Sunday, August 16Malwa News
Shadow

Tag: punjab news

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕੌਂਸਲਰ ਰਾਜੀਵ ਚੌਧਰੀ ਕਾਂਗਰਸ ਛੱਡ ਆਪ ’ਚ ਸ਼ਾਮਲ

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕੌਂਸਲਰ ਰਾਜੀਵ ਚੌਧਰੀ ਕਾਂਗਰਸ ਛੱਡ ਆਪ ’ਚ ਸ਼ਾਮਲ

Local
ਧੂਰੀ, 30 ਦਸੰਬਰ:- ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਅੱਜ ਹੋਰ ਵਾਧਾ ਹੋਇਆ ਜਦੋਂ ਧੂਰੀ ਦੇ ਵਾਰਡ ਨੰਬਰ 4 ਦੇ ਕੌਂਸਲਰ ਐਡਵੋਕੇਟ ਰਾਜੀਵ ਚੌਧਰੀ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਐਡਵੋਕੇਟ ਰਾਜੀਵ ਚੌਧਰੀ ਦਾ ਪਾਰਟੀ ਵਿੱਚ ਆਉਣ ’ਤੇ ਸਵਾਗਤ ਕੀਤਾ।  ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ, ਇਮਾਨਦਾਰ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਆਪ ਨਾਲ ਜੁੜ ਰਹੇ ਹਨ। ਉਨ੍ਹਾਂ ਐਡਵੋਕੇਟ ਰਾਜੀਵ ਚੌਧਰੀ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਹਰ ਇਕ ਵਲੰਟੀਅਰ ਅਤੇ ਆਗੂ ਨੂੰ ਪੂਰਾ ਮਾਣ-ਸਤਿਕਾਰ ਦਿੰਦੀ ਹੈ ਅਤੇ ਜ਼ਮੀਨੀ ਪੱਧਰ ...
ਡਾ. ਬਲਬੀਰ ਸਿੰਘ ਵੱਲੋਂ ਵੀ.ਬੀ.-ਜੀ. ਰਾਮ ਜੀ. ਬਿੱਲ ਨੂੰ ‘ਮਹਾਤਮਾ ਗਾਂਧੀ ਦਾ ਦੂਜਾ ਕਤਲ’ ਕਰਾਰ, ਗਰੀਬਾਂ ਨੂੰ ਗੁੰਮਰਾਹ ਕਰਨ ਵਾਲੀਆਂ ਕੇਂਦਰ ਦੀਆਂ ਸੌੜੀਆਂ ਚਾਲਾਂ ਦਾ ਪਰਦਾਫਾਸ਼ ਕੀਤਾ

ਡਾ. ਬਲਬੀਰ ਸਿੰਘ ਵੱਲੋਂ ਵੀ.ਬੀ.-ਜੀ. ਰਾਮ ਜੀ. ਬਿੱਲ ਨੂੰ ‘ਮਹਾਤਮਾ ਗਾਂਧੀ ਦਾ ਦੂਜਾ ਕਤਲ’ ਕਰਾਰ, ਗਰੀਬਾਂ ਨੂੰ ਗੁੰਮਰਾਹ ਕਰਨ ਵਾਲੀਆਂ ਕੇਂਦਰ ਦੀਆਂ ਸੌੜੀਆਂ ਚਾਲਾਂ ਦਾ ਪਰਦਾਫਾਸ਼ ਕੀਤਾ

Punjab Development
ਚੰਡੀਗੜ੍ਹ, 30 ਦਸੰਬਰ:- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 'ਵਿਕਸਿਤ ਭਾਰਤ - ਰੋਜ਼ਗਾਰ ਅਤੇ ਅਜੀਵਿਕਾ ਮਿਸ਼ਨ (ਗ੍ਰਾਮੀਣ) ਲਈ ਗਰੰਟੀ' (ਵੀਬੀ-ਜੀ ਰਾਮ ਜੀ) ਨੂੰ ਕੇਂਦਰ ਦੀ ਇਕ ਸੌੜੀ ਚਾਲ ਅਤੇ ਮਹਾਤਮਾ ਗਾਂਧੀ ਦਾ ਦੂਜਾ ਕਤਲ ਕਰਾਰ ਦਿੱਤਾ। ਉਨ੍ਹਾਂ ਕੇਂਦਰ 'ਤੇ ਗਾਰੰਟੀਸ਼ੁਦਾ ਰੁਜ਼ਗਾਰ ਦੇ ਸਿਧਾਂਤਾਂ ਨੂੰ ਯੋਜਨਾਬੱਧ ਢੰਗ ਨਾਲ ਖ਼ਤਮ ਕਰਦਿਆਂ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਸੌੜੀਆਂ ਚਾਲਾਂ ਚੱਲਣ ਦਾ ਦੋਸ਼ ਲਗਾਇਆ। 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਰਕਾਰੀ ਮਤੇ 'ਤੇ ਚਰਚਾ ਦੌਰਾਨ ਸਦਨ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕੇਂਦਰ ਦੀਆਂ ਲੂੰਬੜ ਚਾਲਾਂ ਜਾਹਰ ਕੀਤੀਆਂ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ "ਮੂੰਹ ਮੇਂ ਰਾਮ ਰਾਮ, ਬਗਲ ਮੇਂ ਛੁਰੀ" ਵਾਲੀ ਰਣਨੀਤੀ ਅਪਣਾਈ ਜਾ ਰਹੀ ਹੈ। ਉਹ ਗਰੀਬਾਂ ਦੀ ਭਲਾਈ ਦੀ ਮਹਿਜ ਗੱਲ ਹੀ ਕਰਦੇ ਹਨ ਪਰ ਉਨ੍ਹਾਂ ਦੀਆਂ ਨੀਤੀਆਂ ਗਰੀਬਾਂ ਦੀ ਭਲਾਈ ਦੇ ਉਲਟ ਕੰਮ ਕਰਨ ਵਾਲੀਆਂ ਹਨ। ਕੈਬਨਿਟ ਮੰਤਰੀ ਨੇ ਯੋਜਨਾ ...
‘ਯੁੱਧ ਨਸ਼ਿਆਂ ਵਿਰੁੱਧ’: 304ਵੇਂ ਦਿਨ, ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 304ਵੇਂ ਦਿਨ, ਪੰਜਾਬ ਪੁਲਿਸ ਨੇ 113 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Hot News
ਚੰਡੀਗੜ੍ਹ, 30 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 304ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 319 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 304 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,480 ਹੋ ਗਈ ਹੈ। ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 455 ਗ੍ਰਾਮ ਹੈਰੋਇਨ, 25 ਕਿਲੋ ਭੁੱਕੀ, 1995 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 54,440 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵ...
ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

ਮਨਰੇਗਾ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੋਜ਼ਗਾਰ ਦੀ ਗਾਰੰਟੀ ਖੋਹੀ-ਭਗਵੰਤ ਸਿੰਘ ਮਾਨ

Hot News
*ਚੰਡੀਗੜ੍ਹ, 30 ਦਸੰਬਰ*- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੀ ਥਾਂ ਨਵਾਂ ਕਾਨੂੰਨ "ਵਿਕਸਿਤ ਭਾਰਤ ਜੀ-ਰਾਮ ਜੀ" ਲਿਆਉਣ 'ਤੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਭਖਵੀਂ ਬਹਿਸ ਹੋਈ। ਮਨਰੇਗਾ ਨੂੰ ਜਾਰੀ ਰੱਖਣ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ ਬਦਲਾਵਾਂ ਦਾ ਵਿਰੋਧ ਕਰਨ ਵਾਲਾ ਮਤਾ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮਨਰੇਗਾ ਨੂੰ ਖਤਮ ਕਰਕੇ ਭਾਜਪਾ ਨੇ ਦਲਿਤਾਂ ਅਤੇ ਗਰੀਬਾਂ ਤੋਂ ਰੁਜ਼ਗਾਰ ਦੀ ਗਾਰੰਟੀ ਖੋਹ ਲਈ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤੁਰੰਤ "ਵਿਕਸਿਤ ਭਾਰਤ ਜੀ-ਰਾਮ ਜੀ" ਕਾਨੂੰਨ ਵਾਪਸ ਲੈਣਾ ਚਾਹੀਦਾ ਹੈ ਅਤੇ ਮਨਰੇਗਾ ਨੂੰ ਬਹਾਲ ਕਰਨਾ ਚਾਹੀਦਾ ਹੈ। ਇਸ ਘਿਨਾਉਣੇ ਪਾਪ ਵਿੱਚ ਅਕਾਲੀ ਦਲ ਵੀ ਭਾਜਪਾ ਦੇ ਨਾਲ ਹੈ। ਇਸੇ ਲਈ ਇਹ ਮਨਰੇਗਾ ਨੂੰ ਖਤਮ ਕਰਨ 'ਤੇ ਚੁੱਪ ਹੈ। ਹਾਲਾਂਕਿ, ਆਮ ਆਦਮੀ ਪਾਰਟੀ ਦਲਿਤਾਂ ਅਤੇ ਮਜ਼ਦੂਰਾਂ ਦੀ ਆਵਾਜ਼ ਬਣੇਗੀ ਅਤੇ ਪ੍ਰਧਾਨ ਮੰਤਰੀ ਤੱਕ ਉਨ੍ਹਾਂ ਦੀਆਂ ਚਿੰਤਾਵਾਂ ਪਹੁੰਚਾਏਗੀ। ਇਸ ਕਾਨੂੰਨ ਦਾ ਉਦੇਸ਼ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਨਾ ਸਿਰਫ਼ ਰੋਜ਼ੀ-ਰ...
ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 30 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ 4.075 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਮੇਥਾਮਫੇਟਾਮਾਈਨ (ਜਿਸਨੂੰ ਆਮ ਤੌਰ 'ਤੇ ਆਈਸੀਈ ਕਿਹਾ ਜਾਂਦਾ ਹੈ) ਅਤੇ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਜਸਰੌਰ ਦੇ ਜੱਜਬੀਰ ਸਿੰਘ ਉਰਫ਼ ਜੱਜ (21), ਅੰਮ੍ਰਿਤਸਰ ਦੇ ਅਜਨਾਲਾ ਦੇ ਜਸਪਾਲ ਸਿੰਘ ਉਰਫ਼ ਜੱਸ (22), ਗੁਰਦਾਸਪੁਰ ਦੇ ਪਿੰਡ ਲੋਪਾ ਦੇ ਅਨਮੋਲਪ੍ਰੀਤ ਸਿੰਘ (19), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਹਰਪਿੰਦਰ ਸਿੰਘ ਉਰਫ਼ ਭਿੰਦਾ (32), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਤਰੁਨਪ੍ਰ...
“ਵਿਕਸਿਤ ਭਾਰਤ-ਜੀ ਰਾਮ ਜੀ” ਗਰੀਬਾਂ ਨਾਲ ਭੱਦਾ ਮਜ਼ਾਕ, ਅਮਨ ਅਰੋੜਾ ਵੱਲੋਂ ਰੋਜ਼ਗਾਰ ਦੀ ਗਾਰੰਟੀ ਤੋਂ ਭੱਜਣ ਲਈ ਕੇਂਦਰ ਦੀ ਸਖ਼ਤ ਨਿੰਦਾ

“ਵਿਕਸਿਤ ਭਾਰਤ-ਜੀ ਰਾਮ ਜੀ” ਗਰੀਬਾਂ ਨਾਲ ਭੱਦਾ ਮਜ਼ਾਕ, ਅਮਨ ਅਰੋੜਾ ਵੱਲੋਂ ਰੋਜ਼ਗਾਰ ਦੀ ਗਾਰੰਟੀ ਤੋਂ ਭੱਜਣ ਲਈ ਕੇਂਦਰ ਦੀ ਸਖ਼ਤ ਨਿੰਦਾ

Hot News
ਚੰਡੀਗੜ੍ਹ, 30 ਦਸੰਬਰ:- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਸਕੀਮ ਨੂੰ ਭੰਗ ਕਰਕੇ ਨਵੀਂ ਕਥਿਤ ਸਕੀਮ ਰਾਹੀਂ ਗਰੀਬਾਂ ਨੂੰ ਗੁੰਮਰਾਹ ਕਰਨ ਦੇ ਨਿਰਾਸ਼ਾਜਨਕ ਕਦਮ ‘ਤੇ ਭਾਜਪਾ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਵਿਕਸਤ ਭਾਰਤ- ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ (ਗ੍ਰਾਮੀਣ), ਵੀਬੀ-ਜੀ ਰਾਮ ਜੀ ਨੂੰ ਕੇਂਦਰ ਸਰਕਾਰ ਦੀ ਸੋਚੀ-ਸਮਝੀ ਚਾਲ ਦੱਸਿਆ ਤਾਂ ਜੋ ਗਰੀਬਾਂ ਨੂੰ ਰੋਜ਼ਗਾਰ ਦੀ ਗਰੰਟੀ ਦੇਣ ਤੋਂ ਭੱਜਿਆ ਜਾ ਸਕੇ। 16ਵੀਂ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਵੀਬੀ- ਜੀ ਰਾਮ ਜੀ 'ਤੇ ਲਿਆਂਦੇ ਗਏ ਸਰਕਾਰੀ ਮਤੇ ਉੱਤੇ ਚਰਚਾ ਦੌਰਾਨ ਸ੍ਰੀ ਅਮਨ ਅਰੋੜਾ ਨੇ ਇਸ ਨਵੀਂ ਯੋਜਨਾ ਨੂੰ ਚੁਣੌਤੀ ਦਿੰਦਿਆਂ ਕਿਹਾ, “ਉਨ੍ਹਾਂ ਵੱਲੋਂ ਪੰਜਾਬ ਵਿੱਚ 'ਔਸਤ' 26 ਦਿਨ ਰੋਜ਼ਗਾਰ ਦਿੱਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਜੇਕਰ ਅਸੀਂ ਇਸ ਸ਼ੱਕੀ ਔਸਤ ਨੂੰ ਮੰਨ ਵੀ ਲਈਏ ਤਾਂ ਮੇਰਾ ਸਵਾਲ ਇਹ ਹੈ ਕਿ ਫਿਰ ਨਵੀਂ ਸਕੀਮ ਤਹਿਤ ਰੋਜ਼ਗਾਰ ਨੂੰ 100 ਤੋਂ 125 ਦਿਨਾਂ ਤੱਕ ਵਧਾਉਣ ਦਾ ਕੀ ਮਕ...
ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਅਹਿਮ ਸੋਧ ਬਿੱਲ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਮਾਲ ਵਿਭਾਗ ਨਾਲ ਸਬੰਧਤ ਤਿੰਨ ਅਹਿਮ ਸੋਧ ਬਿੱਲ ਸਰਬਸੰਮਤੀ ਨਾਲ ਪਾਸ

Hot News
*ਚੰਡੀਗੜ੍ਹ, 30 ਦਸੰਬਰ:*- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਪੇਸ਼ ਕੀਤੇ ਗਏ "ਦ ਇੰਡੀਅਨ ਸਟੈਂਪ (ਪੰਜਾਬ ਦੂਜੀ ਸੋਧ) ਬਿੱਲ, 2025", "ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਸੋਧ ਬਿੱਲ, 2025" ਅਤੇ "ਪੰਜਾਬ ਭੌਂ ਮਾਲੀਆ (ਸੋਧ) ਬਿੱਲ, 2025" ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਦ ਇੰਡੀਅਨ ਸਟੈਂਪ ਐਕਟ, 1899 ਵਿੱਚ ਕੀਤੀ ਸੋਧ ਨਾਲ ਟਾਈਟਲ ਡੀਡ ਜਮ੍ਹਾਂ ਕਰਨ, ਹਾਈਪੌਥੀਕੇਸ਼ਨ ਅਤੇ ਇਕੂਏਟੇਬਲ ਮੌਰਗੇਜ ਨਾਲ ਜੁੜੀ ਸਟੈਂਪ ਡਿਊਟੀ ਨੂੰ ਤਰਕਸੰਗਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇੱਕੋ ਕਰਜ਼ੇ ਸਬੰਧੀ ਲੈਣ-ਦੇਣ ਉੱਤੇ ਦੋਹਰੀ ਡਿਊਟੀ ਨੂੰ ਖ਼ਤਮ ਕਰਕੇ ਕੁੱਲ ਕਰਜ਼ਾ ਰਾਸ਼ੀ ਉੱਤੇ ਉੱਚਿਤ ਉਪਰੀ ਹੱਦ ਨਾਲ ਇਕ ਡਿਊਟੀ ਲਾਗੂ ਕੀਤੀ ਗਈ ਹੈ ਜਿਸ ਨਾਲ ਲੈਣ-ਦੇਣ ਦੀ ਲਾਗਤ ਘਟੇਗੀ, ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਉਤਸ਼ਾਹ ਮਿਲੇਗਾ ਅਤੇ ਐਮ.ਐਸ.ਐਮ.ਈ ਖੇਤਰ ਨੂੰ ਰਾਹਤ ਮਿਲੇਗੀ। ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 202...
ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ: ਹਰਭਜਨ ਸਿੰਘ ਈ.ਟੀ.ਓ.

ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ: ਹਰਭਜਨ ਸਿੰਘ ਈ.ਟੀ.ਓ.

Hot News
ਚੰਡੀਗੜ੍ਹ, 30 ਦਸੰਬਰ:- ਮਨਰੇਗਾ ਐਕਟ ਨੂੰ ਖ਼ਤਮ ਕਰਕੇ ਉਸ ਦੀ ਥਾਂ ਲਿਆਂਦੇ ਗਏ ਨਵੇਂ ਕਾਨੂੰਨ ਦੇ ਵਿਰੋਧ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿਚ ਕਰਵਾਏ ਗਏ ਸੈਸ਼ਨ ਦੌਰਾਨ ਪੇਸ਼ ਕੀਤੇ ਗਏ ਮਤੇ ਦੀ ਪ੍ਰੋੜਤਾ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਮਨਰੇਗਾ ਯੋਜਨਾ ਨੂੰ ਖਤਮ ਕਰਨਾ ਗ਼ਰੀਬਾਂ ਨੂੰ ਰੋਟੀ ਤੋਂ ਵਾਂਝੇ ਕਰਨ ਦੀ ਚਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਘਵਾਦ ਦੇ ਸਿਧਾਂਤ ਦੇ ਉਲਟ ਜਾ ਕੇ ਸੂਬਿਆਂ ਦੇ ਅਧਿਕਾਰਾਂ ਨੂੰ ਖਤਮ ਕਰਨ ਦੇ ਰਾਹ ਪਈ ਹੋਈ ਹੈ ਜਿਸ ਦਾ ਸਬੂਤ ਬੀ.ਬੀ.ਐਮ.ਬੀ., ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਸਬੰਧੀ ਪਿਛਲੇ ਸਮੇਂ ਵਿੱਚ ਪੈਦਾ ਹੋਏ ਹਾਲਾਤ ਸਾਡੇ ਸਾਰਿਆਂ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਨੇ ਬਹਾਨੇ ਰਾਜ ਸਰਕਾਰਾਂ ਦੇ ਅਧਿਕਾਰਾਂ ਨੂੰ ਖ਼ਤਮ ਕਰਨ ਦਾ ਉਨ੍ਹਾਂ ਨੂੰ ਕਮਜ਼ੋਰ ਕਰਨ ਲਈ ਚਾਲਾਂ ਚੱਲ ਰਹੀ ਹੈ । ਕੈਬਨਿਟ ਮੰਤਰੀ ਨੇ ਕਿਹਾ ਕਿ ਸੰਵਿਧਾਨ ਵਿੱਚ ਮੌਲਿਕ ਅਧਿਕਾਰਾਂ ਅਤੇ ਨਿਰਦੇਸ਼ਕ ਸਿਧਾਂਤਾਂ ਦਾ ਵੇਰਵਾ ਦਿੱਤਾ ਗਿਆ ਹੈ।   ...
ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਮਗਨਰੇਗਾ ਦੀ ਥਾਂ ਵੀ.ਬੀ. ਜੀ ਰਾਮ ਜੀ ਸਕੀਮ ਲਿਆਉਣ ਦੇ ਵਿਰੋਧ ਵਿੱਚ ਸਰਬਸੰਮਤੀ ਨਾਲ ਮਤਾ ਪਾਸ

Hot News
ਚੰਡੀਗੜ੍ਹ, 30 ਦਸੰਬਰ:- ਪੰਜਾਬ ਵਿਧਾਨ ਸਭਾ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤੇ ਗਏ ਇੱਕ ਮਤੇ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਜਿਸ ਵਿੱਚ ਭਾਰਤ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ (ਮਗਨਰੇਗਾ) ਨੂੰ 'ਵਿਕਸਿਤ ਭਾਰਤ - ਰੁਜ਼ਗਾਰ ਅਤੇ ਆਜੀਵਿਕਾ ਮਿਸ਼ਨ (ਗ੍ਰਾਮੀਣ) ਲਈ ਗਰੰਟੀ ਨਾਮੀ ਨਵੇਂ ਐਕਟ ਨਾਲ ਬਦਲਣ ਦੇ ਕਦਮ ਦੀ ਕੜੀ ਨਿੰਦਿਆ ਕੀਤੀ ਗਈ ਹੈ। ਇਹ ਨਵੀਂ ਸਕੀਮ ਗਰੀਬ ਮਜ਼ਦੂਰਾਂ, ਔਰਤਾਂ ਅਤੇ ਸੂਬੇ ਦੇ ਲੱਖਾਂ ਜੌਬ ਕਾਰਡ ਧਾਰਕ ਪਰਿਵਾਰਾਂ ਤੋਂ ਗਾਰੰਟੀਸ਼ੁਦਾ ਉਜਰਤ/ਰੁਜ਼ਗਾਰ ਦਾ ਅਧਿਕਾਰ ਖੋਹ ਲਵੇਗੀ ਅਤੇ ਸੂਬਿਆਂ 'ਤੇ ਵਾਧੂ ਵਿੱਤੀ ਬੋਝ ਪਵੇਗੀ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਪੇਂਡੂ ਵਿਕਾਸ ਗਰੰਟੀ ਐਕਟ ਭਾਰਤ ਸਰਕਾਰ ਵੱਲੋਂ ਸਤੰਬਰ 2005 ਵਿੱਚ ਪਾਸ ਕੀਤਾ ਗਿਆ ਸੀ ਅਤੇ ਇਸ ਨੂੰ 2008-09 ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਸੀ। ਬਾਅਦ ਵਿੱਚ, ਭਾਰਤ ਸਰਕਾਰ ਵੱਲੋਂ ਇਸ ਯੋਜਨਾ ਦਾ ਨਾਮ 2 ਅਕਤੂਬਰ 2009 ਨੂੰ ਮਗਨਰੇਗਾ (ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ)...
5640 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਨਹਿਰਾਂ ਦਾ ਕੀਤਾ ਆਧੁਨਿਕੀਕਰਨ

5640 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨਾਲ ਨਹਿਰਾਂ ਦਾ ਕੀਤਾ ਆਧੁਨਿਕੀਕਰਨ

Hot News
*ਚੰਡੀਗੜ੍ਹ, 30 ਦਸੰਬਰ:*- ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ 2025 ਦਾ ਸਾਲ ਸੂਬੇ ਵਿੱਚ ਸਿੰਚਾਈ ਸਹੂਲਤਾਂ ਦੇ ਵਿਸਥਾਰ ਅਤੇ ਪਾਣੀ ਪ੍ਰਬੰਧਨ ਸਬੰਧੀ ਨਿਰਣਾਇਕ ਦੌਰ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੌਜੂਦਾ ਅਤੇ ਭਵਿੱਖੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸੂਬੇ ਦੇ ਦੂਰ-ਦਰਾਡੇ ਦੇ ਖੇਤਰਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਸਣੇ ਅਤੇ ਭੂਮੀਗਤ ਪਾਣੀ ਦੇ ਪੱਧਰ ਵਿੱਚ ਵਾਧਾ ਕਰਨ 'ਤੇ ਕੇਂਦ੍ਰਿਤ ਕਿਸਾਨ-ਪੱਖੀ ਪਹੁੰਚ ਅਪਣਾਈ ਗਈ। ਰਿਕਾਰਡ ਵਿੱਤੀ ਖਰਚਿਆਂ ਅਤੇ ਲੰਬੇ ਸਮੇਂ ਤੋਂ ਅਣਗੌਲੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਜਲ ਸਰੋਤ ਵਿਭਾਗ ਵੱਲੋਂ ਸੂਬੇ ਦੇ ਸਾਰੇ ਖੇਤਰਾਂ ਵਿੱਚ ਖਾਸ ਕਰਕੇ ਸੋਕਾ ਪ੍ਰਭਾਵਿਤ ਅਤੇ ਸੇਮਗ੍ਰਸਤ ਖੇਤਰਾਂ ਵਿੱਚ ਪਾਣੀ ਦੀ ਬਰਾਬਰ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿੱਤੀ ਵਰ੍ਹੇ 2022-23 ਤੋਂ 2025-26 ਤੱਕ 5640 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ। ਵਿੱਤੀ ਵਰ...