Sunday, August 16Malwa News
Shadow

Tag: punjab news

‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 23.3 ਕਿਲੋਗ੍ਰਾਮ ਹੈਰੋਇਨ ਸਮੇਤ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 311ਵੇਂ ਦਿਨ, ਪੰਜਾਬ ਪੁਲਿਸ ਨੇ 23.3 ਕਿਲੋਗ੍ਰਾਮ ਹੈਰੋਇਨ ਸਮੇਤ 105 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Hot News
ਚੰਡੀਗੜ੍ਹ, 6 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 311ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 313 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 77 ਐਫਆਈਆਰਜ਼ ਦਰਜ ਕਰਕੇ 105 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 311 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,381 ਹੋ ਗਈ ਹੈ।   ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 23.3 ਕਿਲੋਗ੍ਰਾਮ ਹੈਰੋਇਨ, 5 ਕਿਲੋ ਭੁੱਕੀ, 486 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਹਲਕਾ ਗੜ੍ਹਸ਼ੰਕਰ ਦੇ ਵੱਖ-ਵੱਖ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਉਦਘਾਟਨ

Hot News
ਗੜ੍ਹਸ਼ੰਕਰ/ਹੁਸ਼ਿਆਰਪੁਰ, 6 ਜਨਵਰੀਃ- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੇ ਵੱਖ-ਵੱਖ ਪਿੰਡਾਂ—ਘਾਗੋਂ ਰੋੜਾਂਵਾਲੀ, ਭੰਮੀਆਂ, ਮਹਿਤਾਬਪੁਰ, ਦੁੱਗਰੀ, ਗੜ੍ਹੀ ਮੱਟੋ, ਪਾਹਲੇਵਾਲ, ਬੀਰਾਮਪੁਰ, ਸਾਧੋਵਾਲ, ਸੌਲੀ, ਪੁਰਖੋਵਾਲ, ਰਾਮਪੁਰ ਬਿਲੜੋ, ਸਲੇਮਪੁਰ, ਸਤਨੌਰ, ਪੱਖੋਵਾਲ, ਪਦਰਾਣਾ, ਬਡੇਸਰੋਂ, ਅਕਾਲਗੜ੍ਹਾ, ਗੋਲੀਆਂ, ਭੱਜਲਾਂ, ਲੱਲੀਆਂ, ਕਾਲੇਵਾਲ, ਮੋਹਣੋਵਾਲ, ਰਾਵਲਪਿੰਡੀ, ਫ਼ਤਹਿਪੁਰ ਕਾਲਾ, ਦੇਨੋਵਾਲ ਕਾਲਾ ਅਤੇ ਡੋਗਰਪੁਰ ਦੀਆਂ ਨਵੀਂ ਤਿਆਰ ਕੀਤੀਆਂ ਲਿੰਕ ਸੜਕਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਪਿੰਡਾਂ ਦੀ ਤਰੱਕੀ ਲਈ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਪਿੰਡਾਂ ਵਿੱਚ ਆਵਾਜਾਈ ਹੋਰ ਸੁਚੱਜੀ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਦੀ ਤਰਜ਼ ’ਤੇ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਡਿ...
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ

Breaking News
ਚੰਡੀਗੜ੍ਹ, 6 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਲਦ ਲਾਗੂ ਕੀਤੀ ਜਾਣ ਵਾਲੀ 10 ਲੱਖ ਰੁਪਏ ਦੇ ਨਕਦੀ ਰਹਿਤ ਸਿਹਤ ਬੀਮਾ ਪਹਿਲਕਦਮੀ ਦੇ ਵਿਸਥਾਰ ਲਈ ਇੱਕ ਮਹੱਤਵਪੂਰਨ ਕਦਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਮੁੱਖ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਅਧੀਨ ਸੂਚੀਬੱਧ ਹੋ ਕੇ ਪੰਜਾਬ ਦੇ ਲੋਕਾਂ ਨੂੰ ਵਿਆਪਕ ਸਿਹਤ ਕਵਰੇਜ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੇ ਇਸ ਨੇਕ ਉਪਰਾਲੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਸਿਹਤ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਰਾਜ ਸਿਹਤ ਏਜੰਸੀ (ਐਸ.ਐਚ.ਏ.) ਸੰਯਮ ਅਗਰਵਾਲ ਵੀ ਮੌਜੂਦ ਸਨ, ਇੱਥੇ ਰਾਜ ਸਿਹਤ ਏਜੰਸੀ ਦੇ ਦਫ਼ਤਰ ਵਿਖੇ ਪ੍ਰਮੁੱਖ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਸੂਬੇ ਦੇ ਹਰ ਪਰਿਵਾਰ ਨੂੰ ਮਿਆਰੀ ਅਤੇ ਨਕਦੀ ਰਹਿਤ ਸਿਹ...
ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਜਲਦੀ ਤਿਆਰ ਹੋਣਗੇ 3100 ਖੇਡ ਮੈਦਾਨ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ/ ਲੁਧਿਆਣਾ, 06 ਜਨਵਰੀ –  ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ 69ਵੀਆਂ ਨੈਸ਼ਨਲ ਸਕੂਲ ਖੇਡਾਂ ਦਾ ਰਸਮੀ ਆਗਾਜ਼ ਕੀਤਾ ਗਿਆ। 16 ਜਨਵਰੀ ਤੱਕ ਚੱਲਣ ਵਾਲੀਆਂ ਖੇਡਾਂ ਵਿੱਚ ਕੇਂਦਰੀ ਵਿਦਿਆਲਿਆ, ਨਵੋਦਿਆ ਵਿਦਿਆਲਿਆ ਅਤੇ ਵਿਦਿਆ ਭਾਰਤੀ ਸਕੂਲਾਂ ਸਮੇਤ ਸਾਰੇ ਰਾਜਾਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਹੋਰ ਸਿੱਖਿਆ ਸੰਸਥਾਵਾਂ ਦੇ ਖਿਡਾਰੀ ਹਿੱਸਾ ਲੈ ਰਹੇ ਹਨ। ਸਿੱਖਿਆ ਮੰਤਰੀ ਬੈਂਸ ਨੇ ਕਿਹਾ ਕਿ ਇਨ੍ਹਾਂ ਖੇਡਾਂ ਦੌਰਾਨ ਜੂਡੋ ਅੰਡਰ-14 (ਲੜਕੇ ਤੇ ਲੜਕੀਆਂ), ਤਾਈਕਵਾਂਡੋ ਅੰਡਰ-14 (ਲੜਕੀਆਂ) ਅਤੇ ਗੱਤਕਾ ਅੰਡਰ-19 (ਲੜਕੇ ਤੇ ਲੜਕੀਆਂ) ਦੇ ਰੋਮਾਂਚਕ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਖੇਡ ਮੁਕਾਬਲੇ ਸਥਾਨਕ ਬੀ.ਸੀ.ਐਮ. ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸ਼ਾਸਤਰੀ ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੀ.ਏ.ਯੂ, ਲੁਧਿਆਣਾ ਅਤੇ ਓਪਨ ਏਅਰ ਥੀਏਟਰ ਪੀ.ਏ.ਯੂ,  ਲੁਧਿਆਣਾ ਸਮੇਤ ਵੱਖ-ਵੱਖ ਥਾਵਾਂ 'ਤੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨਾਲ ਲੁਧਿਆਣਾ ਸ਼ਹਿਰ ਲਈ ਵੀ ਇਹ ਬੜੇ ਮਾਣ ...
ਸਮਾਪਨ ਸਮਾਰੋਹ ਮੌਕੇ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਮੁੱਖ ਮਹਿਮਾਨ  ਵਜੋਂ ਸ਼ਿਰਕਤ

ਸਮਾਪਨ ਸਮਾਰੋਹ ਮੌਕੇ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਮੁੱਖ ਮਹਿਮਾਨ  ਵਜੋਂ ਸ਼ਿਰਕਤ

Hot News
ਲੁਧਿਆਣਾ, 06 ਜਨਵਰੀ (000) – ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ 06 ਦਸੰਬਰ, 2025 ਤੋਂ 06 ਜਨਵਰੀ, 2026 ਤੱਕ ਜਾਰੀ ''ਯੂਥ ਅਗੇਂਸਟ ਡਰੱਗਜ'' ਮੁਹਿੰਮ ਦਾ ਸਫਲ ਆਯੋਜਨ ਹੋਇਆ। ਜ਼ਿਲ੍ਹਾ ਪੱਧਰੀ ਸਮਾਪਨ ਸਮਾਰੋਹ ਮੌਕੇ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਮੁੱਖ ਮਹਿਮਾਨ  ਵਜੋਂ ਸ਼ਿਰਕਤ ਕੀਤੀ ਗਈ। ਮਾਣਯੋਗ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਇੱਕ ਮਹੀਨੇ ਦੀ ਡਰਾਈਵ ਚਲਾਈ ਗਈ ਜਿਸ ਵਿੱਚ ਨੁੱਕੜ ਨਾਟਕ,&nbs...
ਮੇਲਾ ਮਾਘੀ ਦੀਆਂ ਤਿਆਰੀਆਂ ਸਬੰਧੀ ਡੀ ਸੀ ਮੁਕਤਸਰ ਨੇ ਕੀਤੀ ਅਹਿਮ ਮੀਟਿੰਗ

ਮੇਲਾ ਮਾਘੀ ਦੀਆਂ ਤਿਆਰੀਆਂ ਸਬੰਧੀ ਡੀ ਸੀ ਮੁਕਤਸਰ ਨੇ ਕੀਤੀ ਅਹਿਮ ਮੀਟਿੰਗ

Punjab News
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ- ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿੱਚ ਮੇਲਾ ਮਾਘੀ, ਸ੍ਰੀ ਮੁਕਤਸਰ ਸਾਹਿਬ ਦੀਆਂ ਤਿਆਰੀਆਂ ਸਬੰਧੀ ਇਕ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੇਲਾ ਮਾਘੀ ਸਿਰਫ਼ ਧਾਰਮਿਕ ਹੀ ਨਹੀਂ, ਸਗੋਂ ਇਤਿਹਾਸਕ ਅਤੇ ਸੱਭਿਆਚਾਰਕ ਮਹੱਤਵ ਵਾਲਾ ਸਮਾਗਮ ਵੀ ਹੈ, ਜਿਸ ਵਿੱਚ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੁੰਦੀ ਹੈ। ਇਸ ਲਈ ਸਾਰੀਆਂ ਤਿਆਰੀਆਂ ਸਮੇਂ ਸਿਰ, ਸੁਚਾਰੂ ਅਤੇ ਆਪਸੀ ਤਾਲਮੇਲ ਨਾਲ ਪੂਰੀਆਂ ਕੀਤੀਆਂ ਜਾਣ। ਸੁਰੱਖਿਆ ਅਤੇ ਟ੍ਰੈਫ਼ਿਕ ਪ੍ਰਬੰਧ ਐਸ ਐਸ ਪੀ ਨੇ ਦੱਸਿਆ ਕਿ ਮੇਲੇ ਦੌਰਾਨ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਜਾਣਗੇ,ਵੱਖ-ਵੱਖ ਥਾਵਾਂ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ, ਟ੍ਰੈਫ਼ਿਕ ਪ੍ਰਬੰਧਾਂ ਲਈ ਵਿਸ਼ੇਸ਼ ਯੋਜਨਾ ਤਿਆਰ ਕਰਕੇ ਲਾਗੂ ਕੀਤੀ ਜਾਵੇਗੀ,ਪਾਰਕਿੰਗ ਸਥਲਾਂ,&n...
ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ

ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਟਰੈਫਿਕ ਨਿਯਮਾਂ ਬਾਰੇ ਕੀਤਾ ਜਾਵੇਗਾ ਜਾਗਰੂਕ

Punjab News
ਮਾਨਸਾ, 6 ਜਨਵਰੀ- ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ 01 ਜਨਵਰੀ ਤੋਂ 31 ਜਨਵਰੀ ਤੱਕ ਕੌਮੀ ਸੜਕ ਸੁਰੱਖਿਆ ਮਹੀਨਾ ਐਲਾਨਿਆ ਜਾ ਰਿਹਾ ਹੈ ਜਿਸ ਤਹਿਤ ਲੋਕਾਂ ਨੂੰ ਟਰੈਫਿਕ ਨਿਯਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਰੰਭੇ ਜਾ ਰਹੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਸ.ਡੀ.ਐਮ. ਬੁਢਲਾਡਾ ਅਤੇ ਰਿਜਨਲ ਟਰਾਂਸਪੋਰਟ ਅਫ਼ਸਰ, ਸ. ਗਗਨਦੀਪ ਸਿੰਘ ਨੇ ਅੱਜ ਸਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਸਕੂਲਾਂ ਵਿਚ ਵਿਦਿਆਰਥੀਆਂ ਦੇ ਸਲੋਗਨ, ਕੁਇਜ਼ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਜਾਣ ਤਾਂ ਜੋ ਵਿਦਿਆਰਥੀ ਟਰੈਫਿਕ ਨਿਯਮਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਮਾਈ ਭਾਰਤ ਪੋਰਟਲ 'ਤੇ ਰਜਿਸਟਰ ਹੋ ਕੇ ਕੁਇੱਜ ਮੁਕਾਬਲਿਆਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਇਸ ਮਹੀਨੇ ਦੌਰਾਨ ਲੋਕਾਂ ਨੂੰ ਦੋ ਪਹੀਆ ਵਹੀਕਲ ਚਲਾਉਣ ਸਮੇਂ ਹੈਲਮਟ ਦੀ ਲਾਜ਼ਮੀ ਵਰਤੋਂ ਅਤੇ ਵਹੀਕਲ ਦੇ ਦਸਤਾਵੇਜ਼ ਮੁਕੰਮਲ ਰੱਖਣ ਲਈ ਜਾਗਰੂਕ ਕ...
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਹਲਕਾ ਪੱਟੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਨਵੀਂ ਰਫ਼ਤਾਰ

Punjab News
ਪੱਟੀ/ਤਰਨ ਤਾਰਨ, 06 ਜਨਵਰੀ (           ) - ਸੂਬੇ ਦੇ ਟਰਾਂਸਪੋਰਟ ਅਤੇ ਜੇਲ੍ਹਾਂ ਬਾਰੇ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਵਿਧਾਨ ਸਭਾ ਹਲਕਾ ਪੱਟੀ ਦੀ ਨੁਹਾਰ ਬਦਲਣ ਲਈ ਯਤਨ ਲਗਾਤਾਰ ਜਾਰੀ ਹਨ। ਹਲਕਾ ਪੱਟੀ ਵਿੱਚ ਨਵੇਂ ਸਾਲ ਮੌਕੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੰਦਿਆਂ ਕੈਬਨਿਟ ਮੰਤਰੀ ਸ. ਭੁੱਲਰ ਵੱਲੋਂ ਅੱਜ ਦੂਜੇ ਦਿਨ ਵੀ ਹਲਕੇ ਦੀਆਂ ਵੱਖ-ਵੱਖ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਦੇ ਨੀਂਹ ਪੱਥਰ ਰੱਖੇ ਗਏ। ਪੱਟੀ-ਬਾਹਨੀਵਾਲਾ, ਅਸਾਲ, ਧਗਾਨਾ, ਸ਼ਹੀਦ, ਦੁੱਬਲੀ ਅਤੇ ਸਭਰਾ ਦੀਆਂ ਸੰਪਰਕ ਸੜਕਾਂ ਦੇ ਨੀਂਹ ਪੱਥਰ ਰੱਖਣ ਮੌਕੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਸੰਪਰਕ ਸੜਕਾਂ ਨੂੰ ਅਪਗਰੇਡ ਕਰਨ ਲਈ ਸੂਬਾ ਸਰਕਾਰ ਵੱਲੋਂ 10.31 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸੜਕਾਂ ਦਾ ਕੰਮ ਸ਼ੁਰੂ ਹੋ ਗਿਆ ਹੈ ਜੋ ਕਿ ਜਲਦੀ ਹੀ ਮੁਕੰਮਲ ਕਰ ਲਿਆ ਜਾਵੇਗਾ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਰਿਵਾਇਤੀ ਪਾਰਟੀਆਂ ਦੇ ਆਗੂਆਂ ਨੇ ਸਿਰਫ਼ ਆਪਣਾ ਅਤੇ ਆਪਣੇ ਚਹੇਤਿਆਂ ਦਾ ਹ...
ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ ਵਿੱਚ 20 ਕਿਲੋਗ੍ਰਾਮ ਹੈਰੋਇਨ ਬਰਾਮਦ, ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮ ਗ੍ਰਿਫਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 6 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ ਨੈਟਵਰਕ 'ਤੇ ਵੱਡੀ ਕਾਰਵਾਈ ਕਰਦਿਆਂ, ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐਨਟੀਐਫ), ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਿਆਂ ਦੀ ਸਪਲਾਈ ਚੇਨ ਦਾ ਪ੍ਰਬੰਧ ਕਰਨ ਵਾਲੇ ਮੁੱਖ ਸੰਚਾਲਕ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 19.980 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।  ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਜੀਤ ਸਿੰਘ ਉਰਫ਼ ਸਾਹਿਬ ਅਤੇ ਰਾਜਵਿੰਦਰ ਸਿੰਘ ਉਰਫ਼ ਗੋਲੂ, ਦੋਵੇਂ ਵਾਸੀ ਪੁਰਾਣਾ ਨਰਾਇਣਗੜ੍ਹ, ਅੰਮ੍ਰਿਤਸਰ; ਆਸ਼ੂ ਸ਼ਰਮਾ ਉਰਫ਼ ਆਸ਼ੂ ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾ...
ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਬਠਿੰਡਾ, 6 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਅਤੇ 26 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਕਰਨ ਦੀ ਇੱਕ ਵਾਰਦਾਤ ਨੂੰ ਟਾਲ ਦਿੱਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਠਿੰਡਾ ਦੇ ਗਿੱਲ ਪੱਤੀ ਦੇ ਵਸਨੀਕ ਕੁਲਦੀਪ ਸਿੰਘ, ਜੋ ਇਸ ਵੇਲੇ ਕੈਨੇਡਾ ਵਿੱਚ ਰਹਿ ਰਿਹਾ ਹੈ, ਬਠਿੰਡਾ ਦੇ ਕੋਟਸ਼ਮੀਰ ਦਾ ਵਸਨੀਕ ਗੁਰਵਿੰਦਰ ਸਿੰਘ ਅਤੇ ਬਠਿੰਡਾ ਦੇ ਪਿੰਡ ਭੋਖੜਾ ਦੇ ਵਸਨੀਕ ਗਗਨਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਗਲੌਕ, ਇੱਕ ਜ਼ਿਗਾਨਾ, ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹਨ। ਚਾਰ ਪਿਸਤੌਲਾਂ ਦੀ ਬਰਾਮਦਗੀ ਤੋਂ...