Sunday, August 16Malwa News
Shadow

Tag: punjab news

‘ਯੁੱਧ ਨਸ਼ਿਆਂ ਵਿਰੁੱਧ’ ਦੇ 298ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.7 ਕਿਲੋ ਹੈਰੋਇਨ ਸਮੇਤ 122 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 298ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.7 ਕਿਲੋ ਹੈਰੋਇਨ ਸਮੇਤ 122 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 24 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 298ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 334 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 85 ਐਫਆਈਆਰਜ਼ ਦਰਜ ਕਰਕੇ 122 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 298 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,639 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 3.7 ਕਿਲੋ ਹੈਰੋਇਨ, 1 ਕਿਲੋ ਅਫੀਮ, 467 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 31,670 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ 1,350 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼

Breaking News
ਚੰਡੀਗੜ੍ਹ, 24 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ 1,350 ਕਰੋੜ ਦੀ ਲਾਗਤ ਨਾਲ ਬਣਾਏ ਜਾ ਰਹੇ 3,100 ਸਟੇਡੀਅਮਾਂ ਦਾ ਕੰਮ ਜੂਨ 2026 ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਇੱਕ ਵਿਆਪਕ ਪੈਕੇਜ ਦੀ ਵੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਲਗਭਗ 3,000 ਥਾਵਾਂ 'ਤੇ ਅਤਿ-ਆਧੁਨਿਕ ਜਿੰਮ ਸਥਾਪਤ ਕਰਨਾ, 50 ਕਰੋੜ ਰੁਪਏ ਦੀ ਲਾਗਤ ਨਾਲ 17,000 ਖੇਡ ਕਿੱਟਾਂ ਦੀ ਵੰਡ, ਇੱਕ ਵਿਆਪਕ ਖੇਡ ਪੋਰਟਲ ਦੀ ਸ਼ੁਰੂਆਤ ਅਤੇ 43 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਯੁਵਾ ਭਵਨ ਦੀ ਉਸਾਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਦੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਗਾਉਣਾ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਣਾ ਹੈ। ਅੱਜ ਇੱਥੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ...
ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

Punjab Development
ਚੰਡੀਗੜ੍ਹ, 24 ਦਸੰਬਰ : ਮੈਡੀਕਲ ਕਾਲਜਾਂ ਵਿੱਚ ਲੋਕਾਂ ਨੂੰ ਮਿਆਰੀ ਇਲਾਜ ਤੇ ਮੈਡੀਕਲ ਟੈਸਟਾਂ ਦੀਆਂ ਸਹੂਲਤਾਂ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪ੍ਰਮੁੱਖ ਮੈਡੀਕਲ ਕਾਲਜਾਂ ਦੀ ਕਾਇਆ-ਕਲਪ ਕਰਨ ਵਾਸਤੇ 68.98 ਕਰੋੜ ਰੁਪਏ ਦੇ ਫੰਡ ਫੌਰੀ ਜਾਰੀ ਕਰਨ ਦਾ ਆਦੇਸ਼ ਦਿੱਤਾ। ਇੱਥੇ ਅੱਜ ਮੈਡੀਕਲ ਸਿੱਖਿਆ ਦੇ ਖੋਜ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਇਨ੍ਹਾਂ ਸਹੂਲਤਾਂ ਦਾ ਵਿਸਤਾਰ ਕਰਨਾ ਸਮੇਂ ਦੀ ਲੋੜ ਸੀ ਤਾਂ ਕਿ ਲੋਕਾਂ ਨੂੰ ਵਧੀਆ ਇਲਾਜ ਦੇ ਨਾਲ-ਨਾਲ ਮੈਡੀਕਲ ਟੈਸਟਾਂ ਦੀ ਸਹੂਲਤ ਯਕੀਨੀ ਬਣੇ। ਉਨ੍ਹਾਂ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਨੂੰ ਅਤਿ-ਆਧੁਨਿਕ ਤੇ ਵਿਸ਼ਵ ਪੱਧਰੀ ਮਸ਼ੀਨਰੀ ਨਾਲ ਲੈਸ ਕਰਨਾ ਜ਼ਰੂਰੀ ਹੈ ਤਾਂ ਕਿ ਇਹ ਮਰੀਜ਼ਾਂ ਨੂੰ ਬਿਹਤਰ ਤਰੀਕੇ ਨਾਲ ਸੇਵਾਵਾਂ ਦੇ ਸਕਣ। ਭਗਵੰਤ ਸਿੰਘ ਮਾਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਫੌਰੀ 68.98 ਕਰੋੜ ਰੁਪਏ ਜਾਰੀ ਕੀਤੇ ਜਾਣ। ਮੁੱਖ ਮੰਤਰੀ ਨੇ ਕਿਹਾ...
ਤਿੰਨ ਪਵਿੱਤਰ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜ਼ਾ ਦੇਣ ਤੋਂ ਬਾਅਦ ਪੰਜਾਬ ਸਰਕਾਰ ਦੀ ਦਿਖਾਈ ਦਿੱਤੀ ਸੇਵਾ ਭਾਵਨਾ, ‘ਆਪ’ ਵਿਧਾਇਕਾ ਨੇ ਫਤਿਹਗੜ੍ਹ ਸਾਹਿਬ ਵਿੱਚ ਆਪ ਕੀਤੀ ਸੇਵਾ

ਤਿੰਨ ਪਵਿੱਤਰ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜ਼ਾ ਦੇਣ ਤੋਂ ਬਾਅਦ ਪੰਜਾਬ ਸਰਕਾਰ ਦੀ ਦਿਖਾਈ ਦਿੱਤੀ ਸੇਵਾ ਭਾਵਨਾ, ‘ਆਪ’ ਵਿਧਾਇਕਾ ਨੇ ਫਤਿਹਗੜ੍ਹ ਸਾਹਿਬ ਵਿੱਚ ਆਪ ਕੀਤੀ ਸੇਵਾ

Hot News
ਚੰਡੀਗੜ੍ਹ, 24 ਦਸੰਬਰ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਵਾਰ ਫਿਰ ਧਾਰਮਿਕ ਆਸਥਾ ਪ੍ਰਤੀ ਸੇਵਾ ਅਤੇ ਸਮਰਪਣ ਦੀ ਭਾਵਨਾ ਦਾ ਪ੍ਰਦਰਸ਼ਨ ਕੀਤਾ ਹੈ। ਸ੍ਰੀ ਫਤਿਹਗੜ੍ਹ ਸਾਹਿਬ ਵਿੱਚ, ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਸੰਗਤ ਦੇ ਨਾਲ ਇੱਕ ਸਫਾਈ ਮੁਹਿੰਮ ਵਿੱਚ ਹਿੱਸਾ ਲਿਆ ਅਤੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਪਵਿੱਤਰ ਧਰਤੀ 'ਤੇ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਕੀਤਾ। ਇਹ ਸੇਵਾ ਪ੍ਰੋਗਰਾਮ ਇੱਕ ਪਵਿੱਤਰ ਸਥਾਨ 'ਤੇ ਆਯੋਜਿਤ ਕੀਤਾ ਗਿਆ ਸੀ ਜਿਸ 'ਤੇ ਸਿੱਖ ਇਤਿਹਾਸ ਵਿੱਚ ਸਭ ਤੋਂ ਵੱਡੀ ਕੁਰਬਾਨੀ ਦੀ ਗਾਥਾ ਲਿਖੀ ਹੋਈ ਹੈ। ਵਿਧਾਇਕ ਨੇ ਸਥਾਨਕ ਸੰਗਤ ਨਾਲ ਮੋਢੇ ਨਾਲ ਮੋਢਾ ਜੋੜ ਕੇ ਸੇਵਾ ਕੀਤੀ, ਝਾੜੂ ਅਤੇ ਹੋਰ ਸਫਾਈ ਉਪਕਰਣ ਲੈ ਕੇ, ਪੰਜਾਬ ਸਰਕਾਰ ਦੀ ਨਿਮਰਤਾ ਅਤੇ ਜਨਤਕ ਸੇਵਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਨੂੰ ਪਵਿੱਤਰ ਸ਼ਹਿਰ ਘੋਸ਼ਿਤ ਕਰਨ ਦਾ ਇਤਿਹਾਸਕ ਫੈਸਲਾ ਲਿਆ ਹੈ। ਇਹ ਕਦਮ ਨਾ ਸਿਰਫ਼ ਸਿੱਖ ਧਰਮ ਦੇ ਪਵਿੱਤਰ ਤੀਰਥ ਸਥਾਨਾਂ ਨੂੰ ਵਿਸ਼...
ਪੰਜਾਬ ਸਰਕਾਰ ਦੀ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਨੇ ਕੀਤਾ ਪੀ.ਐੱਚ.ਸੀ ਕੀਰਤਪੁਰ ਸਾਹਿਬ ਦਾ ਦੌਰਾ

ਪੰਜਾਬ ਸਰਕਾਰ ਦੀ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਨੇ ਕੀਤਾ ਪੀ.ਐੱਚ.ਸੀ ਕੀਰਤਪੁਰ ਸਾਹਿਬ ਦਾ ਦੌਰਾ

Local
ਕੀਰਤਪੁਰ ਸਾਹਿਬ 23 ਦਸੰਬਰ : ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਲੋਕਾਂ ਖ਼ਾਸਕਰ ਵਿਦਿਆਰਥੀਆਂ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।     ਇਸੇ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ ਦੇ ਵਿਦਿਆਰਥੀਆਂ ਨੂੰ ਕੀਰਤਪੁਰ ਸਾਹਿਬ ਸਥਿਤ ਮੁੱਢਲੇ ਸਿਹਤ ਕੇਂਦਰ ਦਾ ਸਿੱਖਿਆਤਮਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਿਹਤ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਮੁੱਢਲੇ ਸਹਿਤ ਕੇਂਦਰ ਦੀਆਂ ਵੱਖ ਵੱਖ ਯੂਨਿਟਾਂ — ਐਮਰਜੈਂਸੀ, ਲੇਬਰ ਰੂਮ, ਫ਼ਾਰਮੇਸੀ ਅਤੇ ਲੈਬ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਸਿਹਤ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰ...
ਹਲਕਾ ਵਿਧਾਇਕ ਅਤੇ ਚੇਅਰਮੈਨ ਵੱਲੋਂ ਥਾਂਦੇਵਾਲਾ ਦੇ ਸਰਕਾਰੀ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ

ਹਲਕਾ ਵਿਧਾਇਕ ਅਤੇ ਚੇਅਰਮੈਨ ਵੱਲੋਂ ਥਾਂਦੇਵਾਲਾ ਦੇ ਸਰਕਾਰੀ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ

Local
ਥਾਂਦੇਵਾਲਾ (ਸ੍ਰੀ ਮੁਕਤਸਰ ਸਾਹਿਬ), 23 ਦਸੰਬਰ:- ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਥਾਂਦੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੇਂ ਤਿਆਰ ਹੋਏ ਬਹੁਮੰਤਵੀ ਪਾਰਕਿੰਗ ਸ਼ੈੱਡ ਦਾ ਉਦਘਾਟਨ ਕੀਤਾ ਗਿਆ, ਇਸ ਮੌਕੇ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਇਹ ਸ਼ੈੱਡ ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜੋ ਕਿ ਸਕੂਲ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਵਿੱਚ ਇਕ ਮਹੱਤਵਪੂਰਨ ਵਾਧਾ ਹੈ। ਨਵੇਂ ਤਿਆਰ ਕੀਤੇ ਗਏ ਇਸ ਸ਼ੈੱਡ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ (ਮਾਰਨਿੰਗ ਅਸੈਂਬਲੀ) ਦੌਰਾਨ ਧੁੱਪ, ਮੀਂਹ ਅਤੇ ਠੰਢ ਵਰਗੀਆਂ ਮੌਸਮੀ ਸਮੱਸਿਆਵਾਂ ਤੋਂ ਬਚਾਅ ਹੋਵੇਗਾ। ਇਸ ਨਾਲ ਬੱਚੇ ਹੁਣ ਇੱਕ ਸੁਚੱਜੇ, ਸੁਰੱਖਿਅਤ ਅਤੇ ਅਨੁਸ਼ਾਸਿਤ ਮਾਹੌਲ ਵਿੱਚ ਸਭਾ ਵਿੱਚ ਭਾਗ ਲੈ ਸਕਣਗ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ

Local
ਬਟਾਲਾ, 23 ਦਸੰਬਰ  (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੋਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਨਿਕ ਮਹਿਤਾ, ਜਿਲ੍ਹਾ ਕੁਆਰਡੀਨੇਟਰ 'ਨਸ਼ਾ ਮੁਕਤੀ ਮੋਰਚਾ' ਗੁਰਦਾਸਪੁਰ ਨੇ ਦੱਸਿਆ ਕਿ ਬਟਾਲਾ ਵਿਖੇ ਹਲਕਾ ਕੁਆਰਡੀਨੇਟਰ, ਵਾਇਸ ਅਤੇ ਬਲਾਕ ਕੋਆਰਡੀਨੇਟਰਾਂ ਨਾਲ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ। ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢਿਆ ‘ਯੁੱਧ ਨਸ਼ਿਆਂ ਵਿਰੁੱਧ’ ਫੈਸਲਾਕੁੰਨ ਦੌਰ ‘ਚ ਪੁੱਜ ਚੁੱਕਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਨਿਸ਼ਾਨਾ ਮਿੱਥ ਕੇ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲ ਰਹੇ ਸਾਰਥਿਕ ਨਤੀਜਿਆਂ ਤੋਂ ਮਾਵਾਂ ਨੂੰ ਆਪਣੇ ਪੁੱਤ, ਭੈਣਾਂ ...
 ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਮਲੋਟ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ

 ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਮਲੋਟ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ

Local
ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਦਸੰਬਰ- ਸ. ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ, ਸ਼੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ,  ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਬੀਤੇ ਦਿਨੀਂ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਦੌਰਾਨ 25000/- ਰੁਪਏ ਦੀ ਮੁਫ਼ਤ ਦਵਾਈਆਂ ਗਊਸ਼ਾਲਾ ਨੂੰ ਭੇਂਟ ਕੀਤੀਆਂ ਗਈਆਂ। ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਸਰਦੀ ਦੀ ਰੁੱਤ ਵਿੱਚ ਪਸ਼ੂਆਂ ਦੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿ...
ਸਪੀਕਰ ਸੰਧਵਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ

ਸਪੀਕਰ ਸੰਧਵਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ

Local
ਕੋਟਕਪੂਰਾ 23 ਦਸੰਬਰ (     ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਕਲਿਆਣ ਯੋਜਨਾ ਹੈ, ਜਿਸ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂ, ਔਰਤਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ, ਭੋਜ...
ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ਬਾਰੇ ਦਿੱਤੀ ਜਾਣਕਾਰੀ

ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ਬਾਰੇ ਦਿੱਤੀ ਜਾਣਕਾਰੀ

Local
ਭਵਾਨੀਗੜ੍ਹ/ਸੰਗਰੂਰ, 23 ਦਸੰਬਰ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਭਵਾਨੀਗੜ੍ਹ ਸੰਗਰੂਰ ਦੇ ਨੇੜੇ ਪਿੰਡ ਤੁਰੀ ਵਿਖੇ “ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” 'ਤੇ ਕੇਂਦ੍ਰਿਤ ਇੱਕ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ। ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਅਤੇ ਇੰਚਾਰਜ, ਸੰਗਰੂਰ ਨੇ ਕਿਸਾਨਾਂ ਨੂੰ ਕਣਕ ਵਿੱਚ ਨਦੀਨਾਂ ਖਾਸ ਕਰਕੇ ਗੁੱਲੀ ਡੰਡਾ ਦੇ ਪ੍ਰਬੰਧਨ ਬਾਰੇ ਮਾਰਗਦਰਸ਼ਨ ਪ੍ਰਦਾਨ ਕੀਤਾ। ਉਹਨਾਂ ਕਿਹਾ ਕਿ ਪਹਿਲੇ ਪਾਣੀ ਤੋਂ ਬਾਅਦ ਸਿਫਾਰਸ਼ ਵੱਖ-ਵੱਖ ਨਦੀਨਨਾਸ਼ਕਾਂ ਜਿਵੇਂ ਕਿ ਆਈਸੋਪ੍ਰੋਟਿਊਰੋਨ 75 ਡਬਲਯੂਪੀ, ਟੋਪਿਕ, ਐਕਸੀਅਲ 5 ਈਸੀ (ਪਿਨੋਕਸੈਡੇਨ) ਅਤੇ ਲੋੜੀਂਦੀ ਮਾਤਰਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਣਕ ਵਿੱਚ ਮੈਂਗਨੀਜ਼ ਦੀ ਘਾਟ ਨੂੰ ਪੂਰਾ ਕਰਨ 'ਤੇ ਜ਼ੋਰ ਦਿੱਤਾ। ਮੈਂਗਨੀਜ਼ ਦੀ ਘਾਟ ਖਾਸ ਕਰਕੇ ਹਲਕੀਆਂ ਜ਼ਮੀਨਾਂ ਵਿੱਚ ਦੇਖਣ ਨੂੰ ਮਿਲਦੀ ਹੈ। ਇਸ ਤੋਂ ਇਲਾਵਾ, ਮਿੱਟੀ ਪਰਖ ਦੇ ਨਤੀਜਿਆਂ ਦੇ ਆਧਾਰ 'ਤੇ ਪਹਿਲੀ ਸਿੰਚਾਈ ਤੋਂ ਬਾਅਦ ਲੋੜੀਂਦੀ ਯੂਰੀਆ ਦੀਆਂ ਸਿਫ਼ਾਰਸ਼ ਕੀਤੀ ਮਾਤਰਾ 'ਤੇ ...