Sunday, August 16Malwa News
Shadow

Tag: punjab news

ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ! ਮਾਨ ਸਰਕਾਰ ਦਾ 33% ਰਾਖਵਾਂਕਰਨ ਨਾਲ ਵੱਡਾ ਐਲਾਨ, ਧੀਆਂ ਬਣਾਉਣਗੀਆਂ ਰੰਗਲਾ ਪੰਜਾਬ

ਪੰਜਾਬ ਦੀਆਂ ਧੀਆਂ ਬਣਨਗੀਆਂ ਅਫ਼ਸਰ! ਮਾਨ ਸਰਕਾਰ ਦਾ 33% ਰਾਖਵਾਂਕਰਨ ਨਾਲ ਵੱਡਾ ਐਲਾਨ, ਧੀਆਂ ਬਣਾਉਣਗੀਆਂ ਰੰਗਲਾ ਪੰਜਾਬ

Hot News
ਚੰਡੀਗੜ੍ਹ, 4 ਜਨਵਰੀ : ਪੰਜਾਬ ਵਿੱਚ ਔਰਤਾਂ ਦਾ ਆਤਮਵਿਸ਼ਵਾਸ ਅਤੇ ਹਿੰਮਤ ਹੁਣ ਨਵੀਆਂ ਉਚਾਈਆਂ 'ਤੇ ਪਹੁੰਚਣ ਲਈ ਤਿਆਰ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦ੍ਰਿਸ਼ਟੀਕੋਣ ਅਤੇ ਸੂਬਾ ਸਰਕਾਰ ਦੀ ਵਚਨਬੱਧਤਾ ਦੇ ਨਤੀਜੇ ਵਜੋਂ, ਪੰਜਾਬ ਵਿੱਚ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 33% ਰਾਖਵਾਂਕਰਨ ਦੇਣ ਦਾ ਇਤਿਹਾਸਕ ਫੈਸਲਾ ਲਿਆ ਗਿਆ ਹੈ। ਇਹ ਕਦਮ ਨਾ ਸਿਰਫ਼ ਰੁਜ਼ਗਾਰ ਦੇ ਨਵੇਂ ਦਰਵਾਜ਼ੇ ਖੋਲ੍ਹੇਗਾ ਬਲਕਿ ਪੰਜਾਬ ਦੇ ਸਮਾਜਿਕ ਅਤੇ ਪ੍ਰਸ਼ਾਸਨਿਕ ਢਾਂਚੇ ਨੂੰ ਵੀ ਮਜ਼ਬੂਤ ਕਰੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਇਸ ਨਿਯਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ, ਸੂਬੇ ਵਿੱਚ ਸਮੂਹ ਏ, ਬੀ, ਸੀ ਅਤੇ ਡੀ ਦੀਆਂ ਸਾਰੀਆਂ ਨੌਕਰੀਆਂ ਵਿੱਚੋਂ 33% ਔਰਤਾਂ ਲਈ ਰਾਖਵਾਂ ਹੋਵੇਗਾ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਫੈਸਲਾ ਨਾ ਸਿਰਫ਼ ਔਰਤਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇਗਾ ਬਲਕਿ ਪ੍ਰਸ਼ਾਸਕੀ ਅਤੇ ਫੈਸਲਾ ਲੈਣ ਦੀਆਂ ਭੂਮਿਕਾਵਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਨੂੰ ਵੀ ਯਕੀਨੀ ਬਣਾਏਗਾ। ਉਨ੍ਹਾਂ ਅਨੁਸਾਰ, ਇਹ ਪੰਜਾਬ ਦੇ ਸਮ...
‘ਪੰਜਾਬ ਸੜਕ ਸਫਾਈ ਮਿਸ਼ਨ’ ; ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਸਮੀਖਿਆ

‘ਪੰਜਾਬ ਸੜਕ ਸਫਾਈ ਮਿਸ਼ਨ’ ; ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਕੀਤੀ ਸਮੀਖਿਆ

Punjab News
ਜਲੰਧਰ, 3 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ‘ਪੰਜਾਬ ਸੜਕ ਸਫਾਈ ਮਿਸ਼ਨ’ ਤਹਿਤ ਜ਼ਿਲ੍ਹੇ ਵਿੱਚ ਅਧਿਕਾਰੀਆਂ ਵੱਲੋਂ ਗੋਦ ਲਈਆਂ ਸੜਕਾਂ ਦੇ ਸੁਚੱਜੇ ਰੱਖ-ਰਖਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਗੋਦ ਲਈਆਂ ਗਈਆਂ ਸੜਕਾਂ ਦੇ ਨਿਯਮਿਤ ਦੌਰੇ ਕਰਨ ਅਤੇ ਇਨ੍ਹਾਂ ਦੀ ਸੁਚੱਜੇ ਢੰਗ ਨਾਲ ਮੈਨਟੇਨੈਂਸ ਯਕੀਨੀ ਬਣਾਉਣ ਲਈ ਠੋਸ ਉਪਾਅ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਡਾਪਟ ਕੀਤੀਆਂ ਸੜਕਾਂ ’ਤੇ ਸਾਫ-ਸਫਾਈ, ਟੋਏ, ਨਿਕਾਸੀ ਸਮੇਤ ਪੇਸ਼ ਆ ਰਹੇ ਹੋਰ ਮੁੱਦੇ ਤੁਰੰਤ ਸਬੰਧਤ ਵਿਭਾਗ ਦੇ ਨੋਡਲ ਅਧਿਕਾਰੀ ਨਾਲ ਸਾਂਝੇ ਕੀਤੇ ਜਾਣ, ਤਾਂ ਜੋ ਇਨ੍ਹਾਂ ਨੂੰ ਜਲਦ ਤੋਂ ਜਲਦ ਹੱਲ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਰਾਹਤ ਦਿਵਾਈ ਜਾ...
ਮਾਨ ਸਰਕਾਰ ਨੇ 1,311 ਨਵੀਆਂ ਬੱਸਾਂ ਕੀਤੀਆਂ ਸ਼ੁਰੂ , ਰੁਜ਼ਗਾਰ ਦੇ ਖੋਲ੍ਹੇ ਦਰਵਾਜ਼ੇ : ਵੱਡੇ ਸ਼ਹਿਰਾਂ ਦੇ ਬੱਸ ਸਟੈਂਡਾਂ ਦਾ ਹੋਵੇਗਾ ਆਧੁਨਿਕੀਕਰਨ , ਜਨਤਕ ਆਵਾਜਾਈ ਲਈ ਮਿਲਣਗੀਆਂ ਕਈ ਸਹੂਲਤਾਂ

ਮਾਨ ਸਰਕਾਰ ਨੇ 1,311 ਨਵੀਆਂ ਬੱਸਾਂ ਕੀਤੀਆਂ ਸ਼ੁਰੂ , ਰੁਜ਼ਗਾਰ ਦੇ ਖੋਲ੍ਹੇ ਦਰਵਾਜ਼ੇ : ਵੱਡੇ ਸ਼ਹਿਰਾਂ ਦੇ ਬੱਸ ਸਟੈਂਡਾਂ ਦਾ ਹੋਵੇਗਾ ਆਧੁਨਿਕੀਕਰਨ , ਜਨਤਕ ਆਵਾਜਾਈ ਲਈ ਮਿਲਣਗੀਆਂ ਕਈ ਸਹੂਲਤਾਂ

Punjab Development
ਚੰਡੀਗੜ੍ਹ, 3 ਜਨਵਰੀ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜਨਤਕ ਆਵਾਜਾਈ ਨੂੰ ਮਜ਼ਬੂਤ ਕਰਨ ਅਤੇ ਔਰਤਾਂ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਸੂਬਾ ਸਰਕਾਰ ਨੇ ਔਰਤਾਂ ਲਈ ਮੁਫ਼ਤ ਬੱਸ ਸੇਵਾ ਨੂੰ ਹੋਰ ਵਧਾਉਣ ਲਈ ਕੁੱਲ 1,311 ਨਵੀਆਂ ਬੱਸਾਂ ਖਰੀਦਣ ਦਾ ਐਲਾਨ ਕੀਤਾ ਹੈ। ਇਸ ਵਿੱਚ ਪੰਜਾਬ ਰੋਡਵੇਜ਼ (ਪਨਬੱਸ) ਤੋਂ 606 ਬੱਸਾਂ ਅਤੇ ਪੀ.ਆਰ.ਟੀ.ਸੀ. ਤੋਂ 705 ਬੱਸਾਂ ਸ਼ਾਮਲ ਹਨ। ਇਹ ਪਹਿਲ ਨਾ ਸਿਰਫ਼ ਔਰਤਾਂ ਦੀ ਗਤੀਸ਼ੀਲਤਾ ਨੂੰ ਸੌਖਾ ਬਣਾਏਗੀ ਬਲਕਿ ਰੁਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਕਰੇਗੀ।ਰਾਜ ਟਰਾਂਸਪੋਰਟ ਵਿਭਾਗ ਦੇ ਸੂਤਰਾਂ ਅਨੁਸਾਰ, ਇਨ੍ਹਾਂ ਨਵੀਆਂ ਬੱਸਾਂ ਦੇ ਆਉਣ ਨਾਲ ਪੰਜਾਬ ਵਿੱਚ ਜਨਤਕ ਆਵਾਜਾਈ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਵੇਗਾ। ਵਰਤਮਾਨ ਵਿੱਚ, ਔਰਤਾਂ ਮੁਫ਼ਤ ਬੱਸ ਸੇਵਾ ਤੋਂ ਲਾਭ ਉਠਾ ਰਹੀਆਂ ਹਨ, ਪਰ ਕਈ ਰੂਟਾਂ 'ਤੇ ਬੱਸਾਂ ਦੀ ਘਾਟ ਕਾਰਨ ਯਾਤਰੀਆਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਵੀਆਂ ਬੱਸਾਂ ਦੇ ਆਉਣ ਨਾਲ ਇਸ ਸਮੱਸਿਆ ਦਾ ਕਾਫ਼ੀ ਹੱਲ ਹੋਵੇਗਾ, ਜਿਸ ਨਾਲ ਔਰਤਾਂ ਬਿਨਾਂ ਕਿਸੇ ਰੁਕਾਵਟ ਦੇ ਆਪਣੀਆਂ ਮੰਜ਼ਿਲਾਂ 'ਤੇ ਪਹੁੰਚ ਸਕਣਗੀ...
‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 308ਵੇਂ ਦਿਨ, ਪੰਜਾਬ ਪੁਲਿਸ ਨੇ 119 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Hot News
ਚੰਡੀਗੜ੍ਹ, 3 ਜਨਵਰੀ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 308ਵੇਂ ਦਿਨ ਪੰਜਾਬ ਪੁਲਿਸ ਨੇ 347 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 119 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 103 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 308 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 43,095 ਹੋ ਗਈ ਹੈ। ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 2.2 ਕਿਲੋ ਹੈਰੋਇਨ, 595 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 17,620 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨ...
5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ

5 ਜਨਵਰੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ ਸ਼ੁਰੂ ਕੀਤਾ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਐਲਾਨ ਕੀਤਾ ਕਿ ਨਸ਼ਾ ਮੁਕਤ ਪੰਜਾਬ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਦੂਜਾ ਚਰਨ 5 ਜਨਵਰੀ ਤੋਂ ਸ਼ੁਰੂ ਕੀਤਾ ਜਾਵੇਗਾ।ਮੋਹਾਲੀ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਫੀਲਡ ਸਟਾਫ਼ ਦੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਮੰਤਰੀ ਨੇ ਕਿਹਾ ਕਿ ਮੁਹਿੰਮ ਦੇ ਪਹਿਲੇ ਚਰਨ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਦੂਜਾ ਪੜਾਅ ਸ਼ੁਰੂ ਕੀਤਾ ਜਾ ਰਿਹਾ ਹੈ, ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਪੜਾਅ ਦੌਰਾਨ ਉਹ ਨੌਜਵਾਨ, ਜੋ ਕਦੇ ਨਸ਼ੇ ਦੇ ਸ਼ਿਕਾਰ ਸਨ ਅਤੇ ਇਲਾਜ ਤੋਂ ਬਾਅਦ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਚੁੱਕੇ ਹਨ, ਪ੍ਰੇਰਕ ਵਕਤਾ ਵਜੋਂ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ।ਪੰਚਾਇਤ ਮੰਤਰੀ ਨੇ ਕਿਹਾ ਕਿ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾ...
ਆਮ ਆਦਮੀ ਪਾਰਟੀ ਦਾ ਫਤਿਹਗੜ੍ਹ ਸਾਹਿਬ ਵਿਖੇ ਕੇਂਦਰ ਖ਼ਿਲਾਫ਼  ਜ਼ੋਰਦਾਰ ਪ੍ਰਦਰਸ਼ਨ

ਆਮ ਆਦਮੀ ਪਾਰਟੀ ਦਾ ਫਤਿਹਗੜ੍ਹ ਸਾਹਿਬ ਵਿਖੇ ਕੇਂਦਰ ਖ਼ਿਲਾਫ਼  ਜ਼ੋਰਦਾਰ ਪ੍ਰਦਰਸ਼ਨ

Breaking News
ਫਤਹਿਗੜ੍ਹ ਸਾਹਿਬ, 3 ਜਨਵਰੀ: ਆਮ ਆਦਮੀ ਪਾਰਟੀ ਵੱਲੋਂ ਅੱਜ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਮਗਨਰੇਗਾ ਵਰਕਰਾਂ ਦੇ ਹੱਕ ਵਿੱਚ ਇੱਕ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਮੁਜ਼ਾਹਰੇ ਦੀ ਅਗਵਾਈ ਹਲਕਾ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਵੱਲੋਂ ਕੀਤੀ ਗਈ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।ਧਰਨਾਕਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮੋਦੀ ਸਰਕਾਰ ਅਸਲ ਮੁੱਦਿਆਂ ਅਤੇ ਰੁਜ਼ਗਾਰ ਤੋਂ ਧਿਆਨ ਭਟਕਾਉਣ ਲਈ ਮਗਨਰੇਗਾ ਦਾ ਨਾਮ ਬਦਲ ਕੇ "ਵੀਬੀ - ਜੀ ਰਾਮ ਜੀ" ਕਰਨ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਕੇਂਦਰ ਵਿੱਚ ਭਾਜਪਾ ਸਰਕਾਰ ਬਣੀ ਹੈ, ਪੰਜਾਬ ਨਾਲ ਲਗਾਤਾਰ ਧ੍ਰੋਹ ਕਮਾਇਆ ਜਾ ਰਿਹਾ ਹੈ। ਕਿਸਾਨੀ ਅੰਦੋਲਨ ਵਿੱਚ ਹੋਈ ਹਾਰ ਤੋਂ ਬਾਅਦ ਮੋਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਨਫ਼ਰਤ ਕਰਨ ਲੱਗੀ ਹੈ, ਜਿਸ ਦੀ ਤਾਜ਼ਾ ਉਦਾਹਰਣ ਮਗਨਰੇਗਾ ਵਰਗੀ ਲੋਕ-ਪੱਖੀ ਸਕੀਮ ਦੇ ਸਰੂਪ ਨਾਲ ਛੇੜਛਾੜ ਕਰਨਾ ਹੈ। ਉਨ੍ਹਾਂ ਐਲਾਨ ...
ਸਪੀਕਰ ਸੰਧਵਾਂ ਨੇ ਸ੍ਰੀ ਜਸਵੀਰ ਸਿੰਘ ਦੇ ਪਿਤਾ ਦੇ ਅਕਾਲ ਚਲਾਨੇ ਅਤੇ ਮਾਤਾ ਗੁਰਦੀਪ ਕੌਰ ਦੇ ਅਕਾਲ ਚਲਾਨੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਸਪੀਕਰ ਸੰਧਵਾਂ ਨੇ ਸ੍ਰੀ ਜਸਵੀਰ ਸਿੰਘ ਦੇ ਪਿਤਾ ਦੇ ਅਕਾਲ ਚਲਾਨੇ ਅਤੇ ਮਾਤਾ ਗੁਰਦੀਪ ਕੌਰ ਦੇ ਅਕਾਲ ਚਲਾਨੇ ਤੇ ਕੀਤਾ ਦੁੱਖ ਦਾ ਪ੍ਰਗਟਾਵਾ

Hot News
ਕੋਟਕਪੂਰਾ 3 ਜਨਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਪਿੰਡ ਜਲਾਲੇਆਣਾ ਵਿਖੇ ਕੋਪਰੇਟਿਵ ਸੋਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਧਨੋਆ ਦੇ ਪਿਤਾ ਦੇ ਅਕਾਲ ਚਲਾਨਾ ਕਰ ਜਾਣ ਤੇ ਦੁੱਖ ਦਾ ਪ੍ਰਗਟਾਵਾ ਕਰਨ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਇਸ ਤੋਂ ਇਲਾਵਾ ਉਨ੍ਹਾਂ ਮਾਤਾ ਗੁਰਦੀਪ ਕੌਰ ਪਤਨੀ ਸਵ. ਨੈਬ ਸਿੰਘ ਸੇਖੋਂ ਦੇ ਗ੍ਰਹਿ ਵਿਖੇ ਪੁੱਜ ਕੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।ਸਪੀਕਰ ਸੰਧਵਾਂ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੀ ਮੌਤ ਦਾ ਕਾਰਨ ਵੀ ਜਾਣਿਆ। ਉਨ੍ਹਾਂ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਜੀਅ ਦਾ ਇਸ ਤਰ੍ਹਾਂ ਅਚਾਨਕ ਚਲੇ ਜਾਣਾ ਬਹੁਤ ਦੁੱਖਦਾਇਕ ਹੁੰਦਾ ਹੈ। ਉਨ੍ਹਾਂ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਇਸ ਮੌਕੇ ਸ.ਮਨਪ੍ਰੀਤ ਸਿੰਘ ਧਾਲੀਵਾਲ, ਕੁਲਦੀਪ ਸਿੰਘ, ਜਲੌਰ ਸਿੰਘ, ਮਨਮੋਹਨ ਸਿੰਘ, ਸੁਖਵੀਰ ਸਿੰਘ ਮੈਂਬਰ, ਲਵਲੀ ਭੱਟੀ, ਮਨਜੀਤ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।...
ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਪਿੰਡਾਂ ਵਿੱਚ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ

ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਦੇ ਪਿੰਡਾਂ ਵਿੱਚ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ

Hot News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਜਨਵਰੀ:- ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਦੇ ਨਾਲ ਮਿਲ ਕੇ ਅੱਜ ਮੋਹਾਲੀ ਹਲਕੇ ਦੇ ਕਈ ਪਿੰਡਾਂ ਵਿੱਚ ਨਵੀਂ ਤਿਆਰ ਕੀਤੀਆਂ ਲੋਕ-ਭਲਾਈ ਸਹੂਲਤਾਂ ਜਿਵੇਂ ਕਿ ਓਪਨ ਜਿਮ, ਸੌਲਰ ਲਾਈਟਾਂ ਅਤੇ ਬੈਂਚ ਲੋਕ ਅਰਪਿਤ ਕੀਤੇ। ਇਸ ਮੌਕੇ ਪਿੰਡ ਵਾਸੀਆਂ ਅਤੇ ਸਥਾਨਕ ਪ੍ਰਤਿਨਿਧੀਆਂ ਦੀ ਭਰਪੂਰ ਹਾਜ਼ਰੀ ਰਹੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐਮ ਪੀ ਮਲਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਸੰਸਦ ਮੈਂਬਰ ਲੋਕਲ ਏਰੀਆ ਵਿਕਾਸ (ਐਮ ਪੀ ਐਲ ਏ ਡੀ) ਫੰਡ ਤਹਿਤ ਮਾਣਕ ਮਾਜਰਾ, ਮਾਣਕਪੁਰ ਕੱਲਰ ਅਤੇ ਗੀਗਾ ਮਾਜਰਾ ਪਿੰਡਾਂ ਵਿੱਚ ਖੁੱਲ੍ਹੇ ਜਿਮਾਂ ਦੀ ਸਥਾਪਨਾ ਲਈ 3-3 ਲੱਖ ਰੁਪਏ ਜਾਰੀ ਕੀਤੇ ਗਏ ਸਨ, ਜਿਸ ਨਾਲ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਵਿੱਚ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਪਿੰਡ ਗੀਗਾ ਮਾਜਰਾ ਵਿੱਚ 1 ਲੱਖ ਰੁਪਏ ਦੀ ਲਾਗਤ ਨਾਲ ਜਨਤਕ ਥਾਵਾਂ ਤੇ ਲੋਕਾਂ ਦੇ ਬੈਠਣ ਲਈ ਬੈਂਚ ਲਗਾਏ ਗਏ ਹਨ, ਜਦਕਿ ਪਿੰਡ ਮਾਣਕ ਮਾਜਰਾ ਵਿੱਚ 1 ਲੱਖ ਰੁਪਏ ਦੀ ਲਾਗਤ ਨਾਲ 15 ਸੋਲਰ ਲਾਈਟਾਂ ਲਗਾਈਆਂ ਗਈਆਂ...
ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਗੁਰੂ ਵਿਖੇ ਕਰੀਬ 74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮ ਦੇ ਰੱਖੇ ਨੀਹ ਪੱਥਰ

ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਗੁਰੂ ਵਿਖੇ ਕਰੀਬ 74 ਲੱਖ ਦੀ ਲਾਗਤ ਨਾਲ ਬਣਨ ਵਾਲੇ ਦੋ ਖੇਡ ਸਟੇਡੀਅਮ ਦੇ ਰੱਖੇ ਨੀਹ ਪੱਥਰ

Breaking News
ਅੰਮ੍ਰਿਤਸਰ, 3  ਜਨਵਰੀ: ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਿਸੇਸ਼ ਧਿਆਨ ਦੇ ਰਹੀ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਣ ਲਈ ਸੂਬੇ ਭਰ ਵਿੱਚ 3000 ਤੋਂ ਵਧੇਰੇ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਖੇਡਾਂ ਵਿੱਚ ਮੱਲਾਂ ਮਾਰ ਸਕਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ।                ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਚੂੰਗ ਅਤੇ ਮਹਿਤਾ ਵਿਖੇ ਕਰੀਬ  74 ਲੱਖ  ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਹ ਪੱਥਰ ਰੱਖਦੇ ਸਮੇਂ ਕੀਤਾ। ਸ੍ਰ ਈ:ਟੀ:ਓ&n...
ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ

Hot News
ਚੰਡੀਗੜ੍ਹ, 3 ਜਨਵਰੀ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕਰ ਦਿੱਤਾ ਹੈ। ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਇਹ ਡਾਇਰੀ ਅਤੇ ਟੇਬਲ ਕੈਲੰਡਰ ਨੂੰ ਵਿਸ਼ੇਸ਼ ਤੌਰ 'ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਕ ਥਾਂ' ਤੇ ਮਹੱਤਵਪੂਰਨ ਜਾਣਕਾਰੀ ਅਤੇ ਵਿਭਾਗੀ ਸੰਪਰਕ ਵੇਰਵੇ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਸੈਨਿਕ ਭਾਈਚਾਰੇ ਦੀ ਸਹੂਲਤ, ਭਲਾਈ ਅਤੇ ਸਨਮਾਨ ਲਈ ਲਗਾਤਾਰ ਪ੍ਰਭਾਵਸ਼ਾਲੀ ਪਹਿਲਕਦਮੀਆਂ ਕਰ ਰਿਹਾ ਹੈ। ਇਸ ਮੌਕੇ ਵਧੀਕ ਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਸ੍ਰੀ ਜੇ.ਐਮ. ਬਾਲਾਮੁਰੂਗਨ, ਡਾਇਰੈਕਟਰ ਬ੍ਰਿਗੇਡੀਅਰ. ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਓਐਸਡੀ ਕਰਨਲ ਜਰਨੈਲ ਸਿੰਘ (ਸੇਵਾਮੁਕਤ) ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।...