Sunday, August 16Malwa News
Shadow

Tag: punjab news

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਨੰਗਲ ਵਿਚ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ- ਤਹਿਸੀਲਦਾਰ ਜਸਵੀਰ ਸਿੰਘ

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਨੰਗਲ ਵਿਚ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ- ਤਹਿਸੀਲਦਾਰ ਜਸਵੀਰ ਸਿੰਘ

Local
ਨੰਗਲ 09 ਜਨਵਰੀ : ਉਪ ਮੰਡਲ ਪੱਧਰ ਦਾ  ਗਣਤੰਤਰ ਦਿਵਸ ਸਮਾਰੋਹ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ 26 ਜਨਵਰੀ ਨੂੰ ਮਨਾਇਆ ਜਾਵੇਗਾ। ਜਿਸ ਦੇ ਸਾਰੇ ਪ੍ਰਬੰਧਾਂ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਪਣੀ ਡਿਊਟੀ ਪੂਰੀ ਮਿਹਨਤ ਲਗਨ ਅਤੇ ਤਨਦੇਹੀ ਨਾਲ ਕਰਨ।        ਇਹ ਪ੍ਰਗਟਾਵਾ ਤਹਿਸੀਲਦਾਰ ਜਸਵੀਰ ਸਿੰਘ  ਨੇ ਅੱਜ ਨੰਗਲ ਨਗਰ ਕੋਸਲ ਦੇ ਕਮੇਟੀ ਹਾਲ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਕੂਲ ਮੁੱਖੀਆਂ ਨਾਲ ਸਮਾਰੋਹ ਦੇ ਪ੍ਰਬੰਧਾਂ ਦੀ ਤਿਆਰੀਆਂ ਸਬੰਧੀ ਰੱਖੀ ਇਕ ਵਿਸੇਸ਼ ਮੀਟਿੰਗ  ਮੋਕੇ ਕੀਤਾ। ਉਹਨਾਂ ਦੱਸਿਆ ਕਿ 19 ਜਨਵਰੀ ਨੂੰ ਰਵਿਊ ਮੀਟਿੰਗ ਰੱਖੀ ਗਈ ਹੈ ਤੇ 19 ਜਨਵਰੀ ਨੂੰ ਹੀ ਆਈਟਮਾਂ ਦੀ ਚੋਣ ਕੀਤੀ ਜਾਵੇਗੀ। ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ 21 ਜਨਵਰੀ ਨੂੰ ਰਿਹਸਲ ਤੇ 23  ਜਨਵਰੀ ਨੂੰ ਫੁੱਲ ਡ੍ਰੈਸ ਰਿਹਸਲ ਹੋਵੇਗੀ।        ਉਹਨਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਾਰੇ ਪ੍ਰੋਗਰਾਮ ਸਮੇਂ ਸਿਰ ਨੇਪਰੇ ਚਾੜੇ ਜਾਣ। ਉਹਨਾਂ ਕਿਹਾ ਕਿ ਪਤਵੰਤਿਆਂ  ਤੇ ਵਿਦਿਆਰਥੀਆਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਮੇੈਡੀਕਲ ਸਹੂਲਤ, ਪੀਣ...
26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

Local
ਤਰਨ ਤਾਰਨ, 09 ਜਨਵਰੀ (     ) - ਪੁਲਿਸ ਲਾਈਨ ਸਟੇਡੀਅਮ, ਤਰਨ ਤਾਰਨ ਵਿਖੇ 26 ਜਨਵਰੀ ਨੂੰ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ  ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸ...
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਨਾਲ ਕੀਤੀ ਮੀਟਿੰਗ

Local
 ਕੋਟਕਪੂਰਾ 9 ਜਨਵਰੀ (  ) ਉਦਯੋਗਪਤੀ, ਕਾਰੀਗਰ ਤੇ ਵਪਾਰੀ ਪੰਜਾਬ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਹਨ ਜਿਨ੍ਹਾਂ ਤੋਂ ਬਿਨਾਂ ਦੇਸ਼ ਕਦੇ ਵੀ ਤਰੱਕੀ ਦੀਆਂ ਲੀਹਾਂ ਤੇ ਨਹੀਂ ਪੈ ਸਕਦਾ । ਇਹ ਪ੍ਰਗਟਾਵਾ  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਪੰਜਾਬੀ ਜੁੱਤੀ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਅਤੇ ਕਿਹਾ ਕਿ ਇਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਨੂੰ ਕਿਸੇ ਵੀ ਕੀਮਤ ਤੇ ਅਣਗੌਲਿਆ ਨਹੀਂ ਕੀਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਕੋਟਕਪੂਰਾ ਵਿਖੇ ਬਨਣ ਵਾਲੀ ਪੰਜਾਬੀ ਜੁੱਤੀ ਦੀ ਸੂਬੇ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਕਾਫੀ ਮੰਗ ਹੈ । ਇਸ ਕਿੱਤੇ ਨਾਲ ਜੁੜੇ ਹੋਏ ਲੋਕ ਦਿਨ ਰਾਤ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ ਰੋਟੀ ਕਮਾਉਂਦੇ ਹਨ । ਉਨ੍ਹਾਂ ਕਿਹਾ ਕਿ ਜੁੱਤੀ ਬਨਾਉਣ ਦੇ ਕਾਰੋਬਾਰ ਨੂੰ ਉੱਚੇ ਦਰਜੇ ਤੇ ਲੈ ਕੇ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜੇਕਰ ਜੁੱਤੀ ਦੀ ਬਰੈਂਡਿੰਗ ਕਰਕੇ ਉਸ ਨੂੰ ਵੇਚਿਆ ਜਾਵੇ ਤਾਂ ਚੰਗਾ ਮੁਨਾਫਾ ਕਮਾਇਆ ਜਾ ਸਕਦਾ ਹੈ। ਉਨ...
ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ, ਹੁਣ ਉਨ੍ਹਾਂ ਨੂੰ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ; ‘ਆਪ’ ਸਰਕਾਰ ਖੁਦ ਉਨ੍ਹਾਂ ਤੱਕ ਪਹੁੰਚ ਕਰੇਗੀ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ, ਹੁਣ ਉਨ੍ਹਾਂ ਨੂੰ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ; ‘ਆਪ’ ਸਰਕਾਰ ਖੁਦ ਉਨ੍ਹਾਂ ਤੱਕ ਪਹੁੰਚ ਕਰੇਗੀ

Hot News
ਮੁਹਾਲੀ, 8 ਜਨਵਰੀ- ਐਸ.ਏ.ਐਸ. ਨਗਰ ਵਿੱਚ ਹੋਈ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੀ ਪਹਿਲੀ ਮੀਟਿੰਗ ਦੌਰਾਨ, ਆਮ ਆਦਮੀ ਪਾਰਟੀ  ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕਮਿਸ਼ਨ ਨੂੰ, ਸਾਲਾਂ ਤੋਂ ਵਪਾਰੀਆਂ ਪ੍ਰਤੀ ਅਣਗਹਿਲੀ ਅਤੇ ਨੌਕਰਸ਼ਾਹਾਂ ਵੱਲੋਂ ਕੀਤੀ ਜਾਂਦੀ ਖੱਜਲ-ਖੁਆਰੀ ਨੂੰ ਖਤਮ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਦੱਸਿਆ। ‘ਆਪ’ ਮੁਖੀ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਹੁਣ ਇੱਕ ਦਫਤਰ ਤੋਂ ਦੂਜੇ ਦਫਤਰ ਜਾ ਕੇ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਕਿਉਂਕਿ ’ਆਪ’ ਸਰਕਾਰ ਨੇ ਪ੍ਰਬੰਧਨ ਨੂੰ ਸਿੱਧਾ ਬਾਜ਼ਾਰ ਵਿੱਚ ਲੈ ਆਂਦਾ ਹੈ। ਇਸ ਪਹਿਲਕਦਮੀ ਨੂੰ ਪੰਜਾਬ ਵਿੱਚ ਵਪਾਰਕ ਸੁਧਾਰਾਂ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਾਰ ਦਿੰਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਮਿਸ਼ਨ ਟੈਕਸ ਪ੍ਰਣਾਲੀ ਨੂੰ ਆਸਾਨ ਬਣਾਏਗਾ, ਟੈਕਸ ਅੱਤਵਾਦ ਨੂੰ ਖਤਮ ਕਰੇਗਾ ਅਤੇ ਬੇਲੋੜੀਆਂ ਪ੍ਰਕਿਰਿਆਤਮਕ ਰੁਕਾਵਟਾਂ ਨੂੰ ਦੂਰ ਕਰੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਭਾਵਨਾ ਨੂੰ ਦੁਹਰਾਉਂਦੇ ਹੋਏ ਜ਼ੋਰ ਦਿੱਤਾ ਕਿ ਦੁਕਾਨਦਾਰ ਸੱਚੇ ਦੇਸ਼ ਭਗਤ ਹਨ ਜੋ ਆਰਥਿ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

Hot News
ਚੰਡੀਗੜ੍ਹ, ਜਨਵਰੀ 8:- ਇੱਕ ਇਤਿਹਾਸਕ ਪਹਿਲਕਦਮੀ ਤਹਿਤ, ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਸਥਾਪਿਤ ਲਾਇਬ੍ਰੇਰੀ ਦਾ ਉਦਘਾਟਨ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮਗਸੀਪਾ) ਦੇ ਮੁੱਖ ਦਫਤਰ, ਸੈਕਟਰ 26, ਚੰਡੀਗੜ੍ਹ ਵਿਖੇ ਕੀਤਾ ਗਿਆ। ਲਾਇਬ੍ਰੇਰੀ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਾਂਝੇ ਤੌਰ 'ਤੇ ਕੀਤਾ। ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਲਾਇਬ੍ਰੇਰੀਆਂ ਸੰਵਿਧਾਨਕ ਸੰਸਥਾਵਾਂ ਨੂੰ ਬੌਧਿਕ ਤੌਰ 'ਤੇ ਮਜ਼ਬੂਤ ਕਰਦੀਆਂ ਹਨ ਅਤੇ ਜਨਤਕ ਹਿੱਤਾਂ ਨਾਲ ਸਬੰਧਤ ਮਾਮਲਿਆਂ ਵਿੱਚ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਇਹ ਪਹਿਲ ਖੁਰਾਕ ਸੁਰੱਖਿਆ, ਕਿਸਾਨਾਂ ਦੀ ਭਲਾਈ ਅਤੇ ਗਰੀਬਾਂ ਦੀ ਭਲਾਈ ਲਈ ਬਹੁਤ ਲਾਭਦਾਇਕ ਸਾਬਤ ਹੋਵੇਗੀ। ਇਸ ਮੌਕੇ 'ਤੇ, ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੁੰਦ ਸ਼ਰਮਾ ਨੇ ਦੱਸਿਆ ਕਿ ਪੰਜਾਬ ਰਾਜ ਖ...
ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਰੰਗੀਨ ਤੇ ਸੱਭਿਆਚਾਰਕ ਸ਼ਾਨ ਨਾਲ ਸ਼ੁਰੂਆਤ

ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਰੰਗੀਨ ਤੇ ਸੱਭਿਆਚਾਰਕ ਸ਼ਾਨ ਨਾਲ ਸ਼ੁਰੂਆਤ

Hot News
ਸੰਗਰੂਰ: ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਸ਼ੁਰੂਆਤ ਬੜੇ ਹੀ ਉਤਸ਼ਾਹ, ਰੰਗਾਂ ਅਤੇ ਸੱਭਿਆਚਾਰਕ ਰੌਣਕ ਨਾਲ ਹੋਈ। ਮੇਲੇ ਦਾ ਉਦਘਾਟਨ ਸ੍ਰੀਮਤੀ ਕਿਰਨ ਸ਼ਰਮਾ, ਡਾਇਰੈਕਟਰ ਐਸ.ਸੀ.ਈ.ਆਰ.ਟੀ., ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵੱਖ-ਵੱਖ ਡਾਇਟਾਂ ਤੋਂ ਆਏ ਵਿਦਿਆਰਥੀਆਂ ਦੀ ਰਚਨਾਤਮਕਤਾ, ਅਨੁਸ਼ਾਸਨ ਅਤੇ ਸਰਗਰਮ ਭਾਗੀਦਾਰੀ ਦੀ ਭਰਪੂਰ ਪ੍ਰਸ਼ੰਸਾ ਕੀਤੀ।ਉਦਘਾਟਨੀ ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਉਤਸ਼ਾਹ ਭਰਿਆ ਭੰਗੜਾ ਮੇਲੇ ਦੀ ਰੌਣਕ ਦਾ ਕੇਂਦਰ ਬਣਿਆ। ਵੱਖ-ਵੱਖ ਡਾਇਟਾਂ ਤੋਂ ਆਏ ਵਿਦਿਆਰਥੀਆਂ ਨੇ ਕੁਇਜ਼, ਕਵਿਤਾ ਪਾਠ, ਵਾਦ-ਵਿਵਾਦ ਅਤੇ ਰੰਗੋਲੀ ਵਰਗੀਆਂ ਮੁਕਾਬਲਿਆਂ ਵਿੱਚ ਪੂਰੇ ਜੋਸ਼ ਨਾਲ ਭਾਗ ਲਿਆ ਅਤੇ ਆਪਣੀ ਬੁੱਧਿਕ ਅਤੇ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਇਸ ਮੌਕੇ ਸ੍ਰੀ ਬੂਟਾ ਸਿੰਘ, ਐਡੀਸ਼ਨਲ ਡਾਇਰੈਕਟਰ ਐਸ.ਸੀ.ਈ.ਆਰ.ਟੀ., ਦੀ ਹਾਜ਼ਰੀ ਨੇ ਸਮਾਰੋਹ ਦੀ ਸ਼ੋਭਾ ਵਧਾਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਅਕਾਦਮਿਕ ਅਤੇ ਸਹ-ਪਾਠਕ੍ਰਮਕ ਗਤੀਵਿਧੀਆਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਮੇਲੇ ਦੌਰਾਨ ਸ੍ਰੀਮਤੀ ਤਰਵਿੰਦਰ ਕੌਰ,...
ਆਬਕਾਰੀ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਅਚਨਚੇਤ ਚੈਕਿੰਗ

ਆਬਕਾਰੀ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਅਚਨਚੇਤ ਚੈਕਿੰਗ

Hot News
ਰੂਪਨਗਰ, 08 ਜਨਵਰੀ: ਆਬਕਾਰੀ ਕਮਿਸ਼ਨਰ ਪੰਜਾਬ ਸ਼੍ਰੀ ਜਤਿੰਦਰ ਜੋਰਵਾਲ, ਉਪ-ਕਮਿਸ਼ਨਰ (ਆਬਕਾਰੀ) ਪਟਿਆਲਾ ਜੋਨ ਸ਼੍ਰੀ ਤਰਸੇਮ ਚੰਦ ਅਤੇ ਸਹਾਇਕ ਕਮਿਸ਼ਨਰ (ਆਬਕਾਰੀ) ਰੋਪੜ ਰੇਂਜ ਸ਼੍ਰੀ ਅਸ਼ੋਕ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਆਬਕਾਰੀ ਵਿਭਾਗ ਰੋਪੜ ਦੇ ਆਬਕਾਰੀ ਅਫਸਰ ਸ਼੍ਰੀ ਸ਼ੇਖਰ, ਆਬਕਾਰੀ ਨਿਰੀਖਕ ਸਰਕਲ ਰੋਪੜ ਸ. ਜੋਰਾਵਰ ਸਿੰਘ, ਆਬਕਾਰੀ ਨਿਰੀਖਕ ਸਰਕਲ ਨੰਗਲ ਸ. ਮਨਪ੍ਰੀਤ ਸਿੰਘ ਅਤੇ ਆਬਕਾਰੀ ਨਿਰੀਖਕ ਸਰਕਲ ਮੋਰਿੰਡਾ ਸ਼੍ਰੀ ਸੌਰਵ ਗੁਪਤਾ ਵਲੋਂ ਅੱਜ ਜ਼ਿਲ੍ਹਾ ਰੋਪੜ ਵਿੱਚ ਵੱਖ-ਵੱਖ ਥਾਵਾਂ ਤੇ ਚੱਲ ਰਹੇ ਚਿਕਨ ਕਾਰਨਰਾਂ ਤੇ ਨਜਾਇਜ ਸ਼ਰਾਬ ਪਿਲਾਉਣ ਸਬੰਧੀ ਅਤੇ ਬਾਹਰਲੇ ਰਾਜਾਂ ਦੀ ਸ਼ਰਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਪਰੋਸਨ ਸਬੰਧੀ ਚੈਕਿੰਗ ਕੀਤੀ ਗਈ। ਐਕਸਾਈਜ ਵਿਭਾਗ ਦੀ ਟੀਮ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਿਲ੍ਹੇ ਵਿੱਚ ਖਾਣ ਪੀਣ ਵਾਲੀਆਂ ਥਾਵਾਂ ਦੀ ਆੜ ਵਿੱਚ ਨਜਾਇਜ ਸ਼ਰਾਬ ਪਿਲਾਉਣ ਦਾ ਕੰਮ ਨਹੀ ਚੱਲਣ ਦਿੱਤਾ ਜਾਵੇਗਾ। ਇਸ ਚੈਕਿੰਗ ਦੌਰਾਨ ਚਿਕਨ ਕਾਰਨਰਾਂ ਦੇ ਮਾਲਕਾ ਨੂੰ ਬਿਨਾਂ ਲਾਇਸੰਸ ਸ਼ਰਾਬ ਨਾ ਪਿਲਾਉਣ ਸਬੰਧੀ ਸਖਤ ਹਦਾਇਤਾਂ ਕੀਤੀਆਂ ਗਈਆਂ ਅਤੇ ਦੱਸਿਆ ਗਿਆ ਕਿ ਜੇਕਰ ਭਵ...
‘ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 8 ਜਨਵਰੀ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 313ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 313 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,691 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.04 ਕਿਲੋਗ੍ਰਾਮ ਹੈਰੋਇਨ, 7 ਕਿਲੋ ਗਾਂਜਾ, 105 ਕੁਇੰਟਲ ਭੁੱਕੀ, 20,900 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14,070 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹ...
ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀl ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ

ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀl ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ

Breaking News
ਲੁਧਿਆਣਾ, 8 ਜਨਵਰੀ:- ਇਕ ਮਜ਼ਬੂਤ ਸਿਆਸੀ ਸੰਦੇਸ਼ ਦਿੰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਡਰ, ਗੁੰਡਾਗਰਦੀ ਅਤੇ ਹੇਰਾਫੇਰੀ ਵਾਲੀਆਂ ਚੋਣਾਂ ਦੇ ਯੁੱਗ ਤੋਂ ਫੈਸਲਾਕੁੰਨ ਤੌਰ ਉੱਤੇ ਬਾਹਰ ਆ ਗਿਆ ਹੈ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਹੁਣ ‘ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਵਿWੱਧ ਵੱਡੇ ਪੱਧਰ ਉੱਤੇ ਜੰਗ ਸ਼ੁਰੂ ਕਰੇਗੀ। ਪੰਚਾਇਤ ਚੋਣਾਂ ਵਿੱਚ ‘ਆਪ’ ਦੀ 70 ਪ੍ਰਤੀਸ਼ਤ ਤੋਂ ਵੱਧ ਸੀਟਾਂ ਉੱਤੇ ਸ਼ਾਨਦਾਰ ਜਿੱਤ ਨੂੰ ਸਾਫ਼—ਸੁਥਰੀ ਰਾਜਨੀਤੀ ਅਤੇ ਇਮਾਨਦਾਰ ਸ਼ਾਸਨ ਲਈ ਫਤਵਾ ਦੱਸਦਿਆਂ ‘ਆਪ’ ਮੁਖੀ ਨੇ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਵਿੱਚ ਸਥਾਨਕ ਇਕਾਈਆਂ ਦੀਆਂ ਚੋਣਾਂ ਸਭ ਤੋਂ ਸਾਫ਼ਗੋਈ ਨਾਲ ਹੁੰਦੀਆਂ ਦੇਖੀਆਂ ਹਨ, ਜਿਨ੍ਹਾਂ ਵਿੱਚ ਇਕ ਵੀ ਵੋਟ ਤਬਦੀਲ ਨਹੀਂ ਹੋਈ, ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਪੱਖੀ ਸ...
2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Breaking News
ਚੰਡੀਗੜ੍ਹ 8 ਜਨਵਰੀ :- ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ  ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ  ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ  ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰੇਜ...