Sunday, August 16Malwa News
Shadow

Tag: punjab news

ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 1700+ ਵਿਦਿਆਰਥੀਆਂ ਲਈ IIT, NIT ਅਤੇ AIIMS ਦੀ ਮੁਫ਼ਤ ਤਿਆਰੀ

ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 1700+ ਵਿਦਿਆਰਥੀਆਂ ਲਈ IIT, NIT ਅਤੇ AIIMS ਦੀ ਮੁਫ਼ਤ ਤਿਆਰੀ

Hot News, Punjab Development
ਚੰਡੀਗੜ੍ਹ, 2 ਜਨਵਰੀ : ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਂਸ (ਪੇਸ) ਪ੍ਰੋਗਰਾਮ ਅਧੀਨ ਲਗਾਏ ਗਏ ਵਿੰਟਰ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੇ ਉੱਚ ਗੁਣਵੱਤਾ ਵਾਲੀ ਸਿਖਲਾਈ ਹਾਸਲ ਕੀਤੀ ਹੈ । 1700 ਤੋਂ ਵੱਧ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਲਾਭ ਉਠਾਇਆ ਜਿਸ ਨੂੰ ਅਜਿਹੇ ਢੰਗ ਨਾਲ ਤਿਆਰ ਕੀਤਾ ਗਿਆ ਹੈ ਕਿ ਹਰ ਵਿਦਿਆਰਥੀ ਦੀ ਪਹੁੰਚ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਉੱਚ-ਮਿਆਰੀ ਕੋਚਿੰਗ ਤੱਕ ਯਕੀਨੀ ਬਣਾਈ ਜਾ ਸਕੇ।ਸ. ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਭਾਰਤ ਦੀਆਂ ਚੋਟੀ ਦੀਆਂ ਪੇਸ਼ੇਵਰ ਸਿੱਖਿਆ ਸੰਸਥਾਵਾਂ ਜਿਵੇਂ ਆਈਆਈਟੀ, ਐਨਆਈਟੀ ਅਤੇ ਏਮਜ਼ ਲਈ ਤਿਆਰ ਕਰਨ ਦੇ ਉਦੇਸ਼ ਨਾਲ ਉਲੀਕੇ ਗਏ ਇਨ੍ਹਾਂ ਕੈਂਪਾਂ ਨਾਲ ਸਬੰਧਤ ਤਿੰਨ ਕੇਂਦਰਾਂ ਵਿੱਚ 1728 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿਸ ਵਿੱਚ ਬਠਿੰਡਾ ‘ਚ 601 ਵਿਦਿਆਰਥੀਆਂ (359 ਲੜਕੀਆਂ, 242 ਲੜਕਿਆਂ), ਲੁਧਿਆਣਾ ‘ਚ 573 ਵਿਦਿਆਰਥੀਆਂ (327 ਲੜਕੀਆਂ, 246 ਲੜਕਿਆਂ) ਅਤੇ ਐਸ.ਏ.ਐਸ...
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਸੀਏ ਸਤਿੰਦਰ ਸਿੰਘ ਕੋਹਲੀ ਗ੍ਰਿਫ਼ਤਾਰ

Hot News
ਚੰਡੀਗੜ੍ਹ, 1 ਜਨਵਰੀ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਮੁੱਖ ਮੁਲਜ਼ਮ ਚਾਰਟਰਡ ਅਕਾਊਂਟੈਂਟ (ਸੀਏ) ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਆਪ ਪੰਜਾਬ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਦਿੱਤੀ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਿੱਖ ਸੰਗਤਾਂ ਲਈ ਇਹ ਬਹੁਤ ਵੱਡੀ ਪ੍ਰਾਪਤੀ ਹੈ, ਜਿਸ ਦਾ ਪਿਛਲੇ ਚਾਰ-ਪੰਜ ਸਾਲਾਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਦੇ ਨਿਰਦੇਸ਼ਾਂ 'ਤੇ ਦਰਜ ਮਾਮਲੇ ਵਿੱਚ ਅੱਜ ਐਸਆਈਟੀ ਨੇ ਚੰਡੀਗੜ੍ਹ ਦੇ ਇੱਕ ਹੋਟਲ ਤੋਂ ਸਤਿੰਦਰ ਸਿੰਘ ਕੋਹਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਕੋਹਲੀ ਐਸਜੀਪੀਸੀ ਦਾ ਚਾਰਟਰਡ ਅਕਾਊਂਟੈਂਟ ਰਿਹਾ ਹੈ ਅਤੇ ਲਾਪਤਾ ਸਰੂਪਾਂ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਹੈ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਿਛਲੇ ...
2025 ਤੱਕ ਪੰਜਾਬ ਪ੍ਰਸ਼ਾਸਨ ਵਿੱਚ ਵੱਡਾ ਡਿਜੀਟਲ ਬਦਲਾਅ: 1.85 ਲੱਖ ਲੋਕ ਆਪਣੇ ਘਰਾਂ ਤੋਂ ਹੀ 437 ਸੇਵਾਵਾਂ ਤੱਕ ਪਹੁੰਚ ਕਰਨਗੇ, ਮਾਨ ਸਰਕਾਰ ਨੇ ਦਫ਼ਤਰਾਂ ਦੇ ਦੌਰੇ ਕੀਤੇ ਖਤਮ

2025 ਤੱਕ ਪੰਜਾਬ ਪ੍ਰਸ਼ਾਸਨ ਵਿੱਚ ਵੱਡਾ ਡਿਜੀਟਲ ਬਦਲਾਅ: 1.85 ਲੱਖ ਲੋਕ ਆਪਣੇ ਘਰਾਂ ਤੋਂ ਹੀ 437 ਸੇਵਾਵਾਂ ਤੱਕ ਪਹੁੰਚ ਕਰਨਗੇ, ਮਾਨ ਸਰਕਾਰ ਨੇ ਦਫ਼ਤਰਾਂ ਦੇ ਦੌਰੇ ਕੀਤੇ ਖਤਮ

Punjab Development
ਚੰਡੀਗੜ੍ਹ, 1 ਜਨਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2025 ਤੱਕ ਸੂਬੇ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਪੂਰੀ ਤਰ੍ਹਾਂ ਡਿਜੀਟਲ ਅਤੇ ਨਾਗਰਿਕ-ਅਨੁਕੂਲ ਬਣਾ ਕੇ ਇੱਕ ਇਤਿਹਾਸਕ ਮੀਲ ਪੱਥਰ ਪ੍ਰਾਪਤ ਕੀਤਾ ਹੈ। ਪੰਜਾਬ ਅੱਜ ਦੇਸ਼ ਵਿੱਚ ਇੱਕ ਅਜਿਹੇ ਸੂਬੇ ਵਜੋਂ ਉਭਰਿਆ ਹੈ ਜਿੱਥੇ "ਸਰਕਾਰ ਦਫ਼ਤਰਾਂ ਤੋਂ ਨਹੀਂ, ਸਗੋਂ ਲੋਕਾਂ ਦੇ ਘਰਾਂ ਤੋਂ ਚਲਾਈ ਜਾਂਦੀ ਹੈ।" ਪ੍ਰਸ਼ਾਸਕੀ ਸੁਧਾਰਾਂ ਦੀ ਇਸ ਲਹਿਰ ਨੇ ਨਾ ਸਿਰਫ਼ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਇਆ ਹੈ, ਸਗੋਂ "ਸਿਫ਼ਾਰਸ਼ਾਂ ਅਤੇ ਦੇਰੀ" ਦੇ ਦਹਾਕਿਆਂ ਪੁਰਾਣੇ ਸੱਭਿਆਚਾਰ ਨੂੰ ਵੀ ਉਖਾੜ ਦਿੱਤਾ ਹੈ। ਇਸ ਪਰਿਵਰਤਨਸ਼ੀਲ ਬਦਲਾਅ ਬਾਰੇ ਚਰਚਾ ਕਰਦੇ ਹੋਏ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਦੂਰਦਰਸ਼ੀ ਨੀਤੀਆਂ ਕਾਰਨ, ਪੰਜਾਬ ਦਾ ਆਮ ਨਾਗਰਿਕ ਹੁਣ ਆਪਣੇ ਘਰਾਂ ਦੇ ਆਰਾਮ ਤੋਂ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਦੇ ਯੋਗ ਹੈ। "ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ" ਯੋਜਨਾ ਇਸ ਡਿਜੀਟਲ ਕ੍ਰਾਂਤੀ ਦਾ ਇੱਕ ਮਜ਼ਬੂਤ ਥੰਮ੍ਹ ਸਾਬਤ ਹੋਈ ਹੈ, ਜਿਸ ਨੇ 1.85 ਲੱਖ ਤੋਂ ਵੱਧ ਨਾਗਰ...
ਮਰੀਜ਼ ਦੀ ਜਾਨ ਬਚਾਉਣ ‘ਚ ਮੁੱਢਲਾ ਰੋਲ ਅਦਾ ਕਰਦੇ ਹਨ 108 ਐਬੂਲੈਂਸ ਡਰਾਈਵਰ : ਡਿਪਟੀ ਕਮਿਸ਼ਨਰ

ਮਰੀਜ਼ ਦੀ ਜਾਨ ਬਚਾਉਣ ‘ਚ ਮੁੱਢਲਾ ਰੋਲ ਅਦਾ ਕਰਦੇ ਹਨ 108 ਐਬੂਲੈਂਸ ਡਰਾਈਵਰ : ਡਿਪਟੀ ਕਮਿਸ਼ਨਰ

Hot News
ਬਠਿੰਡਾ, 1 ਜਨਵਰੀ : ਮਰੀਜ਼ਾਂ ਦੀ ਜਾਨ ਬਚਾਉਣ ਵਿੱਚ 108 ਐਬੂਲੈਂਸ ਡਰਾਈਵਰ ਆਪਣਾ ਵਡਮੁੱਲਾ, ਮੁੱਢਲਾ ਅਤੇ ਅਹਿਮ ਰੋਲ ਅਦਾ ਕਰ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਨਵੇਂ ਸਾਲ ਦੀ ਖੁਸ਼ੀ ਸਾਂਝੀ ਕਰਦਿਆਂ ਸਰਕਾਰੀ ਸਿਹਤ ਸੇਵਾਵਾਂ ਵਿੱਚ ਕੰਮ ਕਰ ਰਹੇ 108 ਐਬੂਲੈਸਾਂ ਦੇ ਡਰਾਈਵਰਾਂ ਨੂੰ ਜੈਕਟਾਂ, ਬੂਟ, ਕੰਬਲ ਤੇ ਬਰਤਨਾਂ ਦੀਆਂ ਕਿੱਟਾਂ ਦੇ ਕੇ ਸਨਮਾਨਿਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਤਪਿੰਦਰਜੋਤ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।   ਇਸ ਮੌਕੇ ਡਿਪਟੀ ਕਮਿਸ਼ਨਰ ਨੇ ਐਂਬੂਲੈਂਸ ਡਰਾਈਵਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਦਿਨ-ਰਾਤ, ਸਰਦੀ-ਗਰਮੀ ਦੀ ਪਰਵਾਹ ਕੀਤੇ ਬਿਨਾਂ, ਆਪਣਾ ਆਰਾਮ ਤਿਆਗ ਕੇ ਮਰੀਜਾਂ ਦੀ ਸੇਵਾ ਕਰ ਰਹੇ ਹਨ ਅਤੇ 24 ਘੰਟੇ ਲੋਕਾਂ ਦੀ ਜਾਨ ਬਚਾਉਣ ਲਈ ਮਰੀਜ਼ ਨੂੰ ਮੁੱਢਲੀ ਸਹਾਇਤਾ ਪ੍ਰਦਾਨ ਕਰਵਾਉਦੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਸਮੇਂ-ਸਿਰ ਮੁਢੱਲੀ ਡਾਕਟਰੀ ਸਹੂਲਤਾਂ ਮੁਹੱਈਆ ਕਰਵਾ ਕੇ ਅਨ...
ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ ਦੇ 10 ਮਹੀਨੇ: 1849 ਕਿਲੋ ਹੈਰੋਇਨ ਸਮੇਤ 42 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 1 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 10 ਮਹੀਨੇ ਪੂਰੇ ਹੋਣ ਦੇ ਨਾਲ ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 1849 ਕਿਲੋ ਹੈਰੋਇਨ ਸਮੇਤ 42,622 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 29,351 ਐਫਆਈਆਰਜ਼ ਦਰਜ ਕੀਤੀਆਂ ਹਨ। ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੀ ਪੰਜਾਬ ਪੁਲਿਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਰਾਜ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪ੍ਰੇਸ਼ਨ ਚਲਾਏ ਜਾ ਰਹੇ ਹਨ।  ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। 1849 ਕਿਲੋਗ੍ਰਾਮ ਹੈਰੋਇਨ ਦੀ ਬਰਾਮਦਗੀ ਤ...
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸ਼ੁਰੂਆਤ

Hot News
ਚੰਡੀਗੜ੍ਹ, 1 ਜਨਵਰੀ:- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2026 ਦੀ ਸ਼ੁਰੂਆਤ ਕੀਤੀ ਗਈ ਹੈ। ਅੱਜ ਇੱਥੇ ਕਿਸਾਨ ਭਵਨ ਵਿਖੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਸਿਰਫ਼ ਅੰਕੜਿਆਂ ਤੱਕ ਸੀਮਿਤ ਨਹੀਂ ਹੁੰਦੇ, ਸਗੋਂ ਇਹ ਅਨੇਕਾਂ ਪਰਿਵਾਰਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਦੇ ਹਨ ਅਤੇ ਕੀਮਤੀ ਮਨੁੱਖੀ ਜਾਨਾਂ ਦੇ ਨੁਕਸਾਨ ਨਾਲ ਜੁੜੇ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਨਾਗਰਿਕ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ, ਪ੍ਰਸ਼ਾਸਨ ਅਤੇ ਆਮ ਜਨਤਾ ਮਿਲ ਕੇ ਕੰਮ ਨਹੀਂ ਕਰਦੇ, ਤਦ ਤੱਕ ਸੜਕ ਹਾਦਸਿਆਂ ਵਿੱਚ ਕਮੀ ਸੰਭਵ ਨਹੀਂ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ (ਐਨ.ਆਰ.ਐਸ.ਐਮ.26)  ਦੌਰਾਨ ਪੰਜਾਬ ਭਰ ਵਿੱਚ ਵਿਸਤ੍ਰਿਤ ਅਤੇ ਬਹੁ-ਪੱਖੀ ਜਾਗਰੂਕਤਾ ਮੁਹਿੰਮਾ...
ਸ਼੍ਰੀਮਤੀ ਤ੍ਰਿਸ਼ਲਾ ਜੈਨ ਪਤਨੀ ਸ਼੍ਰੀ ਅਸ਼ੋਕ ਕੁਮਾਰ ਜੈਨ ਅਤੇ ਸ਼੍ਰੀ ਰਮਨ ਵਾਲੀਆ  ਨੇ ਸਾਂਝੀ ਰਸੋਈ ‘ਚ ਪਾਇਆ 10,200/- ਰੁਪਏ ਦਾ ਯੋਗਦਾਨ

ਸ਼੍ਰੀਮਤੀ ਤ੍ਰਿਸ਼ਲਾ ਜੈਨ ਪਤਨੀ ਸ਼੍ਰੀ ਅਸ਼ੋਕ ਕੁਮਾਰ ਜੈਨ ਅਤੇ ਸ਼੍ਰੀ ਰਮਨ ਵਾਲੀਆ  ਨੇ ਸਾਂਝੀ ਰਸੋਈ ‘ਚ ਪਾਇਆ 10,200/- ਰੁਪਏ ਦਾ ਯੋਗਦਾਨ

Punjab News
ਹੁਸ਼ਿਆਰਪੁਰ, 01 ਜਨਵਰੀ:-             ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।              ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ  ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ  ਸ਼੍ਰੀਮਤੀ ਤ੍ਰਿਸ਼ਲਾ ਜੈਨ ਪਤਨੀ ਸ਼੍ਰੀ ਅਸ਼ੋਕ ਕੁਮਾਰ ਜੈਨ ਜੀ ਦੁਆਰਾ ਆਪਣੇ ਪੱਤਰ ਲੇਟ ਸ਼੍ਰੀ ਅਜੀਤ ਕੁਮਾਰ ਜੈਨ ਦੀ ਯਾਦ ਵਿੱਚ ਰਕਮ 5100/- ਰੁਪਏ ਦੀ ਰਾਸ਼ੀ ਅਤੇ ਸ਼੍ਰੀ ਰਮਨ ਵਾਲੀਆ ਜੀ ਵੱਲੋਂ ਆਪਣੀ ਮਾਤਾ ਲੇਟ ਸ਼੍ਰੀਮਤੀ ਕਾਂਤਾ ਦੇਵੀ ਜੀ ਦੀ ਯਾਦ ਵਿੱਚ ਰਕਮ 5100/- ਰੁਪਏ ਦੀ ਰਾਸ਼ੀ ਸਾਂਝੀ ਰਸੋਈ ਵਿਖੇ ਦਿੱਤੀ ਗਈ ਹੈ। ਇਸ ਮੌਕੇ ਤੇ ਅਮੀਸ਼ ਵਾਲੀਆ, ਰਮਨ ਵਾਲੀਆ, ਭੁਮਿਕਾ ਵਾਲੀਆ, ਵੰਦਨਾ ਵਾਲਈਆ,ਨਵਯਾ ਵਾਲੀਆ, ਜਸਦੀਪ ਕੋਰ, ਰਾਜਕੁਮਾ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Punjab News
ਚੰਡੀਗੜ੍ਹ, 1 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਜੀਤ ਅਖ਼ਬਾਰ ਸਮੂਹ ਦੇ ਮੁੱਖ ਸੰਪਾਦਕ ਸ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਬੀਬੀ ਪ੍ਰਕਾਸ਼ ਕੌਰ ਹਮਦਰਦ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ। ਸਪੀਕਰ ਸੰਧਵਾਂ ਨੂੰ ਬੀਬੀ ਪ੍ਰਕਾਸ਼ ਕੌਰ ਦੇ ਦੇਹਾਂਤ ਦੀ ਖ਼ਬਰ ਨਾਲ  ਬਹੁਤ ਦੁੱਖ ਲੱਗਿਆ। ਉਨ੍ਹਾਂ ਨੇ  ਵਿਛੜੀ ਰੂਹ ਦੀ ਸ਼ਾਂਤੀ  ਅਤੇ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਝੱਲਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਧਰਮਗੜ੍ਹ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪਿੰਡ ਧਰਮਗੜ੍ਹ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੇ ਕੰਮ ਦੀ ਸ਼ੁਰੂਆਤ

Punjab News
ਧਰਮਗੜ੍ਹ/ਦਿੜ੍ਹਬਾ, 1 ਜਨਵਰੀ:- ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਖੇਤ ਨੂੰ ਨਹਿਰੀ ਪਾਣੀ ਦੀ ਸਹੂਲਤ ਨਾਲ ਜੋੜਨ ਦੀ ਚਲਾਈ ਜਾ ਰਹੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ 400 ਏਕੜ ਤੋਂ ਵਧੇਰੇ ਰਕਬੇ ਨੂੰ ਨਹਿਰੀ ਪਾਣੀ ਮਿਲਣ ਜਾ ਰਿਹਾ ਹੈ। ਪਿੰਡ ਧਰਮਗੜ੍ਹ ਵਿੱਚ ਖਾਲ ਨੂੰ ਪੱਕਾ ਕਰਨ ਦੇ ਕੰਮ ਦੀ ਸ਼ੁਰੂਆਤ ਅੱਜ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਰਵਾਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰੋਜੈਕਟ (ਮੋਘਾ ਬੁਰਜੀ 23185 ਸੱਜਾ ਆਫ ਬੁਢਲਾਡਾ ਬਰਾਂਚ) ਨਾਲ ਇਲਾਕੇ ਦੇ ਕਈ ਕਿਸਾਨਾਂ ਦੇ 400 ਏਕੜ ਰਕਬੇ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲਣ ਲੱਗ ਜਾਵੇਗੀ। ਕੁੱਲ 1.61 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਇਲਾਕੇ ਦੇ ਕਿਸਾਨਾਂ ਦੀ ਆਰਥਿਕਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਅਥਾਹ ਵਾਧਾ ਹੋਵੇਗਾ। ਉਹਨਾਂ ਕਿਹਾ ਕਿ ਇਹ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦਾ ਟੀਚਾ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਫ਼ਸਲਾਂ ਨੂੰ ਪਾਣੀ ਦੇਣ...
ਹਲਕਾ ਲਹਿਰਾਗਾਗਾ ਵਿੱਚ ਨਹਿਰੀ ਪਾਣੀ ਦੀ ਖੇਤਾਂ ਨੂੰ ਸਪਲਾਈ ਸਬੰਧੀ ਨਹੀਂ ਛੱਡੀ ਜਾਵੇਗੀ ਕੋਈ ਕਸਰ: ਬਰਿੰਦਰ ਕੁਮਾਰ ਗੋਇਲ

ਹਲਕਾ ਲਹਿਰਾਗਾਗਾ ਵਿੱਚ ਨਹਿਰੀ ਪਾਣੀ ਦੀ ਖੇਤਾਂ ਨੂੰ ਸਪਲਾਈ ਸਬੰਧੀ ਨਹੀਂ ਛੱਡੀ ਜਾਵੇਗੀ ਕੋਈ ਕਸਰ: ਬਰਿੰਦਰ ਕੁਮਾਰ ਗੋਇਲ

Punjab News
ਲਹਿਰਾਗਾਗਾ, 01 ਜਨਵਰੀ- ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਆਪਣੇ ਦਫ਼ਤਰ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ, ਵਿਸ਼ੇਸ਼ ਤੌਰ ਉੱਤੇ ਨਹਿਰੀ ਤੇ ਡ੍ਰੇਨੇਜ ਵਿਭਾਗ ਅਤੇ ਭੂਮੀ ਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਹਨਾਂ ਨੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਨਹਿਰੀ ਪਾਣੀ ਦੀ ਸਪਲਾਈ ਲਈ ਜ਼ਮੀਨਦੋਜ ਪਾਈਪਾਂ, ਸੂਏ ਅਤੇ ਖਾਲਿਆਂ ਦੀ ਕਾਇਆ ਕਲਪ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਬੰਧੀ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ, ਉਹ ਜਲਦ ਤੋਂ ਜਲਦ ਪੂਰੇ ਕੀਤੇ ਜਾਣ ਅਤੇ ਜਿਹੜੇ ਪ੍ਰੋਜੈਕਟ ਸ਼ੁਰੂ ਹੋਣੇ ਹਨ, ਉਹ ਫੌਰੀ ਸ਼ੁਰੂ ਕੀਤੇ ਜਾਣ। ਉਹਨਾਂ ਕਿਹਾ ਕਿ ਹਲਕਾ ਲਹਿਰਾਗਾਗਾ ਵਿੱਚ ਨਹਿਰੀ ਪਾਣੀ ਦੀ ਸਪਲਾਈ ਸਬੰਧੀ ਕੋਈ ਕਸਰ ਨਹੀਂ ਛੱਡੀ ਜਾਵੇਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਵੱਡੇ ਪੱਧਰ ਉੱਤੇ ਬੱਚਤ ਹੋਵੇਗੀ। ਇਸ ਮੌਕੇ ਸ਼੍ਰੀ ਗੋਇਲ ਨੇ ਹਲਕੇ ਵਿੱਚ ਚੱਲ ਰਹੇ ਹੋਰ ਵਿਕਾਸ ਪ੍ਰੋਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰ ਨਾਲ ...