ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 5 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨੀਤੀਆਂ ਉਲੀਕਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਯੋਜਨਾਵਾਂ ਵਿੱਚ ਜੰਗਲਾਤ ਕਾਮਿਆਂ ਦਾ ਅਹਿਮ ਸਥਾਨ ਹੈ।
ਅੱਜ ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਪੰਜਾਬ ਨਾਲ ਇੱਕ ਮੀਟਿੰਗ ਦੌਰਾਨ ਜੰਗਲਾਤ ਮੰਤਰੀ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਨੂੰ ਧੀਰਜ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ਨੂੰ ਉੱਚ ਪੱਧਰ 'ਤੇ ਚੁੱਕਣ ਦਾ ਭਰੋਸਾ ਦਿੱਤਾ।
ਫੀਲਡ ਵਰਕਰਾਂ ਵੱਲੋਂ ਕੀਤੇ ਜਾਂਦੇ ਕੰਮਾਂ ਨੂੰ ਖਤਰੇ ਵਾਲੇ ਕੰਮਾਂ ਦੀ ਸ਼੍ਰੇਣੀ ਵਿੱਚ ਸ਼ਾਮਿਲ ਕਰਨ ਦੀ ਮੰਗ ਸਬੰਧੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਸਰਕਾਰ ਦੇ ਉੱਚ ਪੱਧਰ 'ਤੇ ਚੁੱਕਣਗੇ।
ਮੀਟਿੰਗ ਦੌਰਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ ਕਿਉਂਕਿ ਸੂਬਾ ਸਰਕਾਰ ਕਾਮਿਆਂ ਦੀ ਨੌਕਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚ...








