Sunday, August 16Malwa News
Shadow

Tag: punjab news

ਅਮਨ ਅਰੋੜਾ ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

ਅਮਨ ਅਰੋੜਾ ਵੱਲੋਂ ਗੈਂਗਸਟਰਵਾਦ ਨੂੰ ਜੜ੍ਹੋਂ ਖ਼ਤਮ ਦਾ ਅਹਿਦ; ਤਰਨ ਤਾਰਨ ਵਿੱਚ ਸਰਪੰਚ ਦੇ ਕਾਇਰਾਨਾ ਕਤਲ ਦੀ ਸਖ਼ਤ ਨਿੰਦਾ

Breaking News
ਚੰਡੀਗੜ੍ਹ/ਤਰਨ ਤਾਰਨ, 5 ਜਨਵਰੀ:- ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਸੰਧੂਆਂ ਦੇ ਸਰਪੰਚ ਜਰਮਲ ਸਿੰਘ ਦੇ ਕਤਲ ਦੀ ਘਿਨਾਉਣੀ ਵਾਰਦਾਤ ਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਜਿਨ੍ਹਾਂ ਨੇ ਇਸ ਘਿਨਾਉਣੇ ਅਪਰਾਧ ਨੂੰ ਅੰਜ਼ਾਮ ਦਿੱਤਾ ਹੈ, ਭਾਵੇਂ ਉਹ ਗੁੰਡੇ ਜਿਨ੍ਹਾਂ ਨੇ ਗੋਲੀਆਂ ਚਲਾਈਆਂ ਜਾਂ ਉਨ੍ਹਾਂ ਦੀ ਪਿੱਠ ਪਿੱਛੇ ਖੜ੍ਹੇ ਉਨ੍ਹਾਂ ਦੇ ਆਕਾ ਹੋਣ, ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਸ੍ਰੀ ਅਮਨ ਅਰੋੜਾ ਨੇ ਸਰਪੰਚ ਜਰਮਲ ਸਿੰਘ, ਜਿਨ੍ਹਾਂ ਦਾ ਐਤਵਾਰ ਨੂੰ ਅੰਮ੍ਰਿਤਸਰ ਵਿਖੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਵੰਡਾਇਆ। ਇਸ ਮੌਕੇ ਅਫ਼ਸੋਸ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੇ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਨੇ ਅਹਿਦ ਲਿਆ ਕਿ ਇਸ ਘਿਨਾਉਣੇ ਅਪਰਾਧ...
ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ

ਨੰਗੇ ਪੈਰੀਂ ਚੱਲ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋਏ ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ/ ਅੰਮ੍ਰਿਤਸਰ, 5 ਜਨਵਰੀ:- ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਸਾਹਿਬ ਵਲੋਂ ਪ੍ਰਾਪਤ ਹੋਏ ਆਦੇਸ਼ ਉੱਤੇ ਵਿਭਾਗ ਵਲੋਂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਉਹ ਨੰਗੇ ਪੈਰ ਚੱਲ ਕੇ ਸ੍ਰੀ ਦਰਬਾਰ ਸਾਹਿਬ ਪੁੱਜੇ ਅਤੇ ਉੱਥੋਂ ਦੇਗ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਕੋਲ ਆਪਣਾ ਸਪੱਸ਼ਟੀਕਰਨ ਦਿੱਤਾ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੌਂਦ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੀ ਸੁਪਰੀਮ ਸੰਸਥਾ ਹੈ ਅਤੇ ਸਿੰਘ ਸਾਹਿਬਾਨ ਵਲੋਂ ਦਿੱਤਾ ਗਿਆ ਹਰ ਆਦੇਸ਼ ਸਾਡੇ ਲਈ ਰੱਬੀ ਹੁਕਮ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਸਮਾਰਕ ਬਣਾਇਆ ਗਿਆ ਹੈ, ਜਿਸ ਵਿੱਚ ਲਗਾਈ ਗਈ ਇਕ ਤਸਵੀਰ ਨੂੰ ਲੈ ਕੇ ਜੱਥੇਦਾਰ ਸਾਹਿਬ ਨੇ ਇਤਰਾਜ ਜਤਾਉਂਦਿਆਂ ਤਲਬ ਕੀਤ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ: 48 ਸੀਟਾਂ ਲਈ 3 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੀ ਦਾਖਲਾ ਪ੍ਰੀਖਿਆ: 48 ਸੀਟਾਂ ਲਈ 3 ਹਜ਼ਾਰ ਤੋਂ ਵੱਧ ਉਮੀਦਵਾਰਾਂ ਨੇ ਦਿੱਤੀ ਪ੍ਰੀਖਿਆ

Hot News
ਚੰਡੀਗੜ੍ਹ, 5 ਜਨਵਰੀ:- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ 16ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ਵਿੱਚ ਕੁੱਲ 3,256 ਲੜਕੇ ਬੈਠੇ। ਇਹਨਾਂ ਵਿੱਚੋਂ 48 ਉਮੀਦਵਾਰਾਂ ਨੂੰ ਸੰਸਥਾ ਵਿੱਚ ਦੋ ਸਾਲਾਂ ਦੇ ਸਿਖਲਾਈ ਪ੍ਰੋਗਰਾਮ ਲਈ ਚੁਣਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਅਤੇ ਹੋਰ ਆਰਮਡ ਫੋਰਸਿਜ਼ ਟ੍ਰੇਨਿੰਗ ਅਕੈਡਮੀਆਂ ਵਿੱਚ ਦਾਖਲੇ ਲਈ ਤਿਆਰ ਕੀਤਾ ਜਾ ਸਕੇ, ਜਿਸ ਨਾਲ ਉਨ੍ਹਾਂ ਦਾ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਦਾ ਰਾਹ ਪੱਧਰਾ ਹੋਵੇਗਾ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚਲਾਈ ਜਾ ਰਹੀ ਇਸ ਵੱਕਾਰੀ ਸੰਸਥਾ ਦਾ ਸ਼ਾਨਦਾਰ ਰਿਕਾਰਡ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸੱਤਾ ਸੰਭਾਲਣ ਤੋਂ ਬਾਅਦ ਇਸ ਸੰਸਥਾ ਦੇ 100 ਕੈਡਿਟ ਐਨ.ਡੀ.ਏ./ਬਰਾਬਰ ਦੀਆਂ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ ਅਤੇ 84 ਕੈਡਿਟ ਭਾਰਤ ਦੇ ਰੱਖਿਆ ਬਲਾਂ ਵ...
ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 5 ਜਨਵਰੀ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬਾ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਦੱਸਿਆ ਕਿ ਕੱਚੇ ਮੁਲਾਜ਼ਮਾਂ ਸਮੇਤ ਮੁਲਾਜ਼ਮਾਂ ਦੇ ਕਈ ਅਹਿਮ ਮੁੱਦੇ ਪਹਿਲਾਂ ਹੀ ਹੱਲ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੀਆਂ ਜਾਇਜ਼ ਮੰਗਾਂ 'ਤੇ ਵੀ ਸਰਕਾਰ ਸਰਗਰਮੀ ਨਾਲ ਵਿਚਾਰ ਕਰ ਰਹੀ ਹੈ। ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨਾਲ ਸਬੰਧਤ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਇਸ ਮੌਕੇ ਸਕੱਤਰ ਖ਼ਰਚਾ ਡਾ. ਵੀ.ਐਨ. ਜ਼ਾਦੇ, ਸਕੱਤਰ ਸਿੱਖਿਆ ਅਨਿੰਦਿਤਾ ਮਿੱਤਰਾ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ, ਵਿਸ਼ੇਸ਼ ਸਕੱਤਰ ਵਿੱਤ ਅਜੈ ਅਰੋੜਾ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ...
ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਮਿਲੇਗੀ ਸਹੂਲਤ- ਵਿਧਾਇਕ ਸ਼ੈਰੀ ਕਲਸੀ

ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਮਿਲੇਗੀ ਸਹੂਲਤ- ਵਿਧਾਇਕ ਸ਼ੈਰੀ ਕਲਸੀ

Local
ਬਟਾਲਾ, 5 ਜਨਵਰੀ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ, ਜਿਸ ਦੇ ਚੱਲਦਿਆਂ ਪੰਜਾਬ ਦੇ ਸਾਰੇ ਨਾਗਰਿਕਾਂ ਨੂੰ ਹਰ ਸਾਲ 10 ਲੱਖ ਰੁਪਏ ਦੀ ਸਿਹਤ ਬੀਮੇ ਦੀ ਸਹੂਲਤ ਮਿਲੇਗੀ ਅਤੇ ਇਸਦੀ ਸ਼ੁਰੂਆਤ 15 ਜਨਵਰੀ ਨੂੰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਸਬੰਧੀ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪਹਿਲਾਂ ਪ੍ਰਦਾਨ ਕੀਤੇ ਜਾ ਰਹੇ 5 ਲੱਖ ਰੁਪਏ ਦੇ ਸਿਹਤ ਕਵਰੇਜ, ਜੋ ਕੁਝ ਖਾਸ ਸ਼੍ਰੇਣੀਆਂ ਤੱਕ ਹੀ ਸੀਮਿਤ ਨੂੰ, ਦੁੱਗਣਾ ਕਰ ਦਿੱਤਾ ਗਿਆ ਹੈ। ਇਸ ਲਈ ਨਵੀਂ ਯੋਜਨਾ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਅਤ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਧਾਇਕ ਫਾਜ਼ਿਲਕਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਮੂਲੀਅਤ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਵਿਧਾਇਕ ਫਾਜ਼ਿਲਕਾ ਤੇ ਮੈਡਮ ਖੁਸ਼ਬੂ ਸਵਨਾ ਨੇ ਕੀਤੀ ਸ਼ਮੂਲੀਅਤ

Local
ਫਾਜ਼ਿਲਕਾ 5 ਜਨਵਰੀ 2026- ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਦਿਹਾੜੇ ਤੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਗੁਰੂ ਸਾਹਿਬ ਜੀ ਦੇ ਚਰਨਾਂ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨਤਮਸਤਕ ਹੋਏ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਦਿਹਾੜੇ ਮੌਕੇ ਕਰਵਾਏ ਗਏ ਸਮਾਗਮ ਵਿਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਅਤੇ ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਵਚਨਾਂ, ਉਪਦੇਸ਼ਾਂ, ਗੁਰਬਾਣੀ ਅਤੇ ਸਿਖਿਆ ਨੂੰ ਹਰ ਕਿਸੇ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਜਰੂਰਤ ਹੈ ਤੇ ਅਨੇਕਾ ਸੰਗਤਾਂ ਉਨ੍ਹਾਂ ਦੇ ਦੱਸੇ ਰਾਹਾਂ *ਤੇ ਚੱਲ ਕੇ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦੇ ਰਹੀਆਂ ਹਨ।ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਉਨ੍ਹਾਂ ਦੀ ਧਰਮਪਤਨੀ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਸਮਾਗਮਾਂ ਵਿਚ ਸ਼ਮੂਲ...
ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ

ਡਿਪਟੀ ਕਮਿਸ਼ਨਰ ਨੇ ਚਾਈਨਾ ਡੋਰ ਦੀ ਵਰਤੋਂ ਰੋਕਣ ਵਿੱਚ ਜ਼ਿਲ੍ਹਾ ਵਾਸੀਆਂ ਦਾ ਸਹਿਯੋਗ ਮੰਗਿਆ

Local
ਤਰਨ ਤਾਰਨ, 05 ਜਨਵਰੀ (        ) - ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਕੋਲੋਂ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਨੂੰ ਰੋਕਣ ਲਈ ਸਹਿਯੋਗ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਸਮਝਾਉਣਾ ਚਾਹੀਦਾ ਹੈ ਤਾਂ ਜੋ ਇਸ ਮਾੜੇ ਰੁਝਾਨ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਾਈਨਾ ਡੋਰ ਦੀ ਵਿਕਰੀ ਤੇ ਵਰਤੋਂ ਨੂੰ ਰੋਕਣ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਇਸ ਸਬੰਧੀ ਵਿਸ਼ੇਸ਼ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪਲਾਸਟਿਕ/ਸੰਥੈਟਿਕ ਡੋਰ ਦੀ ਵਿਕਰੀ ਜਾਂ ਵਰਤੋਂ ਕਰੇਗਾ ਉਸ ਖਿਲਾਫ ਸਖਤ ਧਾਰਾ 188 ਦੇ ਨਾਲ-ਨਾਲ ਇਨਵਾਇਰਮੈਂਟ ਪ੍ਰੋਟੈਕਸ਼ਨ ਐਕਟ ਦੇ ਸੈਕਸ਼ਨ 15 ਤਹਿਤ ਕਾਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਜਿਸ ਤਹਿਤ 5 ਸਾਲ ਦੀ ਸਜ਼ਾ ਅਤੇ 1 ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ...
ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ

Local
ਨੰਗਲ 05 ਦਸੰਬਰ: ਪਿੰਡ ਸਜਮੋਰ ਵਿੱਚ ਆਮ ਆਦਮੀ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਬੀਰ ਕੌਰ  ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕਰਨ ਲਈ ਸ਼ਰਧਾ ਅਤੇ ਸਤਿਕਾਰ ਨਾਲ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਪਾਰਟੀ ਵਰਕਰਾਂ ਅਤੇ ਇਲਾਕੇ ਦੀਆਂ ਪ੍ਰਮੁੱਖ  ਸਖਸ਼ੀਅਤਾਂ ਨੇ ਭਾਗ ਲਿਆ।     ਇਸ ਮੌਕੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ  ਹਲਕਾ ਵਿਧਾਇਕ ਨੇ ਵਿਸ਼ੇਸ਼ ਤੌਰ ’ਤੇ ਸਮਾਗਮ ਵਿੱਚ ਸ਼ਿਰਕਤ ਕੀਤੀ । ਉਨ੍ਹਾਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਪੰਜਾਬ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਗੁਰੂਆਂ ਦੀ ਬਖ਼ਸ਼ਿਸ਼ ਨਾਲ ਹੀ ਸੇਵਾ ਦਾ ਮੌਕਾ ਮਿਲਦਾ ਹੈ ਅਤੇ ਸੇਵਾ-ਭਾਵਨਾ ਹੀ ਸਮਾਜ ਨੂੰ ਮਜ਼ਬੂਤ ਬਣਾਉਂਦੀ ਹੈ।      ਬੀਰ ਕੌਰ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਪਾਵਨ ਪਾਠ ਗੁਰੂ ਸਾਹਿਬ ਦੀ ਕਿਰਪਾ ਨਾਲ ਪਾਰਟੀ ਅਤੇ ਇਲਾਕੇ ਨੂੰ ਮਿਲੀ ਸਫਲਤਾ ਦੇ ਸ਼ੁਕਰਾਨੇ ਵਜੋਂ ਕਰਵਾਇਆ ਗਿਆ ...
ਸ਼੍ਰੋਮਣੀ ਕਮੇਟੀ 328 ਲਾਪਤਾ ਸਰੂਪਾਂ ਲਈ ਜਵਾਬ ਦੇਵੇ ਅਤੇ ਬਾਦਲਾਂ ਨੂੰ ਬਚਾਉਣਾ ਬੰਦ ਕਰੇ: ਬਲਤੇਜ ਪੰਨੂ

ਸ਼੍ਰੋਮਣੀ ਕਮੇਟੀ 328 ਲਾਪਤਾ ਸਰੂਪਾਂ ਲਈ ਜਵਾਬ ਦੇਵੇ ਅਤੇ ਬਾਦਲਾਂ ਨੂੰ ਬਚਾਉਣਾ ਬੰਦ ਕਰੇ: ਬਲਤੇਜ ਪੰਨੂ

Breaking News
ਚੰਡੀਗੜ੍ਹ, 4 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਐਤਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ 'ਤੇ ਇਨਸਾਫ਼, ਸੱਚ ਅਤੇ ਗੁਰੂ ਸਾਹਿਬ ਦੇ ਨਾਲ ਖੜ੍ਹਨ ਦੀ ਬਜਾਏ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਬੁਲਾਰੇ ਵਜੋਂ ਕੰਮ ਕਰਨ ਦਾ ਦੋਸ਼ ਲਾਇਆ।ਇੱਕ ਦਿਨ ਪਹਿਲਾਂ ਚੰਡੀਗੜ੍ਹ ਵਿੱਚ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦਾ ਜਵਾਬ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਨੇ ਦਾਅਵਾ ਕੀਤਾ ਸੀ ਕਿ ਉਹ ਮੀਡੀਆ ਰਾਹੀਂ ਆਪਣਾ ਪੱਖ ਲੋਕਾਂ ਸਾਹਮਣੇ ਰੱਖਣਾ ਚਾਹੁੰਦੇ ਹਨ। ਪੰਨੂ ਨੇ ਟਿੱਪਣੀ ਕੀਤੀ ਕਿ ਹਰਜਿੰਦਰ ਸਿੰਘ ਧਾਮੀ ਦੀ ਪ੍ਰੈਸ ਕਾਨਫਰੰਸ ਦਾ ਸੱਦਾ ਇੱਕ ਸਿਆਸੀ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਜਾਰੀ ਕੀਤਾ ਗਿਆ ਸੀ। ਧਾਮੀ ਸਾਹਿਬ ਅਕਸਰ ਕਹਿੰਦੇ ਹਨ ਕਿ ਉਨ੍ਹਾਂ 'ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਬੁਲਾਰੇ ਹੋਣ ਦੇ ਦੋਸ਼ ਲੱਗਦੇ ਹਨ। ਕੱਲ੍ਹ ਉਨ੍ਹਾਂ ਨੇ ਖੁਦ ਇਹ ਮੰਨ ਲਿਆ ਕਿ ਉਨ੍ਹਾਂ ਨੂੰ ਅਕਾਲੀ ਦਲ ਦਾ ਸਿਪਾਹੀ ਹੋਣ...
ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

Hot News
ਚੰਡੀਗੜ੍ਹ, 4 ਜਨਵਰੀ : ਆਉਣ ਵਾਲੀਆਂ ਪੀੜ੍ਹੀਆਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਨੂੰ ਸਫ਼ਲਤਾਪੂਰਵਕ ਵਿਕੇਂਦਰੀਕ੍ਰਿਤ ਕੀਤਾ ਹੈ ਅਤੇ ਆਮ ਆਦਮੀ ਕਲੀਨਿਕ (ਏ.ਏ.ਸੀਜ਼.) ਗਰਭਵਤੀ ਔਰਤਾਂ ਲਈ ਨਵੀਂ ਜੀਵਨ ਰੇਖਾ ਵਜੋਂ ਉੱਭਰ ਰਹੇ ਹਨ। ਇੱਕ ਵਿਸ਼ੇਸ਼ ਪ੍ਰੋਟੋਕੋਲ-ਅਧਾਰਤ ਗਰਭ ਅਵਸਥਾ ਦੇਖਭਾਲ ਮਾਡਲ ਸ਼ੁਰੂ ਕਰਨ ਦੇ ਸਿਰਫ਼ ਚਾਰ ਮਹੀਨਿਆਂ ਦੇ ਅੰਦਰ ਸੇਵਾਵਾਂ ਹਾਸਲ ਕਰਨ ਵਾਲਿਆਂ ਦੀ ਗਿਣਤੀ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ ਹੈ ਅਤੇ ਹਰ ਮਹੀਨੇ ਲਗਭਗ 20,000 ਗਰਭਵਤੀ ਔਰਤਾਂ ਇਨ੍ਹਾਂ ਕਲੀਨਿਕਾਂ ‘ਚ ਪਹੁੰਚ ਕਰ ਰਹੀਆਂ ਹਨ।ਇਸ ਪਹਿਲਕਦਮੀ ਦੀ ਸਫ਼ਲਤਾ ਨੂੰ ਸਾਂਝਾ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਪਹਿਲਾਂ ਹੀ ਇੱਕ ਯੁਨੀਕ ਰੈਫਰਲ ਸਿਸਟਮ ਰਾਹੀਂ 10,000 ਤੋਂ ਵੱਧ ਔਰਤਾਂ ਨੂੰ ਮੁਫ਼ਤ ਅਲਟਰਾਸਾਊਂਡ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਲਗਭਗ 500 ਨਿੱਜੀ ਡਾਇਗਨੌਸਟਿਕ ਸੈਂਟਰਾਂ ਨੂੰ ਸੂਚੀਬੱ...