Sunday, August 16Malwa News
Shadow

Tag: punjab news

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਾਡਲ ਸੋਲਰ ਵਿਲੇਜ ਸਕੀਮ ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਮਾਡਲ ਸੋਲਰ ਵਿਲੇਜ ਸਕੀਮ ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ

Local
ਮਾਲੇਰਕੋਟਲਾ, 15 ਜਨਵਰੀ:-                       ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਪਿੰਡਾਂ ਨੂੰ ਆਤਮਨਿਰਭਰ ਬਣਾਉਣ ਦੀ ਦਿਸ਼ਾ ਵਿੱਚ ਇਕ ਅਹਿਮ ਕਦਮ ਚੁੱਕਦਿਆਂ, ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਮਾਡਲ ਸੋਲਰ ਵਿਲੇਜ ਸਕੀਮ ਤਹਿਤ ਚੁਣੇ ਗਏ ਪਿੰਡਾਂ ਦੀ ਕਾਰਗੁਜ਼ਾਰੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਸਮੀਖਿਆ ਉਪਰੰਤ ਪਿੰਡ ਲਸੋਈ, ਬਲਾਕ ਅਹਿਮਦਗੜ੍ਹ ਨੂੰ ਜ਼ਿਲ੍ਹੇ ਦਾ ਸਰਵੋਤਮ ਪਿੰਡ ਘੋਸ਼ਿਤ ਕੀਤਾ ਗਿਆ।                ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਜ਼ਿਲ੍ਹਾ ਪੱਧਰੀ ਕਮੇਟੀ ਕਮ ਡਿਪਟੀ ਕਮਿਸ਼ਨਰ ਸ਼੍ਰੀ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਿੰਡ ਲਸੋਈ, ਹੱਥਣ, ਬਾਗੜੀਆ, ਚੌਂਦਾ ਅਤੇ ਕੰਗਣਵਾਲ ਦੀ ਚੋਣ ਕੀਤੀ ਗਈ ਸੀ। ਇਨ੍ਹਾਂ ਪਿੰਡਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਕੇ ਪਿੰਡ ਲਸੋਈ ਨੂੰ ਜੇਤੂ ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਲਸੋਈ ਵਿੱਚ ਹਰਾ-ਭਰਾ ਅਤੇ ਵਾਤਾਵਰਣ ਪੱਖੀ ਵਿਕਾਸ ਯਕੀਨੀ ਬਣਾਉਣ ਲਈ ₹1 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਨਾਲ ਵਿਕਾਸ ਪ੍ਰੋਜੈਕਟ ਲਾਗੂ ਕੀਤੇ ਜਾਣਗੇ।               ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ...
ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਕੂਲ ਅੱਜ 16 ਜਨਵਰੀ ਨੂੰ ਸਵੇਰੇ 10 ਵਜ਼ੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਪਹੁੰਚ ਕੇ ਆਪਾਣਾ ਨਾਮ ਦਰਜ ਕਰਵਾਉਣ

ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਕੂਲ ਅੱਜ 16 ਜਨਵਰੀ ਨੂੰ ਸਵੇਰੇ 10 ਵਜ਼ੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਪਹੁੰਚ ਕੇ ਆਪਾਣਾ ਨਾਮ ਦਰਜ ਕਰਵਾਉਣ

Local
ਬਟਾਲਾ, 15 ਜਨਵਰੀ ( ) ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਰਜਨ ਸਿੰਘ ਗਰੇਵਾਰ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ  ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਸਕੂਲ ਕੱਲ 16 ਜਨਵਰੀ ਨੂੰ ਸਵੇਰੇ 10 ਵਜ਼ੇ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਪਹੁੰਚਣ ਅਤੇ ਆਪਣਾ ਨਾਮ ਦਰਜ ਕਰਵਾਉਣ। ਜਿੰਨਾ ਸਕੂਲਾਂ ਦੇ ਨਾਮ ਦਰਜ ਹੋਣਗੇ ਉਨ੍ਹਾਂ ਸਕੂਲਾਂ ਦੀਆਂ ਟੀਮਾਂ ਹੀ ਸੱਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈ ਸਕਣਗੀਆਂ।  ਉਨਾਂ ਅੱਗੇ ਦੱਸਿਆ ਕਿ ਮਾਰਚ ਪਾਸਟ (ਬੈਂਡ) ਵਿੱਚ ਭਾਗ ਲੈਣ ਵਾਲੀਆਂ ਸਾਰੀਆਂ ਟੀਮਾਂ ਦੀ ਰਿਹਰਸਲ 19 ਅਤੇ 22 ਜਨਵਰੀ ਨੂੰ ਪੁਲਿਸ ਲਾਈਨ ਬਟਾਲਾ ਵਿਖੇ ਸਵੇਰੇ 10.00 ਵਜੇ ਹੋਵੇਗੀ। ਇਸੇ ਤਰਾਂ ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ 19 ਅਤੇ 22 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ...
ਕੈਬਨਿਟ ਮੰਤਰੀ ਖੁੱਡੀਆਂ ਨੇ ਭੁੱਲਰਵਾਲਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪਾਈਨ ਲਾਈਨ ਦੇ ਕੰਮ ਦਾ ਕੀਤਾ ਉਦਘਾਟਨ

ਕੈਬਨਿਟ ਮੰਤਰੀ ਖੁੱਡੀਆਂ ਨੇ ਭੁੱਲਰਵਾਲਾ ਵਿਖੇ 30 ਲੱਖ ਰੁਪਏ ਦੀ ਲਾਗਤ ਨਾਲ ਪਾਈਨ ਲਾਈਨ ਦੇ ਕੰਮ ਦਾ ਕੀਤਾ ਉਦਘਾਟਨ

Local
ਲੰਬੀ/ਸ੍ਰੀ ਮੁਕਤਸਰ ਸਾਹਿਬ, 15 ਜਨਵਰੀ:-ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਹਲਕੇ ਦੇ ਪਿੰਡ ਭੁੱਲਰਵਾਲਾ ਵਿਖੇ ਮੋਘਾ ਨੰਬਰ- 131250/TR (ਤਿਉਣਾ ਮਾਈਨਰ) ਅਧੀਨ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ 2 ਕਿਲੋਮੀਟਰ ਦੀ ਲੰਬਾਈ ਵਾਲੀ ਪਾਈਪ ਲਾਈਨ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਾਣੀ ਵਾਲੀ ਪਾਈਪ ਲਾਈਨ ਦੇ ਕੰਮ ਮੁਕੰਮਲ ਹੋਣ ਨਾਲ ਪਿੰਡ ਦੇ 95 ਪਰਿਵਾਰਾਂ ਦੇ 435 ਕਿੱਲਿਆਂ ਲਈ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਵਾਅਦਾ ਸੀ ਹਰੇਕ ਕਿਸਾਨ ਦੇ ਖੇਤਾਂ ਤੱਕ ਪਾਣੀ ਨੂੰ ਪਹੁੰਚਾਇਆ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਪਾਣੀ ਟੇਲਾਂ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸਾਬਕਾ ਪੰਚਾਇਤ ਮੈਂਬਰ ਕੁਲਦੀਪ ਸਿੰਘ,  ਗੁਰਪ੍ਰੀਤ ਸਿੰਘ ਪੰਚਾਇਤ ਮੈਂਬਰ, ਰਜਿੰਦਰ ਕੌਰ ਪੰਚਾਇਤ ਮੈਂਬਰ, ਜਗਵਿੰਦਰ ਸਿੰਘ ਸਰਪੰਚ ਭੀਟੀ ਵਾਲਾ, ਰਾਜ ਬਹਾਦਰ ਸਰਪੰਚ ਰੋੜਾਂਵਾਲੀ, ਹੈਪੀ ਸਰਪੰਚ ਸਿੱਖ ਵਾਲਾ, ਬਲਵਿੰਦਰ ਸਿੰਘ ਸਰਪੰਚ ਤਰਮਾਲਾ, ਗੁਰਮਨ ...
ਵਿਰਾਸਤੀ ਤਿਓਹਾਰ ਮਨਾਉਣ ਨਾਲ ਨੌਜਵਾਨ ਵਿਰਸੇ ਨਾਲ ਜੁੜੇ ਰਹਿਣਗੇ : ਗੁਰਸਿਮਰਨਜੀਤ ਕੌਰ ਐੱਸ.ਡੀ.ਐਮ.

ਵਿਰਾਸਤੀ ਤਿਓਹਾਰ ਮਨਾਉਣ ਨਾਲ ਨੌਜਵਾਨ ਵਿਰਸੇ ਨਾਲ ਜੁੜੇ ਰਹਿਣਗੇ : ਗੁਰਸਿਮਰਨਜੀਤ ਕੌਰ ਐੱਸ.ਡੀ.ਐਮ.

Local
ਹੁਸ਼ਿਆਰਪੁਰ, 15 ਜਨਵਰੀ :-ਆਸ਼ਿਕਾ ਜੈਨ ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਜੀ ਦੇ ਹੁਕਮਾਂ ਅਨੁਸਾਰ ਡਾ. ਸਵਾਤੀ ਸ਼ਿਮਾਰ ਡਿਪਟੀ ਮੈਡੀਕਲ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਡਾ. ਰਾਜ ਕੁਮਾਰ ਨੋਡਲ ਸਾਇਕੈਟ੍ਰਿਸਟ, ਡਾ. ਜਸਲੀਨ ਕੌਰ ਮੈਡੀਕਲ ਅਫ਼ਸਰ ਇੰ:, ਡਾ. ਸਿਮਰਨ ਸੈਣੀ ਮਨੋਰੋਗ ਮਾਹਿਰ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖ਼ੇ ਲੋਹੜੀ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਸ਼੍ਰੀਮਤੀ ਗੁਰਸਿਮਰਨਜੀਤ ਕੌਰ ਉਪ  ਮੰਡਲ ਮੈਜਿਸਟ੍ਰੈਟ ਹੁਸ਼ਿਆਰਪੁਰ ਵਿਸ਼ੇਸ਼ ਤੌਰ ਤੇ ਹਾਜ਼ਿਰ ਹੋਏ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਵਿਰਾਸਤੀ ਮੇਲੇ, ਤਿਉਹਾਰ ਨੌਜਵਾਨਾਂ ਨੂੰ ਵਿਰਸੇ ਅਤੇ ਵਿਰਾਸਤ ਨਾਲ ਜੋੜੀ ਰੱਖਦੇ ਹਨ। ਉਨ੍ਹਾਂ ਨੇ ਸਟਾਫ਼ ਤੇ ਮਰੀਜਾਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ ਤੇ ਉਨ੍ਹਾਂ ਨੂੰ ਇਥੋਂ ਜਾ ਕੇ ਚੰਗੀ ਚੰਗੀਆਈ ਦੇ ਰਾਹ ਤੇ ਚੱਲਣ ਕਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਡਾ. ਸਵਾਤੀ ਡੀ.ਐਮ.ਸੀ. ਨੇ ਕਿਹਾ ਕਿ ਪੰਜਾਬ  ਆਪਣੀ ਵਿਰਾਸਤ, ਸ਼ਾਨ, ਦੁੱਧ ਮੱਖਣ,&n...
ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

Hot News
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਮਾਘੀ ਦੇ ਪਵਿੱਤਰ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵੱਡੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 169 ਲਾਪਤਾ ਹੋਏ ਸਰੂਪ ਮਿਲਣ 'ਤੇ ਪੰਜਾਬ ਸਰਕਾਰ ਦਾ ਸਟੈਂਡ ਦੁਹਰਾਇਆ। ਸਿੱਖ ਇਤਿਹਾਸ ਅਤੇ ਕੁਰਬਾਨੀ ਨਾਲ ਜੁੜੇ ਇਸ ਦਿਨ ਮੁੱਖ ਮੰਤਰੀ ਨੇ ਕਿਹਾ ਕਿ ਸਰੂਪਾਂ ਦੀ ਬਰਾਮਦਗੀ ਪ੍ਰਾਪਤੀ ਦੀ ਬਜਾਏ ਫ਼ਰਜ਼ ਦਾ ਮਸਲਾ ਹੈ।ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਆਉਣ ਵਾਲੇ ਬਜਟ ਵਿੱਚ ਔਰਤਾਂ ਲਈ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਯੋਜਨਾ ਲਈ ਬਜਟ ਵਿੱਚ ਪ੍ਰਬੰਧ ਕਰੇਗੀ। ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ। 'ਆਪ' ਆਗੂਆਂ ਨੇ ਕਿਹਾ ਕਿ ਮਾਘੀ ਮੌਕੇ ਇੱਥੇ ਹੋਇਆ ਇਕੱਠ ਸਰਕਾਰ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਮਾਘੀ ਮੌਕੇ ਇੱਕ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗ...
ਵੈਟਰਨਜ਼ ਡੇ: ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ

ਵੈਟਰਨਜ਼ ਡੇ: ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਦੇ ਸਾਬਕਾ ਸੈਨਿਕਾਂ ਦੇ ਜਜ਼ਬੇ ਅਤੇ ਕੁਰਬਾਨੀ ਦੀ ਸ਼ਲਾਘਾ

Punjab Politics
ਚੰਡੀਗੜ੍ਹ/ਅੰਮ੍ਰਿਤਸਰ 14 ਜਨਵਰੀ 2026:-ਰਾਸ਼ਟਰ ਪ੍ਰਤੀ ਜਜ਼ਬੇ, ਕੁਰਬਾਨੀ ਅਤੇ ਜੀਵਨ ਸਮਰਪਿਤ ਕਰਨ ਦੀ ਸੇਵਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ, ਪੱਛਮੀ ਕਮਾਂਡ ਦੀ ਅਗਵਾਈ ਹੇਠ ਵਜਰਾ ਕੋਰ ਨੇ 14 ਜਨਵਰੀ 2026 ਨੂੰ ਖਾਸਾ, ਅੰਮ੍ਰਿਤਸਰ ਵਿਖੇ 10ਵਾਂ ਡਿਫੈਂਸ ਸਰਵਿਸਿਸ ਵੈਟਰਨਜ਼ ਡੇ ਮਨਾਇਆ। ਇਸ ਮੌਕੇ ਸਾਬਕਾ ਸੈਨਿਕਾਂ, ਬਹਾਦਰੀ ਅਵਾਰਡ ਜੇਤੂਆਂ, ਵੀਰ ਨਾਰੀਆਂ, ਰੱਖਿਆ ਬਲਾਂ ਦੇ ਪਰਿਵਾਰਾਂ ਅਤੇ ਵਿਧਵਾਵਾਂ ਦੀ ਅਦੁੱਤੀ ਭਾਵਨਾ ਅਤੇ ਨਿਰਸਵਾਰਥ ਯੋਗਦਾਨ ਦਾ ਸਨਮਾਨ ਕੀਤਾ ਗਿਆ। ਡਿਫੈਂਸ ਸਰਵਿਸਿਸ ਵੈਟਰਨਜ਼ ਡੇ ਹਰ ਸਾਲ 14 ਜਨਵਰੀ ਨੂੰ ਭਾਰਤ ਦੇ ਪਹਿਲੇ ਭਾਰਤੀ ਕਮਾਂਡਰ-ਇਨ-ਚੀਫ਼, ਫੀਲਡ ਮਾਰਸ਼ਲ ਕੇ.ਐਮ. ਕਰਿਅੱਪਾ ਦੀ ਸੇਵਾਮੁਕਤੀ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਅਤੇ ਇਹ ਦਿਵਸ ਹਥਿਆਰਬੰਦ ਸੈਨਾਵਾਂ ਅਤੇ ਉਨ੍ਹਾਂ ਦੇ ਪਰਿਵਾਰ ਦਰਮਿਆਨ ਮਜ਼ਬੂਤ ਸਥਾਈ ਸਾਂਝ ਦਾ ਪ੍ਰਤੀਕ ਹੈ। ਲੈਫਟੀਨੈਂਟ ਜਨਰਲ ਅਜੈ ਚਾਂਦਪੁਰੀਆ, ਏ.ਵੀ.ਐਸ.ਐਮ., ਵੀ.ਐਸ.ਐਮ., ਜੀ.ਓ.ਸੀ., ਵਜਰਾ ਕੋਰ ਨੇ ਆਰਮੀ ਕਮਾਂਡਰ, ਪੱਛਮੀ ਕਮਾਂਡ ਤਰਫੋਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰਾਸ਼ਟਰ ਪ੍ਰਤੀ ਬੇਮਿਸਾਲ ਸੇਵਾ ਅਤੇ ਕ...
ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

Hot News
ਚੰਡੀਗੜ੍ਹ, 14 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਰਾਜ ਵਿੱਚ ਗੈਂਗਸਟਰਵਾਦ, ਅਪਰਾਧ ਅਤੇ ਦਹਿਸ਼ਤ ਫੈਲਾਉਣ ਵਾਲਿਆਂ ਲਈ ਕੋਈ ਥਾਂ ਨਹੀਂ ਹੈ। ਮਾਨ ਸਰਕਾਰ ਦੀ ਨੀਤੀ ਬਿਲਕੁਲ ਸਪੱਸ਼ਟ ਹੈ—ਜ਼ੀਰੋ ਟਾਲਰੈਂਸ। ਕਾਨੂੰਨ ਤੋੜਨ ਵਾਲਿਆਂ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ ਅਤੇ ਆਮ ਜਨਤਾ ਦੀ ਸੁਰੱਖਿਆ ਸਰਵਉੱਚ ਰਹੇਗੀ। ਪੰਜਾਬ ਪੁਲਿਸ ਨੂੰ ਪੂਰੀ ਛੋਟ ਦਿੱਤੀ ਗਈ ਹੈ ਕਿ ਉਹ ਅਪਰਾਧੀਆਂ 'ਤੇ ਸਖ਼ਤ ਅਤੇ ਤੁਰੰਤ ਕਾਰਵਾਈ ਕਰੇ।ਹਾਲ ਹੀ ਦੇ ਦਿਨਾਂ ਵਿੱਚ ਪੰਜਾਬ ਪੁਲਿਸ ਨੇ ਕਈ ਵੱਡੇ ਮਾਮਲਿਆਂ ਵਿੱਚ ਤੇਜ਼ੀ ਨਾਲ ਕਾਰਵਾਈ ਕਰਕੇ ਇਹ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਅਤੇ ਪੁਲਿਸ ਪੂਰੀ ਮਜ਼ਬੂਤੀ ਨਾਲ ਜਨਤਾ ਦੇ ਨਾਲ ਖੜ੍ਹੀ ਹੈ। ਸਰਪੰਚ ਜਰਮੈਲ ਸਿੰਘ ਕਤਲ ਕਾਂਡ ਵਿੱਚ ਪੰਜਾਬ ਪੁਲਿਸ ਨੇ ਮਹਿਜ਼ ਕੁਝ ਹੀ ਸਮੇਂ ਵਿੱਚ ਮੁਲਜ਼ਮਾਂ ਨੂੰ ਟਰੈਕ ਕਰਕੇ ਛੱਤੀਸਗੜ੍ਹ ਦੇ ਰਾਏਪੁਰ ਤੋਂ ਗ੍ਰਿਫ਼ਤਾਰ ਕਰ ਲਿਆ। ਇਹ ਇੱਕ ਸੁਚੇਤ ਅਤੇ ਤੇਜ਼ ਆਪ੍ਰੇਸ਼ਨ ਸੀ, ਜਿਸ ਤੋਂ ਸਾਫ ਹੁੰਦਾ ਹੈ ਕਿ ਅਪਰਾਧੀ ਹੁਣ ਕਿਤੇ ਵੀ ਲੁਕ ਕੇ ਨਹੀਂ ਰਹਿ ਸਕਦੇ।ਮੋਹਾਲੀ ਵਿੱਚ ਹੋਏ ਚਰਚਿਤ ਕਬੱਡੀ ਖਿਡਾਰੀ...
‘ਯੁੱਧ ਨਸ਼ਿਆਂ ਵਿਰੁੱਧ’ ਦੇ 319ਵੇਂ ਦਿਨ ਪੰਜਾਬ ਪੁਲਿਸ ਵੱਲੋਂ 5.4 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 319ਵੇਂ ਦਿਨ ਪੰਜਾਬ ਪੁਲਿਸ ਵੱਲੋਂ 5.4 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 14 ਜਨਵਰੀ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 319ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 333 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 319 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,481  ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.4 ਕਿਲੋ ਹੈਰੋਇਨ, 510 ਗ੍ਰਾਮ ਅਫੀਮ, 110 ਕਿਲੋ ਭੁੱਕੀ, 724 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4580 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ...
ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਟੇਕਿਆ ਮੱਥਾ

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਟੇਕਿਆ ਮੱਥਾ

Hot News
ਨੰਗਲ 14 ਜਨਵਰੀ ()-ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਇਤਿਹਾਸਕ ਗੁਰਦੁਆਰਾ ਕੁਸ਼ਟ ਨਿਵਾਰਨ ਭਾਤਪੁਰ ਸਾਹਿਬ ਛੇਵੀ ਪਾਤਸ਼ਾਹੀ ਵਿਖੇ ਮਾਘੀ ਦੇ ਸੁੱਭ ਦਿਹਾੜੇ ਮੌਕੇ ਮੱਥਾਂ ਟੇਕਿਆ ਅਤੇ ਸਮੁੱਚੀ ਲੋਕਾਈ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ।    ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਸੇਵਾ ਦਾ ਮੌਕਾ ਮਿਲਿਆ ਹੈ, ਇਹ ਸਮੁੱਚਾ ਇਲਾਕਾ ਗੁਰੂ ਸਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਹਰ ਖੇਤਰ ਵਿੱਚ ਧਾਰਮਿਕ ਇਤਿਹਾਸਕ, ਪਵਿੱਤਰ ਅਸਥਾਨ ਹਨ, ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਗੁਰਧਾਮਾ ਵਿਚ ਨਮਤਸਤਕ ਹੋਣ ਦਾ ਮੌਕਾ ਮਿਲਦਾ ਹੈ ਅਤੇ ਇਨ੍ਹਾਂ ਧਾਰਮਿਕ ਅਸਥਾਨਾਂ  ਨੂੰ ਜਾਣ ਵਾਲੇ ਮਾਰਗਾਂ ਤੇ ਇਸ ਸਮੁੱਚੇ ਇਲਾਕੇ ਦਾ ਸਰਵਪੱਖੀ ਵਿਕਾਸ ਕਰਨ ਦਾ ਅਵਸਰ ਪ੍ਰਦਾਨ ਹੋਇਆ ਹੈ।     ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾ...
ਅੰਮ੍ਰਿਤਸਰ ਦੇ ਆਪ ਵਿਧਾਇਕ ਅਜੈ ਗੁਪਤਾ ਦੀ ਪਤਨੀ ਦਾ ਦੇਹਾਂਤ: ਅੱਜ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ ਵਿੱਚ ਅੰਤਿਮ ਸੰਸਕਾਰ

ਅੰਮ੍ਰਿਤਸਰ ਦੇ ਆਪ ਵਿਧਾਇਕ ਅਜੈ ਗੁਪਤਾ ਦੀ ਪਤਨੀ ਦਾ ਦੇਹਾਂਤ: ਅੱਜ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ ਵਿੱਚ ਅੰਤਿਮ ਸੰਸਕਾਰ

Hot News
ਅੰਮ੍ਰਿਤਸਰ, 14 ਜਨਵਰੀ: ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਅਜੈ ਗੁਪਤਾ ਦੀ ਪਤਨੀ ਰੇਣੂ ਗੁਪਤਾ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2:00 ਵਜੇ ਦੁਰਗਿਆਣਾ ਸ਼ਿਵਪੁਰੀ, ਹਾਥੀ ਗੇਟ ਵਿਖੇ ਕੀਤਾ ਜਾਵੇਗਾ। ਰੇਣੂ ਗੁਪਤਾ ਨੇ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਰਾਤ ਲਗਭਗ 10:30 ਵਜੇ ਆਖਰੀ ਸਾਹ ਲਿਆ। ਰਿਪੋਰਟਾਂ ਅਨੁਸਾਰ, ਗੁਪਤਾ ਜਿਗਰ ਦੇ ਕੈਂਸਰ ਤੋਂ ਪੀੜਤ ਸਨ। ਉਨ੍ਹਾਂ ਦੀ ਹਾਲਤ ਕਈ ਦਿਨਾਂ ਤੋਂ ਨਾਜ਼ੁਕ ਬਣੀ ਹੋਈ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਗ੍ਰੀਨ ਐਵੇਨਿਊ 'ਤੇ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ, ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਰੇਣੂ ਗੁਪਤਾ ਆਪਣੇ ਪਿੱਛੇ ਇੱਕ ਪੂਰਾ ਪਰਿਵਾਰ ਛੱਡ ਗਈ ਹੈ: ਦੋ ਪੁੱਤਰ ਅਤੇ ਇੱਕ ਧੀ। ਪਰਿਵਾਰਕ ਜਾਣਕਾਰੀ ਅਨੁਸਾਰ, ਉਨ੍ਹਾਂ ਦੇ ਇੱਕ ਪੁੱਤਰ ਅਤੇ ਇੱਕ ਧੀ ਵਿਆਹੀ ਹੋਈ ਹੈ, ਜਦੋਂ ਕਿ ਦੂਜਾ, ਡਾ. ਸਰ...