ਗੈਂਗਸਟਰਾਂ ਵਿਰੁੱਧ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ, ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਵਿਰੁੱਧ ਹੋਵੇਗੀ ਫੈਸਲਾਕੁੰਨ ਕਾਰਵਾਈ: ਆਪ
ਚੰਡੀਗੜ੍ਹ, 12 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਵਿਰੋਧੀ ਧਿਰ ਦੇ ਕੁਝ ਆਗੂ ਅਮਨ-ਕਾਨੂੰਨ ਦੀ ਸਥਿਤੀ 'ਤੇ ਲਗਾਤਾਰ ਸਵਾਲ ਉਠਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ 'ਜ਼ੀਰੋ ਟੋਲਰੈਂਸ' ਨੀਤੀ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਕਿ ਜਿਹੜਾ ਵੀ ਵਿਅਕਤੀ ਗੋਲੀਆਂ ਚਲਾਏਗਾ ਜਾਂ ਹਿੰਸਾ ਕਰੇਗਾ, ਉਸ ਨਾਲ ਨਰਮੀ ਨਹੀਂ ਵਰਤੀ ਜਾਵੇਗੀ, ਉਸ ਨੂੰ ਉਸੇ ਦੀ ਭਾਸ਼ਾ ਵਿੱਚ ਜਵਾਬ ਦਿੱਤਾ ਜਾਵੇਗਾ।
ਸਰਪੰਚ ਕਤਲ ਕੇਸ ਦਾ ਹਵਾਲਾ ਦਿੰਦਿਆਂ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਕਰੀਬ 110 ਕਿਲੋਮੀਟਰ ਤੱਕ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ, ਦੂਜੇ ਰਾਜਾਂ ਤੱਕ ਮੁਲਜ਼ਮਾ...








