Sunday, August 16Malwa News
Shadow

Tag: punjab news

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਲਈ ਕਰ ਬਕਾਏ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ-2025’ ਵਿੱਚ 31 ਮਾਰਚ ਤੱਕ ਦਾ ਵਾਧਾ : ਵਿਧਾਇਕ ਸਰਵਨ ਸਿੰਘ ਧੁੰਨ

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਲਈ ਕਰ ਬਕਾਏ ਲਈ ‘ਯਕਮੁਸ਼ਤ ਨਿਪਟਾਰਾ ਯੋਜਨਾ-2025’ ਵਿੱਚ 31 ਮਾਰਚ ਤੱਕ ਦਾ ਵਾਧਾ : ਵਿਧਾਇਕ ਸਰਵਨ ਸਿੰਘ ਧੁੰਨ

Local
ਖੇਮਕਰਨ/ਤਰਨ ਤਾਰਨ, 02 ਜਨਵਰੀ (        ) - ਸੂਬੇ ਦੇ ਵਪਾਰੀ ਭਾਈਚਾਰੇ ਅਤੇ ਉਦਯੋਗ ਨੂੰ ਇੱਕ ਵੱਡੀ ਰਾਹਤ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਬਕਾਇਆ ਕਰਾਂ ਦੀ ਰਿਕਵਰੀ ਸਬੰਧੀ ਪੰਜਾਬ ਯਕਮੁਸ਼ਤ ਨਿਪਟਾਰਾ ਯੋਜਨਾ, 2025' ਦੀ ਸਮਾਂ ਸੀਮਾ 31 ਮਾਰਚ, 2026 ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸ. ਸਰਵਨ ਸਿੰਘ ਧੁੰਨ ਨੇ ਦੱਸਿਆ ਕਿ ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਜੀ.ਐਸ.ਟੀ. ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਜੀ.ਐਸ.ਟੀ.ਪੀ.ਏ), ਪੰਜਾਬ ਸਮੇਤ ਵੱਖ-ਵੱਖ ਭਾਈਵਾਲਾਂ ਦੇ ਪ੍ਰਤੀਨਿਧੀਆਂ ਵੱਲੋਂ ਕੀਤੀ ਗਈ ਬੇਨਤੀ ਤੋਂ ਬਾਅਦ ਇਸ ਵਾਧੇ ਲਈ ਰਸਮੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਹੁਣ ਤੱਕ ਇਸ ਯੋਜਨਾ ਨੂੰ ਮਿਲੇ ਹੁੰਗਾਰੇ ਦੇ ਮੱਦੇਨਜ਼ਰ ਵੀ ਲਿਆ ਗਿਆ ਜਿਸ ਤਹਿਤ ਕਰ ਵਿਭਾਗ ਨੂੰ ਅੱਜ ਤੱਕ 6,348 ਅਰਜ਼ੀਆਂ ਪ੍ਰਾਪਤ ਹੋਈਆ ਹਨ। ਵਿਧਾਇਕ ਸ. ਸਰਵਨ ਸਿੰਘ ਧ...
ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

ਪੰਜਾਬ ਸਰਕਾਰ ਨੇ ਤਿੰਨ ਆਈ.ਏ.ਐਸ. ਅਧਿਕਾਰੀਆਂ ਨੂੰ ਸਕੱਤਰ ਰੈਂਕ ਵਜੋਂ ਤਰੱਕੀ ਦਿੱਤੀ

Breaking News
ਚੰਡੀਗੜ੍ਹ 2 ਜਨਵਰੀ 2026:- ਪੰਜਾਬ ਸਰਕਾਰ ਨੇ 2010 ਬੈਚ ਦੇ ਆਈ.ਏ.ਐਸ. ਅਧਿਕਾਰੀਆਂ ਸ੍ਰੀ ਘਣਸ਼ਿਆਮ ਥੋਰੀ, ਸ੍ਰੀ ਕੁਮਾਰ ਅਮਿਤ ਅਤੇ ਸ੍ਰੀ ਵਿਮਲ ਕੁਮਾਰ ਸੇਤੀਆ ਨੂੰ 01.01.2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਪੇਅ ਮੈਟ੍ਰਿਕਸ ਵਿੱਚ ਸੁਪਰਟਾਈਮ ਸਕੇਲ/ਪੱਧਰ 14 ਵਿੱਚ ਤਰੱਕੀ ਦਿੱਤੀ ਹੈ। ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਜਾਵੇਗਾ, ਜੋ ਅਗਲੇ ਹੁਕਮਾਂ ਤੱਕ ਨਵੇਂ ਸਕੇਲ ਵਿੱਚ ਆਪਣੀ ਮੌਜੂਦਾ ਪੋਸਟਿੰਗ 'ਤੇ ਕੰਮ ਕਰਦੇ ਰਹਿਣਗੇ।...
ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

Breaking News
ਚੰਡੀਗੜ੍ਹ, 2 ਜਨਵਰੀ- ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 26 ਜਨਵਰੀ, 2026 ਨੂੰ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸੰਗਰੂਰ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਰੋੜੀ ਬਰਨਾਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ। ਵੱਖ-ਵੱਖ ਜ਼ਿਲਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਵਿੱਤ, ਪਲਾਨਿੰਗ ਅਤੇ ਕਰ ਤੇ ਆਬਕਾਰੀ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਬਠਿੰਡਾ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਅਤੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਪਠਾਨਕੋਟ, ਸਮਾਜਿਕ ਨਿਆਂ, ਅਧਿਕਾਰਤਾ...
ਪੰਜਾਬ ਰਾਜ ਵਪਾਰੀ ਕਮਿਸ਼ਨ ਨੇ ਇੱਕ ਵਾਰ ਬੰਦੋਬਸਤ ਯੋਜਨਾ ਨੂੰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ

ਪੰਜਾਬ ਰਾਜ ਵਪਾਰੀ ਕਮਿਸ਼ਨ ਨੇ ਇੱਕ ਵਾਰ ਬੰਦੋਬਸਤ ਯੋਜਨਾ ਨੂੰ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ

Hot News
ਫ਼ਰੀਦਕੋਟ 2 ਜਨਵਰੀ : ਪੰਜਾਬ ਦੇ ਵਪਾਰੀ ਅਤੇ ਵਪਾਰਕ ਭਾਈਚਾਰੇ ਨੇ ਪੰਜਾਬ ਸਰਕਾਰ ਦੇ ਇੱਕ ਵਾਰ ਬੰਦੋਬਸਤ (ਓ.ਟੀ.ਐਸ.) ਯੋਜਨਾ-2025 ਨੂੰ 31 ਮਾਰਚ, 2026 ਤੱਕ ਵਧਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਇਸਨੂੰ ਇੱਕ ਬਹੁਤ ਹੀ ਪ੍ਰਗਤੀਸ਼ੀਲ ਅਤੇ ਵਪਾਰੀ-ਪੱਖੀ ਕਦਮ ਦੱਸਿਆ ਹੈ।ਰਾਜ ਭਰ ਦੇ ਵਪਾਰੀਆਂ ਵੱਲੋਂ ਧੰਨਵਾਦ ਪ੍ਰਗਟ ਕਰਦੇ ਹੋਏ, ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਵਪਾਰਕ ਭਾਈਚਾਰੇ ਦੇ ਲੰਬੇ ਸਮੇਂ ਤੋਂ ਲਟਕ ਰਹੇ ਟੈਕਸ-ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਉਨ੍ਹਾਂ ਦੇ ਸੰਵੇਦਨਸ਼ੀਲ ਅਤੇ ਵਿਹਾਰਕ ਪਹੁੰਚ ਲਈ ਧੰਨਵਾਦ ਕੀਤਾ।ਸ਼੍ਰੀ ਅਨਿਲ ਠਾਕੁਰ ਨੇ ਕਿਹਾ ਕਿ ਓ.ਟੀ.ਐਸ. ਯੋਜਨਾ ਦਾ ਵਿਸਥਾਰ ਵਪਾਰੀਆਂ ਅਤੇ ਉਦਯੋਗਾਂ ਨੂੰ ਦਰਪੇਸ਼ ਵਿਹਾਰਕ ਮੁਸ਼ਕਲਾਂ, ਖਾਸ ਕਰਕੇ ਸਾਲ ਦੀ ਆਖਰੀ ਤਿਮਾਹੀ ਦੌਰਾਨ ਦੇਖੇ ਗਏ ਭਾਰੀ ਪਾਲਣਾ ਬੋਝ ਅਤੇ ਪ੍ਰਕਿਰਿਆਤਮਕ ਚੁਣੌਤੀਆਂ ਦੀ ਰਾਜ ਸਰਕਾਰ ਦੀ ਡੂੰਘੀ ਸਮਝ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਸਕੀਮ ਜੀਐਸਟੀ ਤੋਂ ਪਹਿਲਾਂ ਦੇ ਕਾਨੂੰਨਾਂ, ਜਿਸ...
‘ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 307ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 93 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 2 ਜਨਵਰੀ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 307ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 318 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 307 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,888 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 14 ਕਿਲੋ ਭੁੱਕੀ, 993 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4450 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ

Breaking News
ਚੰਡੀਗੜ੍ਹ, 2 ਜਨਵਰੀ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹੋਰ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਕਰਨ ਦੀ ਵਕਾਲਤ ਕਰਦਿਆਂ ਕਿਹਾ ਕਿ ਵਿਦੇਸ਼ੀ ਕਾਰਜਾਂ ਦਾ ਵਿਸਤਾਰ ਕਰਨ ਨਾਲ ਪੂਰੇ ਖਿੱਤੇ ਵਿੱਚ ਆਰਥਿਕ ਗਤੀਵਿਧੀਆਂ, ਸੈਰ-ਸਪਾਟਾ ਅਤੇ ਨਿਵੇਸ਼ ਨੂੰ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਇਹ ਟਿੱਪਣੀਆਂ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਐਚਆਈਏਐਲ) ਵੱਲੋਂ ਪੰਜਾਬ ਸਰਕਾਰ ਨੂੰ 19 ਕਰੋੜ ਰੁਪਏ ਦਾ ਅੰਤਰਿਮ ਲਾਭਅੰਸ਼ ਸੌਂਪਣ ਸਮੇਂ ਕੀਤੀਆਂ, ਜਿਸ ਨੂੰ ਉਨ੍ਹਾਂ ਨੇ ਹਵਾਈ ਅੱਡੇ ਦੇ ਟਿਕਾਊ ਵਿਕਾਸ ਅਤੇ ਕੇਂਦਰ-ਪੰਜਾਬ ਦੀ ਮਜ਼ਬੂਤ ਭਾਈਵਾਲੀ ਦਾ ਪ੍ਰਮਾਣ ਦੱਸਿਆ। ਉਨ੍ਹਾਂ ਕਿਹਾ ਕਿ ਮੋਹਾਲੀ ਤੋਂ ਮਜ਼ਬੂਤ ਆਲਮੀ ਹਵਾਈ ਸੰਪਰਕ ਉੱਦਮੀਆਂ ਅਤੇ ਵਪਾਰੀਆਂ ਲਈ ਪਹੁੰਚ ਨੂੰ ਆਸਾਨ ਬਣਾਉਣ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਪੈਦਾ ਕਰੇਗਾ ਅਤੇ ਪੰਜਾਬ ਨੂੰ ਅੰਤਰਰਾਸ਼ਟਰੀ ਕਾਰੋਬਾਰ ਅਤੇ ਸੈਰ-ਸਪਾਟੇ ਲਈ ਪਸੰਸਦੀਦਾ ਸਥਾਨ ਵਜੋਂ ਸਥਾਪਤ ਕਰੇਗਾ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਲਿਮਟਿਡ (ਸੀਐਚਆਈਏਐਲ) ਦੇ ਅਧਿਕਾ...
ਬਾਦਲ ਪਰਿਵਾਰ ਨੂੰ ਬਚਾਉਣ ਦੀ ਬਜਾਏ, ਐਸਜੀਪੀਸੀ ਨੂੰ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਐਸਆਈਟੀ ਦਾ ਸਹਿਯੋਗ ਕਰਨਾ ਚਾਹੀਦਾ ਹੈ: ਬਲਤੇਜ ਪੰਨੂ

ਬਾਦਲ ਪਰਿਵਾਰ ਨੂੰ ਬਚਾਉਣ ਦੀ ਬਜਾਏ, ਐਸਜੀਪੀਸੀ ਨੂੰ 328 ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਐਸਆਈਟੀ ਦਾ ਸਹਿਯੋਗ ਕਰਨਾ ਚਾਹੀਦਾ ਹੈ: ਬਲਤੇਜ ਪੰਨੂ

Hot News
ਚੰਡੀਗੜ੍ਹ, 2 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੇ ਲਾਪਤਾ ਹੋਣ ਦੇ ਗੰਭੀਰ ਅਤੇ ਬੇਹੱਦ ਸੰਵੇਦਨਸ਼ੀਲ ਮੁੱਦੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਇਸ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਘੇਰਿਦਿਆਂ ਉਨ੍ਹਾਂ 'ਤੇ ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਜਾਣਬੁੱਝ ਕੇ ਬਚਾਉਣ, ਹਿੱਤਾਂ ਦੇ ਟਕਰਾਅ ਅਤੇ ਇਨਸਾਫ਼ ਨੂੰ ਭਟਕਾਉਣ ਦੀਆਂ ਵਾਰ-ਵਾਰ ਕੋਸ਼ਿਸ਼ਾਂ ਕਰਨ ਦੇ ਦੋਸ਼ ਲਾਏ।ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਜਿੱਥੇ ਐਸਜੀਪੀਸੀ ਪ੍ਰਧਾਨ ਧਾਮੀ ਦਾਅਵਾ ਕਰ ਰਹੇ ਹਨ ਕਿ ਇਹ ਕਾਰਵਾਈ "ਸਿੱਖ ਮਾਮਲਿਆਂ ਵਿੱਚ ਦਖਲਅੰਦਾਜ਼ੀ" ਹੈ, ਉੱਥੇ ਹੀ ਸਮੁੱਚੀ ਸਿੱਖ ਕੌਮ ਜਾਣਦੀ ਹੈ ਕਿ ਇਹ ਮਾਮਲਾ ਐਸ ਆਈਟੀ ਕੋਲ ਸਿਰਫ਼ ਇਸ ਦੀ ਗੰਭੀਰਤਾ ਅਤੇ ਐਸਜੀਪੀਸੀ ਵੱਲੋਂ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਕਾਰਨ ਪਹੁੰਚਿਆ ਹੈ।ਪੰਨੂ ਨੇ ਯਾਦ ਦਿਵਾਇਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਮਾਮਲ...
ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਨਕਦੀ ਰਹਿਤ ਸਿਹਤ ਬੀਮਾ ਯੋਜਨਾ ਲਈ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ

Breaking News
ਚੰਡੀਗੜ੍ਹ, 2 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ 'ਮੁੱਖ ਮੰਤਰੀ ਸਿਹਤ ਯੋਜਨਾ' (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੱਕ ਅਹਿਮ ਮੀਲ ਪੱਥਰ ਸਥਾਪਤ ਕਰਦਿਆਂ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ। ਇਹ ਸਮਝੌਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਨਵਰੀ 2026 ਵਿੱਚ ਇਸ ਯੋਜਨਾ ਨੂੰ ਸ਼ੁਰੂ ਕਰਨ ਦੇ ਹਾਲ ਹੀ ਵਿੱਚ ਕੀਤੇ ਐਲਾਨ ਤੋਂ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ ਤਾਂ ਜੋ ਪੰਜਾਬ ਦੇ ਹਰੇਕ ਪਰਿਵਾਰ ਲਈ ਸਿਹਤ ਸੇਵਾਵਾਂ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਮਝੌਤੇ 'ਤੇ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸੰਯਮ ਅਗਰਵਾਲ ਅਤੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ...
ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ

ਐਸ.ਸੀ. ਭਾਈਚਾਰੇ ਦੀ ਭਲਾਈ ਲਈ ਸਬ-ਪਲਾਨ ਦੀ ਸਮੀਖਿਆ, 25 ਵਿਭਾਗਾਂ ਨਾਲ ਮੰਤਰੀ ਡਾ. ਬਲਜੀਤ ਕੌਰ ਦੀ ਅਹਿਮ ਬੈਠਕ

Breaking News
ਚੰਡੀਗੜ੍ਹ, 2 ਜਨਵਰੀ:- ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਰਾਜ ਵਿੱਚ ਅਨੁਸੂਚਿਤ ਜਾਤੀਆਂ ਦੀ ਸਮਾਜਿਕ-ਆਰਥਿਕ ਭਲਾਈ ਲਈ ਲਾਗੂ ਕੀਤੇ ਜਾ ਰਹੇ ਅਨੁਸੂਚਿਤ ਜਾਤੀਆਂ ਸਬ-ਪਲਾਨ (ਐਸ.ਸੀ.ਐਸ.ਪੀ.) ਦੀ ਪ੍ਰਗਤੀ ਦੀ ਸਮੀਖਿਆ ਲਈ ਇਕ ਅਹਿਮ ਬੈਠਕ ਕੀਤੀ। ਇਸ ਬੈਠਕ ਦੌਰਾਨ ਐਸ.ਸੀ. ਸਬ-ਪਲਾਨ ਅਧੀਨ ਸਕੀਮਾਂ ਲਾਗੂ ਕਰ ਰਹੇ ਲਗਭਗ 25 ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਵਿੱਚ ਡਾ. ਬਲਜੀਤ ਕੌਰ ਨੇ ਵਿੱਤੀ ਸਾਲ 2025-26 ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਐਸ.ਸੀ. ਸਬ-ਪਲਾਨ ਤਹਿਤ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਯੋਜਨਾਵਾਂ ਲਈ ਰੱਖੀ ਗਈ ਰਾਸ਼ੀ ਹਾਲੇ ਤੱਕ ਖਰਚ ਨਹੀਂ ਹੋਈ, ਉਸ ਦੀ ਵਰਤੋਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਰਾਸ਼ੀ ਤੁਰੰਤ ਜਾਰੀ ਕਰਵਾ ਕੇ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਇਆ ਜਾਵੇ। ਮੰਤਰੀ ਨੇ ਸਪੱਸ਼ਟ ਕੀਤਾ ਕਿ ਐਸ.ਸੀ. ਸਬ-ਪਲਾਨ ਤਹਿਤ ਰੱਖੀ ਗਈ ਰਾਸ਼ੀ ਦੀ ਵਰਤੋਂ ਸਿਰਫ਼ ਅਨੁਸੂਚਿਤ ਜਾਤ...
ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਸਿਹਤ ਬੀਮਾ ਪ੍ਰਦਾਨ ਕਰਨ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਮਝੌਤੇ ‘ਤੇ ਕੀਤੇ ਦਸਤਖਤ

ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਸਿਹਤ ਬੀਮਾ ਪ੍ਰਦਾਨ ਕਰਨ ਲਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਮਝੌਤੇ ‘ਤੇ ਕੀਤੇ ਦਸਤਖਤ

Health
ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਾਅਦੇ ਅਨੁਸਾਰ ਸੂਬੇ ਦੇ ਸਾਰੇ ਲੋਕਾਂ ਲਈ ਵਿਆਪਕ ਸਿਹਤ ਕਵਰੇਜ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਇਸ ਮਹੀਨੇ 'ਮੁੱਖ ਮੰਤਰੀ ਸਿਹਤ ਯੋਜਨਾ' (ਐਮ.ਐਮ.ਐਸ.ਵਾਈ.) ਸ਼ੁਰੂ ਕਰਨ ਜਾ ਰਹੀ ਹੈ। ਇਸ ਸਬੰਧੀ ਇੱਕ ਅਹਿਮ ਮੀਲ ਪੱਥਰ ਸਥਾਪਤ ਕਰਦਿਆਂ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਦਾ ਨਕਦੀ ਰਹਿਤ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ। ਇਹ ਸਮਝੌਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਨਵਰੀ 2026 ਵਿੱਚ ਇਸ ਯੋਜਨਾ ਨੂੰ ਸ਼ੁਰੂ ਕਰਨ ਦੇ ਹਾਲ ਹੀ ਵਿੱਚ ਕੀਤੇ ਐਲਾਨ ਤੋਂ ਬਾਅਦ ਅਮਲ ਵਿੱਚ ਲਿਆਂਦਾ ਗਿਆ ਹੈ ਤਾਂ ਜੋ ਪੰਜਾਬ ਦੇ ਹਰੇਕ ਪਰਿਵਾਰ ਲਈ ਸਿਹਤ ਸੇਵਾਵਾਂ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਸਮਝੌਤੇ 'ਤੇ ਰਾਜ ਸਿਹਤ ਏਜੰਸੀ (ਐਸ.ਐਚ.ਏ.) ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸੰਯਮ ਅਗਰਵਾਲ ਅਤੇ ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ...