ਖੇਡਾਂ ਵਤਨ ਪੰਜਾਬ ਦੀਆਂ: ਬਲਾਕ ਮਹਿਲ ਕਲਾਂ ਦੀਆਂ ਖੇਡਾਂ ਦਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ ਆਗਾਜ਼
ਬਰਨਾਲਾ/ਮਹਿਲ ਕਲਾਂ, 7 ਸਤੰਬਰ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੀ ਨੌਜਵਾਨੀ ਨੂੰ ਖੇਡਾਂ ਨਾਲ ਜੋੜਨ ਲਈ ਕਰਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਸੀਜ਼ਨ 4 ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਅੱਜ ਸ਼ਹੀਦ ਬੀਬੀ ਕਿਰਨਜੀਤ ਕੌਰ ਯਾਦਗਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲ ਕਲਾਂ ਵਿਖੇ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਪੰਜਾਬ ਵਿਧਾਨ ਸਭਾ ਕੁਲਵੰਤ ਸਿੰਘ ਪੰਡੋਰੀ ਵਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਇਹ ਖੇਡਾਂ ਸਾਡੇ ਨੌਜਵਾਨਾਂ ਦੇ ਬਹੁ-ਪੱਖੀ ਵਿਕਾਸ ਲਈ ਵਰਦਾਨ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਅਤੇ ਖੇਡ ਮੈਦਾਨਾਂ ਤੋਂ ਹੀ ਸਾਡੇ ਵੱਡੀ ਗਿਣਤੀ ਨੌਜਵਾਨ ਕੌਮਾਂਤਰੀ ਪੱਧਰ ਤੱਕ ਪੁੱਜਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਦਾ ਆਗਾਜ਼ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਕੱਲ੍ਹ ਬਠਿੰਡਾ ਤੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਰਾਜ ਪੱਧਰ ਉੱਤੇ ਸੋਨ ਤਗਮਾ ਜੇਤੂ ਨੂੰ 10 ਹਜਾਰ, ...








