ਪੀ.ਆਰ.ਟੀ.ਪੀ.ਡੀ. ਬੋਰਡ ਵੱਲੋਂ ਅਹਿਮ ਮਾਸਟਰ ਪਲਾਨਾਂ ਨੂੰ ਪ੍ਰਵਾਨਗੀ, ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਮਿਲੇਗਾ ਹੁਲਾਰਾ
*ਚੰਡੀਗੜ੍ਹ, 13 ਜਨਵਰੀ:*- ਸੂਬੇ ਦੇ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਤਹਿਤ ਪੰਜਾਬ ਖੇਤਰੀ ਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ.ਆਰ.ਟੀ.ਪੀ.ਡੀ.) ਬੋਰਡ ਦੀ ਉੱਚ-ਪੱਧਰੀ ਮੀਟਿੰਗ ਅੱਜ ਇੱਥੇ ਪੰਜਾਬ ਭਵਨ ਵਿਖੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਵਾਈਸ ਚੇਅਰਮੈਨ, ਪੀ.ਆਰ.ਟੀ.ਪੀ.ਡੀ ਬੋਰਡ-ਕਮ-ਮੰਤਰੀ ਇੰਚਾਰਜ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਵਿੱਚ ਸਥਾਨਕ ਸਰਕਾਰਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਵਿਭਾਗ ਦੇ ਮੰਤਰੀ ਇੰਚਾਰਜ ਸ੍ਰੀ ਸੰਜੀਵ ਅਰੋੜਾ ਨੇ ਸ਼ਿਰਕਤ ਕੀਤੀ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਇੰਚਾਰਜ ਸ੍ਰੀ ਹਰਭਜਨ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਨੇ ਆਨਲਾਈਨ ਵਿਧੀ ਰਾਹੀਂ ਮੀਟਿੰਗ ਵਿੱਚ ਹਿੱਸਾ ਲਿਆ। ਬੋਰਡ ਨੇ ਸੂਬੇ ਭਰ ਵਿੱਚ ਯੋਜਨਾਬੱਧ ਸ਼ਹਿਰੀਕਰਨ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਮੁੱਖ ਏਜੰਡਿਆਂ 'ਤੇ ਵਿਚਾਰ-ਵਟਾਂਦਰਾ ਕੀਤਾ।
ਇਸ ਦੌਰਾਨ ਪੀ.ਆਰ.ਟੀ.ਪੀ.ਡੀ. ਬੋਰਡ ਨੇ ਡੇਰਾ ਬਾਬਾ ਨਾਨਕ, ਨੰਗਲ, ਬਰਨਾਲਾ ਅਤੇ ਨਾਭਾ ...








