ਰਜਿੰਦਰ ਕੌਰ ਭੱਠਲ ਦੇ ਹੈਰਾਨੀਜਨਕ ਬਿਆਨ ‘ਤੇ ਵੜਿੰਗ ਅਤੇ ਬਾਜਵਾ ਦੀ ਚੁੱਪ ਦੀ ਕੀਤੀ ਨਿੰਦਾ

Punjab Politics
ਚੰਡੀਗੜ੍ਹ, 29 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵੱਲੋਂ ਦਿੱਤੇ ਗਏ ਹੈਰਾਨ ਕਰਨ ਵਾਲੇ ਬਿਆਨਾਂ 'ਤੇ ਕਾਂਗਰਸੀ ਲੀਡਰਸ਼ਿਪ ਦੀ "ਅਪਰਾਧਿਕ ਚੁੱਪ" ਲਈ ਤਿੱਖਾ ਹਮਲਾ ਕੀਤਾ। ਭੱਠਲ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਕਾਂਗਰਸ ਸਰਕਾਰ ਦੀ ਵਾਪਸੀ ਲਈ ਪੰਜਾਬ ਵਿੱਚ ਬੰਬ ਧਮਾਕੇ ਕਰਵਾਉਣ ਦੀ ਸਲਾਹ ਦਿੱਤੀ ਗਈ ਸੀ। ਵੀਰਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਇਹ ਬਹੁਤ ਹੀ ਚਿੰਤਾਜਨਕ ਗੱਲ ਹੈ ਕਿ ਇੰਟਰਵਿਊ ਵਾਇਰਲ ਹੋਣ ਦੇ 24 ਘੰਟਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਰਜਿੰਦਰ ਕੌਰ ਭੱਠਲ ਅਤੇ ਨਾ ਹੀ ਕਿਸੇ ਸੀਨੀਅਰ ਕਾਂਗਰਸੀ ਆਗੂ ਨੇ ਇਸ ਬਿਆਨ 'ਤੇ ਸਪੱਸ਼ਟੀਕਰਨ ਦਿੱਤਾ ਹੈ ਅਤੇ ਨਾ ਹੀ ਇਸ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਸਵਾਲ ਕੀਤਾ ਕਿ ਇਹ ਚੁੱਪ ਕਈ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਕੀ ਇਹ ਬਿਆਨ ਸੱਚ ਹਨ, ਜਾਂ ਕਾਂਗਰਸ ਕਿਸੇ ਬਹੁਤ ਹੀ ਕੌੜੀ ਸੱਚਾਈ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ? ਪੰਨੂ ਨੇ ਯਾਦ ਦਿਵਾਇਆ ...
ਗਰਭਵਤੀ ਔਰਤਾਂ ਨੂੰ ਰੋਜ਼ਾਨਾ ਇੱਕੋ ਕਿਸਮ ਦੀ ਖ਼ੁਰਾਕ ਲੈਣ ਤੋਂ ਪਰਹੇਜ਼ ਕਰਨ ਦੀ ਸਲਾਹ- ਡਾ. ਅਨੂ ਸ਼ਰਮਾ

ਗਰਭਵਤੀ ਔਰਤਾਂ ਨੂੰ ਰੋਜ਼ਾਨਾ ਇੱਕੋ ਕਿਸਮ ਦੀ ਖ਼ੁਰਾਕ ਲੈਣ ਤੋਂ ਪਰਹੇਜ਼ ਕਰਨ ਦੀ ਸਲਾਹ- ਡਾ. ਅਨੂ ਸ਼ਰਮਾ

Local
ਕੀਰਤਪੁਰ ਸਾਹਿਬ 29 ਜਨਵਰੀ : ਸਿਵਲ ਸਰਜਨ ਡਾ.ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਰਜੀਤ ਸਿੰਘ ਦੀ ਅਗਵਾਈ ਹੇਠ ਪੀ.ਐੱਚ.ਸੀ ਕੀਰਤਪੁਰ ਸਾਹਿਬ ਅਤੇ ਇਸਦੇ ਅਧੀਨ ਆਉਂਦੇ ਵੱਖ-ਵੱਖ ਆਯੂਸ਼ਮਾਨ ਅਰੋਗਿਆ ਕੇਂਦਰਾਂ 'ਤੇ ਮਮਤਾ ਦਿਵਸ ਮਨਾਇਆ ਗਿਆ। ਇਸ ਮੌਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਫ਼ਤ ਟੀਕਾਕਰਨ ਅਤੇ ਸਿਹਤ ਜਾਂਚ ਕੀਤੀ ਗਈ।     ਮਹਿਲਾ ਮੈਡੀਕਲ ਅਫ਼ਸਰ ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਬੁੱਧਵਾਰ ਮਮਤਾ ਦਿਵਸ ਮੌਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਵਿਸ਼ੇਸ਼ ਕੈਂਪ ਲਗਾਇਆ ਜਾਂਦਾ ਹੈ, ਜਿੱਥੇ ਮਾਂ ਅਤੇ ਬੱਚੇ ਨੂੰ ਵੱਖ ਵੱਖ ਰੋਗਾਂ ਤੋਂ ਬਚਾਉਣ ਲਈ ਉਹਨਾਂ ਦਾ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ। ਉਹਨਾਂ ਦੱਸਿਆ ਕਿ ਮਮਤਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਮਾਂ ਅਤੇ ਸ਼ਿਸ਼ੂ ਮੌਤ ਦਰ ਨੂੰ ਘਟਾਉਣਾ ਹੈ।      ਡਾ. ਅਨੂ ਸ਼ਰਮਾ ਨੇ ਦੱਸਿਆ ਕਿ ਮਮਤਾ ਦਿਵਸ ਮੌਕੇ ਲਾਏ ਗਏ ਕੈਂਪ ਵਿੱਚ ਗਰਭਵਤੀ ਔਰਤਾਂ ਨੂੰ ਆਇਰਨ ਫੋਲਿਕ ਐਸਿਡ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਮੁਫ਼ਤ ਵੰਡੀਆਂ ਗਈਆਂ। ਇਸ ਤੋਂ ਇਲਾਵਾ ਉਨ੍ਹਾਂ ਨੂੰ ਦੁੱਧ, ਹਰੀਆਂ ਸਬਜ਼ੀਆ...
1.77 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਪੁਲ ਦੀ ਉਸਾਰੀ- ਗੁਰਦਿੱਤ ਸਿੰਘ ਸੇਖੋਂ

1.77 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ ਪੁਲ ਦੀ ਉਸਾਰੀ- ਗੁਰਦਿੱਤ ਸਿੰਘ ਸੇਖੋਂ

Local
ਫ਼ਰੀਦਕੋਟ 29 ਜਨਵਰੀ-ਫ਼ਰੀਦਕੋਟ-ਕੋਟਕਪੂਰਾ ਰੋਡ ਉੱਪਰ ਪੈਂਦੀ ਲੰਘੇਆਣਾ ਡ੍ਰੇਨ, ਨੇੜੇ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਪੁਲ ਦੀ ਉਸਾਰੀ ਦਾ ਕੰਮ ਲਗਭਗ 1.77 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਇਹ ਜਾਣਕਾਰੀ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਇਸ ਪੁਲ ਦੀ ਚੌੜਾਈ ਕਰੀਬ 16 ਮੀਟਰ (53 ਫੁੱਟ) ਹੋਵੇਗੀ।  ਉਨ੍ਹਾਂ ਦੱਸਿਆ ਕਿ ਜਲਦ ਹੀ ਇਸ ਮਹੱਤਵਪੂਰਨ ਪ੍ਰੋਜੈਕਟ ਦਾ ਕੰਮ ਸ਼ੁਰੂ ਕੀਤਾ ਜਾਵੇਗਾ, ਜਿਸਨੂੰ ਨੈਸ਼ਨਲ ਹਾਈਵੇ ਡਿਵੀਜ਼ਨ, ਲੋਕ ਨਿਰਮਾਣ ਵਿਭਾਗ ਫ਼ਰੀਦਕੋਟ ਵੱਲੋਂ 9 ਮਹੀਨੇ ਦੇ ਨਿਰਧਾਰਤ ਸਮੇਂ ਅੰਦਰ ਪੂਰਾ ਕੀਤਾ ਜਾਵੇਗਾ। ਇਸ ਕੰਮ ਦੇ ਟੈਂਡਰ ਅਲਾਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਲੰਮੇ ਸਮੇਂ ਤੋਂ ਇਸ ਪੁਲ ਦੀ ਮੰਗ ਕੀਤੀ ਜਾ ਰਹੀ ਸੀ, ਪੁਲ ਦੇ ਭੀੜੇ ਬਣੇ ਹੋਣ ਕਾਰਨ ਵੱਡੇ ਵਹੀਕਲ  ਲੰਘਾਉਣ ਵਿੱਚ ਬਹੁਤ ਦਿੱਕਤ ਆਉਂਦੀ ਹੈ ਅਤੇ ਪਿਛਲੇ ਸਮੇਂ ਦੌਰਾਨ ਇੱਥੇ ਕਈ ਹਾਦਸੇ ਵਾਪਰ ਚੁੱਕੇ ਹਨ। ਸ.ਸੇਖੋਂ ਨੇ ਕਿਹਾ ਕਿ ਇਸ ਪੁਲ ਦੀ ਉਸਾਰੀ ਨਾਲ ਆਵਾਜਾਈ ਸੁਚਾਰੂ ...