Sunday, August 16Malwa News
Shadow

Tag: punjab news

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ- ਜਸਪ੍ਰੀਤ ਸਿੰਘ

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ- ਜਸਪ੍ਰੀਤ ਸਿੰਘ

Local
ਸ੍ਰੀ ਅਨੰਦਪੁਰ ਸਾਹਿਬ 06 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਸਬੰਧੀ ਸਮੂਹ ਵਿਭਾਗਾਂ/ਸਕੂਲ ਮੁੱਖੀਆਂ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਕਰਨ ਸਬੰਧੀ ਅੱਜ ਇੱਕ ਵਿਸ਼ੇਸ਼  ਮੀਟਿੰਗ  ਐਸ.ਡੀ.ਐਮ ਦਫਤਰ ਸ੍ਰੀ ਅਨੰਦਪੁਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਸਕੂਲ ਮੁੱਖੀ ਇਸ ਮੀਟਿੰਗ  ਵਿੱਚ  ਸ਼ਾਮਿਲ ਹੋਏ।      ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ  ਦੀ ਅਗਵਾਈ ਹੇਠ ਹੋਈ ਇਸ ਮੀਟਿੰਗ  ਵਿਚ  ਗਣਤੰਤਰ ਦਿਵਸ ਸਮਾਰੋਹ ਦੇ ਕੀਤੇ ਗਏ ਪ੍ਰਬੰਧਾ ਬਾਰੇ ਡਿਊਟੀਆਂ ਲਗਾਈਆ ਗਈਆ। ਇਸ ਮੌਕੇ ਜਾਣਕਾਰੀ ਦਿੰਦਿਆ ਐਸ.ਡੀ.ਐਮ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ।...
ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਂਝੀ ਟੀਮ ਵੱਲੋਂ ਜਲਾਲਾਬਾਦ ਸ਼ਹਿਰ ਦੇ ਬਜਾਰਾਂ ਦੀ ਕੀਤੀ ਚੈਕਿੰਗ

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਂਝੀ ਟੀਮ ਵੱਲੋਂ ਜਲਾਲਾਬਾਦ ਸ਼ਹਿਰ ਦੇ ਬਜਾਰਾਂ ਦੀ ਕੀਤੀ ਚੈਕਿੰਗ

Local
ਜਲਾਲਾਬਾਦ 6 ਜਨਵਰੀ- ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਸ਼੍ਰੀ ਮੁਕਤਸਰ ਸਾਹਿਬ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਝੀ ਟੀਮ ਵੱਲੋਂ ਜਲਾਲਾਬਾਦ ਸ਼ਹਿਰ ਦੇ ਬਜਾਰਾ ਵਿੱਚ ਚਾਇਨਾਂ ਡੌਰ ਅਤੇ ਸਿੰਗਲ ਯੂਲ ਪਲਾਸਟਿਕ ਦੀ ਚੈਕਿੰਗ ਕੀਤੀ ਗਈ ਅਤੇ ਚਲਾਨ ਕੀਤੇ ਗਏ ।ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਐਸ.ਡੀ.ਓ. ਅਤੇ ਕਾਰਜ ਸਾਧਕ ਅਫਸਰ, ਨਗਰ ਕੌਂਸਲ ਜਲਾਲਾਬਾਦ ਸ੍ਰੀ ਬਲਵਿੰਦਰ ਸਿੰਘ ਵੱਲੋਂ ਸ਼ਹਿਰ ਅੰਦਰ ਚਾਈਨਾਂ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਚਾਈਨਾਂ ਡੌਰ ਨਾ ਵਰਤਨ ਸਬੰਧੀ ਸਖਤ ਹਦਾਇਤ ਕੀਤੀ । ਪ੍ਰੋਗਰਾਮ ਕੁਆਰਡੀਨੇਟਰ ਸ਼੍ਰੀ ਅਮਨਦੀਪ ਨੇ ਸ਼ਹਿਰ ਵਾਸੀਆਂ ਨੂੰ ਚਾਇਨਾਂ ਡੌਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਚਾਈਨਾਂ ਡੋਰ ਜਾਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਦਾ ਪਾਇਆਂ ਗਿਆ ਤਾਂ ਉਸ ਦੇ ਖਿਲਾਫ ਸਰਕਾਰ ਦੇ ਰੂਲਾ ਅਤੇ ਹਦਾਇਤਾਂ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ ।ਉਨ੍ਹਾਂ ਕਿਹਾ ਕਿ ਚਾਈਨਾਂ ਡੋਰ ਮਨੁਖ, ਪੰਛੀਆਂ ਲਈ ਕਾਫੀ ਘਾਤਕ ਹੈ ਤੇ ਅਨੇਕਾ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ, ਇਸੇ ਤਹਿਤ ਇਸਦੀ ਵਿਕਰੀ ਅਤੇ ਵਰਤੋਂ ਕ...
ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ ਲਈ ਅੰਤਰਰਾਸ਼ਟਰੀ ਸਹਿਯੋਗ ਜ਼ਰੂਰੀ- ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ ਲਈ ਅੰਤਰਰਾਸ਼ਟਰੀ ਸਹਿਯੋਗ ਜ਼ਰੂਰੀ- ਗੁਰਮੀਤ ਸਿੰਘ ਖੁੱਡੀਆਂ

Local
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ- ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਸਹਾਇਕ ਖੇਤਰਾਂ ਨੂੰ ਮਜ਼ਬੂਤ ਕਰਨ ਲਈ ਅੰਤਰਰਾਸ਼ਟਰੀ ਤਜਰਬੇ ਅਤੇ ਅਧੁਨਿਕ ਤਕਨੀਕ ਦੀ ਅਹਿਮ ਭੂਮਿਕਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਬੀਤੇ ਦਿਨੀਂ ਪਿੰਡ ਦਿਉਣ ਦੇ ਜੰਮ ਪਲ ਅਤੇ ਹਾਲ ਵਿੱਚ ਬ੍ਰਿਟਿਸ਼ ਕੋਲੰਬੀਆ ਸਰਕਾਰ ਦੇ ਕੈਬਨਿਟ ਮੰਤਰੀ ਜਗਰੂਪ ਸਿੰਘ ਬਰਾੜ ਨਾਲ ਹੋਈ ਵਿਸਥਾਰਪੂਰਕ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਦੋਵਾਂ ਨੇ ਪੰਜਾਬ ਅਤੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚਕਾਰ ਖੇਤੀਬਾੜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਖੇਤੀਬਾੜੀ ਨੂੰ ਵਪਾਰਕ ਅਤੇ ਨਫ਼ੇਯੋਗ ਬਣਾਉਣ, ਕਿਸਾਨੀ ਆਮਦਨ ਵਧਾਉਣ ਲਈ ਨਵੇਂ ਮਾਡਲ ਅਪਣਾਉਣ ਅਤੇ ਵਿਭਿੰਨਤਾ ‘ਤੇ ਖ਼ਾਸ ਧਿਆਨ ਕੇਂਦਰਿਤ ਕੀਤਾ ਗਿਆ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੂੰ ਫਸਲੀ ਵਿਭਿੰਨਤਾ, ਉੱਚ ਮੁੱਲ ਵਾਲੀ...
 ਪ੍ਰੋਜੈਕਟ ਜੀਵਨਜੋਤ-02 ਤਹਿਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ ਦੀ ਮੁਹਿੰਮ ਜਾਰੀ

 ਪ੍ਰੋਜੈਕਟ ਜੀਵਨਜੋਤ-02 ਤਹਿਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ ਦੀ ਮੁਹਿੰਮ ਜਾਰੀ

Local
ਫਰੀਦਕੋਟ 6 ਜਨਵਰੀ () ਜਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਅਫਸ ਅਮਨਦੀਪ ਸਿੰਘ ਸੋਢੀ ਅਤੇ ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ ਵੱਲੋਂ ਭੀਖ ਮੰਗਦੇ ਬੱਚਿਆਂ/ ਰੈਗ ਪਿਕਿੰਗ ਕਰਦੇ ਬੱਚਿਆਂ ਨੂੰ ਰੈਸਕਿਊ ਕਰਨ ਲਈ ਫਰੀਦਕੋਟ ਵਿਖੇ ਵੱਖ -ਵੱਖ ਥਾਵਾਂ ਜਿਵੇਂ ਚਹਿਲ ਫਾਟਕ, ਨੇੜੇ  ਬ੍ਰਿਜਿੰਦਰਾ ਕਾਲਜ, ਬੱਸ ਸਟੈਡ, ਸਰਕੂਲਰ ਰੋਡ, ਮੇਨ ਬਜਾਰ, ਟਿੱਲਾ ਬਾਬਾ ਫਰੀਦ ਜੀ, ਫਿਰੋਜਪੁਰ ਰੋਡ, ਗਿਆਨੀ ਜੈਲ ਸਿੰਘ ਮਾਰਕੀਟ, ਨੇੜੇ ਮੈਡੀਕਲ ਕਾਲਜ ਰੈਸਟ ਹਾਊਸ ਆਦਿ ਥਾਵਾਂ ਤੇ ਚੈਕਿੰਗ ਕੀਤੀ ਗਈ ਅਤੇ 02 ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ, ਫਰੀਦਕੋਟ ਦੇ ਸਨਮੁੱਖ ਪੇਸ਼ ਕੀਤਾ ਗਿਆ। ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ ਵੱਲੋਂ ਭਵਿੱਖ ਵਿੱਚ ਵੀ ਇਹ ਚੈਕਿੰਗਾਂ ਜਾਰੀ ਰਹਿਣਗੀਆ ਦਾ ਸੁਨੇਹਾ ਦਿੰਦਿਆਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਮੰਗਵਾਉਣਾ ਕਾਨੂੰਨੀ ਜੁਰਮ ਹੈ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ...
ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਚੰਡੀਗੜ੍ਹ, 5 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੁੱਖ ਮੰਤਰੀ ਵਜੋਂ ਨਹੀਂ, ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ।‘ਐਕਸ’ ’ਤੇ ਕੀਤੀ ਇਕ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰੇਕ ਸਿੱਖ ਲਈ ਪਾਵਨ ਅਸਥਾਨ ਹੈ ਅਤੇ ਤਖ਼ਤ ਸਾਹਿਬ ਨੂੰ ਸਿੱਖਾਂ ਦਾ ਸਰਵਉੱਚ ਅਸਥਾਨ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ ਹੈ ਜਿਸ ਨੂੰ ਪੂਰੇ ਸਤਿਕਾਰ ਨਾਲ ਪ੍ਰਵਾਨ ਕਰਕੇ ਉਸ ਦੀ ਪਾਲਣਾ ਕਰਾਂਗਾ। ਮੈਂ ਮੁੱਖ ਮੰਤਰੀ ਵਜੋਂ ਨਹੀਂ, ਇਕ ਨਿਮਾਣੇ ਸਿੱਖ ਵਜੋਂ ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹਾਜ਼ਰ ਹੋਵਾਂਗਾ।”ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ 15 ਜਨਵਰੀ ਨੂੰ ਦੇਸ਼ ਦੇ ਰਾਸ਼ਟਰਪਤੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇਕ ਕਾਨਫਰੰਸ ਵਿੱਚ ਸ਼ਿਰਕਤ ਕਰਨ ਲਈ ਆ ਰਹੇ ਹਨ, ਪਰ ਉਹ ਹਰ ਹਾਲ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਰਵਉੱਚ ਹੈ ਅਤੇ ਪਾਵਨ ਤਖ...
ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਅੱਗੇ ਪੇਸ਼ ਹੋਵਾਂਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 5 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੁੱਖ ਮੰਤਰੀ ਵਜੋਂ ਨਹੀਂ, ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਗੇ।‘ਐਕਸ’ ’ਤੇ ਕੀਤੀ ਇਕ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਰੇਕ ਸਿੱਖ ਲਈ ਪਾਵਨ ਅਸਥਾਨ ਹੈ ਅਤੇ ਤਖ਼ਤ ਸਾਹਿਬ ਨੂੰ ਸਿੱਖਾਂ ਦਾ ਸਰਵਉੱਚ ਅਸਥਾਨ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ, “ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਆਇਆ ਹੁਕਮ ਸਿਰ ਮੱਥੇ ਹੈ ਜਿਸ ਨੂੰ ਪੂਰੇ ਸਤਿਕਾਰ ਨਾਲ ਪ੍ਰਵਾਨ ਕਰਕੇ ਉਸ ਦੀ ਪਾਲਣਾ ਕਰਾਂਗਾ। ਮੈਂ ਮੁੱਖ ਮੰਤਰੀ ਵਜੋਂ ਨਹੀਂ, ਇਕ ਨਿਮਾਣੇ ਸਿੱਖ ਵਜੋਂ ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹਾਜ਼ਰ ਹੋਵਾਂਗਾ।”  ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ 15 ਜਨਵਰੀ ਨੂੰ ਦੇਸ਼ ਦੇ ਰਾਸ਼ਟਰਪਤੀ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇਕ ਕਾਨਫਰੰਸ ਵਿੱਚ ਸ਼ਿਰਕਤ ਕਰਨ ਲਈ ਆ ਰਹੇ ਹਨ, ਪਰ ਉਹ ਹਰ ਹਾਲ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਰਵਉੱ...
ਪੰਜਾਬ ਸਰਕਾਰ ਦਾ ਪ੍ਰਵਾਸੀ ਭਾਰਤੀਆਂ ਲਈ ਵੱਡਾ ਤੋਹਫ਼ਾ: E-Sanad ਪੋਰਟਲ ਰਾਹੀਂ ਘਰ ਬੈਠੇ 27 ਸੇਵਾਵਾਂ ਉਪਲਬਧ, 2026 ਵਿੱਚ ਵੱਡੇ ਪੱਧਰ ‘ਤੇ ਹੋਣ ਵਾਲੀ NRI ਮੀਟਿੰਗ

ਪੰਜਾਬ ਸਰਕਾਰ ਦਾ ਪ੍ਰਵਾਸੀ ਭਾਰਤੀਆਂ ਲਈ ਵੱਡਾ ਤੋਹਫ਼ਾ: E-Sanad ਪੋਰਟਲ ਰਾਹੀਂ ਘਰ ਬੈਠੇ 27 ਸੇਵਾਵਾਂ ਉਪਲਬਧ, 2026 ਵਿੱਚ ਵੱਡੇ ਪੱਧਰ ‘ਤੇ ਹੋਣ ਵਾਲੀ NRI ਮੀਟਿੰਗ

Hot News
ਚੰਡੀਗੜ੍ਹ, 5 ਜਨਵਰੀ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ "ਐਨਆਰਆਈ ਈ-ਸਨਦ ਪੋਰਟਲ" ਲਾਂਚ ਕੀਤਾ ਹੈ, ਜੋ ਕਿ ਐਨਆਰਆਈ ਅਤੇ ਐਨਆਰਆਈ ਭਾਈਚਾਰੇ ਲਈ ਇੱਕ ਕ੍ਰਾਂਤੀਕਾਰੀ ਕਦਮ ਹੈ। ਇਸ ਡਿਜੀਟਲ ਪਹਿਲਕਦਮੀ ਦੇ ਤਹਿਤ, ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀ ਹੁਣ 27 ਮਹੱਤਵਪੂਰਨ ਸਰਕਾਰੀ ਸੇਵਾਵਾਂ ਨੂੰ ਔਨਲਾਈਨ ਪ੍ਰਾਪਤ ਕਰ ਸਕਣਗੇ। ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲਕਦਮੀ ਦਾ ਉਦੇਸ਼ ਐਨਆਰਆਈ ਭਾਈਚਾਰੇ ਨੂੰ ਦਸਤਾਵੇਜ਼ਾਂ ਅਤੇ ਪ੍ਰਸ਼ਾਸਕੀ ਸੇਵਾਵਾਂ ਲਈ ਵਾਰ-ਵਾਰ ਪੰਜਾਬ ਜਾਣ ਦੀ ਮਜਬੂਰੀ ਤੋਂ ਮੁਕਤ ਕਰਨਾ ਹੈ। ਇਹ ਪੋਰਟਲ ਇੱਕ ਵਰਦਾਨ ਹੋਵੇਗਾ, ਖਾਸ ਕਰਕੇ ਕੈਨੇਡਾ, ਸੰਯੁਕਤ ਰਾਜ, ਯੂਨਾਈਟਿਡ ਕਿੰਗਡਮ, ਆਸਟ੍ਰੇਲੀਆ ਅਤੇ ਯੂਰਪੀਅਨ ਦੇਸ਼ਾਂ ਵਿੱਚ ਰਹਿਣ ਵਾਲੇ ਪ੍ਰਵਾਸੀ ਭਾਰਤੀਆਂ ਲਈ ਜੋ ਆਪਣੇ ਗ੍ਰਹਿ ਰਾਜ ਨਾਲ ਜੁੜੇ ਰਹਿਣਾ ਚਾਹੁੰਦੇ ਹਨ। ਇਸ ਪੋਰਟਲ ਰਾਹੀਂ, ਪ੍ਰਵਾਸੀ ਭਾਰਤੀਆਂ ਨੂੰ ਹੁਣ ਆਪਣੇ ਘਰ ਬੈਠੇ ਹੀ ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਵਿਆਹ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਹੋਰ ਬਹੁਤ ਸਾਰੇ ਦਸਤਾਵੇਜ਼ ਪ੍ਰਾਪਤ ਕਰਨ ਦੇ ਯ...
ਪੰਜਾਬ ਦੇ ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂਕਰਨ ਦਾ ਲਿਆ ਜਾਇਜ਼ਾ; ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਡਾਕਟਰਾਂ ਵੱਲੋਂ ਪੂਰਨ ਸਮਰਥਨ ਦੇਣ ਦਾ ਵਾਅਦਾ

ਪੰਜਾਬ ਦੇ ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਗੂਕਰਨ ਦਾ ਲਿਆ ਜਾਇਜ਼ਾ; ਪ੍ਰਾਈਵੇਟ ਮੈਡੀਕਲ ਕਾਲਜਾਂ ਅਤੇ ਡਾਕਟਰਾਂ ਵੱਲੋਂ ਪੂਰਨ ਸਮਰਥਨ ਦੇਣ ਦਾ ਵਾਅਦਾ

Hot News
ਚੰਡੀਗੜ੍ਹ, 5 ਜਨਵਰੀ:- ਸੂਬੇ ਵਿੱਚ 10 ਲੱਖ ਦੀ ਨਕਦ-ਰਹਿਤ ਸਿਹਤ ਬੀਮਾ ਯੋਜਨਾ ਦੀ ਨਿਰਵਿਘਨ ਤੇ ਸੁਚਾਰੂ ਸ਼ੁਰੂਆਤ ਵੱਲ ਅਹਿਮ ਕਦਮ ਚੁੱਕਦਿਆਂ , ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਦੇ ਲਾਗੂਕਰਨ ਦੀ ਨਜ਼ਰਸਾਨੀ ਕਰਨ ਲਈ ਐਤਵਾਰ ਨੂੰ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਟੇਟ ਹੈਲਥ ਏਜੰਸੀ (ਐਸ.ਐਚ.ਏ.) ਪੰਜਾਬ ਵਿਖੇ ਹੋਈ ਇਸ ਮੀÇਟੰਗ ਵਿੱਚ ਜਨਤਕ ਅਤੇ ਪ੍ਰਾਈਵੇਟ ਸਿਹਤ ਸੰਭਾਲ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।  ਮੀਟਿੰਗ ’ਚ ਮੌਜੂਦ ਮੁੱਖ ਭਾਈਵਾਲਾਂ ਵਿੱਚ ਇੰਡੀਅਨ ਮੈਡੀਕਲ ਐਸੋਸੀਏਸ਼ਨ  ਪੰਜਾਬ, ਪੰਜਾਬ ਹਸਪਤਾਲ ਅਤੇ ਨਰਸਿੰਗ ਹੋਮ ਐਸੋਸੀਏਸ਼ਨ , ਪੰਜਾਬ ਸਿਵਲ ਮੈਡੀਕਲ ਸਰਵਿਸਜ਼ (ਪੀਸੀਐਮਐਸ) ਡਾਰਕਟਰ  ਅਤੇ ਪ੍ਰਮੁੱਖ ਪ੍ਰਾਈਵੇਟ ਮੈਡੀਕਲ ਕਾਲਜਾਂ ਦੇ ਨੁਮਾਇੰਦੇ ਸ਼ਾਮਲ ਹਨ । ਇਸ ਦੌਰਾਨ ਮੁੱਖ ਭਾਈਵਾਲਾਂ  ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ ਅਤੇ ਐਸ.ਐਚ.ਏ. ਦੇ ਮੁੱਖ ਕਾਰਜਕਾਰੀ ਅਧਿਕਾਰੀ  ਸੰਯਮ ਅਗਰਵਾਲ ਨੇ ਵੀ ਮੀਟਿੰਗ ਵਿੱਚ ਸ਼ਿਰਕਤ ਕ...
ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ  ਐਲਾਨਿਆ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਤਰਨਤਾਰਨ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਅਸਾਮੀਆਂ ਲਈ ਚੋਣਾਂ ਕਰਵਾਉਣ ਲਈ ਪ੍ਰੋਗਰਾਮ  ਐਲਾਨਿਆ

Breaking News
ਚੰਡੀਗੜ੍ਹ, 5 ਜਨਵਰੀ :- ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੀਆਂ ਹੇਠ ਲਿਖੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਮਿਤੀ 05.01.2026 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ: 1. ਜ਼ਿਲ੍ਹਾ ਗੁਰਦਾਸਪੁਰ:- 1) ਕਲਾਨੌਰ ਮੋਜੋਵਾਲ 2) ਕਲਾਨੌਰ ਪੁਰਾਣੀ 3) ਕਲਾਨੌਰ ਪੀ.ਏ.ਪੀ 4 ਕਲਾਨੌਰ ਚੱਕਰੀ 5) ਕਲਾਨੌਰ ਢੱਕੀ ਅਤੇ 6) ਕਲਾਨੌਰ ਜ਼ੈਲਦਾਰਾ 2. ਜ਼ਿਲ੍ਹਾ ਤਰਨਤਾਰਨ:- 1)ਕਾਜ਼ੀ ਕੋਟ (70) (ਨਾਲਾਗੜ੍ਹ-69) 2)ਕੱਕਾ ਕੰਡਿਆਲਾ (63) 3) ਪੰਡੋਰੀ ਗੋਲਾ (79) 4) ਮਾੜੀ ਕੰਬੋਕੇ (68)ਨੋਟੀਫਾਈਡ ਪ੍ਰੋਗਰਾਮ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 08.01.2026 (ਵੀਰਵਾਰ) ਹੈ। ਵੋਟਾਂ 18.01.2026 (ਐਤਵਾਰ) ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ ਚੋਣ ਅਮਲ ਖ਼ਤਮ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ। ਇਨ੍ਹਾਂ ਸਬੰਧਤ ਗ੍ਰਾਮ ਪੰਚਾਇਤਾਂ ਦੇ ਰੈਵੀਨਿਊ ਅਧਿਕਾਰ ਖੇਤਰ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ...
‘ਯੁੱਧ ਨਸ਼ਿਆਂ ਵਿਰੁੱਧ’ ਦੇ 310ਵੇਂ ਦਿਨ ਪੰਜਾਬ ਪੁਲਿਸ ਵੱਲੋਂ 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 310ਵੇਂ ਦਿਨ ਪੰਜਾਬ ਪੁਲਿਸ ਵੱਲੋਂ 657 ਗ੍ਰਾਮ ਹੈਰੋਇਨ ਸਮੇਤ 65 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 5 ਜਨਵਰੀ:-ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 310ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 223 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 54 ਐਫਆਈਆਰਜ਼ ਦਰਜ ਕਰਕੇ 65 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 310 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,326 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 657 ਗ੍ਰਾਮ ਹੈਰੋਇਨ, 440 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2630 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ...