ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਮੁੱਖ ਮੰਤਰੀ
ਬੰਗਲੁਰੂ/ਚੰਡੀਗੜ੍ਹ, 15 ਅਕਤੂਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਉੱਘੇ ਕਾਰੋਬਾਰੀਆਂ ਨਾਲ ਮੀਟਿੰਗਾਂ ਦੌਰਾਨ ਸੂਬੇ ਨੂੰ ਦੁਨੀਆ ਦੇ ਸਭ ਤੋਂ ਬਿਹਤਰੀਨ ਨਿਵੇਸ਼ ਸਥਾਨਾਂ ਵਿੱਚੋਂ ਇੱਕ ਦੱਸਿਆ।
ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਨੂੰ ਅਥਾਹ ਸੰਭਵਾਨਾਵਾਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਨਾਮੀ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਹੇ ਸੂਬੇ ਵਿੱਚ ਨਿਵੇਸ਼ ਕਰਕੇ ਉੱਦਮੀਆਂ ਨੂੰ ਵੱਡੇ ਪੱਧਰ ‘ਤੇ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪੂਰੀ ਤਰ੍ਹਾਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਵਾਲਾ ਮਾਹੌਲ ਹੈ, ਜੋ ਮੁੱਖ ਤੌਰ 'ਤੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖ਼ੁਸ਼ਹਾਲੀ ਦੀ ਨੀਂਹ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਆਰਥਿਕ ਵਿਕਾਸ ਦਾ ਇੰਜਣ ਹੈ ਅਤੇ ਪੰਜਾਬ ਸਰਕਾਰ ਇਸ ਨੂੰ ਚੰਗੀ ਤਰ੍ਹਾਂ ਸਮਝਦਿਆਂ ਹਰ ਖੇਤਰ, ਭਾਵੇਂ ਉਹ ਰਿਹਾਇਸ਼ੀ, ਵਪਾਰਕ ਜਾਂ ਖੇਤੀਬਾੜੀ ਹੋਵੇ, ਨੂੰ ਨਿਰਵਿਘਨ ਬਿਜਲੀ ਪ੍ਰਦਾਨ ਕਰ ਰਹੀ ਹੈ। ਉ...








