ਵਿਜੀਲੈਂਸ ਬਿਊਰੋ ਨੇ ਠੇਕਾ ਅਧਾਰਤ ਕਰਮਚਾਰੀ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਚੰਡੀਗੜ੍ਹ 15 ਜਨਵਰੀ, 2026:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਡਾਇਰੈਕਟਰ, ਲੈਂਡ ਰਿਕਾਰਡ ਵਿਭਾਗ, ਪੰਜਾਬ ਦੇ ਦਫ਼ਤਰ ਵਿਖੇ ਤਾਇਨਾਤ ਠੇਕਾ ਅਧਾਰਤ ਕਰਮਚਾਰੀ ਪਰਵੇਸ਼ ਨੂੰ ਸ਼ਿਕਾਇਤਕਰਤਾ ਕੋਲੋਂ ਉਸ ਦੀ ਜ਼ਮੀਨ ਦੇ ਰਿਕਾਰਡ ਪ੍ਰਦਾਨ ਕਰਨ ਬਦਲੇ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਛੋਕਰਾ, ਤਹਿਸੀਲ ਦਸੂਹਾ, ਜ਼ਿਲ੍ਹਾ ਐਸਬੀਐਸ ਨਗਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਪਤਨੀ ਨੇ ਦਸੂਹਾ ਦੀ ਅਦਾਲਤ ਵਿੱਚ ਸਿਵਲ ਮੁਕੱਦਮਾ ਦਾਇਰ ਕੀਤਾ ਸੀ ਜਿਸ ਵਿੱਚ ਉਸ ਨੇ 12 ਏਕੜ ਜੱਦੀ ਜ਼ਮੀਨ ਵਿੱਚ ਆਪਣੇ ਕਾਨੂੰਨੀ ਹਿੱਸੇ ਦੀ ਮੰਗ ਕੀਤੀ ਸੀ। ਇਸ ਸਬੰਧੀ, ਜ਼ਮੀਨ ਦੀ ਮਲਕੀਅਤ ਸਾਬਤ ਕਰਨ ਲਈ ਜਮ੍ਹਾਂਬੰਦੀ, ਜ਼ਮੀਨ ਦੀ ਅਲਾਟਮੈਂਟ ਅਤੇ ਜਮ੍ਹਾਂ ਰਿਕਾਰਡ ਦ...








