Sunday, August 16Malwa News
Shadow

Tag: punjab news

ਬਾਲ ਵਿਆਹ ਰੋਕਥਾਮ ਲਈ ਲਗਾਇਆ ਜਾਗਰੂਕਤਾ ਕੈਂਪ

ਬਾਲ ਵਿਆਹ ਰੋਕਥਾਮ ਲਈ ਲਗਾਇਆ ਜਾਗਰੂਕਤਾ ਕੈਂਪ

Punjab News
ਹੁਸ਼ਿਆਰਪੁਰ, 1 ਜਨਵਰੀ :-       ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਸਮਾਜ ਵਿਚ ਵਿਆਪਕ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਵਿਸ਼ੇਸ਼ ਬਾਲ ਵਿਆਹ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਮੁਹਿੰਮ 27 ਨਵੰਬਰ 2025 ਤੋਂ ਸ਼ੁਰੂ ਕੀਤੀ ਗਈ ਹੈ, ਜੋ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਲਗਾਤਾਰ ਚਲਾਈ ਜਾ ਰਹੀ ਹੈ।      ਇਸੇ ਲੜੀ ਵਿੱਚ ਅੱਜ ਜ਼ਿਲ੍ਹੇ ਦੇ ਬਲਾਕ ਮੁਕੇਰੀਆਂ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਬਾਲ ਵਿਆਹ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਸਥਾਨਕ ਨਾਗਰਿਕਾਂ, ਮਾਪਿਆਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।      ਕੈਂਪ ਦਾ ਮੁੱਖ ਉਦੇਸ਼ ਮਾਪਿਆਂ, ਨੌਜਵਾਨਾਂ, ਸਕੂਲੀ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਬਾਲ ਵਿਆਹ ਦੇ ਮਾੜੇ ਪ੍ਰਭਾਵਾਂ, ਬੱਚਿਆਂ ਦੇ ਅਧਿਕਾਰਾਂ ਅਤੇ ਇਸ ਨਾਲ ਸਬੰਧਤ ਕਾਨੂੰਨੀ ਪ੍ਰਬੰਧਾਂ ਬਾਰੇ ਜਾਗਰੂਕ ਕਰਨਾ ਹੈ। ਮੌਜੂਦ ਲੋਕਾਂ ਨੂੰ ਦੱਸਿਆ ਗਿਆ ਕਿ ਬਾਲ ਵਿਆਹ ਬੱਚਿਆਂ ਦੀ ਸਿੱਖਿਆ ਵਿੱਚ ਰੁਕ...
 30,000 ਰੁਪਏ  ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

 30,000 ਰੁਪਏ  ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Breaking News
ਚੰਡੀਗੜ੍ਹ, 1 ਜਨਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ  ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਸਦੇ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੋਸ਼ੀ ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇੱਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ...
ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ

Breaking News
ਚੰਡੀਗੜ੍ਹ, 1 ਜਨਵਰੀ:- ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਜ਼ਰੀਏ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਸਥਾਪਿਤ ਸੈਂਟਰ ਆਫ਼ ਐਕਸੀਲੈਂਸ (ਸੀਓਈ) ਦੀ ਸਹਾਇਤਾ ਨਾਲ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਅਪਨਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੇਤੀਬਾੜੀ ਸੈਕਟਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ‘ਚ ਵਾਧੇ ਅਤੇ ਰਾਜ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਏਆਈ-ਅਧਾਰਤ ਹੱਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਪਨਾਉਣ ਬਾਰੇ ਰੋਡਮੈਪ ਉਲੀਕਣ ਸਬੰਧੀ ਚਰਚਾ ਕੀਤੀ ਗਈ। ਸ. ਖੁੱਡੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਜ਼ਮੀਨੀ ਪੱਧਰ 'ਤੇ ਕਿਸਾਨਾਂ ਨੂੰ ਠੋਸ ਸਹਾਇਤਾ ਅਤੇ ਢੁਕਵੇਂ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਉੱਨਤ ਤਕਨਾਲੋਜੀਆਂ ਦੀ ਵਰਤੋਂ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ...
ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

ਪੰਜਾਬ ਸਰਕਾਰ ਵੱਲੋਂ ਲੰਬੇ ਸਮੇਂ ਤੋਂ ਅਣਅਧਿਕਾਰਤ ਗੈਰਹਾਜ਼ਰੀ ਲਈ ਆਬਕਾਰੀ ਅਤੇ ਕਰ ਵਿਭਾਗ ਦੇ 4 ਮੁਲਾਜ਼ਮਾਂ ਦੀਆਂ ਸੇਵਾਵਾਂ ਸਮਾਪਤ

Breaking News
ਚੰਡੀਗੜ੍ਹ, 1 ਜਨਵਰੀ- ਸਖਤ ਅਨੁਸ਼ਾਸਨ ਅਤੇ ਜਵਾਬਦੇਹੀ ਲਾਗੂ ਕਰਨ ਲਈ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਸਟੇਟ ਟੈਕਸ ਕਮਿਸ਼ਨਰ, ਪੰਜਾਬ ਨੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਅਣਅਧਿਕਾਰਤ ਛੁੱਟੀ 'ਤੇ ਪਾਏ ਗਏ ਚਾਰ ਵਿਭਾਗ ਕਰਮਚਾਰੀਆਂ ਦੇ "ਡੀਮਡ ਅਸਤੀਫ਼ੇ" ਦੇ ਹੁਕਮ ਜਾਰੀ ਕੀਤੇ ਹਨ। ਸਟੇਟ ਟੈਕਸ ਕਮਿਸ਼ਨਰ ਜਤਿੰਦਰ ਜੋਰਵਾਲ ਦੁਆਰਾ ਜਾਰੀ ਕੀਤੇ ਗਏ ਇਹ ਹੁਕਮ ਤਿੰਨ ਆਬਕਾਰੀ ਅਤੇ ਕਰ ਇੰਸਪੈਕਟਰਾਂ ਅਤੇ ਇੱਕ ਕਲਰਕ 'ਤੇ ਲਾਗੂ ਹੁੰਦੇ ਹਨ ਜੋ ਕਈ ਕਾਨੂੰਨੀ ਨੋਟਿਸਾਂ ਅਤੇ ਆਪਣੇ ਸਬੰਧਤ ਦਫਤਰਾਂ ਵਿੱਚ ਦੁਬਾਰਾ ਹਾਜਰ ਹੋਣ ਦਾ ਮੌਕਾ ਦਿੱਤੇ ਜਾਣ ਦੇ ਬਾਵਜੂਦ ਆਪਣੀਆਂ ਡਿਊਟੀਆਂ ਤੋਂ ਗੈਰਹਾਜ਼ਰ ਰਹੇ। ਇਸ ਅਨੁਸ਼ਾਸਨੀ ਕਾਰਵਾਈ 'ਤੇ ਟਿੱਪਣੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਸਾਡੀ ਸਰਕਾਰ ਅਨੁਸ਼ਾਸਨਹੀਣਤਾ ਅਤੇ ਡਿਊਟੀ ਵਿੱਚ ਅਣਗਹਿਲੀ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਰੱਖਦੀ ਹੈ। ਜਨਤਕ ਸੇਵਾ ਲਈ ਸਮਰਪਣ ਅਤੇ ਹਾਜ਼ਰੀ ਦੀ ਲੋੜ ਹੁੰਦੀ ਹੈ। ਇਸ ਲਈ, ਉਹ ਮੁਲਾਜ਼ਮ ਜਿੰਨ੍ਹਾਂ ਨੂੰ ਵਾਰ-ਵਾਰ ਆਪਣੀ ਸਥਿਤੀ ਸਪਸ਼ਟ ਕਰਨ ਦੇ ਮੌਕ...
ਸਾਡੇ ਬਜ਼ੁਰਗ ਸਾਡਾ ਮਾਣ” ਰਾਜ-ਪੱਧਰੀ ਮੁਹਿੰਮ 16 ਜਨਵਰੀ ਤੋਂ ਸ਼ੁਰੂ — ਡਾ. ਬਲਜੀਤ ਕੌਰ

ਸਾਡੇ ਬਜ਼ੁਰਗ ਸਾਡਾ ਮਾਣ” ਰਾਜ-ਪੱਧਰੀ ਮੁਹਿੰਮ 16 ਜਨਵਰੀ ਤੋਂ ਸ਼ੁਰੂ — ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 1 ਜਨਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਇੱਜ਼ਤ ਭਰੀ ਜ਼ਿੰਦਗੀ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਅਤੇ ਕਾਰਜਸ਼ੀਲ ਹੈ। ਇਸੇ ਕੜੀ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਬਜ਼ੁਰਗਾਂ ਲਈ ਰਾਜ-ਪੱਧਰੀ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦੀ ਸ਼ੁਰੂਆਤ 16 ਜਨਵਰੀ ਤੋਂ ਜ਼ਿਲ੍ਹਾ ਐਸ.ਏ.ਐਸ ਨਗਰ (ਮੋਹਾਲੀ) ਤੋਂ ਕੀਤੀ ਜਾਵੇਗੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰ ਸਾਲ 1 ਅਕਤੂਬਰ ਨੂੰ ਬਜ਼ੁਰਗਾਂ ਦਾ ਅੰਤਰਰਾਸ਼ਟਰੀ ਦਿਵਸ ਮਨਾਇਆ ਜਾਂਦਾ ਹੈ ਅਤੇ ਇਸ ਸੰਦਰਭ ਵਿੱਚ ਪੰਜਾਬ ਸਰਕਾਰ ਵੱਲੋਂ ਸਾਲ 2023 ਤੋਂ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਚਲਾਈ ਜਾ ਰਹੀ ਹੈ। ਸਾਲ 2023 ਦੌਰਾਨ ਲਗਾਏ ਗਏ ਕੈਂਪਾਂ ਵਿੱਚ 20,110 ਰਜਿਸਟ੍ਰੇਸ਼ਨ ਹੋਈਆਂ, ਜਿਨ੍ਹਾਂ ਤਹਿਤ ਅੱਖਾਂ, ਕੰਨ-ਨੱਕ-ਗਲਾ (ENT), ਮੋਤੀਆ ਸਰਜਰੀ ਦੀ ਜਾਂਚ, ਐਨਕਾਂ ਦੀ ਵੰਡ, ਪੈਨਸ਼ਨ ਫਾਰਮ, ਸੀਨੀਅਰ ਸਿਟੀਜ਼ਨ ਕਾਰਡ ਅਤੇ ਆਯ...
ਡਿਪਟੀ ਕਮਿਸ਼ਨਰ ਨੇ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ

ਡਿਪਟੀ ਕਮਿਸ਼ਨਰ ਨੇ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ

Local
ਮਾਨਸਾ, 01 ਜਨਵਰੀ:- ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸਹਿਯੋਗ ਅਤੇ ਇਮਾਨਦਾਰੀ ਦੀ ਭਾਵਨਾ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵਾਂ ਸਾਲ ਸਮੂਹ ਕਰਮਚਾਰੀਆਂ ਲਈ ਖੁਸ਼ਹਾਲ ਤੇ ਊਰਜਾ ਭਰਿਆ ਹੋਵੇ। ਸਾਰਿਆਂ ਦੇ ਪਰਿਵਾਰ ਤੰਦਰੁਸਤ ਤੇ ਖੁਸ਼ਹਾਲ ਰਹਿਣ। ਉਨ੍ਹਾਂ ਕਿਹਾ ਕਿ ਸਾਲ ਦੀ ਸ਼ੁਰੂਆਤ ਮੌਕੇ ਇਹ ਪ੍ਰਣ ਲਈਏ ਕਿ ਡਿਊਟੀ ਦੌਰਾਨ ਹਮੇਸ਼ਾ ਮਿਲਵਰਤਣ ਦੀ ਭਾਵਨਾ ਨਾਲ ਕੰਮ ਕਰਾਂਗੇ, ਆਪਣੀ ਕਾਰਜਕੁਸ਼ਲਤਾ ਵਿਚ ਵਾਧਾ ਕਰਾਂਗੇ ਅਤੇ ਕੰਮ ਦੀ ਗੁਣਵੱਤਾ ਵਿਚ ਹੋਰ ਨਿਖਾਰ ਲੈ ਕੇ ਆਵਾਂਗੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਲਈ ਅਪਣੱਤ ਵਾਲਾ ਮਾਹੌਲ ਰੱਖੀਏ ਤਾਂ ਜੋ ਕਿਸੇ ਨੂੰ ਵੀ ਸਰਕਾਰੀ ਕੰਮ ਕਰਵਾਉਣ ਵਿਚ ਕੋਈ ਖੱਜਲ ਖੁਆਰੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਮੂਹ ਕਰਮਚਾਰੀ ਕਿਸੇ ਵੇਲੇ ਵੀ ਕਿਸੇ ਵੀ ਪ੍ਰਕਾਰ ਦੀ ਸਲਾਹ,ਮਸ਼ਵਰਾ ਜਾਂ ਕਿਸੇ ਵੀ ਸਮੱਸਿਆ ਲਈ ਉਨ੍ਹਾਂ ਦੇ ਦਫ਼ਤਰ ਵਿਖ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਤੋਂ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਤੋਂ ਬੱਸਾਂ ਰਵਾਨਾ

Local
ਫਰੀਦਕੋਟ/ਕੋਟਕਪੂਰਾ/ਜੈਤੋ 1 ਜਨਵਰੀ () ਫਰੀਦਕੋਟ ਜਿਲ੍ਹੇ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਰਧਾਲੂਆਂ ਨੂੰ ਮੁਫਤ ਵਿੱਚ ਤੀਰਥ ਯਾਤਰਾ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜਿਲ੍ਹੇ ਦੇ ਪਿੰਡ ਕਾਬਲਵਾਲਾ, ਮਿਸ਼ਰੀਵਾਲਾ ਅਤੇ ਔਲਖ ਵਿੱਚੋਂ ਸਰਧਾਲੂਆਂ ਦੀ ਬੱਸਾਂ ਸ੍ਰੀ ਅਮ੍ਰਿੰਤਸਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਈਆ। ਹਲਕਾ ਕੋਟਕਪੂਰਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਰਵਾਨਾ ਕਰਦਿਆਂ ਹੋਇਆ ਐਡਵੋਕੇਟ ਸ੍ਰੀ ਬੀਰਇੰਦਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਈ ਗਈ ਇਹ ਯੋਜਨਾ ਹਰ ਪੀੜੀ ਖਾਸਕਰ ਬਜੁਰਗਾਂ ਲਈ ਬੜੀ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਬਿਨਾਂ ਕਿਸੇ ਖਰਚ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਖਾਣਾ, ਰਹਿਣ- ਸਹਿਣ ਆਦਿ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫਤ ਦਿੱਤੀਆਂ ਜਾ ਰਹੀਆਂ ਹਨ। ਹਲਕਾ ਫਰੀਦਕੋਟ ਦੇ ਪਿੰਡ ਕਾਬਲਵਾਲਾ ਤੋਂ ਬੱਸ ਨੂੰ ਰਵਾਨਾ ਕਰਨ ਮੌਕੇ ਗੁਰਸ਼ਰਨ ਸਿੰਘ ਕਾਬਲਵਾਲਾ ਜਿਲਾ ਪਰਿਸ਼ਦ ਮੈਂਬਰ  ਨੇ ਕਿਹਾ...
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ

Local
ਫਾਜ਼ਿਲਕਾ, 1 ਜਨਵਰੀ- ਨਵੇਂ ਸਾਲ ਦੇ ਸ਼ੁਰੂਆਤੀ ਦੌਰ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ । ਇਸ ਦੌਰਾਨ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਤੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੇ ਇਸ ਸ਼ੁਰੂਆਤੀ ਦੌਰ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਐੱਸ.ਡੀ.ਐੱਮ. ਫਾਜ਼ਿਲਕਾ ਮੈਡਮ ਵੀਰਪਾਲ ਕੌਰ, ਸਹਾਇਕ ਕਮਿਸ਼ਨਰ ਸ. ਅਮਨਦੀਪ ਸਿੰਘ ਮਾਵੀ, ਸਹਾਇਕ ਕਮਿਸ਼ਨਰ (ਯੂ.ਟੀ.) ਸ੍ਰੀ ਅਰਵਿੰਦ ਕੁਮਾਰ ਵਿਸ਼ੇਸ਼ ਤੌਰ `ਤੇ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ 2026 ਦੇ ਆਗਮਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਨਵਾਂ ਸਾਲ ਸਭਨਾਂ ਲਈ ਖੁਸ਼ੀਆਂ ਭਰਿਆ ਰਹੇ। ਉਨ੍ਹਾਂ ਕਿਹਾ ਕਿ ਨਵੇਂ ਸਾਲ ਦੇ ਮੌਕੇ ਅਸੀਂ ਇਹ ਯਕੀਨੀ ਬਣਾਈਏ ਕਿ ਦਫਤਰ ਵਿਖੇ ਕੰਮ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰੀਨ ਤਰੀਕੇ ਨਾਲ ਸੇਵਾਵਾਂ ਦਾ ਲਾਭ ਦੇਈਏ। ਉਨ੍ਹਾਂ ਕਿਹਾ ਕਿ ਦਫਤਰਾਂ ਵਿਚ ਆਉਣ ਵਾਲੇ ਹਰੇਕ ਲੋੜਵੰਦ...
ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ, 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ ਕੀਤੀ — ਵਿਧਾਇਕ ਸਰਵਨ ਸਿੰਘ ਧੁੰਨ

ਦਿਵਿਆਂਗਜਨਾਂ ਦੀ ਇੱਜ਼ਤ ਭਰੀ ਜ਼ਿੰਦਗੀ ਲਈ ਮਾਨ ਸਰਕਾਰ ਦਾ ਵੱਡਾ ਕਦਮ, 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ ਕੀਤੀ — ਵਿਧਾਇਕ ਸਰਵਨ ਸਿੰਘ ਧੁੰਨ

Local
ਖ਼ੇਮਕਰਨ/ਤਰਨ ਤਾਰਨ, 01 ਜਨਵਰੀ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ, ਸਮਾਜਿਕ ਨਿਆਂ ਅਤੇ ਸਾਮੂਹਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਦੇ ਤਹਿਤ ਵਿਸ਼ੇਸ਼ ਯੋਗਤਾਵਾਂ ਵਾਲੇ ਵਿਅਕਤੀਆਂ (ਦਿਵਿਆਂਗਜਨਾਂ) ਦੀ ਸੁਰੱਖਿਆ, ਆਤਮ-ਨਿਰਭਰਤਾ ਅਤੇ ਇੱਜ਼ਤ ਭਰੀ ਜ਼ਿੰਦਗੀ ਲਈ ਸਰਕਾਰ ਵੱਲੋਂ ਲਗਾਤਾਰ ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਵਿਧਾਇਕ ਸ. ਸਰਵਨ ਸਿੰਘ ਧੁੰਨ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਦਿਵਿਆਂਗਜਨਾਂ ਨੂੰ ਵਿੱਤੀ ਸਹਾਇਤਾ ਵਜੋਂ 371.84 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਸਾਲ ਦੌਰਾਨ 2 ਲੱਖ 79 ਹਜ਼ਾਰ 544 ਦਿਵਿਆਂਗ ਵਿਅਕਤੀਆਂ ਨੂੰ ਇਸ ਯੋਜਨਾ ਦਾ ਸਿੱਧਾ ਲਾਭ ਦਿੱਤਾ ਜਾ ਰਿਹਾ ਹੈ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਸੰਭਾਲ ਮਿਲੀ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗਜਨਾਂ ਨੂੰ ਸਮੇਂ...
ਵੀ ਬੀ-ਜੀ ਰਾਮ ਜੀ ਗਰੀਬ ਪਰਿਵਾਰਾਂ ਤੋਂ ਰੋਟੀ ਖੋਹਣਗੇ ਅਤੇ ਪਿੰਡਾਂ ਨੂੰ ਤਬਾਹ ਕਰ ਦੇਣਗੇ: ਤਰੁਣਪ੍ਰੀਤ ਸਿੰਘ ਸੋਂਦ

ਵੀ ਬੀ-ਜੀ ਰਾਮ ਜੀ ਗਰੀਬ ਪਰਿਵਾਰਾਂ ਤੋਂ ਰੋਟੀ ਖੋਹਣਗੇ ਅਤੇ ਪਿੰਡਾਂ ਨੂੰ ਤਬਾਹ ਕਰ ਦੇਣਗੇ: ਤਰੁਣਪ੍ਰੀਤ ਸਿੰਘ ਸੋਂਦ

Hot News
ਖੰਨਾ (ਲੁਧਿਆਣਾ), 31 ਦਸੰਬਰ : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਨੇ ਬੁੱਧਵਾਰ ਨੂੰ ਸੈਂਕੜੇ ਮਜ਼ਦੂਰਾਂ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਦੇ ਨਵੇਂ ਲਾਗੂ ਕੀਤੇ ਗਏ ਵਿਕਾਸ ਭਾਰਤ - ਰੁਜ਼ਗਾਰ ਅਤੇ ਅਜੀਵਿਕਾ ਮਿਸ਼ਨ (ਗ੍ਰਾਮੀਣ) ਐਕਟ, 2025 (ਵੀਬੀ-ਜੀ ਰਾਮ ਜੀ) ਵਿਰੁੱਧ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ, ਜਿਸਨੇ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਨਰੇਗਾ) ਦੀ ਥਾਂ ਲੈ ਲਈ। ਇਕੱਠ ਨੂੰ ਸੰਬੋਧਨ ਕਰਦਿਆਂ, ਮੰਤਰੀ ਤਰੁਣਪ੍ਰੀਤ ਸਿੰਘ ਸੋਂਦ, ਜਿਨ੍ਹਾਂ ਦੇ ਨਾਲ 'ਆਪ' ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ ਪੀ ਵੀ ਸਨ, ਨੇ ਵੀਬੀ-ਗ੍ਰਾਮ ਐਕਟ ਨੂੰ "ਕਾਲਾ, ਕਠੋਰ ਅਤੇ ਗਰੀਬ ਵਿਰੋਧੀ ਕਾਨੂੰਨ" ਕਰਾਰ ਦਿੱਤਾ ਜੋ ਪੇਂਡੂ ਅਰਥਵਿਵਸਥਾ ਨੂੰ ਤਬਾਹ ਕਰ ਦੇਵੇਗਾ ਅਤੇ ਸਮਾਜ ਦੇ ਸਭ ਤੋਂ ਕਮਜ਼ੋਰ ਵਰਗਾਂ ਦੇ ਮੂੰਹੋਂ ਰੋਟੀ ਖੋਹ ਲਵੇਗਾ।"ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਇਹ ਕਾਲਾ ਕਾਨੂੰਨ ਲਿਆ ਕੇ ਪੇਂਡੂ ਭਾਰਤ ਨਾਲ ਧੋਖਾ ਕੀਤਾ ਹੈ। ਤਰੁਣਪ੍ਰੀਤ ਸਿੰਘ ਸੋਂਦ ਨੇ ਸਪੱਸ਼ਟ ਕੀਤਾ ਕਿ ਇਹ ਲੱਖਾਂ ਗਰੀਬ ਪਰਿਵਾਰ...