Sunday, August 16Malwa News
Shadow

Tag: punjab news

ਕਣਕ ਤੋਂ ਵੱਧ ਝਾੜ ਲੈਣ ਦੇ ਨੁਕਤਿਆਂ ਸਬੰਧੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਕਣਕ ਤੋਂ ਵੱਧ ਝਾੜ ਲੈਣ ਦੇ ਨੁਕਤਿਆਂ ਸਬੰਧੀ ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Local
ਸੰਗਰੂਰ, 24 ਦਸੰਬਰ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਪਿੰਡ ਖੇੜੀ ਚੰਦਵਾਂ ਵਿਖੇ “ਕਣਕ ਤੋਂ ਵੱਧ ਝਾੜ ਲੈਣ ਲਈ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” 'ਤੇ ਕੇਂਦ੍ਰਿਤ ਇੱਕ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ 30 ਤੋਂ ਵੱਧ ਕਿਸਾਨਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਕੈਂਪ ਦੀ ਪ੍ਰਧਾਨਗੀ ਕਰਦੇ ਹੋਏ ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਅਤੇ ਇੰਚਾਰਜ, ਸੰਗਰੂਰ ਨੇ ਕਿਸਾਨਾਂ ਨੂੰ ਕਣਕ ਵਿੱਚ ਨਦੀਨਾਂ ਖਾਸ ਕਰਕੇ ਗੁੱਲੀ ਡੰਡਾ ਦੇ ਪ੍ਰਬੰਧਨ ਬਾਰੇ ਮਾਰਗਦਰਸ਼ਨ ਪ੍ਰਦਾਨ ਕੀਤਾ। ਪਹਿਲੇ ਪਾਣੀ ਤੋਂ ਬਾਅਦ ਸਿਫਾਰਸ਼ ਵੱਖ-ਵੱਖ ਨਦੀਨਨਾਸ਼ਕਾਂ ਜਿਵੇਂ ਕਿ ਆਈਸੋਪ੍ਰੋਟਿਊਰੋਨ 75 ਡਬਲਯੂਪੀ, ਟੋਪਿਕ, ਐਕਸੀਅਲ 5 ਈਸੀ (ਪਿਨੋਕਸੈਡੇਨ) ਅਤੇ ਲੋੜੀਂਦੀ ਮਾਤਰਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਣਕ ਵਿੱਚ ਮੈਂਗਨੀਜ਼ ਦੀ ਘਾਟ ਨੂੰ ਪੂਰਾ ਕਰਨ 'ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਮਿੱਟੀ ਪਰਖ ਦੇ ਨਤੀਜਿਆਂ ਦੇ ਆਧਾਰ 'ਤੇ ਪਹਿਲੀ ਸਿੰਚਾਈ ਤੋਂ ਬਾਅਦ ਲੋੜੀਂਦੀ ਯੂਰੀਆ ਦੀਆਂ ਸਿਫ਼ਾਰਸ਼ ਕੀਤੀ ਮਾਤਰਾ '...
ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ, 09 ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼

ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ, 09 ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼

Local
ਬੁਢਲਾਡਾ/ਸਰਦੂਲਗੜ੍ਹ/ਮਾਨਸਾ, 24 ਦਸੰਬਰ:-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਦੇ ਆਦੇਸ਼ਾਂ 'ਤੇ ਬਾਲ ਸੁਰੱਖਿਆ ਵਿਭਾਗ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਸਰਗਰਮ ਹੈ ਜਿਸ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਬਾਲ ਭੀਖਿਆ ਅਤੇ ਬਾਲ ਮਜ਼ਦੂਰੀ ਰੋਕਣ ਸਬੰਧੀ ਚੈਕਿੰਗ ਕੀਤੀ ਗਈ। ਇਸ ਦੌਰਾਨ 09 ਬੱਚੇ ਭੀਖ ਮੰਗਦੇ ਪਾਏ ਗਏ ਜਿੰਨ੍ਹਾਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕਰਕੇ ਬੱਚਿਆਂ ਅਤੇ ਮਾਪਿਆਂ ਦੀ ਕਾਊਂਸਲਿੰਗ ਕਰਨ ਉਪਰੰਤ ਬੱਚਿਆਂ ਨੂੰ ਮਾਪਿਆਂ ਦੇ ਹਵਾਲੇ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਕੂਲ ਭੇਜਣ ਦੀ ਹਦਾਇਤ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਇੱਕ ਗੰਭੀਰ ਸਮਾਜਿਕ ਅਪਰਾਧ ਹੈ। ਸਾਡੇ ਸਮਾਜ ਵਿੱਚ ਬੱਚਿਆਂ ਤੋਂ ਭੀਖ ਮੰਗਵਾਉਣ ਦੀ ਪ੍ਰਥਾ ਤੇਜ਼ੀ ਨਾਲ ਵਧ ਰਹੀ ਹੈ, ਜੋ ਕਿ ਇੱਕ ਬਹੁਤ ਹੀ ਚਿੰਤਾਜਨਕ ਅਤੇ ਸ਼ਰਮਨਾਕ ਸਥਿਤੀ ਹੈ। ਨਿੱ...
 ਸਮਾਜਿਕ ਨਿਆਂ ਵੱਲ ਮਾਨ ਸਰਕਾਰ ਦਾ ਫੈਸਲਾ ਕੁੰਨ ਅਤੇ ਇਤਿਹਾਸਕ ਸਾਲ — ਮੰਤਰੀ ਡਾ. ਬਲਜੀਤ ਕੌਰ

 ਸਮਾਜਿਕ ਨਿਆਂ ਵੱਲ ਮਾਨ ਸਰਕਾਰ ਦਾ ਫੈਸਲਾ ਕੁੰਨ ਅਤੇ ਇਤਿਹਾਸਕ ਸਾਲ — ਮੰਤਰੀ ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 24 ਦਸੰਬਰ:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਈ ਸਾਲ 2025 ਸਮਾਜਿਕ ਨਿਆਂ, ਸਮਾਨਤਾ ਅਤੇ ਅਧਿਕਾਰਤਾ ਨੂੰ ਮਜ਼ਬੂਤ ਕਰਨ ਵਾਲਾ ਇੱਕ ਇਤਿਹਾਸਕ ਸਾਲ ਰਿਹਾ। ਇਹ ਗੱਲ ਕਹਿੰਦੀਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸਾਲ ਦੌਰਾਨ ਸਰਕਾਰ ਨੇ ਅਜਿਹੇ ਠੋਸ ਅਤੇ ਲੋਕ-ਪੱਖੀ ਕਦਮ ਚੁੱਕੇ, ਜਿਨ੍ਹਾਂ ਨਾਲ ਸਮਾਜਿਕ ਤੌਰ ਅਤੇ ਆਰਥਿਕ ਤੌਰ ਤੇ ਪੱਛੜੇ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੀ ਪ੍ਰਕਿਰਿਆ ਨੂੰ ਨਵੀਂ ਦਿਸ਼ਾ ਮਿਲੀ। ਉਨ੍ਹਾਂ ਕਿਹਾ ਕਿ ਸਾਲ 2025 ਦੌਰਾਨ ਪੰਜਾਬ ਸਰਕਾਰ ਦੀ ਸੋਚ ਸਪਸ਼ਟ ਰਹੀ ਕਿ ਸਮਾਜਿਕ ਨਿਆਂ ਕੋਈ ਕਾਗਜ਼ੀ ਏਜੰਡਾ ਨਹੀਂ, ਬਲਕਿ ਇੱਕ ਨੈਤਿਕ ਫ਼ਰਜ਼ ਹੈ। ਸਰਕਾਰ ਨੇ ਇਹ ਯਕੀਨੀ ਬਣਾਉਣ ਵੱਲ ਕਦਮ ਵਧਾਏ ਕਿ ਕੋਈ ਵੀ ਬੱਚਾ, ਨੌਜਵਾਨ ਜਾਂ ਪਰਿਵਾਰ ਗਰੀਬੀ, ਜਾਤੀ ਜਾਂ ਸਮਾਜਿਕ ਪਿਛੜੇਪਣ ਕਾਰਨ ਮੌਕਿਆਂ ਤੋਂ ਵੰਚਿਤ ਨਾ ਰਹੇ। ਸਾਲ 2025 ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਮਾਜਿਕ ਨਿਆਂ ਦਾ ਸਭ ਤੋਂ ਮਜ਼ਬੂਤ ਹਥਿਆਰ ਬਣੀ। ਐਸ.ਸੀ. ਵਰਗ ਦੇ 2.62 ਲੱਖ ਤੋਂ ਵੱਧ ਵਿਦਿਆਰਥੀਆਂ ...
ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ : ਮੋਹਿੰਦਰ ਭਗਤ

ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ : ਮੋਹਿੰਦਰ ਭਗਤ

Breaking News
ਚੰਡੀਗੜ, ਦਸੰਬਰ 24- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।  ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਤੋਂ ਇਲਾਵਾ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ। ਬਾਗਬਾਨੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਵੱਖ ਵੱਖ ਸਕੀਮਾਂ ਤਹਿਤ ਕਿਸਾਨਾ ਨੂੰ ਸਬਸਿਡੀਆਂ ਦਿੱਤੀਆ ਜਾ ਰਹੀਆਂ ਹਨ। ਬਾਗਬਾਨੀ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕਿਸਾਨਾ ਨੂੰ ਅਤਿ-ਆਧੁਨਿਕ ਤਕਨਾਲੋਜੀ ਬਾਰੇ ਪੂਰੀ ਜਾਣਕਾਰੀ ਪ੍ਰਦਾਨ ਕਰਵਾਈ ਜਾ ਰਹੀ ਹੈ। ਬਾਗਬਾਨੀ ਵਿਭਾਗ ਨੇ ਸਾਲ 2025 ਦੌਰਾਨ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਅਤੇ ਨਵੀਆਂ ਬੁਲੰਦੀਆਂ ਨੂੰ ਛੂਹਿਆ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਾਗਬਾਨੀ ਵਿਭਾਗ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਵਰ੍ਹੇ ਵੀ ਭਾਰਤ ਦੇ ਸਾਰੇ ਰਾਜਾਂ ਤੋਂ ਅੱਗੇ ਰਿਹਾ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੇਲ੍ਹ ਵਿਭਾਗ ਵਿੱਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੇਲ੍ਹ ਵਿਭਾਗ ਵਿੱਚ 532 ਅਸਾਮੀਆਂ ਲਈ ਭਰਤੀ ਨੂੰ ਦਿੱਤੀ ਮਨਜ਼ੂਰੀ

Breaking News
ਚੰਡੀਗੜ੍ਹ, 24 ਦਸੰਬਰ- ਜੇਲ੍ਹ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਕੁਸ਼ਲਤਾ ਵਿੱਚ ਸੁਧਾਰ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਜੇਲ੍ਹ ਵਿਭਾਗ ਲਈ 532 ਕਰਮਚਾਰੀਆਂ ਦੀ ਸਿੱਧੀ ਭਰਤੀ ਨੂੰ ਅਧਿਕਾਰਤ ਤੌਰ 'ਤੇ ਮਨਜ਼ੂਰੀ ਦੇ ਦਿੱਤੀ। ਇਸ ਭਰਤੀ ਮੁਹਿੰਮ ਤਹਿਤ 475 ਵਾਰਡਰ ਅਤੇ 57 ਮੈਟਰਨ ਭਰਤੀ ਕੀਤੇ ਜਾਣਗੇI ਇਹ ਜਾਣਕਾਰੀ ਦਿੰਦਿਆਂ ਦੱਸਿਆ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੱਸਿਆ ਕਿ ਇਹ 532 ਅਸਾਮੀਆਂ ਅਧੀਨ ਸੇਵਾਵਾਂ ਚੋਣ (ਐਸਐਸਐਸ) ਬੋਰਡ ਰਾਹੀਂ ਭਰੀਆਂ ਜਾਣਗੀਆਂI ਉਨ੍ਹਾਂ ਕਿਹਾ ਕਿ ਇਹ ਪ੍ਰਕਿਰਿਆ 451 ਵਾਰਡਰ ਅਤੇ 20 ਮੈਟਰਨਾ ਦੀ ਚੱਲ ਰਹੀ ਭਰਤੀ ਦੇ ਨਾਲ-ਨਾਲ ਹੀ ਚੱਲੇਗੀ, ਜੋ ਕਿ ਪਹਿਲਾਂ ਹੀ ਬੋਰਡ ਵੱਲੋਂ ਪ੍ਰਕ੍ਰਿਆ ਅਧੀਨ ਹੈ।  ਉਨ੍ਹਾਂ ਕਿਹਾ ਕਿ ਪ੍ਰਵਾਨਿਤ ਭਰਤੀ ਵਿੱਚ ਸੱਤ ਵਾਰਡਰ ਅਸਾਮੀਆਂ ਵੀ ਸ਼ਾਮਲ ਹਨ ਜੋ 31 ਦਸੰਬਰ, 2026 ਤੱਕ ਸੇਵਾਮੁਕਤੀ ਕਾਰਨ ਖਾਲੀ ਹੋਣ ਦੀ ਉਮੀਦ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜਦੋਂ ਕਿ ਜੇਲ੍ਹ ਵਿਭਾਗ ਦਾ ਵਿਆਪਕ ਪੁਨਰਗਠਨ ਪ੍ਰਕਿਰਿਆ ਅਧੀਨ ਅਤੇ ਵਿਭਾਗ ਦੀ ਕਾਰਜਸ਼ੀਲਤਾ ਲਈ ਇਨ੍ਹਾਂ 532 ਅਸ...
ਗੁਲਜ਼ਾਰਇੰਦਰ ਸਿੰਘ ਚਾਹਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਗੁਲਜ਼ਾਰਇੰਦਰ ਸਿੰਘ ਚਾਹਲ ਨੇ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Breaking News
ਚੰਡੀਗੜ੍ਹ, 24 ਦਸੰਬਰ- ਆਰਥਿਕ ਨੀਤੀ ਅਤੇ ਯੋਜਨਾਬੰਦੀ ਬੋਰਡ, ਪੰਜਾਬ ਦੇ ਨਵ-ਨਿਯੁਕਤ ਉਪ ਚੇਅਰਮੈਨ (ਕੈਬਨਿਟ ਰੈਂਕ) ਗੁਲਜ਼ਾਰਇੰਦਰ ਸਿੰਘ ਚਾਹਲ ਨੇ ਅੱਜ ਵਧੀਕ ਮੁੱਖ ਸਕੱਤਰ ਯੋਜਨਾਬੰਦੀ ਜਸਪ੍ਰੀਤ ਤਲਵਾੜ, ਵਧੀਕ ਸਕੱਤਰ ਯੋਜਨਾਬੰਦੀ ਜਗਜੀਤ ਸਿੰਘ ਅਤੇ ਡਾਇਰੈਕਟਰ ਯੋਜਨਾਬੰਦੀ ਅਨੁਪਮ ਦੀ ਮੌਜੂਦਗੀ ਵਿੱਚ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲਿਆ। ਇਸ ਮੌਕੇ ਉਨ੍ਹਾਂ ਸੂਬੇ ਪ੍ਰਤੀ ਸੇਵਾਵਾਂ ਦਾ ਮੌਕਾ ਦੇਣ ਲਈ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਵਾਈਸ ਚੇਅਰਮੈਨ ਚਾਹਲ ਨੇ ਯੋਜਨਾਬੰਦੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੁਚਾਰੂ ਢੰਗ ਨਾਲ ਲੋਕ-ਪੱਖੀ ਨੀਤੀਆਂ ਲਾਗੂ ਕਰ ਰਹੀ ਹੈ ਜਿਸ ਦੇ ਜ਼ਮੀਨੀ ਪੱਧਰ 'ਤੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਪੂਰੀ ਸੂਝ-ਬੂਝ ਨਾਲ ਬਣਾਈਆਂ ਇਨ੍ਹਾਂ ਨੀਤੀਆਂ ਰਾਹੀਂ ਪੰਜਾਬ ਸੂਬਾ ਇਨਕਲਾਬੀ ਸੁਧਾਰਾਂ ਦੇ ਲਾਗੂਕਰਨ ਵਿੱਚ ਦੇਸ਼ ਭਰ ‘ਚੋ ਮੋਹਰੀ ਬਣ ਕੇ ਉੱਭਰਿਆ ਹੈ। ਸੀਨੀਅਰ ਅਧਿਕਾਰ...
ਮਾਨ ਸਰਕਾਰ ਨੇ ਸਾਲ 2025 ਵਿੱਚ ਕਿਸਾਨਾਂ ਦੀ ਖੁਸ਼ਹਾਲੀ ਲਈ ਕੀਤੀਆਂ ਅਹਿਮ ਪਹਿਲਕਦਮੀਆਂ

ਮਾਨ ਸਰਕਾਰ ਨੇ ਸਾਲ 2025 ਵਿੱਚ ਕਿਸਾਨਾਂ ਦੀ ਖੁਸ਼ਹਾਲੀ ਲਈ ਕੀਤੀਆਂ ਅਹਿਮ ਪਹਿਲਕਦਮੀਆਂ

Hot News
*ਚੰਡੀਗੜ੍ਹ, 24 ਦਸੰਬਰ:*-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ ਸਾਲ 2025 ਵਿੱਚ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਸਕਾਰਾਤਮਕ ਬਦਲਾਅ ਆਏ ਹਨ। ਇਸ ਸਾਲ ਸੂਬਾ ਸਰਕਾਰ ਵੱਲੋਂ ਗੰਨੇ ਦੀ ਫ਼ਸਲ ਦੇ ਭਾਅ ਵਿੱਚ ਕੀਤੇ ਰਿਕਾਰਡ ਵਾਧੇ, ਫਸਲੀ ਵਿਭਿੰਨਤਾ ਮੁਹਿੰਮ ਅਤੇ ਟਿਕਾਊ ਅਭਿਆਸਾਂ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਸਦਕਾ ਸੂਬੇ ਵਿੱਚ ਖੇਤੀ ਖੁਸ਼ਹਾਲੀ ਲਈ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਗਿਆ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਸਾਲ ਦੀਆਂ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੂਬਾ ਸਰਕਾਰ ਦਾ ਉਦੇਸ਼ ਕਿਸਾਨਾਂ ਨੂੰ ਸਸ਼ਕਤ ਬਣਾਉਣ ਦੇ ਨਾਲ ਨਾਲ ਵਾਤਾਵਰਣਕ ਸਥਿਰਤਾ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਯੋਜਨਾਵਾਂ ਨੇ ਮਿਸਾਲੀ ਤਬਦੀਲੀ ਲਿਆਂਦੀ ਹੈ ਅਤੇ ਗੰਨੇ ਦੀ ਕੀਮਤ ਵਿੱਚ ਕੀਤਾ ਰਿਕਾਰਡ ਵਾਧਾ ਕਿਸਾਨਾਂ ਦੀ ਸਖ਼ਤ ਮਿਹਨਤ ਦੇ ਸਨਮਾਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਨੇ ਦੇਸ਼ ਵਿੱਚ ਗੰਨੇ ਲਈ ਸਭ ਤੋਂ ਵੱਧ 4...
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ: ਸਾਲ 2025 ਦਾ ਲੇਖਾ-ਜੋਖਾ

Hot News
*ਚੰਡੀਗੜ੍ਹ, 24 ਦਸੰਬਰ:*- ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਜਿਹੜੇ ਪਲਾਟ ਧਾਰਕ ਆਪਣੀਆਂ ਬਕਾਇਆ ਕਿਸ਼ਤਾਂ ਜਮ੍ਹਾਂ ਨਹੀਂ ਕਰਵਾ ਸਕੇ ਜਾਂ ਨਿਰਧਾਰਤ ਸਮਾਂ-ਸੀਮਾ ਅੰਦਰ ਉਸਾਰੀ ਮੁਕੰਮਲ ਨਹੀਂ ਕਰ ਸਕੇ ਜਾਂ ਨਾਨ ਕੰਸਟ੍ਰਕਸ਼ਨ ਫੀਸ ਜਮ੍ਹਾਂ ਨਹੀਂ ਕਰਵਾ ਸਕੇ, ਉਨ੍ਹਾਂ ਲਈ ਵਿਭਾਗ ਨੇ ਸਾਲ 2025 ਦੌਰਾਨ ਐਮਨੈਸਟੀ ਸਕੀਮ ਲਿਆਂਦੀ ਜਿਸ ਦਾ ਉਦੇਸ਼ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਕਾਇਮ ਰੱਖਦਿਆਂ ਪੁਰਾਣੇ ਮੁੱਦਿਆਂ ਨੂੰ ਸੁਲਝਾਉਣਾ ਅਤੇ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨਾ ਹੈ। ਇੱਕ ਅਹਿਮ ਨਾਗਰਿਕ-ਕੇਂਦਰਿਤ ਸੋਧ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਣ-ਅਧਿਕਾਰਤ ਕਾਲੋਨੀਆਂ ਵਿੱਚ ਪਲਾਟ ਖਰੀਦਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ ਵਿੱਚ ਸੋਧ ਕੀਤੀ ਗਈ, ਜਿਸ ਨਾਲ ਉਹ ਬਿਨਾਂ ਐਨ.ਓ.ਸੀ ਪ੍ਰਾਪਤ ਕੀਤੇ ਆਪਣੇ ਪਲਾਟ ਨੂੰ ਰਜਿਸਟਰ ਕਰਵਾ ਸਕਦੇ ਹਨ। ਇਸ ਦੇ ਨਾਲ ਹੀ ਅਣਅਧਿਕਾਰਤ ਵਿਕਾਸ ਨੂੰ ਰੋਕਣ ਲਈ ਅਣਅਧਿਕਾਰਤ ਕਾਲੋਨੀਆਂ ਵਿਕਸਤ ਕਰਨ ਵਾਲੇ ਪ੍ਰਮੋਟਰਾਂ ਲਈ ਸਜ਼ਾ ਅਤ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕਾਂ ਲਈ ਪੈਨਸ਼ਨਰ ਸੇਵਾ ਪੋਰਟਲ ਰਜਿਸਟ੍ਰੇਸ਼ਨ ਨੂੰ ਪੂਰਾ ਕਰਨ ਲਈ ਸਮਾਂ-ਸੀਮਾ ਕੀਤੀ ਨਿਰਧਾਰਤ

Hot News
ਚੰਡੀਗੜ੍ਹ, 24 ਦਸੰਬਰ- ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੈਨਸ਼ਨਰ ਸੇਵਾ ਪੋਰਟਲ 'ਤੇ ਰਾਜ ਦੇ ਪੈਨਸ਼ਨਰਾਂ ਦੀ 100% ਰਜਿਸਟ੍ਰੇਸ਼ਨ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਇਥੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਹਰੇਕ ਬੈਂਕ ਦੇ ਕੇਸ ਲੋਡ ਦੇ ਅਨੁਸਾਰ ਇਸ ਕਾਰਜ਼ ਨੂੰ ਪੂਰਾ ਕਰਨ ਲਈ ਸਮਾਂ-ਸੀਮਾਵਾਂ ਜਾਰੀ ਕੀਤੀਆਂ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਡਿਜੀਟਲ ਤਬਦੀਲੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਇੱਕ ਪ੍ਰਮੁੱਖ ਤਰਜੀਹ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਸਰਕਾਰ ਦੇ ਪੈਨਸ਼ਨਰ ਸਰਕਾਰੀ ਦਫਤਰਾਂ ਵਿੱਚ ਜਾਏ ਬਿਨਾਂ ਆਪਣੇ ਘਰਾਂ ਤੋਂ ਹੀ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਕਰ ਸਕਣ। ਇਸ ਵਿਆਪਕ ਪ੍ਰਗਤੀ ਸਮੀਖਿਆ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੋਰਟਲ ਦੀ ਸ਼ੁਰੂਆਤ ਅਤੇ ਉਸ ਤੋਂ ਬਾਅਦ ਜ਼ਿਲ੍ਹਾ ਪੱਧਰੀ 'ਸੇਵਾ ਮੇਲਿਆਂ' ਤੋਂ ਬਾਅਦ 1,11,233 ਪੈਨਸ਼ਨਰਾਂ ਪਹਿਲਾਂ ਹੀ ਆਪਣਾ ਈ-ਕੇਵਾਈਸੀ ਸਫਲਤਾਪੂਰਵਕ ਪੂਰਾ ਕਰ ਚੁੱਕੇ ਹਨ ਅਤੇ ਇਸ ਰਫ਼ਤਾਰ ...
ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

ਆਮ ਆਦਮੀ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਅਪੀਲ

Hot News
ਚੰਡੀਗੜ੍ਹ, 24 ਦਸੰਬਰ- ਸ਼ਾਸਨ ਵਿੱਚ ਲੋਕਾਂ ਨੂੰ ਪਹਿਲ ਦੇਣ ਦਾ ਸਪੱਸ਼ਟ ਮਾਪਦੰਡ ਸਥਾਪਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਲ ਇੰਡੀਆ ਤੇ ਕੇਂਦਰੀ ਸੇਵਾਵਾਂ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦਾ ਹਰੇਕ ਪ੍ਰਸ਼ਾਸਕੀ ਫੈਸਲਾ ਆਮ ਆਦਮੀ ਦੀ ਭਲਾਈ ਤੇ ਰਾਹਤ ਲਈ ਹੋਵੇ। ਇੱਥੇ ਵਿਸ਼ੇਸ਼ ਫਾਉਂਡੇਸ਼ਨ ਕੋਰਸ (ਐਸ.ਐਫ.ਸੀ.) ਲਈ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟ੍ਰੇਸ਼ਨ (ਮਗਸੀਪਾ) ਵਿੱਚ ਪੁੱਜੇ 32 ਆਈ.ਪੀ.ਐਸ., ਆਈ.ਆਰ.ਐਸ. ਤੇ ਹੋਰ ਸੇਵਾਵਾਂ ਦੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਅਹੁਦੇ ਨਾਲ ਜ਼ਿੰਮੇਵਾਰੀ ਵੀ ਆਉਂਦੀ ਹੈ ਅਤੇ ਸ਼ਾਸਨ ਦਾ ਮੁਲਾਂਕਣ ਨਾਗਰਿਕਾਂ ਦੇ ਜੀਵਨ ਉੱਤੇ ਇਸ ਦੇ ਪ੍ਰਭਾਵ ਰਾਹੀਂ ਮਾਪਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਅਜਿਹੇ ਪ੍ਰੋਗਰਾਮ ਦੀ ਮੇਜ਼ਬਾਨੀ ਕਰਕੇ ਦੇਸ਼ ਦੀਆਂ ਪੰਜ ਚੋਟੀ ਦੀਆਂ ਸੂਬਾਈ ਪ੍ਰਸ਼ਾਸਕੀ ਸਿਖਲਾਈ ਸੰਸਥਾਵਾਂ ਵਿੱਚ ਸਥਾਨ ਪ੍ਰਾਪਤ ਕਰਨ ਲਈ ਮਗਸੀਪਾ ਨੂੰ ਵਧਾਈ ਦਿੱਤੀ, ਜੋ ਪੰਜਾਬ ਦੀ ਪੇਸ਼ੇਵਰ ਪਹੁੰਚ ਅਤੇ ਜਵਾਬਦੇਹ ਪ੍ਰ...