ਕੇਂਦਰ ਸਰਕਾਰ ਅੱਜ ਹੀ ਧੂਰੀ ਪੁੱਲ ਲਈ ਐਨਓਸੀ ਦੇਵੇ, ਪੰਜਾਬ ਸਰਕਾਰ ਤੁਰੰਤ ਟੈਂਡਰ ਜਾਰੀ ਕਰ ਦੇਵੇਗੀ: ਦਲਵੀਰ ਸਿੰਘ ਢਿੱਲੋਂ, ਰਾਜਵੰਤ ਸਿੰਘ ਘੁੱਲੀ
ਧੂਰੀ, 12 ਜਨਵਰੀ:-ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਧੂਰੀ ਸ਼ਹਿਰ ਦਾ ਪੁੱਲ ਪੰਜਾਬ ਸਰਕਾਰ ਵੱਲੋਂ ਬਣਾਇਆ ਜਾਣਾ ਹੈ ਅਤੇ ਇਸ ਸਬੰਧੀ ਸਾਰੀ ਪ੍ਰਸ਼ਾਸਕੀ, ਤਕਨੀਕੀ ਅਤੇ ਵਿੱਤੀ ਤਿਆਰੀ ਪੂਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪਸ਼ਟ ਤੌਰ ’ਤੇ ਕਿਹਾ ਕਿ ਹੁਣ ਕੇਂਦਰ ਸਰਕਾਰ ਵੱਲੋਂ ਸਿਰਫ਼ ਐਨਓਸੀ (NOC) ਜਾਰੀ ਕਰਨੀ ਬਾਕੀ ਹੈ ਅਤੇ ਜਿਸ ਦਿਨ ਇਹ ਮਨਜ਼ੂਰੀ ਮਿਲਦੀ ਹੈ, ਉਸੇ ਦਿਨ ਪੰਜਾਬ ਸਰਕਾਰ ਵੱਲੋਂ ਟੈਂਡਰ ਜਾਰੀ ਕਰ ਦਿੱਤਾ ਜਾਵੇਗਾ। ਉਹਨਾਂ ਇਹ ਪ੍ਰਗਟਾਵਾ ਸਾਬਕਾ ਵਿਧਾਇਕ ਧੂਰੀ ਦਲਬੀਰ ਸਿੰਘ ਗੋਲਡੀ ਵੱਲੋਂ ਅੱਜ ਧੂਰੀ ਦੇ ਪੁੱਲ ਸਬੰਧੀ ਕੀਤੀ ਪ੍ਰੈਸ ਵਾਰਤਾ ਵਿੱਚ ਦਿੱਤੇ ਗਲਤ ਤੱਥਾਂ ਨੂੰ ਸਪਸ਼ਟ ਕਰਨ ਲਈ ਕੀਤੀ ਪ੍ਰੈਸ ਵਾਰਤਾ ਦੌਰਾਨ ਕੀਤਾ।
ਦਲਵੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਧੂਰੀ ਪੁਲ ਦੇ ਨਿਰਮਾਣ ਲਈ ਪੰਜਾਬ ਇਨਫ਼ਰਾਸਟਰਕਚਰ ਡਿਵੈਲਪਮੈਂਟ ਬੋਰਡ (PIDB) ਕੋਲ 54.76 ਕਰੋੜ ਰੁਪਏ ਦੀ ਰਕਮ ਪਹਿਲਾਂ ਹੀ ਰਿਜ਼ਰਵ ਪਈ ਹੈ, ਜੋ ਇਸ ਗੱਲ ਦਾ ਸਪਸ਼ਟ ਸਬੂਤ ਹੈ ਕਿ ਪੰਜਾਬ ਸਰਕਾਰ ਇਸ ਪ੍...








