ਤਸਕਰੀ ਗਿਰੋਹ ਦੇ ਪੰਜ ਮੈਂਬਰਾਂ ਨੂੰ ਚਾਰ ਗਲੋਕ ਪਿਸਤੌਲਾਂ, 2 ਕਿਲੋ ਹੈਰੋਇਨ ਸਮੇਤ ਕੀਤਾ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 17 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਨੂੰ ਸੁਰੱਖਿਅਤ ਅਤੇ ਸ਼ਾਂਤੀਪੂਰਨ ਬਣਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਚੈਕਿੰਗ ਅਤੇ ਵਿਸ਼ੇਸ਼ ਆਪ੍ਰੇਸ਼ਨਾਂ ਦੌਰਾਨ ਵੱਡੀ ਸਫਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਨਾਲ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਇੱਕ ਤਸਕਰੀ ਨੈੱਟਵਰਕ ਦੇ ਪੰਜ ਮੈਂਬਰਾਂ ਨੂੰ, ਚਾਰ 9 ਐਮਐਮ ਕੈਲੀਬਰ ਗਲੋਕ ਪਿਸਤੌਲ ਅਤੇ 2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿ਼ਵਮ ਅਰੋੜਾ ਵਾਸੀ ਨਿਊ ਜਸਪਾਲ ਨਗਰ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਵਾਸੀ ਨਿਊ ਕਪੂਰ ਨਗਰ, ਅੰਮ੍ਰਿਤਸਰ, ਅਨਮੋਲਦੀਪ ਸਿੰਘ ਵਾਸੀ ਸੁਲਤਾਨਵਿੰਡ ਰੋਡ, ਅੰਮ੍ਰਿਤਸਰ, ਅਭਿਸ਼ੇਕ ਸਿੰਘ ਵਾਸੀ ਪਿੰਡ ਢੰਡ, ਤਰਨਤਾਰਨ ਅਤੇ ਕੁਲਮੀਤ ਸਿੰਘ ਵਾਸੀ ਕਲੋਨੀ ਗੰਗਾ ਨਗਰ ਪਿੰਡ ਢੰਡ, ਤਰਨਤਾਰਨ ਵਜੋਂ ਹੋਈ ਹੈ।
ਡੀਜੀਪੀ ਗੌ...








