ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ
ਚੰਡੀਗੜ੍ਹ / ਜਲੰਧਰ, 7 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਜਲੰਧਰ ਦੇ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾਂਦੇ ਖੇਡ ਮੁਕਾਬਲਿਆਂ ਨੇ ਜਿਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਦਾ ਰੁਖ਼ ਖੇਡ ਮੈਦਾਨਾਂ ਵੱਲ ਮੋੜਿਆ ਹੈ ਉਥੇ ਹਰ ਉਮਰ ਦੇ ਖਿਡਾਰੀਆਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਮੰਚ ਵੀ ਪ੍ਰਦਾਨ ਕੀਤਾ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਵਿਸ਼ੇਸ਼ ਯਤਨਾ ਸਦਕਾ ਸੂਬੇ ਵਿੱਚ ਖੇਡਾਂ ਦਾ ਇਕ ਨਵਾਂ ਦੌਰ ਸ਼ੁਰੂ ਹੋਇਆ ਹੈ ਅਤੇ ਪੰਜਾਬ ਦੇ ਖਿਡਾਰੀ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਸੂਬੇ ਤੇ ਦੇਸ਼ ਨਾਂ ਰੌਸ਼ਨ ਕਰ ਰਹੇ ਹ...








